05-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-07-2026

‘ਮੀਰੀ-ਪੀਰੀ ਖ਼ਾਲਸਾ ਮਾਰਚ’ ਦੇ ਸਵਾਗਤ ਲਈ ਫ਼ਤਿਹਗੜ੍ਹ ਪੰਜਤੂਰ ਤੇ ਇਲਾਕੇ ਦੀਆਂ ਸੰਗਤਾਂ ਵਲੋਂ ਵੱਡੇ ਪੱਧਰ ’ਤੇ ਸ਼ਮੂਲੀਅਤ

Ad Position 21
No active advertisement
ਅਜੀਤ ਡੈਸਕ 29-07-2026
ਫ਼ਤਿਹਗੜ੍ਹ ਪੰਜਤੂਰ, 28 ਜੁਲਾਈ (ਜਸਵਿੰਦਰ ਸਿੰਘ ਪੋਪਲੀ)-ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਮੀਰੀ ਪੀਰੀ ਦਿਵਸ ਨੂੰ ਸਮਰਪਿਤ ਮੀਰੀ ਪੀਰੀ ਖ਼ਾਲਸਾ ਮਾਰਚ ਜੋ ਕਿ ਧੰਨ-ਧੰਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਅਤੇ ਪੰਜ ਪਿਆਰੇ ਸਾਹਿਬਾਨਾਂ ਦੀ ਅਗਵਾਈ ਹੇਠ ਜਦੋਂ ਸੋਮਵਾਰ ਨੂੰ ਹਲਕਾ ਧਰਮਕੋਟ ਦੇ ਕਸਬਾ ਫ਼ਤਿਹਗੜ੍ਹ ਪੰਜਤੂਰ ਵਿਚ ਪਹੁੰਚਿਆ ਤਾਂ ਸਮੁੱਚੇ ਇਲਾਕੇ ਦੀਆਂ ਸੰਗਤਾਂ ਨੇ ਥਾਂ-ਥਾਂ ਫੁੱਲਾਂ ਦੀ ਵਰਖਾ, ਜੈਕਾਰਿਆਂ ਅਤੇ ਧਾਰਮਿਕ ਜੋਸ਼ ਨਾਲ ਇਸ ਦਾ ਭਰਵਾਂ ਸਵਾਗਤ ਕੀਤਾ। ਇਸ ਮੌਕੇ ਸੰਗਤਾਂ ਨੂੰ ਸੰਬੋਧਨ ਕਰਦਿਆਂ ਸ਼੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਕੁਲਦੀਪ ਸਿੰਘ ਗੱਜ ਨੇ ਕਿਹਾ ਕਿ ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਵਲੋਂ ਸਥਾਪਿਤ ਮੀਰੀ ਪੀਰੀ ਦਾ ਸਿਧਾਂਤ ਸਿੱਖ ਕੌਮ ਦੀ ਸ਼ਾਨ ਅਤੇ ਪਹਿਚਾਣ ਹੈ। ਉਨ੍ਹਾਂ ਕਿਹਾ ਕਿ ਹਰ ਸਿੱਖ ਦਾ ਧਰਮ ਅਤੇ ਕੌਮੀ ਫ਼ਰਜ਼ ਬਣਦਾ ਹੈ ਕਿ ਇਸ ਸਿਧਾਂਤ ਦੀ ਰਾਖੀ ਲਈ ਹਮੇਸ਼ਾ ਤਤਪਰ ਰਹੇ। ਉਨ੍ਹਾਂ ਕਿਹਾ ਕਿ ਭਾਵੇਂ ਸਿੱਖ ਵਿਰੋਧੀ ਤਾਕਤਾਂ ਸ੍ਰੀ ਅਕਾਲ ਤਖਤ ਸਾਹਿਬ ਦੀ ਮਰਿਆਦਾ ਨੂੰ ਢਾਹ ਲਾਉਣ ਦੇ ਯਤਨ ਕਰ ਰਹੀਆਂ ਹਨ ਪਰ ਸ੍ਰੀ ਗੁਰੂ ਨਾਨਕ ਦੇਵ ਜੀ ਵਲੋਂ ਸਥਾਪਿਤ ਸਿੱਖ ਪੰਥ ਹਮੇਸ਼ਾ ਚੜ੍ਹਦੀ ਕਲਾ ਵਿਚ ਅੱਗੇ ਵਧਦਾ ਰਹੇਗਾ। ਉਨ੍ਹਾਂ ਕਿਹਾ ਕਿ ਸਿੱਖ ਨਾ ਕਿਸੇ ਤੇ ਅੱਤਿਆਚਾਰ ਕਰਦਾ ਹੈ ਨਾ ਹੀ ਕਿਸੇ ਦਾ ਅੱਤਿਆਚਾਰ ਸਹਿੰਦਾ ਹੈ, ਸਗੋਂ ਹਮੇਸ਼ਾ ਸਰਬੱਤ ਦੇ ਭਲੇ ਲਈ ਇਨਸਾਫ ਦੇ ਪੱਖ ਵਿਚ ਖੜਾ ਰਹਿੰਦਾ ਹੈ। ਜਥੇਦਾਰ ਗੜਗੱਜ ਨੇ ਮਾਰਚ ਨੂੰ ਮਿਲੇ ਭਰਵੇਂ ਪਿਆਰ ਅਤੇ ਸਤਿਕਾਰ ਲਈ ਸਮੂਹ ਸੰਗਤਾਂ ਦਾ ਧੰਨਵਾਦ ਕੀਤਾ। ਉਨ੍ਹਾਂ ਮੀਰੀ ਪੀਰੀ ਖ਼ਾਲਸਾ ਮਾਰਚ ਦੇ ਸੰਚਾਰ ਪ੍ਰਬੰਧਾਂ ਲਈ ਹਲਕਾ ਧਰਮਕੋਟ ਦੇ ਇੰਚਾਰਜ ਬਰਜਿੰਦਰ ਸਿੰਘ ਬਰਾੜ ਅਤੇ ਸਮੂਹ ਟੀਮ ਦੀ ਅਗਵਾਈ ਹੇਠ ਸੰਗਤਾਂ ਦੇ ਸਹਿਯੋਗ ਨਾਲ ਨਾਲ ਕੀਤੇ ਇਸ ਵੱਡੇ ਉਪਰਾਲੇ ਲਈ ਦੀ ਸ਼ਲਾਘਾ ਕੀਤੀ ਜਿੱਥੇ ਹਲਕਾ ਧਰਮਕੋਟ ਦੀਆਂ ਵੱਖ ਵੱਖ ਪਿੰਡਾਂ ਦੀਆਂ ਸੰਗਤਾਂ ਵਲੋਂ ਇਸ ਮੀਰੀ ਪੀਰੀ ਖ਼ਾਲਸਾ ਮਾਰਚ ਵਿਚ ਭਰਵੀਂ ਸ਼ਮੂਲੀਅਤ ਕੀਤੀ ਗਈ ਉੱਥੇ ਹੀ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਦਰਸ਼ਨ ਦੀਦਾਰੇ ਕਰਕੇ ਮਾਰਚ ਦਾ ਨਿੱਘਾ ਸਵਾਗਤ ਕੀਤਾ ਗਿਆ। ਹਲਕਾ ਇੰਚਾਰਜ ਬਰਜਿੰਦਰ ਸਿੰਘ ਬਰਾੜ ਨੇ ਕਿਹਾ ਕਿ ਧਾਰਮਿਕ ਸਮਾਗਮ ਨੌਜਵਾਨ ਪੀੜ੍ਹੀ ਨੂੰ ਆਪਣੇ ਵਿਰਸੇ, ਇਤਿਹਾਸ ਅਤੇ ਸਿੱਖੀ ਨਾਲ ਜੋੜਨ ਵਿਚ ਅਹਿਮ ਭੂਮਿਕਾ ਨਿਭਾਉਂਦੇ ਹਨ। ਇਸ ਮੌਕੇ ਜ਼ਿਲ੍ਹਾ ਪ੍ਰਧਾਨ ਨਿਹਾਲ ਸਿੰਘ ਭੁੱਲਰ, ਸਰਕਲ ਪ੍ਰਧਾਨ ਬਲਜੀਤ ਸਿੰਘ ਕੰਗ, ਮੈਂਬਰ ਸ਼੍ਰੋਮਣੀ ਕਮੇਟੀ ਗੁਰਮੀਤ ਸਿੰਘ ਬੂਹ, ਯੂਥ ਦੇ ਸ਼ਹਿਰੀ ਪ੍ਰਧਾਨ ਗੁਰਭੇਜ ਸਿੰਘ ਮੁੰਡੀ ਜਮਾਲ, ਫੈਡਰੇਸ਼ਨ ਆਗੂ ਪਰਮਜੀਤ ਸਿੰਘ ਧਰਮ ਸਿੰਘ ਵਾਲਾ, ਡਾ. ਕੁਲਵੰਤ ਸਿੰਘ ਬਘੇਲੇ ਵਾਲਾ ਜੁਗਰਾਜ ਸਿੰਘ ਵਿਰਕ ਲਲਿਹਾਂਦੀ, ਗੁਰਦੇਵ ਸਿੰਘ ਭੋਲਾ,ਗੁਰਚਰਨ ਸਿੰਘ ਲਲਿਹਾਂਦੀ, ਸ਼ਵਿੰਦਰ ਸਿੰਘ ਬਿੱਟਾ, ਦਲਵੀਰ ਸਿੰਘ ਦਰਦੀ, ਤਰਸੇਮ ਸਿੰਘ ਜੰਗ, ਗੁਰਨਾਮ ਸਿੰਘ ਢਿੱਲੋਂ, ਨਿਸ਼ਾਨ ਸਿੰਘ ਲਾਟੀ, ਕੌਂਸਲਰ ਗੁਰਮੇਜ ਸਿੰਘ ਅਟਵਾਲ, ਵਿਕਰਮਜੀਤ ਸਿੰਘ ਕੰਗ, ਬਲਕਾਰ ਸਿੰਘ ਮੰਦਰ ਵਿਰਕ, ਮੀਡੀਆ ਇੰਚਾਰਜ ਬਲਜੀਤ ਥਿੰਦ, ਗਰਪ੍ਰੀਤ ਸਿੰਘ ਹੇਅਰ ਗਲੋਟੀ, ਚਤਰ ਸਿੰਘ ਤੋਂ ਇਲਾਵਾ ਹੋਰ ਵੀ ਸੰਗਤਾਂ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਮੀਰੀ-ਪੀਰੀ ਖਾਲਸਾ ਮਾਰਚ ਦਾ ਧਰਮਕੋਟ ਹਲਕੇ ਵਿਚ ਸ਼ਾਨਦਾਰ ਸਵਾਗਤ ਅਗਲੀ ਖ਼ਬਰ ਗੁਰਸੇਵਕ ਸਿੰਘ ਝੁਨੀਰ ਨੇ ਸਹਿਕਾਰੀ ਬੈਂਕ ਪੰਜਾਬ ਦੇ ਉਪ ਚੇਅਰਮੈਨ ਵਜੋਂ ਅਹੁਦਾ ਸੰਭਾਲਿਆ
Ad Position 24
No active advertisement