03-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-07-2026

ਡਿਪਟੀ ਕਮਿਸ਼ਨਰ ਸਾਗਰ ਸੇਤੀਆ ਵਲੋਂ ਆਰਸੇਟੀ ਦੇ ਮੁਫ਼ਤ ਹੁਨਰ ਸਿਖਲਾਈ ਕੋਰਸਾਂ ਦਾ ਪ੍ਰਚਾਰ ਪੋਸਟਰ ਜਾਰੀ

Ad Position 21
No active advertisement
ਅਜੀਤ ਡੈਸਕ 30-07-2026

ਮੋਗਾ, 29 ਜੁਲਾਈ (ਸੁਰਿੰਦਰਪਾਲ ਸਿੰਘ)-ਜ਼ਿਲ੍ਹਾ ਮੋਗਾ ਦੇ ਡਿਪਟੀ ਕਮਿਸ਼ਨਰ ਸਾਗਰ ਸੇਤੀਆ ਨੇ ਅੱਜ ਪੰਜਾਬ ਐਂਡ ਸਿੰਧ ਬੈਂਕ ਵਲੋਂ ਸਪਾਂਸਰ ਸਵੈ-ਰੁਜ਼ਗਾਰ ਸਿਖਲਾਈ ਸੰਸਥਾ ਆਰਸੇਟੀ ਮੋਗਾ ਦੇ ਮੁਫ਼ਤ ਹੁਨਰ ਸਿਖਲਾਈ ਕੋਰਸਾਂ ਦੇ ਪ੍ਰਚਾਰ ਲਈ ਵਿਸ਼ੇਸ਼ ਪੋਸਟਰ ਜਾਰੀ ਕੀਤਾ। ਇਸ ਮੌਕੇ ਉਨ੍ਹਾਂ ਕਿਹਾ ਕਿ ਹੁਨਰ ਵਿਕਾਸ ਮੌਜੂਦਾ ਸਮੇਂ ਦੀ ਸਭ ਤੋਂ ਵੱਡੀ ਲੋੜ ਹੈ ਅਤੇ ਨੌਜਵਾਨਾਂ ਨੂੰ ਰੁਜ਼ਗਾਰ ਲੱਭਣ ਦੀ ਬਜਾਏ ਰੁਜ਼ਗਾਰ ਸਿਰਜਣ ਵੱਲ ਪ੍ਰੇਰਿਤ ਕਰਨਾ ਸਮੇਂ ਦੀ ਮੰਗ ਹੈ। ਉਨ੍ਹਾਂ ਕਿਹਾ ਕਿ ਆਰਸੇਟੀ ਮੋਗਾ ਵਲੋਂ ਦਿੱਤੀ ਜਾ ਰਹੀ ਮੁਫ਼ਤ ਕਿੱਤਾਮੁਖੀ ਸਿਖਲਾਈ ਨੌਜਵਾਨਾਂ ਨੂੰ ਆਤਮ-ਨਿਰਭਰ ਬਣਾਉਣ ਵਿਚ ਅਹਿਮ ਭੂਮਿਕਾ ਨਿਭਾ ਰਹੀ ਹੈ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਆਰਸੇਟੀ ਮੋਗਾ ਵਲੋਂ 18 ਤੋਂ 50 ਸਾਲ ਦੀ ਉਮਰ ਦੇ ਪੇਂਡੂ ਬੇਰੁਜ਼ਗਾਰ ਨੌਜਵਾਨਾਂ ਨੂੰ ਵੱਖ-ਵੱਖ ਕਿੱਤਾਮੁਖੀ ਖੇਤਰਾਂ ਵਿਚ ਪੂਰੀ ਤਰ੍ਹਾਂ ਮੁਫ਼ਤ ਸਿਖਲਾਈ ਦਿੱਤੀ ਜਾਂਦੀ ਹੈ। ਇਸ ਸਿਖਲਾਈ ਰਾਹੀਂ ਨੌਜਵਾਨ ਆਪਣੇ ਹੁਨਰ ਨੂੰ ਨਿਖਾਰ ਕੇ ਸਵੈ-ਰੁਜ਼ਗਾਰ ਦੇ ਨਵੇਂ ਮੌਕੇ ਸਿਰਜ ਸਕਦੇ ਹਨ ਅਤੇ ਆਪਣੇ ਨਾਲ-ਨਾਲ ਹੋਰਨਾਂ ਲਈ ਵੀ ਰੁਜ਼ਗਾਰ ਦੇ ਮੌਕੇ ਪੈਦਾ ਕਰ ਸਕਦੇ ਹਨ। ਉਨ੍ਹਾਂ ਜ਼ਿਲ੍ਹੇ ਦੇ ਸਮੂਹ ਬੈਂਕਾਂ ਦੇ ਅਧਿਕਾਰੀਆਂ ਨੂੰ ਅਪੀਲ ਕੀਤੀ ਕਿ ਆਰਸੇਟੀ ਮੋਗਾ ਵਲੋਂ ਤਿਆਰ ਕੀਤੇ ਗਏ ਪ੍ਰਚਾਰ ਪੈਂਫ਼ਲਿਟ ਆਪਣੇ ਬੈਂਕਾਂ ਦੀਆਂ ਸ਼ਾਖਾਵਾਂ ਅਤੇ ਏ.ਟੀ.