03-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-07-2026

ਜ਼ੋਨਲ ਖੇਡਾਂ ’ਚ ਬਲੌਜ਼ਮਜ਼ ਕਾਨਵੈਂਟ ਸਕੂਲ ਦਾ ਸ਼ਾਨਦਾਰ ਪ੍ਰਦਰਸ਼ਨ, ਵੱਖ-ਵੱਖ ਖੇਡਾਂ ’ਚ ਜਿੱਤੇ ਕਈ ਅਹਿਮ ਸਥਾਨ

Ad Position 21
No active advertisement
ਅਜੀਤ ਡੈਸਕ 30-07-2026
ਕਿਸ਼ਨਪੁਰਾ ਕਲਾਂ, 29 ਜੁਲਾਈ (ਅਮੋਲਕ ਸਿੰਘ ਕਲਸੀ)-ਬਲੌਜ਼ਮਜ਼ ਕਾਨਵੈਂਟ ਸਕੂਲ, ਲੀਲ੍ਹਾਂ ਮੇਘ ਸਿੰਘ ‘ਚ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਖੇਡਾਂ ਦੇ ਖੇਤਰ ਵਿਚ ਆਪਣੀ ਵੱਖਰੀ ਪਹਿਚਾਣ ਬਣਾਉਂਦਾ ਹੋਇਆ ਮੋਹਰੀ ਕਤਾਰ ਵਿਚ ਆਪਣਾ ਨਾਮ ਦਰਜ ਕਰਵਾ ਰਿਹਾ ਹੈ। ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਕਰਵਾਈਆਂ ਜਾ ਰਹੀਆਂ ਜ਼ੋਨਲ ਖੇਡਾਂ ਵਿਚ ਸਕੂਲ ਦੇ ਵਿਦਿਆਰਥੀਆਂ ਨੇ ਵੱਖ-ਵੱਖ ਖੇਡਾਂ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਕਈ ਅਹਿਮ ਪੁਜ਼ੀਸ਼ਨਾਂ ਹਾਸਲ ਕਰਕੇ ਸਕੂਲ ਅਤੇ ਆਪਣੇ ਮਾਪਿਆਂ ਦਾ ਨਾਮ ਰੌਸ਼ਨ ਕੀਤਾ ਹੈ। ਚੈੱਸ ਮੁਕਾਬਲਿਆਂ ਵਿਚ ਅੰਡਰ-14 ਲੜਕੀਆਂ ਦੀ ਟੀਮ ਨੇ ਪਹਿਲਾ ਸਥਾਨ, ਜਦ ਕਿ ਅੰਡਰ-17 ਲੜਕੀਆਂ ਦੀ ਟੀਮ ਨੇ ਤੀਜਾ ਸਥਾਨ ਹਾਸਲ ਕੀਤਾ। ਇਸੇ ਤਰ੍ਹਾਂ ਅੰਡਰ-14 ਲੜਕਿਆਂ ਦੀ ਕ੍ਰਿਕਟ ਟੀਮ ਨੇ ਤੀਜਾ ਸਥਾਨ ਪ੍ਰਾਪਤ ਕਰਕੇ ਆਪਣੀ ਕਾਬਲੀਅਤ ਦਾ ਲੋਹਾ ਮਨਵਾਇਆ। ਬਾਸਕਟਬਾਲ ਮੁਕਾਬਲਿਆਂ ਵਿਚ ਅੰਡਰ-19 ਲੜਕੀਆਂ ਦੀ ਟੀਮ ਨੇ ਪਹਿਲਾ ਸਥਾਨ ਹਾਸਲ ਕਰਕੇ ਸਕੂਲ ਦੀ ਝੋਲੀ ਵਿਚ ਇਕ ਹੋਰ ਵੱਡੀ ਉਪਲਬਧੀ ਪਾਈ। ਇਸ ਤੋਂ ਇਲਾਵਾ ਅੰਡਰ-19 ਲੜਕੀਆਂ ਦੀ ਹੈਂਡਬਾਲ ਟੀਮ ਨੇ ਦੂਜਾ ਸਥਾਨ, ਜਦ ਕਿ ਅੰਡਰ-17 ਅਤੇ ਅੰਡਰ-19 ਲੜਕੀਆਂ ਦੀਆਂ ਵਾਲੀਬਾਲ ਟੀਮਾਂ ਨੇ ਵੀ ਦੂਜਾ ਸਥਾਨ ਹਾਸਲ ਕਰਦਿਆਂ ਸ਼ਾਨਦਾਰ ਖੇਡ ਦਾ ਪ੍ਰਦਰਸ਼ਨ ਕੀਤਾ। ਜੇਤੂ ਟੀਮਾਂ ਦੇ ਸਕੂਲ ਪਹੁੰਚਣ ‘ਤੇ ਵਿਦਿਆਰਥੀਆਂ ਦਾ ਨਿੱਘਾ ਸਵਾਗਤ ਕੀਤਾ ਗਿਆ। ਇਸ ਮੌਕੇ ਸਕੂਲ ਦੇ ਪ੍ਰਿੰਸੀਪਲ ਡਾ. ਨਵਨੀਤ ਕੌਰ ਨੇ ਜੇਤੂ ਖਿਡਾਰੀਆਂ, ਉਨ੍ਹਾਂ ਦੇ ਮਾਪਿਆਂ ਅਤੇ ਕੋਚਾਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਖੇਡਾਂ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਦਾ ਮਹੱਤਵਪੂਰਨ ਆਧਾਰ ਹਨ। ਉਨ੍ਹਾਂ ਕਿਹਾ ਕਿ ਖੇਡਾਂ ਬੱਚਿਆਂ ਵਿਚ ਅਨੁਸ਼ਾਸਨ, ਲੀਡਰਸ਼ਿਪ, ਟੀਮ ਭਾਵਨਾ, ਆਤਮ-ਵਿਸ਼ਵਾਸ ਅਤੇ ਸੰਘਰਸ਼ ਦੀ ਭਾਵਨਾ ਪੈਦਾ ਕਰਦੀਆਂ ਹਨ। ਉਨ੍ਹਾਂ ਕਿਹਾ ਕਿ ਬਲੌਜ਼ਮਜ਼ ਕਾਨਵੈਂਟ ਸਕੂਲ ਵਿਚ ਪੜ੍ਹਾਈ ਦੇ ਨਾਲ-ਨਾਲ ਖੇਡਾਂ ਨੂੰ ਵੀ ਬਰਾਬਰ ਮਹੱਤਵ ਦਿੱਤਾ ਜਾਂਦਾ ਹੈ, ਜਿਸ ਦਾ ਨਤੀਜਾ ਹੈ ਕਿ ਸਕੂਲ ਦੇ ਵਿਦਿਆਰਥੀ ਹਰ ਸਾਲ ਵੱਖ-ਵੱਖ ਪੱਧਰ ਦੇ ਮੁਕਾਬਲਿਆਂ ਵਿਚ ਸ਼ਾਨਦਾਰ ਪ੍ਰਦਰਸ਼ਨ ਕਰ ਰਹੇ ਹਨ। ਉਨ੍ਹਾਂ ਵਿਦਿਆਰਥੀਆਂ ਨੂੰ ਭਵਿੱਖ ਵਿਚ ਹੋਰ ਮਿਹਨਤ ਕਰਕੇ ਰਾਜ ਅਤੇ ਰਾਸ਼ਟਰੀ ਪੱਧਰ ‘ਤੇ ਵੀ ਸਕੂਲ ਦਾ ਨਾਮ ਰੌਸ਼ਨ ਕਰਨ ਲਈ ਪ੍ਰੇਰਿਤ ਕੀਤਾ। ਇਸ ਮੌਕੇ ਸਕੂਲ ਦੀ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਪ੍ਰੀਤ ਸਿੰਘ ਬਰਾੜ ਨੇ ਵੀ ਜੇਤੂ ਟੀਮਾਂ, ਖਿਡਾਰੀਆਂ ਅਤੇ ਉਨ੍ਹਾਂ ਦੇ ਕੋਚਾਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਇਨ੍ਹਾਂ ਉਪਲਬਧੀਆਂ ਨੇ ਇਕ ਵਾਰ ਫਿਰ ਸਾਬਤ ਕਰ ਦਿੱਤਾ ਹੈ ਕਿ ਸਕੂਲ ਦੇ ਵਿਦਿਆਰਥੀ ਸਿੱਖਿਆ ਦੇ ਨਾਲ-ਨਾਲ ਖੇਡਾਂ ਦੇ ਖੇਤਰ ਵਿਚ ਵੀ ਨਿਰੰਤਰ ਨਵੇਂ ਕੀਰਤੀਮਾਨ ਸਥਾਪਤ ਕਰ ਰਹੇ ਹਨ। ਉਨ੍ਹਾਂ ਆਸ ਪ੍ਰਗਟਾਈ ਕਿ ਆਉਣ ਵਾਲੇ ਮੁਕਾਬਲਿਆਂ ਵਿਚ ਵੀ ਸਕੂਲ ਦੇ ਖਿਡਾਰੀ ਇਸੇ ਜਜ਼ਬੇ ਨਾਲ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ ਨਵੀਆਂ ਸਫਲਤਾਵਾਂ ਹਾਸਲ ਕਰਨਗੇ।
Ad Position 22
No active advertisement
ਪਿਛਲੀ ਖ਼ਬਰ ਟੈਗੋਰ ਕਾਲਜ ਦਾ ਚੌਥੇ ਸਮੈਸਟਰ ਦਾ ਨਤੀਜਾ ਸ਼ਾਨਦਾਰ ਰਿਹਾ ਅਗਲੀ ਖ਼ਬਰ ਅਕਾਲੀਆਂ ਵਾਲਾ ’ਚ ਸੁਖਜੀਤ ਸਿੰਘ ਲੋਹਗੜ੍ਹ ਦੇ ਹੱਕ ’ਚ ਪਿੰਡ ਵਾਸੀਆਂ ਦੀ ਹੋਈ ਵਿਸ਼ਾਲ ਇਕੱਤਰਤਾ * ਨਿੱਕੇ ਜਿਹੇ ਸੱਦੇ...
Ad Position 24
No active advertisement