02-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-07-2026

ਦਾ ਆਕਸਫੋਰਡ ਸਕੂਲ ਆਫ਼ ਐਜੂਕੇਸ਼ਨ ਭਗਤਾ ਭਾਈ ਵਿਖੇ ਵਿਧਾਇਕ ਬਲਕਾਰ ਸਿੰਘ ਸਿੱਧੂ ਨੇ ਖਿਡਾਰੀਆਂ ਨੂੰ ਕੀਤਾ ਸਨਮਾਨਿਤ

Ad Position 21
No active advertisement
ਅਜੀਤ ਡੈਸਕ 31-07-2026
ਮੋਗਾ, 30 ਜੁਲਾਈ (ਸੁਰਿੰਦਰਪਾਲ ਸਿੰਘ)-ਦਾ ਆਕਸਫੋਰਡ ਸਕੂਲ ਆਫ਼ ਐਜੂਕੇਸ਼ਨ ਭਗਤਾ ਭਾਈ ਵਿਖੇ 70ਵੀਆਂ ਜ਼ੋਨ ਲੈਵਲ ਖੇਡਾਂ ਦਾ ਅਰੰਭ ਬੜੇ ਉਤਸ਼ਾਹ ਨਾਲ ਹੋਇਆ। ਇਨ੍ਹਾਂ ਖੇਡਾਂ ਦਾ ਆਗਾਜ਼ ਜ਼ੋਨ ਖੇਡਾਂ ਦੇ ਪ੍ਰਧਾਨ ਮਨਦੀਪ ਸਿੰਘ ਪ੍ਰਿੰਸੀਪਲ ਗੌਰਮਿੰਟ ਸਕੂਲ ਰਾਜਗੜ੍ਹ, ਰੂਪ ਲਾਲ ਬਾਂਸਲ ਪ੍ਰਿੰਸੀਪਲ ਆਕਸਫੋਰਡ ਸਕੂਲ ਆਫ਼ ਐਜੂਕੇਸ਼ਨ ਭਗਤਾ ਭਾਈ, ਗੁਰਮੀਤ ਸਿੰਘ ਗਿੱਲ ਪ੍ਰਧਾਨ ਆਕਸਫੋਰਡ ਸਕੂਲ ਆਫ਼ ਐਜੂਕੇਸ਼ਨ ਭਗਤਾ ਭਾਈ, ਨਗਰ ਨਿਗਮ ਪ੍ਰਧਾਨ ਜਗਸੀਰ ਸਿੰਘ ਪੁਨੂੰ ਅਤੇ ਹੋਰ ਪਤਵੰਤੇ ਸੱਜਣਾਂ ਵਲੋਂ ਰਿਬਨ ਕੱਟ ਕੇ ਕੀਤਾ ਗਿਆ। ਇਨ੍ਹਾਂ ਖੇਡਾਂ ਦਾ ਸਮਾਪਤੀ ਸਮਾਰੋਹ ਬਲਕਾਰ ਸਿੰਘ ਸਿੱਧੂ ਵਿਧਾਇਕ ਹਲਕਾ ਰਾਮਪੁਰਾ ਫੂਲ ਵਲੋਂ ਜੇਤੂ ਖਿਡਾਰੀਆਂ ਨੂੰ ਸ਼ੀਲਡਾਂ ਅਤੇ ਮੈਡਲਾਂ ਨਾਲ ਸਨਮਾਨਿਤ ਕਰ ਕੇ ਨੇਪਰੇ ਚੜ੍ਹਿਆ। ਬਲਕਾਰ ਸਿੰਘ ਸਿੱਧੂ ਨੇ ਸਾਰੇ ਖਿਡਾਰੀਆਂ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਖੇਡਾਂ ਜਿੱਥੇ ਸਾਡੇ ਵਿਚ ਮੁਕਾਬਲੇ ਦੀ ਭਾਵਨਾ ਪੈਦਾ ਕਰਦੀਆਂ ਹਨ, ਉੱਥੇ ਹੀ ਇਹ ਸਾਨੂੰ ਅਨੁਸ਼ਾਸਨ ਵਿਚ ਰਹਿਣਾ ਸਿਖਾਉਂਦੀਆਂ ਹਨ, ਸਾਡੇ ਚਰਿੱਤਰ ਨੂੰ ਉੱਚਾ ਚੁੱਕਦੀਆਂ ਹਨ ਅਤੇ ਸਾਨੂੰ ਨੈਤਿਕ ਬਲ ਬਖ਼ਸ਼ਦੀਆਂ ਹਨ। ਸਕੂਲ ਦੇ ਪ੍ਰਿੰਸੀਪਲ ਰੂਪ ਲਾਲ ਬਾਂਸਲ ਨੇ ਵੀ ਖਿਡਾਰੀਆਂ ਦੇ ਸਨਮੁੱਖ ਹੁੰਦੇ ਕਿਹਾ ਕਿ ਇਹ ਖੇਡਾਂ ਆਧਾਰ ਹਨ। ਇਨ੍ਹਾਂ ਖੇਡਾਂ ਦੇ ਜਰੀਏ ਹੀ ਅਸੀਂ ਜ਼ਿਲ੍ਹਾ ਪੱਧਰ, ਰਾਜ ਪੱਧਰ ਅਤੇ ਰਾਸ਼ਟਰ ਪੱਧਰ ਦੇ ਖਿਡਾਰੀ ਬਣ ਕੇ ਚਮਕ ਸਕਦੇ ਹਨ। ਜ਼ਿਕਰਯੋਗ ਹੈ ਕਿ ਚਮਕੌਰ ਸਿੰਘ ਡਿਪਟੀ ਡੀ.ਓ. ਬਠਿੰਡਾ, ਸਪੋਰਟਸ ਕੋਆਰਡੀਨੇਟਰ ਜਸਵੀਰ ਸਿੰਘ, ਪ੍ਰਿੰਸੀਪਲ ਮਨਦੀਪ ਸਿੰਘ, ਪ੍ਰਿੰਸੀਪਲ ਰੂਪ ਲਾਲ ਬਾਂਸਲ, ਪ੍ਰਿੰਸੀਪਲ ਰਾਕੇਸ਼ ਕੁਮਾਰ ਅਤੇ ਹੈੱਡਮਾਸਟਰ ਮਨਿੰਦਰ ਸਿੰਘ ਵਲੋਂ ਇਨ੍ਹਾਂ ਜ਼ੋਨ ਖੇਡਾਂ ਦਾ ਮੁਆਇਨਾ ਕੀਤਾ ਗਿਆ। ਇਨ੍ਹਾਂ ਜ਼ੋਨ ਖੇਡਾਂ ਵਿਚ ਹੈਂਡਬਾਲ, ਬਾਸਕਟਬਾਲ, ਵਾਲੀਬਾਲ, ਖੋ-ਖੋ, ਬੈਡਮਿੰਟਨ, ਸਕੇਟਿੰਗ ਖੇਡਾਂ ਸ਼ਾਮਿਲ ਸਨ। ਇਨ੍ਹਾਂ ਖੇਡਾਂ ਵਿਚ ਅੰਡਰ-14, ਅੰਡਰ-17, ਅੰਡਰ-19 ਅਤੇ ਸਕੇਟਿੰਗ ਦੀ ਅੰਡਰ-11 ਵਰਗ ਸ਼ਾਮਿਲ ਸਨ। ਆਕਸਫੋਰਡ ਸਕੂਲ ਆਫ਼ ਐਜੂਕੇਸ਼ਨ ਭਗਤਾ ਭਾਈ ਸਕੂਲ ਦੀ ਪ੍ਰਬੰਧਕ ਕਮੇਟੀ ਦੇ ਸਰਪ੍ਰਸਤ ਮੈਂਬਰ ਹਰਦੇਵ ਸਿੰਘ ਬਰਾੜ ਸਾਬਕਾ ਚੇਅਰਮੈਨ, ਹਰਗੁਰਪ੍ਰੀਤ ਸਿੰਘ ਗਗਨ ਬਰਾੜ ਚੇਅਰਮੈਨ, ਪਰਮਪਾਲ ਸਿੰਘ ਸ਼ੈਰੀ ਢਿੱਲੋਂ ਵਾਈਸ ਚੇਅਰਮੈਨ, ਗੁਰਮੀਤ ਸਿੰਘ ਗਿੱਲ ਪ੍ਰਧਾਨ ਸਰਪੰਚ ਵਿੱਤ ਸਕੱਤਰ ਨੇ ਵੀ ਹਰ ਵਿਦਿਆਰਥੀ ਨੂੰ ਖੇਡਾਂ ਦੇ ਲਾਭ ਦੱਸਦੇ ਹੋਏ ਇਨ੍ਹਾਂ ਵਿਚ ਭਾਗ ਲੈਣ ਲਈ ਪ੍ਰੇਰਿਤ ਕੀਤਾ।
Ad Position 22
No active advertisement
ਪਿਛਲੀ ਖ਼ਬਰ ਮੈਕਰੋ ਗਲੋਬਲ ਆਈਲਟਸ ਦੇ ਨਾਲ-ਨਾਲ ਸਟੱਡੀ ਵੀਜ਼ਾ ’ਚ ਵੀ ਬਣਿਆ ਮੋਹਰੀ-ਗੁਰਮਿਲਾਪ ਸਿੰਘ ਅਗਲੀ ਖ਼ਬਰ 12 ਸਾਲਾਂ ਦੀ ਨਿਸ਼ਕਾਮ ਤੇ ਇਮਾਨਦਾਰ ਸੇਵਾ ਉਪਰੰਤ ਪ੍ਰੀਤਮ ਸਿੰਘ ਨੂੰ ਬਲੌਜ਼ਮਜ਼ ਕਾਨਵੈਂਟ ਸਕੂਲ ਵਲੋਂ ਨਿੱਘੀ ਵਿਦਾਇਗੀ
Ad Position 24
No active advertisement