02-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-07-2026

ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਮੋਗਾ ਨੇ ਐਸ.ਪੀ.(ਐਚ) ਮੋਗਾ ਨੂੰ ਮੰਗ ਪੱਤਰ ਦਿੱਤਾ

Ad Position 21
No active advertisement
ਅਜੀਤ ਡੈਸਕ 31-07-2026
ਮੋਗਾ, 30 ਜੁਲਾਈ (ਜਸਪਾਲ ਸਿੰਘ ਬੱਬੀ)-ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਮੋਗਾ ਵਲੋਂ ਜ਼ਿਲ੍ਹੇ ਵਿਚ ਕਿਸਾਨਾਂ ਦੀਆਂ ਬਿਜਲੀ ਮੋਟਰਾਂ, ਬਿਜਲੀ ਦੀਆਂ ਤਾਰਾਂ, ਟਰਾਂਸਫ਼ਾਰਮਰਾਂ ਦੇ ਤੇਲ ਅਤੇ ਹੋਰ ਖੇਤੀਬਾੜੀ ਸਾਮਾਨ ਦੀਆਂ ਲਗਾਤਾਰ ਵੱਧ ਰਹੀਆਂ ਚੋਰੀਆਂ ਨੂੰ ਠੱਲ੍ਹ ਪਾਉਣ ਲਈ ਸੰਦੀਪ ਸਿੰਘ ਪੁਲਿਸ ਕਪਤਾਨ ਐਸ.ਪੀ.(ਐਚ) ਮੋਗਾ ਨੂੰ ਮੰਗ ਪੱਤਰ ਦਿੱਤਾ। ਇਸ ਮੌਕੇ ਜ਼ਿਲ੍ਹਾ ਪ੍ਰਧਾਨ ਭੁਪਿੰਦਰ ਸਿੰਘ ਦੌਲਤਪੁਰਾ ਨੇ ਦੱਸਿਆ ਕਿ ਪਿਛਲੇ ਕੁਝ ਸਮੇਂ ਤੋਂ ਜ਼ਿਲ੍ਹਾ ਮੋਗਾ ਦੇ ਵੱਖ-ਵੱਖ ਪਿੰਡਾਂ ਵਿਚ ਕਿਸਾਨਾਂ ਦੀਆਂ ਬਿਜਲੀ ਮੋਟਰਾਂ, ਬਿਜਲੀ ਦੀਆਂ ਤਾਰਾਂ, ਟਰਾਂਸਫ਼ਾਰਮਰਾਂ ਦਾ ਤੇਲ ਅਤੇ ਹੋਰ ਖੇਤੀਬਾੜੀ ਸਾਜ਼ੋ-ਸਾਮਾਨ ਦੀਆਂ ਚੋਰੀਆਂ ਹੋ ਰਹੀਆਂ ਹਨ। ਇਨ੍ਹਾਂ ਘਟਨਾਵਾਂ ਕਾਰਨ ਕਿਸਾਨਾਂ ਨੂੰ ਭਾਰੀ ਆਰਥਿਕ ਨੁਕਸਾਨ ਝੱਲਣਾ ਪੈ ਰਿਹਾ ਹੈ ਅਤੇ ਖੇਤੀਬਾੜੀ ਦੇ ਕੰਮ ਵੀ ਪ੍ਰਭਾਵਿਤ ਹੋ ਰਹੇ ਹਨ। ਕਿਸਾਨ ਆਗੂਆਂ ਨੇ ਮੰਗ ਕੀਤੀ ਕਿ ਜ਼ਿਲ੍ਹੇ ਦੇ ਪਿੰਡਾਂ ਵਿਚ ਰਾਤ ਸਮੇਂ ਪੁਲਿਸ ਗਸ਼ਤ ਵਧਾਈ ਜਾਵੇ, ਚੋਰੀਆਂ ਵਿਚ ਸ਼ਾਮਲ ਗਿਰੋਹਾਂ ਨੂੰ ਜਲਦੀ ਗ੍ਰਿਫ਼ਤਾਰ ਕਰਕੇ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇ। ਆਗੂਆਂ ਨੇ ਕਿਹਾ ਕਿ ਕਿਸਾਨ ਪਹਿਲਾਂ ਹੀ ਮਹਿੰਗੀ ਖੇਤੀ, ਕੁਦਰਤੀ ਆਫ਼ਤਾਂ ਅਤੇ ਆਰਥਿਕ ਸੰਕਟ ਨਾਲ ਜੂਝ ਰਹੇ ਹਨ। ਅਜਿਹੇ ਹਾਲਾਤਾਂ ਵਿਚ ਚੋਰੀਆਂ ਦੀਆਂ ਵੱਧ ਰਹੀਆਂ ਘਟਨਾਵਾਂ ਕਿਸਾਨਾਂ ਲਈ ਹੋਰ ਵੀ ਵੱਡੀ ਮੁਸੀਬਤ ਬਣ ਗਈਆਂ ਹਨ। ਉਨ੍ਹਾਂ ਕਿਹਾ ਕਿ ਚੋਰੀਆਂ ਕਰਨ ਵਾਲਿਆਂ ਨੂੰ ਕਾਬੂ ਕੀਤਾ ਜਾਵੇ ਤੇ ਬਣਦੀ ਕਾਰਵਾਈ ਕੀਤੀ ਜਾਵੇ। ਇਸ ਮੌਕੇ ਲਖਬੀਰ ਸਿੰਘ ਸੰਧੂਆਣਾ, ਹਰਨੇਕ ਸਿੰਘ ਫ਼ਤਿਹਗੜ੍ਹ, ਮੰਦਰਜੀਤ ਸਿੰਘ ਮਨਾਵਾਂ, ਮੋਦਨ ਸਿੰਘ ਨਿਧਾਂਵਾਲਾ, ਗੁਰਮੀਤ ਸਿੰਘ ਸੰਧੂਆਣਾ, ਬੰਤ ਸਿੰਘ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵਲੋਂ ਸਫ਼ਾਈ ਸੇਵਕਾਂ ਦੀ ਹੜਤਾਲ ਨੂੰ ਪੂਰਨ ਤੌਰ ’ਤੇ ਹਮਾਇਤ ਅਗਲੀ ਖ਼ਬਰ ਮੈਕਰੋ ਗਲੋਬਲ ਆਈਲਟਸ ਦੇ ਨਾਲ-ਨਾਲ ਸਟੱਡੀ ਵੀਜ਼ਾ ’ਚ ਵੀ ਬਣਿਆ ਮੋਹਰੀ-ਗੁਰਮਿਲਾਪ ਸਿੰਘ
Ad Position 24
No active advertisement