02-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-07-2026

ਮੀਂਹ ਨਾਲ ਲੋਕਾਂ ਨੂੰ ਗਰਮੀ ਤੋਂ ਮਿਲੀ ਵੱਡੀ ਰਾਹਤ

Ad Position 21
No active advertisement
ਅਜੀਤ ਡੈਸਕ 31-07-2026
ਕਿਸ਼ਨਪੁਰਾ ਕਲਾਂ, 30 ਜੁਲਾਈ (ਅਮੋਲਕ ਸਿੰਘ ਕਲਸੀ, ਪਰਮਿੰਦਰ ਸਿੰਘ ਗਿੱਲ)-ਕਸਬਾ ਕਿਸ਼ਨਪੁਰਾ ਕਲਾਂ ਵਿਖੇ ਅੱਜ ਤੜਕਸਾਰ ਪਏ ਮੀਂਹ ਨੇ ਲੋਕਾਂ ਨੂੰ ਅੱਤ ਦੀ ਗਰਮੀ ਤੋਂ ਵੱਡੀ ਰਾਹਤ ਮਿਲੀ ਹੈ। ਬਰਸਾਤ ਨਾਲ ਮੌਸਮ ਸੁਹਾਵਣਾ ਹੋ ਗਿਆ ਅਤੇ ਤਾਪਮਾਨ ਵਿਚ ਆਈ ਗਿਰਾਵਟ ਕਾਰਨ ਲੋਕਾਂ ਨੇ ਸੁੱਖ ਦਾ ਸਾਹ ਲਿਆ। ਇਸ ਦੇ ਨਾਲ ਹੀ ਕਿਸਾਨਾਂ ਅਤੇ ਮਜ਼ਦੂਰਾਂ ਦੇ ਚਿਹਰਿਆਂ ‘ਤੇ ਵੀ ਖ਼ੁਸ਼ੀ ਸਾਫ਼ ਨਜ਼ਰ ਆਈ। ਇਸ ਮੌਕੇ ਜਗਰਾਜ ਸਿੰਘ ਗਾਜ਼ਾ, ਡਾ. ਹਰਜਿੰਦਰ ਸਿੰਘ ਔਲਖ ਅਤੇ ਡਾ. ਗੁਰਪ੍ਰੀਤ ਸਿੰਘ ਢਿੱਲੋਂ ਨੇ ਕਿਹਾ ਕਿ ਪਿਛਲੇ ਕੁਝ ਦਿਨਾਂ ਤੋਂ ਪੈ ਰਹੀ ਭਿਆਨਕ ਗਰਮੀ ਹੁੰਮਸ ਨੇ ਲੋਕਾਂ ਦਾ ਜੀਵਨ ਮੁਸ਼ਕਲ ਬਣਾ ਦਿੱਤਾ ਸੀ, ਪਰ ਅੱਜ ਦੀ ਬਰਸਾਤ ਨੇ ਮੌਸਮ ਨੂੰ ਠੰਢਾ ਕਰਕੇ ਵੱਡੀ ਰਾਹਤ ਦਿੱਤੀ ਹੈ। ਉਨ੍ਹਾਂ ਕਿਹਾ ਕਿ ਇਹ ਮੀਂਹ ਫ਼ਸਲਾਂ ਅਤੇ ਪਸ਼ੂਆਂ ਲਈ ਹਰੇ ਚਾਰੇ ਦੀ ਪੈਦਾਵਾਰ ਵਾਸਤੇ ਵੀ ਕਾਫ਼ੀ ਲਾਹੇਵੰਦ ਸਾਬਤ ਹੋਵੇਗਾ। ਇਸੇ ਤਰ੍ਹਾਂ ਪ੍ਰਧਾਨ ਜਸਵੀਰ ਸਿੰਘ ਸ਼ਾਹ, ਪੰਚ ਜਸਵਿੰਦਰ ਸਿੰਘ ਔਲਖ, ਕਿਸਾਨ ਪ੍ਰਗਟ ਸਿੰਘ ਬੱਬਾ, ਈਸ਼ਵਰ ਸਿੰਘ ਆੜ੍ਹਤੀਆ ਅਤੇ ਸੁਖਵਿੰਦਰ ਸਿੰਘ ਕਾਲੂ ਨੇ ਕਿਹਾ ਕਿ ਬਰਸਾਤ ਹਰ ਵਰਗ ਲਈ ਲਾਭਕਾਰੀ ਹੁੰਦੀ ਹੈ। ਉਨ੍ਹਾਂ ਕਿਹਾ ਕਿ ਮੀਂਹ ਨਾਲ ਜਿੱਥੇ ਗਰਮੀ ਤੋਂ ਰਾਹਤ ਮਿਲੀ ਹੈ, ਉੱਥੇ ਹੀ ਖੇਤੀਬਾੜੀ ਅਤੇ ਪਸ਼ੂ ਪਾਲਣ ਨੂੰ ਵੀ ਇਸ ਦਾ ਵੱਡਾ ਲਾਭ ਹੋਵੇਗਾ। ਉਨ੍ਹਾਂ ਆਸ ਪ੍ਰਗਟਾਈ ਕਿ ਆਉਣ ਵਾਲੇ ਦਿਨਾਂ ਵਿੱਚ ਵੀ ਮੌਸਮ ਇਸੇ ਤਰ੍ਹਾਂ ਸੁਹਾਵਣਾ ਰਹੇਗਾ।
Ad Position 22
No active advertisement
ਪਿਛਲੀ ਖ਼ਬਰ ਐਸ.ਡੀ.ਐਮ. ਧਰਮਕੋਟ ਗੁਰਵਿੰਦਰ ਸਿੰਘ ਜੌਹਲ ਵਲੋਂ ਬੀ.ਐਲ.ਓਜ. ਲਈ ਧੰਨਵਾਦ ਪਾਰਟੀ ਦਾ ਕੀਤਾ ਵਿਸ਼ੇਸ਼ ਪ੍ਰਬੰਧ ਅਗਲੀ ਖ਼ਬਰ ਮਜ਼ਦੂਰ ਜਥੇਬੰਦੀਆਂ ਨੇ ਸਫ਼ਾਈ ਕਰਮਚਾਰੀਆਂ ਦੇ ਪੰਜਾਬ ਬੰਦ ਦਾ ਕੀਤਾ ਸਮਰਥਨ
Ad Position 24
No active advertisement