ਐਮ. ਵਿਚ ਪ੍ਰਮੁੱਖ ਸਥਾਨਾਂ ‘ਤੇ ਲਗਾਏ ਜਾਣ ਤਾਂ ਜੋ ਆਮ ਲੋਕਾਂ, ਖ਼ਾਸ ਕਰ ਕੇ ਪੇਂਡੂ ਖੇਤਰਾਂ ਦੇ ਨੌਜਵਾਨਾਂ ਤੱਕ ਮੁਫ਼ਤ ਹੁਨਰ ਸਿਖਲਾਈ ਦੀ ਜਾਣਕਾਰੀ ਵੱਧ ਤੋਂ ਵੱਧ ਪਹੁੰਚ ਸਕੇ। ਉਨ੍ਹਾਂ ਕਿਹਾ ਕਿ ਇਸ ਉਪਰਾਲੇ ਨਾਲ ਵੱਡੀ ਗਿਣਤੀ ਵਿਚ ਲੋੜਵੰਦ ਨੌਜਵਾਨ ਸੰਸਥਾ ਨਾਲ ਜੁੜ ਕੇ ਆਪਣੇ ਭਵਿੱਖ ਨੂੰ ਨਵੀਂ ਦਿਸ਼ਾ ਦੇ ਸਕਣਗੇ। ਇਸ ਮੌਕੇ ਆਰਸੇਟੀ ਮੋਗਾ ਦੇ ਡਾਇਰੈਕਟਰ ਅਤੇ ਸਹਾਇਕ ਜਨਰਲ ਮੈਨੇਜਰ ਪੰਕਜੇਸ਼ ਕੁਮਾਰ ਗੁਪਤਾ ਨੇ ਦੱਸਿਆ ਕਿ ਪੰਜਾਬ ਐਂਡ ਸਿੰਧ ਬੈਂਕ ਵਲੋਂ ਸਪਾਂਸਰ ਕੀਤੀ ਇਹ ਸੰਸਥਾ ਮੋਗਾ ਦੇ ਦੁੱਨੇਕੇ ਵਿਖੇ ਸਥਿਤ ਹੈ, ਜਿੱਥੇ ਇਕ ਆਧੁਨਿਕ ਕੈਂਪਸ ਵਿਚ ਸਿਖਿਆਰਥੀਆਂ ਲਈ ਕਲਾਸ-ਰੂਮ ਅਤੇ ਹੋਰ ਲੋੜੀਂਦੀਆਂ ਸਹੂਲਤਾਂ ਉਪਲਬਧ ਹਨ। ਗੁਪਤਾ ਨੇ ਕਿਹਾ ਕਿ ਸੰਸਥਾ ਦਾ ਮੁੱਖ ਉਦੇਸ਼ ਪੇਂਡੂ ਨੌਜਵਾਨਾਂ ਨੂੰ ਹੁਨਰਮੰਦ ਬਣਾ ਕੇ ਉਨ੍ਹਾਂ ਨੂੰ ਆਰਥਿਕ ਤੌਰ ‘ਤੇ ਸਸ਼ਕਤ ਕਰਨਾ ਹੈ। ਸਿਖਲਾਈ ਤੋਂ ਬਾਅਦ ਭਾਗੀਦਾਰਾਂ ਨੂੰ ਆਪਣਾ ਕਾਰੋਬਾਰ ਸ਼ੁਰੂ ਕਰਨ ਲਈ ਮਾਰਗ-ਦਰਸ਼ਨ ਵੀ ਦਿੱਤਾ ਜਾਂਦਾ ਹੈ, ਜਿਸ ਨਾਲ ਉਹ ਸਫਲ ਉੱਦਮੀ ਬਣ ਸਕਣ। ਇਸ ਮੌਕੇ ਮੌਜੂਦ ਅਧਿਕਾਰੀਆਂ ਨੇ ਵੀ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਆਰਸੇਟੀ ਮੋਗਾ ਵਲੋਂ ਚਲਾਏ ਜਾ ਰਹੇ ਮੁਫ਼ਤ ਹੁਨਰ ਸਿਖਲਾਈ ਕੋਰਸਾਂ ਦਾ ਵੱਧ ਤੋਂ ਵੱਧ ਲਾਭ ਉਠਾਉਣ ਅਤੇ ਆਪਣੇ ਭਵਿੱਖ ਨੂੰ ਆਤਮ-ਨਿਰਭਰਤਾ ਅਤੇ ਸਵੈ-ਰੁਜ਼ਗਾਰ ਵੱਲ ਲੈ ਕੇ ਜਾਣ।

Ad Position 22
No active advertisement
ਪਿਛਲੀ ਖ਼ਬਰ ਮਹਿੰਦਰਪਾਲ ਹਲਕਾ ਮੋਗਾ ਪਰਜਾਪਤ ਸਮਾਜ ਵੈਲਫੇਅਰ ਕਮੇਟੀ ਦੇ ਚੇਅਰਮੈਨ ਨਿਯੁਕਤ ਅਗਲੀ ਖ਼ਬਰ ਮੀਰੀ ਪੀਰੀ ਖਾਲਸਾ ਮਾਰਚ ਦੇ ਮੋਗਾ ਪੁੱਜਣ ’ਤੇ ਰਜਿੰਦਰ ਸਿੰਘ ਡੱਲਾ ਨੇ ਕੀਤਾ ਜਥੇ. ਗੜਗੱਜ ਨੂੰ ਸਨਮਾਨਿਤ
Ad Position 24
No active advertisement