03-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-07-2026

ਅਕਾਲੀਆਂ ਵਾਲਾ ’ਚ ਸੁਖਜੀਤ ਸਿੰਘ ਲੋਹਗੜ੍ਹ ਦੇ ਹੱਕ ’ਚ ਪਿੰਡ ਵਾਸੀਆਂ ਦੀ ਹੋਈ ਵਿਸ਼ਾਲ ਇਕੱਤਰਤਾ * ਨਿੱਕੇ ਜਿਹੇ ਸੱਦੇ ’ਤੇ ਪਿੰਡ ਵਾਸੀਆਂ ਨੇ ਦਿੱਤਾ ਮਣਾਂ ਮੂੰਹੀਂ ਪਿਆਰ-ਸਾਬਕਾ ਸਰਪੰਚ ਅਰਸ਼ਦੀਪ

Ad Position 21
No active advertisement
30-07-2026
ਫ਼ਤਿਹਗੜ੍ਹ ਪੰਜਤੂਰ, 29 ਜੁਲਾਈ (ਜਸਵਿੰਦਰ ਸਿੰਘ ਪੋਪਲੀ)-ਮਿਸ਼ਨ ਫਤਿਹ 2027 ਤਹਿਤ ਹਲਕਾ ਧਰਮਕੋਟ ਵਿਚ ਕਾਂਗਰਸ ਪਾਰਟੀ ਵਲੋਂ ਜਨ-ਸੰਪਰਕ ਮੁਹਿੰਮ ਨੂੰ ਹੋਰ ਤੇਜ਼ ਕਰਦਿਆਂ ਪਿੰਡ ਅਕਾਲੀਆਂ ਵਾਲਾ ਵਿਖੇ ਸਾਬਕਾ ਸਰਪੰਚ ਅਰਸ਼ਦੀਪ ਸਿੰਘ ਦੇ ਸੱਦੇ ‘ਤੇ ਇਕ ਵਿਸ਼ਾਲ ਇਕੱਤਰਤਾ ਹੋਈ। ਇਸ ਮੌਕੇ ਸਾਬਕਾ ਹਲਕਾ ਵਿਧਾਇਕ ਸੁਖਜੀਤ ਸਿੰਘ ਕਾਕਾ ਲੋਹਗੜ੍ਹ ਦੀ ਅਗਵਾਈ ਹੇਠ ਹੋਈ। ਮੀਟਿੰਗ ਵਿਚ ਵੱਡੀ ਗਿਣਤੀ ਵਿਚ ਪਿੰਡ ਵਾਸੀਆਂ, ਪਾਰਟੀ ਵਰਕਰਾਂ ਅਤੇ ਆਗੂਆਂ ਨੇ ਸ਼ਮੂਲੀਅਤ ਕੀਤੀ। ਇਕੱਤਰਤਾ ਨੂੰ ਸੰਬੋਧਨ ਕਰਦਿਆਂ ਸਾਬਕਾ ਵਿਧਾਇਕ ਸੁਖਜੀਤ ਸਿੰਘ ਲੋਹਗੜ੍ਹ ਨੇ ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਦੀਆਂ ਨੀਤੀਆਂ ਦੀ ਸਖ਼ਤ ਆਲੋਚਨਾ ਕਰਦਿਆਂ ਕਿਹਾ ਕਿ ਮੌਜੂਦਾ ਸਰਕਾਰ ਲੋਕਾਂ ਦੀਆਂ ਉਮੀਦਾਂ ‘ਤੇ ਖਰੀ ਉੱਤਰਨ ਵਿਚ ਪੂਰੀ ਤਰ੍ਹਾਂ ਅਸਫਲ ਰਹੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਲੋਕ ਹਿਤਾਂ ਦੇ ਮੁੱਦਿਆਂ ਨੂੰ ਨਜ਼ਰਅੰਦਾਜ਼ ਕਰਕੇ ਲੋਕਾਂ ਦੀ ਆਵਾਜ਼ ਨੂੰ ਦਬਾਉਣ ਦੀ ਕੋਸ਼ਿਸ਼ ਕਰ ਰਹੀ ਹੈ, ਜੋ ਕਿ ਲੋਕਤੰਤਰੀ ਕਦਰਾਂ-ਕੀਮਤਾਂ ਦੇ ਉਲਟ ਹੈ। ਉਨ੍ਹਾਂ ਦੋਸ਼ ਲਗਾਇਆ ਕਿ ਪੰਜਾਬ ਸਰਕਾਰ ਪੰਜਾਬ ਪੁਲਿਸ ਦੀ ਵਰਤੋਂ ਕਰਕੇ ਆਪਣੀਆਂ ਨੀਤੀਆਂ ਦਾ ਵਿਰੋਧ ਕਰਨ ਵਾਲੇ ਮੁਲਾਜ਼ਮਾਂ, ਸਫ਼ਾਈ ਕਰਮਚਾਰੀਆਂ ਅਤੇ ਹੋਰ ਵਰਗਾਂ ‘ਤੇ ਦਬਾਅ ਬਣਾਉਣ ਦੀ ਕੋਸ਼ਿਸ਼ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਆਪਣੀਆਂ ਜਾਇਜ਼ ਮੰਗਾਂ ਲਈ ਸੰਘਰਸ਼ ਕਰ ਰਹੇ ਕਰਮਚਾਰੀਆਂ ਨਾਲ ਸਖ਼ਤੀ ਕਰਨਾ ਕਿਸੇ ਵੀ ਲੋਕਤੰਤਰੀ ਸਰਕਾਰ ਨੂੰ ਸ਼ੋਭਾ ਨਹੀਂ ਦਿੰਦਾ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਪੰਜਾਬ ਦੇ ਭਵਿੱਖ ਅਤੇ ਵਿਕਾਸ ਲਈ 2027 ਦੀਆਂ ਚੋਣਾਂ ਵਿਚ ਕਾਂਗਰਸ ਪਾਰਟੀ ਨੂੰ ਮਜ਼ਬੂਤ ਕੀਤਾ ਜਾਵੇ। ਇਸ ਮੌਕੇ ਸਾਬਕਾ ਯੂਥ ਪ੍ਰਧਾਨ ਸੋਹਣ ਸਿੰਘ ਖੇਲਾ, ਬਲਵਿੰਦਰ ਸਿੰਘ ਨੰਬਰਦਾਰ ਅਕਾਲੀਆਂ ਵਾਲਾ ਅਤੇ ਅਮਨਦੀਪ ਸਿੰਘ ਸਾਬਕਾ ਪ੍ਰਧਾਨ ਫ਼ਤਿਹਗੜ੍ਹ ਪੰਜਤੂਰ ਨੇ ਵੀ ਸੰਬੋਧਨ ਕੀਤਾ। ਉਨ੍ਹਾਂ ਪਾਰਟੀ ਵਰਕਰਾਂ ਨੂੰ ਇਕਜੁੱਟ ਹੋ ਕੇ ਮਿਸ਼ਨ ਫਤਿਹ 2027 ਨੂੰ ਕਾਮਯਾਬ ਬਣਾਉਣ ਲਈ ਮਿਹਨਤ ਕਰਨ ਦਾ ਸੱਦਾ ਦਿੱਤਾ। ਅਖੀਰ ਵਿਚ ਸਾਬਕਾ ਸਰਪੰਚ ਅਰਸ਼ਦੀਪ ਸਿੰਘ ਨੇ ਸਾਬਕਾ ਵਿਧਾਇਕ ਸੁਖਜੀਤ ਸਿੰਘ ਲੋਹਗੜ੍ਹ ਅਤੇ ਸਮੂਹ ਆਗੂਆਂ ਅਤੇ ਪਿੰਡ ਵਾਸੀਆਂ ਦਾ ਭਰਪੂਰ ਸਹਿਯੋਗ ਦੇਣ ਤੇ ਧੰਨਵਾਦ ਕੀਤਾ। ਇਸ ਮੌਕੇ ਅੰਗਰੇਜ਼ ਸਿੰਘ, ਗੁਰਪਾਲ ਸਿੰਘ, ਅਮਰੀਕ ਸਿੰਘ, ਸੁਖਚੈਨ ਸਿੰਘ, ਸਾਧੂ ਸਿੰਘ, ਗੁਰਚਰਨ ਸਿੰਘ, ਪ੍ਰਤਾਪ ਸਿੰਘ, ਕੁਲਦੀਪ ਸਿੰਘ, ਬਲਵਿੰਦਰ ਸਿੰਘ, ਨਿਰਮਲ ਸਿੰਘ, ਸਰਬਜੀਤ ਸਿੰਘ, ਹਰਜੀਤ ਸਿੰਘ, ਮੁਖਤਿਆਰ ਸਿੰਘ ਮੰਦਰ ਕਲਾਂ, ਸੂਬਾ ਸਿੰਘ ਖੰਭਾ, ਅਮਨਦੀਪ ਸਿੰਘ, ਅਮਰਦੀਪ ਸਿੰਘ ਢਿੱਲੋਂ ਤੋਤਾ ਸਿੰਘ ਵਾਲਾ, ਰੇਸ਼ਮ ਸਿੰਘ, ਜਰਨੈਲ ਸਿੰਘ, ਅਰਜਨ ਸਿੰਘ, ਅਵਤਾਰ ਸਿੰਘ ਪੀ.ਏ., ਰਵਿੰਦਰ ਸਿੰਘ ਸਾਬਕਾ ਸਰਪੰਚ, ਹਰਭਜਨ ਸਿੰਘ, ਨਿਰੰਜਨ ਸਿੰਘ, ਜਰਨੈਲ ਸਿੰਘ ਤੋਂ ਇਲਾਵਾ ਵੱਡੀ ਗਿਣਤੀ ਵਿਚ ਪਿੰਡ ਦੇ ਹੋਰ ਪਤਵੰਤੇ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਜ਼ੋਨਲ ਖੇਡਾਂ ’ਚ ਬਲੌਜ਼ਮਜ਼ ਕਾਨਵੈਂਟ ਸਕੂਲ ਦਾ ਸ਼ਾਨਦਾਰ ਪ੍ਰਦਰਸ਼ਨ, ਵੱਖ-ਵੱਖ ਖੇਡਾਂ ’ਚ ਜਿੱਤੇ ਕਈ ਅਹਿਮ ਸਥਾਨ ਅਗਲੀ ਖ਼ਬਰ ਮਹਿੰਦਰਪਾਲ ਹਲਕਾ ਮੋਗਾ ਪਰਜਾਪਤ ਸਮਾਜ ਵੈਲਫੇਅਰ ਕਮੇਟੀ ਦੇ ਚੇਅਰਮੈਨ ਨਿਯੁਕਤ
Ad Position 24
No active advertisement