03-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-07-2026

ਮੀਰੀ ਪੀਰੀ ਖ਼ਾਲਸਾ ਮਾਰਚ ਦਾ ਨਿਹਾਲ ਸਿੰਘ ਵਾਲਾ ਵਿਖੇ ਪੁੱਜਣ ’ਤੇ ਕੀਤਾ ਸ਼ਾਨਦਾਰ ਸਵਾਗਤ

Ad Position 21
No active advertisement
ਅਜੀਤ ਡੈਸਕ 30-07-2026
ਨਿਹਾਲ ਸਿੰਘ ਵਾਲਾ, 29 ਜੁਲਾਈ (ਸੁਖਦੇਵ ਸਿੰਘ ਖ਼ਾਲਸਾ)- ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਅਤੇ ਪੰਜ ਪਿਆਰੇ ਸਾਹਿਬਾਨ ਦੀ ਅਗਵਾਈ ਹੇਠ ਗੁਰਦੁਆਰਾ ਨਾਨਕਸਰ ਤਖ਼ਤੂਪੁਰਾ ਤੋਂ ਅਰੰਭ ਹੋ ਕੇ ਅਗਲੇ ਪੜਾਅ ਲਈ ਰਵਾਨਾ ਹੋਇਆ ਮੀਰੀ ਪੀਰੀ ਦਿਵਸ ਨੂੰ ਸਮਰਪਿਤ ਖ਼ਾਲਸਾ ਮਾਰਚ ਦਾ ਨਿਹਾਲ ਸਿੰਘ ਵਾਲਾ ਵਿਖੇ ਪੁੱਜਣ ‘ਤੇ ਸ਼ਹਿਰ ਨਿਵਾਸੀਆਂ ਅਤੇ ਸ਼ਹਿਰ ਦੇ ਵੱਖ-ਵੱਖ ਗੁਰਦੁਆਰਾ ਪ੍ਰਬੰਧਕ ਕਮੇਟੀਆਂ ਵਲੋਂ ਸ਼ਾਨਦਾਰ ਸਵਾਗਤ ਕਰਦਿਆਂ ਫੁੱਲਾਂ ਦੀ ਵਰਖਾ ਕੀਤੀ ਗਈ ਅਤੇ ਸੰਗਤਾਂ ਨੂੰ ਠੰਢਾ ਮਿੱਠਾ ਜਲ ਛਕਾਇਆ ਗਿਆ। ਇਸ ਮੀਰੀ ਪੀਰੀ ਖ਼ਾਲਸਾ ਮਾਰਚ ਨਾਲ ਚੱਲ ਰਹੀ ਗੁਰੂ ਸਾਹਿਬਾਨ ਅਤੇ ਸ਼ਹੀਦ ਸਿੰਘਾਂ ਦੇ ਸ਼ਸਤਰਾਂ ਵਾਲੀ ਬੱਸ ਅਤੇ ਹੋਰ ਸਿੱਖ ਝਲਕੀਆਂ ਨੂੰ ਦਰਸਾਉਂਦੀਆਂ ਵੱਖ-ਵੱਖ ਗੱਡੀਆਂ ਸੰਗਤਾਂ ਲਈ ਵਿਸ਼ੇਸ਼ ਖਿੱਚ ਦਾ ਕੇਂਦਰ ਬਣੀਆਂ ਰਹੀਆਂ। ਇਸ ਮੌਕੇ ਸ਼ਹਿਰ ਦੇ ਗੁਰਦੁਆਰਾ ਪ੍ਰਬੰਧਕ ਕਮੇਟੀਆਂ ਵਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ। ਇਸ ਮੌਕੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਸਿੱਖ ਸੰਗਤਾਂ ਨੂੰ ਮੀਰੀ ਪੀਰੀ ਦਿਵਸ ਨੂੰ ਸਮਰਪਿਤ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਅਰੰਭ ਹੋਏ ਮੀਰੀ ਪੀਰੀ ਖ਼ਾਲਸਾ ਮਾਰਚ ਤੋਂ ਪ੍ਰੇਰਨਾ ਲੈਂਦਿਆਂ ਸਿੱਖ ਸਿਧਾਂਤਾਂ ‘ਤੇ ਦ੍ਰਿੜਤਾ ਨਾਲ ਪਹਿਰਾ ਦੇਣ ਅਤੇ ਗੁਰਮਤਿ ਦੇ ਧਾਰਨੀ ਹੋਣ ਦਾ ਸੰਦੇਸ਼ ਦਿੱਤਾ। ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸਿੱਖ ਸੰਗਤਾਂ ਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬਾਣੀ ਨਾਲ ਜੁੜਨ ਦੀ ਪ੍ਰੇਰਨਾ ਦਿੱਤੀ। ਇਸ ਮੌਕੇ ਸੁਖਚੈਨ ਸਿੰਘ ਢਿੱਲੋਂ, ਪ੍ਰਧਾਨ ਗੁਰਮੇਲ ਸਿੰਘ, ਇੰਦਰਜੀਤ ਗਰਗ ਜੌਲੀ, ਮੈਨੇਜਰ ਇਕਬਾਲ ਸਿੰਘ ਕਲੇਰ, ਦਵਿੰਦਰ ਸਿੰਘ ਦੀਨਾਂ ਅਤੇ ਸੁਖਮਨੀ ਸਾਹਿਬ ਸੁਸਾਇਟੀ ਵਲੋਂ ਜਥੇਦਾਰ ਕੁਲਦੀਪ ਸਿੰਘ ਗੜਗੱਜ ਅਤੇ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ। ਇਸ ਮੌਕੇ ਡਾਕਟਰ ਰਾਗਨੀ ਸ਼ਰਮਾ, ਸਾਬਕਾ ਸਰਪੰਚ ਗੁਰਮੀਤ ਸਿੰਘ ਭੋਲਾ ਦੀਨਾਂ, ਸਾਬਕਾ ਸਰਪੰਚ ਜਗਦੀਸ਼ ਸਿੰਘ ਰੋਡੇ, ਸਾਬਕਾ ਸਰਪੰਚ ਦਰਸ਼ਨ ਸਿੰਘ ਬਾਰੇਵਾਲਾ, ਪ੍ਰਧਾਨ ਰੇਸ਼ਮ ਸਿੰਘ ਖਾਈ, ਹਰਨੇਕ ਸਿੰਘ ਲਾਲੋ, ਹਰਜਿੰਦਰ ਸਿੰਘ ਅੰਮ੍ਰਿਤਸਰੀਆ, ਹੈੱਡ ਗ੍ਰੰਥੀ ਪ੍ਰਦੀਪਕ ਸਿੰਘ ਦੀਨਾਂ, ਸਹਾਇਕ ਗ੍ਰੰਥੀ ਕੁਲਵੰਤ ਸਿੰਘ ਘੰਡਾ ਬੰਨਾ, ਹਲਕਾ ਪ੍ਰਧਾਨ ਜਸਵਿੰਦਰ ਸਿੰਘ ਖੋਟੇ, ਇਕਬਾਲ ਸਿੰਘ ਗਿੱਲ ਗਾਜੀਆਣਾ, ਵਿਜੇ ਕੁਮਾਰ ਨਿਹਾਲ ਸਿੰਘ ਵਾਲਾ, ਪ੍ਰਧਾਨ ਸੁਰਜੀਤ ਸਿੰਘ ਰਣਸੀਂਹ, ਜਥੇਦਾਰ ਅਮਰਜੀਤ ਸਿੰਘ ਨਿਹਾਲ ਸਿੰਘ ਵਾਲਾ, ਗ੍ਰੰਥੀ ਗੁਰਦੀਪ ਸਿੰਘ, ਗ੍ਰੰਥੀ ਜਗਪਾਲ ਸਿੰਘ, ਸੁਖਦੇਵ ਸਿੰਘ ਸੁੱਖਾ, ਸੁਖਮੰਦਰ ਸਿੰਘ ਫੋਰਮੈਨ, ਹਰਦੀਪ ਸਿੰਘ, ਰਜਿੰਦਰ ਕੁਮਾਰ ਮੱਝੂਕਿਆਂ ਵਾਲਿਆਂ ਤੋਂ ਇਲਾਵਾ ਵੱਡੀ ਗਿਣਤੀ ‘ਚ ਸੰਗਤਾਂ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ‘‘ਮੀਰੀ ਪੀਰੀ-ਖਾਲਸਾ ਮਾਰਚ’’ ਦੇ ਸ਼ਾਨਦਾਰ ਸਵਾਗਤ ਲਈ ਬਰਜਿੰਦਰ ਸਿੰਘ ਮੱਖਣ ਬਰਾੜ ਨੇ ਸੰਗਤਾਂ ਦਾ ਧੰਨਵਾਦ ਕੀਤਾ ਅਗਲੀ ਖ਼ਬਰ ਟੈਗੋਰ ਕਾਲਜ ਦਾ ਚੌਥੇ ਸਮੈਸਟਰ ਦਾ ਨਤੀਜਾ ਸ਼ਾਨਦਾਰ ਰਿਹਾ
Ad Position 24
No active advertisement