05-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-07-2026

ਪੰਥ ਵਿਰੋਧੀ ਤਾਕਤਾਂ ਨੂੰ ਆਪਣੇ ਮਨਸੂਬਿਆਂ ’ਚ ਕਾਮਯਾਬ ਨਹੀਂ ਹੋਣ ਦਿੱਤਾ ਜਾਵੇਗਾ-ਜਥੇਦਾਰ ਕੁਲਦੀਪ ਸਿੰਘ ਗੜਗੱਜ

Ad Position 21
No active advertisement
ਅਜੀਤ ਡੈਸਕ 30-07-2026

ਨਿਹਾਲ ਸਿੰਘ ਵਾਲਾ, 29 ਜੁਲਾਈ (ਸੁਖਦੇਵ ਸਿੰਘ ਖ਼ਾਲਸਾ)- ਸ੍ਰੀ ਅਕਾਲ ਤਖ਼ਤ ਸਾਹਿਬ ਸ੍ਰੀ ਅੰਮ੍ਰਿਤਸਰ ਸਾਹਿਬ ਦੀ ਸਰਵਉੱਚਤਾ ਨੂੰ ਦਰਸਾਉਂਦਾ ਮੀਰੀ ਪੀਰੀ ਖ਼ਾਲਸਾ ਮਾਰਚ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਅਤੇ ਪੰਜ ਪਿਆਰਿਆਂ ਦੀ ਅਗਵਾਈ ਹੇਠ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਅਤੇ ਸਿੱਖ ਪੰਥ ਦੀ ਨੁਮਾਇੰਦਾ ਜਥੇਬੰਦੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਸਾਹਿਬ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਅਤੇ ਸਮੁੱਚੀਆਂ ਸਿੱਖ ਸੰਗਤਾਂ ਦੇ ਸਹਿਯੋਗ ਨਾਲ ਅਰੰਭ ਹੋਇਆ ਖ਼ਾਲਸਾ ਮਾਰਚ ਅੱਜ ਛੇਵੇਂ ਦਿਨ ਅਗਲੇ ਪੜਾਅ ਲਈ ਤਿੰਨ ਪਾਤਸ਼ਾਹੀਆਂ ਦੀ ਚਰਨਛੋਹ ਧਰਤੀ ਗੁਰਦੁਆਰਾ ਨਾਨਕਸਰ ਤਖ਼ਤੂਪੁਰਾ ਤੋਂ ਰਵਾਨਾ ਹੋਇਆ। ਇਸ ਮੌਕੇ ਅੰਮ੍ਰਿਤ ਵੇਲੇ ਤੋਂ ਗੁਰਮਤਿ ਦੀਵਾਨ ਸਜਾਏ ਗਏ ਜਿਸ ‘ਚ ਸ੍ਰੀ ਦਰਬਾਰ ਸਾਹਿਬ ਸ੍ਰੀ ਅੰਮ੍ਰਿਤਸਰ ਸਾਹਿਬ ਤੋਂ ਪੁੱਜੇ ਭਾਈ ਗੁਰਭੇਜ ਸਿੰਘ ਦੇ ਕੀਰਤਨੀ ਜਥੇ ਵਲੋਂ ਗੁਰਬਾਣੀ ਸ਼ਬਦਾਂ ਦਾ ਕੀਰਤਨ ਕਰਕੇ ਸੰਗਤਾਂ ਨੂੰ ਗੁਰੂਘਰ ਨਾਲ ਜੋੜਿਆ ਗਿਆ। ਉਪਰੰਤ ਸ੍ਰੀ ਦਰਬਾਰ ਸਾਹਿਬ ਦੇ ਗ੍ਰੰਥੀ ਭਾਈ ਪਲਵਿੰਦਰਪਾਲ ਸਿੰਘ ਬੁੱਟਰ ਵਲੋਂ ਗੁਰਬਾਣੀ ਸ਼ਬਦ ਦੀ ਕਥਾ ਕਰਦਿਆਂ ਸੰਗਤਾਂ ਨੂੰ ਪ੍ਰਮਾਤਮਾ ਦਾ ਨਾਮ ਜਪ ਕੇ ਆਪਣੇ ਜੀਵਨ ਦਾ ਲਾਹਾ ਖੱਟਣ ਦੀ ਪ੍ਰੇਰਨਾ ਦਿੱਤੀ। ਇਸ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਸਿੱਖ ਸੰਗਤਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਪੰਥ ਵਿਰੋਧੀ ਤਾਕਤਾਂ ਨੂੰ ਆਪਣੇ ਮਨਸੂਬਿਆਂ ‘ਚ ਸਿੱਖ ਕੌਮ ਕਦੇ ਵੀ ਕਾਮਯਾਬ ਨਹੀਂ ਹੋਣ ਦੇਵੇਗੀ ਅਤੇ ਅਜਿਹੀਆਂ ਤਾਕਤਾਂ ਨੂੰ ਹਮੇਸ਼ਾ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਫਿਟਕਾਰਾਂ ਦਾ ਸਾਹਮਣਾ ਕਰਨਾ ਪਿਆ ਹੈ। ਉਨ੍ਹਾਂ ਕਿਹਾ ਕਿ ਸਾਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਚਲਾਏ ਮੀਰੀ ਪੀਰੀ ਦੇ ਸਿੱਖ ਸਿਧਾਂਤਾਂ ਤੋਂ ਪ੍ਰੇਰਨਾ ਲੈ ਕੇ ਆਪਣੇ ਪਰਿਵਾਰਾਂ ਨੂੰ ਬਾਣੀ ਅਤੇ ਬਾਣੇ ਨਾਲ ਜੋੜਨ ਦੀ ਲੋੜ ਹੈ। ਇਸੇ ਦੌਰਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਆਪਣੇ ਸੰਬੋਧਨ ‘ਚ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਸਿੱਖ ਕੌਮ ਦੀ ਸਰਬਉੱਚ ਸੰਸਥਾ ਹੈ, ਜੋ ਕਿਸੇ ਸਰਕਾਰ ਜਾਂ ਸਮੇਂ ਦੇ ਪ੍ਰਭਾਵ ਹੇਠ ਨਹੀਂ। ਉਨ੍ਹਾਂ ਕਿਹਾ ਕਿ ਗੁਰੂ ਬਖ਼ਸ਼ਿਸ਼ ਸਦਕਾ ਸਿੱਖਾਂ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਅਗਵਾਈ ਹੇਠ ਹਮੇਸ਼ਾ ਆਪਣੇ ਧਾਰਮਿਕ ਸਮਾਜਿਕ ਤੇ ਪੰਥਕ ਫ਼ੈਸਲੇ ਕੀਤੇ ਹਨ। ਐਡਵੋਕੇਟ ਧਾਮੀ ਨੇ ਕਿਹਾ ਕਿ ਮੀਰੀ ਪੀਰੀ ਖ਼ਾਲਸਾ ਮਾਰਚ ਦਾ ਉਦੇਸ਼ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਰਬ-ਸਾਂਝੇ ਸੰਦੇਸ਼, ਸਿੱਖੀ ਦੇ ਸਿਧਾਂਤਾਂ, ਪੰਥਕ ਏਕਤਾ ਅਤੇ ਨੌਜਵਾਨ ਪੀੜ੍ਹੀ ਨੂੰ ਗੁਰੂ ਨਾਲ ਜੋੜਨ ਦਾ ਹੈ। ਇਸੇ ਤਹਿਤ ਚਲਦਾ ਵਹੀਰ ਧਰਮ ਪ੍ਰਚਾਰ ਲਹਿਰ ਤਹਿਤ ਹਰ ਹਲਕੇ ਅੰਦਰ ਗੁਰਮਤਿ ਸਮਾਗਮ ਵੀ ਕਰਵਾਏ ਜਾਣਗੇ। ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪੰਜ ਪਿਆਰੇ, ਨਿਸ਼ਾਨਚੀ ਸਿੰਘਾਂ ਤੇ ਪ੍ਰਮੁੱਖ ਸ਼ਖ਼ਸੀਅਤਾਂ ਨੂੰ ਸਿਰੋਪਾਉ ਦਿੱਤੇ। ਖ਼ਾਲਸਾ ਮਾਰਚ ਨਾਲ ਚੱਲ ਰਹੀ ਗੁਰੂ ਸਾਹਿਬਾਨ ਅਤੇ ਸ਼ਹੀਦ ਸਿੰਘਾਂ ਦੇ ਸ਼ਸਤਰਾਂ ਵਾਲੀ ਬੱਸ ਸੰਗਤਾਂ ਲਈ ਵਿਸ਼ੇਸ਼ ਖਿੱਚ ਦਾ ਕੇਂਦਰ ਰਹੀ। ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਜੂਨੀਅਰ ਮੀਤ ਪ੍ਰਧਾਨ ਬਲਦੇਵ ਸਿੰਘ ਕਲਿਆਣ, ਸ਼੍ਰੋਮਣੀ ਕਮੇਟੀ ਦੇ ਮੀਤ ਸਕੱਤਰ ਗੁਰਨਾਮ ਸਿੰਘ, ਧਰਮ ਪ੍ਰਚਾਰ ਕਮੇਟੀ ਸਕੱਤਰ ਗੁਰਿੰਦਰ ਸਿੰਘ ਮਥਰੇਵਾਲ, ਸ਼੍ਰੋਮਣੀ ਕਮੇਟੀ ਮੈਂਬਰ ਬੀਬੀ ਨਰਿੰਦਰ ਕੌਰ ਰਣੀਆਂ, ਸ਼੍ਰੋਮਣੀ ਕਮੇਟੀ ਮੈਂਬਰ ਸੁਖਹਰਪ੍ਰੀਤ ਸਿੰਘ ਰੋਡੇ, ਸ਼੍ਰੋਮਣੀ ਮੈਂਬਰ ਗੁਰਚਰਨ ਸਿੰਘ ਗਰੇਵਾਲ, ਸ਼੍ਰੋਮਣੀ ਅਕਾਲੀ ਦਲ (ਬ) ਦੇ ਸੀਨੀਅਰ ਆਗੂ ਜਥੇਦਾਰ ਤੀਰਥ ਸਿੰਘ ਮਾਹਲਾ, ਸੀਨੀਅਰ ਆਗੂ ਬਰਜਿੰਦਰ ਸਿੰਘ ਮੱਖਣ ਬਰਾੜ, ਗੁਰਦੁਆਰਾ ਤਖ਼ਤੂਪੁਰਾ ਦੇ ਰਸੀਵਰ ਸਾਬਕਾ ਸਰਪੰਚ ਗੁਰਮੇਲ ਸਿੰਘ, ਤਖ਼ਤੂਪੁਰਾ, ਇੰਚਾਰਜ ਜਗਦੀਸ਼ ਸਿੰਘ ਬੁੱਟਰ, ਇੰਚਾਰਜ ਗੁਰਪ੍ਰੀਤ ਸਿੰਘ ਰੋਡੇ, ਮੈਨੇਜਰ ਰਾਜਪਾਲ ਸਿੰਘ ਦੀਨਾਂ, ਹੈੱਡ ਪ੍ਰਚਾਰਕ ਭਾਈ ਸਰਬਜੀਤ ਸਿੰਘ ਢੋਟੀਆਂ, ਇੰਚਾਰਜ ਭਾਈ ਭੋਲਾ ਸਿੰਘ, ਸਾਬਕਾ ਵਿਧਾਇਕ ਐਸ.