05-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-07-2026

ਮੀਰੀ ਪੀਰੀ ਖਾਲਸਾ ਮਾਰਚ ਦੇ ਮੋਗਾ ਪੁੱਜਣ ’ਤੇ ਰਜਿੰਦਰ ਸਿੰਘ ਡੱਲਾ ਨੇ ਕੀਤਾ ਜਥੇ. ਗੜਗੱਜ ਨੂੰ ਸਨਮਾਨਿਤ

Ad Position 21
No active advertisement
ਅਜੀਤ ਡੈਸਕ 30-07-2026

ਮੋਗਾ, 29 ਜੁਲਾਈ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ ਬੱਬੀ)-ਛੇਵੇਂ ਪਾਤਿਸ਼ਾਹ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੀ ਬਖਸ਼ੀਸ਼ ਮੀਰੀ ਅਤੇ ਪੀਰੀ ਨੂੰ ਸਮਰਪਿਤ ਸਿੱਖਾਂ ਦੀ ਸਰਬਉੱਚ ਸੁਪਰੀਮ ਸ੍ਰੀ ਅਕਾਲ ਤਖਤ ਸਾਹਿਬ ਜੀ ਤੋਂ ਸ਼ੁਰੂ ਹੋਏ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਅਤੇ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਦੀ ਅਗਵਾਈ ਵਿਚ ਸ਼ੁਰੂ ਹੋਇਆ ਮੀਰੀ ਪੀਰੀ ਖਾਲਸਾ ਮਾਰਚ ਦਾ ਮੋਗਾ ਬੱਸ ਸਟੈਂਡ ਮੈਕਰੋ ਗਲੋਬਲ ਦੇ ਦਫਤਰ ਕੋਲ ਸੰਸਥਾ ਦੇ ਚੇਅਰਮੈਨ ਅਤੇ ਸੀਨੀਅਰ ਅਕਾਲੀ ਆਗੂ ਰਜਿੰਦਰ ਸਿੰਘ ਡੱਲਾ ਨੇ ਜਿੱਥੇ ਖਾਲਸਾ ਮਾਰਚ ਦਾ ਨਿੱਘਾ ਸਵਾਗਤ ਕੀਤਾ ਉੱਥੇ ਉਨ੍ਹਾਂ ਨੇ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੂੰ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕੀਤਾ। ਇਸ ਮੌਕੇ ਰਜਿੰਦਰ ਸਿੰਘ ਡੱਲਾ ਅਤੇ ਉਨ੍ਹਾਂ ਦੀ ਟੀਮ ਵਲੋਂ ਸੰਗਤਾਂ ਲਈ ਠੰਢੇ ਮਿੱਠੇ ਜਲ ਛਬੀਲ ਤੇ ਫਲ ਫਰੂਟ ਦਾ ਲੰਗਰ ਵੀ ਲਗਾਇਆ ਗਿਆ। ਰਜਿੰਦਰ ਸਿੰਘ ਡੱਲਾ ਨੇ ਗੱਲਬਾਤ ਕਰਦਿਆਂ ਕਿਹਾ ਕਿ ਇਹ ਮੀਰੀ ਪੀਰੀ ਖਾਲਸਾ ਮਾਰਚ ਸ੍ਰੀ ਅਕਾਲ ਤਖਤ ਸਾਹਿਬ ਜੀ ਦੀ ਸਰਵਉੱਚਤਾ ਅਤੇ ਮੀਰੀ ਪੀਰੀ ਦੇ ਖਾਲਸ ਸਿਧਾਂਤਾਂ ਨੂੰ ਅਜੋਕੀ ਨਵੀਂ ਪੀੜ੍ਹੀ ਤੱਕ ਪਹੁੰਚਾਉਣ ਲਈ ਹੀ ਆਯੋਜਿਤ ਕੀਤਾ ਗਿਆ ਹੈ ਤਾਂ ਕਿ ਸਾਡੇ ਨੌਜਵਾਨਾਂ ਨੂੰ ਇਹ ਪਤਾ ਲੱਗ ਸਕੇ ਕਿ ਸਾਡਾ ਸਿੱਖ ਧਰਮ, ਸਿੱਖ ਵਿਰਸਾ ਅਤੇ ਸਿੱਖ ਸਿਧਾਂਤ ਕਿੰਨੇ ਮਹਾਨ ਨੇ ਅਤੇ ਸ੍ਰੀ ਅਕਾਲ ਤਖਤ ਸਾਹਿਬ ਸਿੱਖਾਂ ਦੀ ਸਰਬਉੱਚ ਸੁਪਰੀਮ ਹੈ ਜਿੱਥੇ ਵਿਸ਼ਵ ਵਿਆਪੀ ਸਿੱਖ ਕੌਮ ਦੀ ਯੋਗ ਅਗਵਾਈ ਹੁੰਦੀ ਹੈ ਅਤੇ ਸ੍ਰੀ ਅਕਾਲ ਤਖਤ ਸਾਹਿਬ ਨੇ ਪੂਰੀ ਸਿੱਖ ਕੌਮ ਨੂੰ ਮਾਨਵਤਾ ਦੀ ਇਕ ਲੜੀ ਵਿਚ ਪਰੋ ਕੇ ਰੱਖਿਆ ਹੈ। ਇਸ ਮੌਕੇ ਅਕਾਲੀ ਆਗੂ ਮਨਜੀਤ ਸਿੰਘ ਧੰਮੂ, ਗੁਰਜਿੰਦਰ ਸਿੰਘ ਧੰਮੂ, ਗੁਰਜੰਟ ਸਿੰਘ ਰਾਮੂੰਵਾਲਾ, ਹਰਬੰਸ ਸਿੰਘ ਖਾਲਸਾ ਤੇ ਮੈਕਰੋ ਗਲੋਬਲ ਦਾ ਸਮੂਹ ਸਟਾਫ ਹਾਜ਼ਰ ਸੀ।

Ad Position 22
No active advertisement
ਪਿਛਲੀ ਖ਼ਬਰ ਡਿਪਟੀ ਕਮਿਸ਼ਨਰ ਸਾਗਰ ਸੇਤੀਆ ਵਲੋਂ ਆਰਸੇਟੀ ਦੇ ਮੁਫ਼ਤ ਹੁਨਰ ਸਿਖਲਾਈ ਕੋਰਸਾਂ ਦਾ ਪ੍ਰਚਾਰ ਪੋਸਟਰ ਜਾਰੀ ਅਗਲੀ ਖ਼ਬਰ ਸ਼੍ਰੋਮਣੀ ਅਕਾਲੀ ਦਲ ਸਰਕਲ ਕੋਟ ਸਦਰ ਖਾਂ ਦੀ ਵਿਸ਼ਾਲ ਇਕੱਤਰਤਾ *ਬਰਜਿੰਦਰ ਸਿੰਘ ਬਰਾੜ ਨੇ ਸਰਬਸੰਮਤੀ ਨਾਲ ਮਨਫੂਲ ਲਾਡੀ ਮ...
Ad Position 24
No active advertisement