03-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-07-2026

ਟੈਗੋਰ ਕਾਲਜ ਦਾ ਚੌਥੇ ਸਮੈਸਟਰ ਦਾ ਨਤੀਜਾ ਸ਼ਾਨਦਾਰ ਰਿਹਾ

Ad Position 21
No active advertisement
ਅਜੀਤ ਡੈਸਕ 30-07-2026
ਮੋਗਾ, 29 ਜੁਲਾਈ (ਸੁਰਿੰਦਰਪਾਲ ਸਿੰਘ)-ਮੋਗਾ ਜ਼ਿਲ੍ਹੇ ਦੀ ਵਿੱਦਿਅਕ ਸੰਸਥਾ ਟੈਗੋਰ ਕਾਲਜ ਆਫ਼ ਐਜੂਕੇਸ਼ਨ ਫ਼ਤਿਹਗੜ੍ਹ ਕੋਰੋਟਾਣਾ ਮੋਗਾ ਜਲੰਧਰ ਰੋਡ ਜ਼ਿਲ੍ਹਾ ਮੋਗਾ ਦਾ ਮਈ 2026 ਵਿਚ ਪੰਜਾਬ ਯੂਨੀਵਰਸਿਟੀ ਵਲੋਂ ਚੌਥੇ ਸਮੈਸਟਰ ਦੀ ਲਈ ਗਈ ਪ੍ਰੀਖਿਆ ਵਿਚ ਸ਼ਾਨਦਾਰ ਪ੍ਰਾਪਤੀ ਕੀਤੀ ਜਿਸ ਵਿਚ ਟੈਗੋਰ ਕਾਲਜ ਦੇ ਚੌਥੇ ਸਮੈਸਟਰ ਦੇ ਵਿਦਿਆਰਥੀਆਂ ਨੇ ਵੱਖ-ਵੱਖ ਪੁਜ਼ੀਸ਼ਨਾਂ ਹਾਸਲ ਕੀਤੀਆਂ ਜਿਨ੍ਹਾਂ ਵਿਚ ਪਹਿਲੇ ਨੰਬਰ ‘ਤੇ ਜਸਮੀਤ ਕੌਰ ਪੁੱਤਰੀ ਰਣਜੀਤ ਸਿੰਘ ਨੇ ਪਹਿਲਾ, ਹਰਪ੍ਰੀਤ ਕੌਰ ਪੁੱਤਰੀ ਹਰਜਿੰਦਰ ਸਿੰਘ ਨੇ ਦੂਜਾ, ਰਾਜਵੀਰ ਸਿੰਘ ਪੁੱਤਰ ਜਸਵੰਤ ਸਿੰਘ ਨੇ ਤੀਜਾ ਸਥਾਨ ਤੇ ਚੌਥਾ ਸਥਾਨ ਅੰਮ੍ਰਿਤ ਕੌਰ ਨੇ ਹਾਸਲ ਕੀਤਾ। ਇਸ ਮੌਕੇ ਟੈਗੋਰ ਕਾਲਜ ਦੇ ਚੇਅਰਮੈਨ ਸਤਵੰਤ ਸਿੰਘ ਦਾਨੀ ਨੇ ਚੌਥੇ ਸਮੈਸਟਰ ਦੇ ਪਾਸ ਆਊਟ ਹੋਏ ਬੈਚ ਦੇ ਵਿਦਿਆਰਥੀਆਂ ਨੂੰ ਦਿਲੋਂ ਮੁਬਾਰਕਬਾਦ ਦਿੱਤੀ ਤੇ ਉਨ੍ਹਾਂ ਦੇ ਮਾਤਾ-ਪਿਤਾ ਨੂੰ ਵੀ ਵਧਾਈ ਦਿੱਤੀ ਤੇ ਉਨ੍ਹਾਂ ਨਾਲ ਖ਼ੁਸ਼ੀ ਦੇ ਪਲ ਸਾਂਝੇ ਕਰਦਿਆਂ ਕਿਹਾ ਕਿ ਇਹ ਜੋ ਅਧਿਆਪਨ ਦਾ ਕਿੱਤਾ ਹੈ, ਬਹੁਤ ਸਤਿਕਾਰਯੋਗ ਕਿੱਤਾ ਹੈ ਜਿਸ ਵਿਚ ਸਾਰਾ ਸਮਾਜ ਤੇ ਦੇਸ਼ ਅਧਿਆਪਨ ਦੇ ਕਿੱਤੇ ਨੂੰ ਸਭ ਤੋਂ ਵਧੀਆ ਸਥਾਨ ਦਿੰਦਾ ਹੈ। ਇਸ ਮੌਕੇ ਉਨ੍ਹਾਂ ਕਿਹਾ ਕਿ ਭਵਿੱਖ ਵਿਚ ਇਕ ਚੰਗੇ ਅਧਿਆਪਕ ਬਣ ਕੇ ਆਪਣੇ ਸ਼ਹਿਰ, ਜ਼ਿਲ੍ਹੇ, ਰਾਜ ਤੇ ਦੇਸ਼ ਦਾ ਨਾਂਅ ਰੌਸ਼ਨ ਕਰਨ ਵਿਚ ਯੋਗਦਾਨ ਪਾਉਣਗੇ। ਇਸ ਮੌਕੇ ਉਨ੍ਹਾਂ ਬੀ.ਐਡ ਚੌਥੇ ਸਮੈਸਟਰ ਦੇ ਪਾਸ ਆਊਟ ਹੋਏ ਬੈਚ ਦੇ ਪਿੱਛੇ ਸਫਲਤਾ ਦਾ ਸਿਹਰਾ ਸਮੂਹ ਅਧਿਆਪਕ ਸਾਹਿਬਾਨ ਨੂੰ ਦਿੱਤਾ ਜਿਨ੍ਹਾਂ ਦੀ ਮਿਹਨਤ ਸਦਕਾ ਤੇ ਬੱਚਿਆਂ ਦੀ ਮਿਹਨਤ ਸਦਕਾ ਇਸ ਵਿਚ ਸ਼ਾਨਦਾਰ ਪ੍ਰਾਪਤੀ ਕੀਤੀ ਅਤੇ ਆਪਣੇ ਜ਼ਿਲ੍ਹੇ ਦਾ ਨਾਂਅ ਰੌਸ਼ਨ ਕੀਤਾ। ਇਸ ਮੌਕੇ ਟੈਗੋਰ ਕਾਲਜ ਦਾ ਸਟਾਫ਼ ਹਾਜ਼ਰ ਸੀ।
Ad Position 22
No active advertisement
ਪਿਛਲੀ ਖ਼ਬਰ ਮੀਰੀ ਪੀਰੀ ਖ਼ਾਲਸਾ ਮਾਰਚ ਦਾ ਨਿਹਾਲ ਸਿੰਘ ਵਾਲਾ ਵਿਖੇ ਪੁੱਜਣ ’ਤੇ ਕੀਤਾ ਸ਼ਾਨਦਾਰ ਸਵਾਗਤ ਅਗਲੀ ਖ਼ਬਰ ਜ਼ੋਨਲ ਖੇਡਾਂ ’ਚ ਬਲੌਜ਼ਮਜ਼ ਕਾਨਵੈਂਟ ਸਕੂਲ ਦਾ ਸ਼ਾਨਦਾਰ ਪ੍ਰਦਰਸ਼ਨ, ਵੱਖ-ਵੱਖ ਖੇਡਾਂ ’ਚ ਜਿੱਤੇ ਕਈ ਅਹਿਮ ਸਥਾਨ
Ad Position 24
No active advertisement