ਆਰ. ਕਲੇਰ ਜਗਰਾਉਂ, ਜ਼ਿਲ੍ਹਾ ਪ੍ਰਧਾਨ ਨਿਹਾਲ ਸਿੰਘ ਭੁੱਲਰ, ਜ਼ਿਲ੍ਹਾ ਸ਼ਹਿਰੀ ਪ੍ਰਧਾਨ ਖਣਮੁੱਖ ਭਾਰਤੀ ਪੱਤੋ, ਬੀਬੀ ਬੇਅੰਤ ਕੌਰ ਖਹਿਰਾ, ਹਲਕਾ ਇੰਚਾਰਜ ਰਾਜਵਿੰਦਰ ਸਿੰਘ, ਨਿਹੰਗ ਸਿੰਘ ਜਥੇਬੰਦੀਆਂ ਦੇ ਜਥੇਦਾਰ ਬਾਬਾ ਸ਼ਮਸ਼ੇਰ ਸਿੰਘ ਬਾਲੇਵਾਲ ਅਤੇ ਜਥੇਦਾਰ ਬਾਬਾ ਖੜਕ ਸਿੰਘ, ਮੈਨੇਜਰ ਸੁਰਜੀਤ ਸਿੰਘ ਠੀਕਰੀਵਾਲ, ਹੈੱਡ ਗ੍ਰੰਥੀ ਬਲਵਿੰਦਰ ਸਿੰਘ ਭਾਗੀਕੇ, ਵਾਈਸ ਮੈਨੇਜਰ ਕੁਲਜਿੰਦਰ ਸਿੰਘ, ਪ੍ਰਚਾਰਕ ਜਗਸੀਰ ਸਿੰਘ ਰੌਂਤਾ, ਹੈੱਡ ਗ੍ਰੰਥੀ ਪ੍ਰਦੀਪਕ ਸਿੰਘ ਦੀਨਾਂ, ਸਰਪੰਚ ਹਰਦੀਪ ਸਿੰਘ ਤਖ਼ਤੂਪੁਰਾ, ਸਾਬਕਾ ਸਰਪੰਚ ਅਜੀਤਪਾਲ ਸਿੰਘ ਰਣੀਆਂ, ਗੁਰਚਰਨ ਸਿੰਘ ਨੰਗਲ, ਗੁਰਪ੍ਰੀਤ ਸਿੰਘ ਕਾਕਾ, ਜਰਨੈਲ ਸਿੰਘ, ਕਰਨੈਲ ਸਿੰਘ ਸੈਦੋਕੇ, ਸੁਪਿੰਦਰ ਸਿੰਘ ਦੀਨਾਂ, ਪ੍ਰਭਜੋਤ ਸਿੰਘ ਰਣਸੀਂਹ, ਗੁਰੂ ਨਾਨਕ ਖ਼ਾਲਸਾ ਸਕੂਲ ਤਖ਼ਤੂਪੁਰਾ ਦਾ ਸਮੁੱਚਾ ਸਟਾਫ਼ ਅਤੇ ਵਿਦਿਆਰਥੀ, ਬੇਬੇ ਨਾਨਕੀ ਸਿੱਖ ਮਿਸ਼ਨਰੀ ਕਾਲਜ ਸੁਲਤਾਨਪੁਰ ਲੋਧੀ ਦਾ ਸਟਾਫ਼ ਤੇ ਵਿਦਿਆਰਥੀਆਂ ਸਮੇਤ ਵੱਡੀ ਗਿਣਤੀ ‘ਚ ਸੰਗਤਾਂ ਹਾਜ਼ਰ ਸਨ।

Ad Position 22
No active advertisement
ਪਿਛਲੀ ਖ਼ਬਰ ਸ਼੍ਰੋਮਣੀ ਅਕਾਲੀ ਦਲ ਸਰਕਲ ਕੋਟ ਸਦਰ ਖਾਂ ਦੀ ਵਿਸ਼ਾਲ ਇਕੱਤਰਤਾ *ਬਰਜਿੰਦਰ ਸਿੰਘ ਬਰਾੜ ਨੇ ਸਰਬਸੰਮਤੀ ਨਾਲ ਮਨਫੂਲ ਲਾਡੀ ਮ... ਅਗਲੀ ਖ਼ਬਰ ਸ਼ਹਿਰ ’ਚ ਬੰਦ ਪਈਆਂ ਸਟਰੀਟ ਲਾਈਟਾਂ ਠੀਕ ਕਰਨ ਦੀ ਮੰਗ
Ad Position 24
No active advertisement