02-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-08-2026

ਜਲਦ ਹੋਵੇਗਾ ਸਫ਼ਾਈ ਕਰਮਚਾਰੀਆਂ ਦੀਆਂ ਮੰਗਾਂ ਦਾ ਹੱਲ-ਵਿਧਾਇਕ ਬਿਲਾਸਪੁਰ

Ad Position 21
No active advertisement
ਅਜੀਤ ਡੈਸਕ 01-08-2026

ਮੋਗਾ, 31 ਜੁਲਾਈ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ ਬੱਬੀ)-ਪਿਛਲੇ ਕਈ ਦਿਨਾਂ ਤੋਂ ਪੰਜਾਬ ਦੇ ਸਫ਼ਾਈ ਕਰਮਚਾਰੀ ਹੜਤਾਲ ‘ਤੇ ਚੱਲ ਰਹੇ ਹਨ ਅਤੇ ਇਸ ਮਸਲੇ ਦੇ ਢੁਕਵੇਂ ਹੱਲ ਲਈ ਸਫ਼ਾਈ ਕਰਮਚਾਰੀਆਂ ਦੇ ਆਗੂਆਂ ਨਾਲ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਲਗਾਤਾਰ ਰਾਬਤਾ ਰੱਖ ਰਹੇ ਹਨ ਅਤੇ ਗੱਲਬਾਤ ਚੱਲ ਰਹੀ ਹੈ ਅਤੇ ਜਲਦ ਹੀ ਇਸ ਮਸਲੇ ਦਾ ਹੱਲ ਕੱਢ ਲਿਆ ਜਾਵੇਗਾ ਅਤੇ ਇਹ ਪਹਿਲ ਕਦਮੀ ਵੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਲੋਂ ਕੀਤੀ ਗਈ ਹੈ ਕਿ ਸਫ਼ਾਈ ਸੇਵਕਾਂ ਦੀਆਂ ਤਨਖ਼ਾਹਾਂ ਪਹਿਲਾਂ ਨਾਲੋਂ ਦੁੱਗਣੀਆਂ ਕਰ ਦਿੱਤੀਆਂ ਗਈਆਂ ਹਨ ਜਿਸ ਨਾਲ ਸਫ਼ਾਈ ਸੇਵਕਾਂ ਵਿਚ ਖ਼ੁਸ਼ੀ ਦੀ ਲਹਿਰ ਹੈ ਅਤੇ ਬਹੁਤ ਸਾਰੀਆਂ ਯੂਨੀਅਨਾਂ ਕੰਮ ‘ਤੇ ਵੀ ਪਰਤਣ ਲਈ ਤਿਆਰ ਹਨ ਪਰ ਜੋ ਅਜੇ ਵੀ ਕੁਝ ਯੂਨੀਅਨਾਂ ਧਰਨੇ ‘ਤੇ ਬੈਠੀਆਂ ਹਨ ਉਨ੍ਹਾਂ ਨਾਲ ਲਗਾਤਾਰ ਗੱਲਬਾਤ ਚੱਲ ਰਹੀ ਹੈ ਤੇ ਇਸ ਦਾ ਸਾਰਥਿਕ ਹੱਲ ਕੱਢ ਲਿਆ ਜਾਵੇਗਾ। ਇਹ ਪ੍ਰਗਟਾਵਾ ਆਪ ਪਾਰਟੀ ਦੇ ਸੂਬਾਈ ਆਗੂ ਅਤੇ ਹਲਕਾ ਵਿਧਾਇਕ ਨਿਹਾਲ ਸਿੰਘ ਵਾਲਾ ਮਨਜੀਤ ਸਿੰਘ ਬਿਲਾਸਪੁਰ ਨੇ ਮੋਗਾ ਵਿਖੇ ਪ੍ਰੈੱਸ ਕਾਨਫ਼ਰੰਸ ਦੌਰਾਨ ਕੀਤਾ। ਇਸ ਮੌਕੇ ਉਨ੍ਹਾਂ ਨਾਲ ਵਿਸ਼ੇਸ਼ ਤੌਰ ‘ਤੇ ਆਪ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਬਰਿੰਦਰ ਮਧੇਕੇ, ਚੇਅਰਮੈਨ ਅੰਮ੍ਰਿਤਪਾਲ ਸਿੰਘ ਦੀਨਾ, ਕੌਂਸਲਰ ਗੁਰਮਿੰਦਰਜੀਤ ਸਿੰਘ ਬਬਲੂ, ਵਿੱਕੀ ਦੌਧਰੀਆ, ਮਾਲਵਾ ਜ਼ੋਨ ਦੇ ਮੀਡੀਆ ਇੰਚਾਰਜ ਜਗਦੀਪ ਸਿੰਘ ਜੈਮਲ ਵਾਲਾ ਤੇ ਪਰਮਿੰਦਰ ਸਿੰਘ ਖੋਸਾ ਹਾਜ਼ਰ ਸਨ। ਉਨ੍ਹਾਂ ਕਿਹਾ ਕਿ ਆਪ ਪਾਰਟੀ ਦੀ ਸਰਕਾਰ ਨੇ ਲੋਕਾਂ ਦੀ ਭਲਾਈ ਲਈ ਜੋ ਕੰਮ ਕੀਤੇ ਉਹ ਹੋਰ ਕੋਈ ਵੀ ਸਰਕਾਰ ਨਹੀਂ ਕਰ ਸਕੀ ਜਿਵੇਂ ਕਿ ਇਹ ਬਹੁਤ ਵੱਡੀ ਪ੍ਰਾਪਤੀ ਹੁਣ ਤੱਕ ਦੀ ਹੈ ਕਿ ਬਿਜਲੀ ਦੀਆਂ ਛੇ ਸੌ ਯੂਨਿਟਾਂ ਮੁਆਫ਼ ਕਰਨ ਨਾਲ ਸੂਬੇ ਦੇ ਲੋਕਾਂ ਨੂੰ ਫ਼ਾਇਦਾ ਹੋਇਆ ਅਤੇ ਖ਼ਾਸ ਕਰ ਕੇ ਇਸ ਦਾ ਵੱਡਾ ਫ਼ਾਇਦਾ ਦਲਿਤ ਭਾਈਚਾਰੇ ਨੂੰ ਹੋਇਆ ਅਤੇ ਅੱਜ ਦਲਿਤ ਭਾਈਚਾਰੇ ਦੇ ਲੋਕ ਵੀ ਆਪਣੇ ਘਰਾਂ ਵਿਚ ਏ.ਸੀ. ਦੀ ਠੰਢੀ ਹਵਾ ਲੈ ਰਹੇ ਹਨ। ਬਿਲਾਸਪੁਰ ਨੇ ਕਿਹਾ ਕਿ ਜੋ ਦਲਿਤ ਲੋਕਾਂ ਨੂੰ ਰਾਸ਼ਨ ਕਿੱਟਾਂ ਵੰਡੀਆਂ ਜਾ ਰਹੀਆਂ ਹਨ ਇਹ ਪਹਿਲਕਦਮੀ ਵੀ ਆਪ ਸਰਕਾਰ ਦੀ ਹੈ ਕਿਉਂਕਿ ਇਸ ਤੋਂ ਪਹਿਲਾਂ ਕੋਈ ਵੀ ਸਰਕਾਰ ਅਜਿਹਾ ਨਹੀਂ ਕਰ ਸਕੀ। ਵਿਧਾਇਕ ਮਨਜੀਤ ਸਿੰਘ ਬਿਲਾਸਪੁਰ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਖ਼ਾਸ ਕਰ ਕੇ ਦਲਿਤ ਭਾਈਚਾਰੇ ਦੀਆਂ ਔਰਤਾਂ ਨੂੰ ਪੰਦਰਾਂ ਸੌ ਰੁਪਏ ਹਰ ਮਹੀਨੇ ਦੇਣ ਨਾਲ ਦਲਿਤ ਭਾਈਚਾਰੇ ਦੀਆਂ ਔਰਤਾਂ ਦੀ ਆਰਥਿਕਤਾ ਨੂੰ ਵੱਡਾ ਹੁਲਾਰਾ ਮਿਲਿਆ ਹੈ ਅਤੇ ਹਰ ਦਲਿਤ ਔਰਤਾਂ ਦੇ ਖਾਤਿਆਂ ਵਿਚ ਪੰਤਾਲੀ ਸੌ ਰੁਪਏ ਆਉਣ ਨਾਲ ਸਾਡੀਆਂ ਦਲਿਤ ਭਾਈਚਾਰੇ ਦੀਆਂ ਔਰਤਾਂ ਬਾਗ਼ੋ-ਬਾਗ਼ ਹਨ। ਉਨ੍ਹਾਂ ਕਿਹਾ ਕਿ ਕੁਝ ਗ਼ੈਰ ਸਿਆਸੀ ਤੇ ਸਿਆਸੀ ਪਾਰਟੀਆਂ ਬਿਨਾਂ ਵਜ੍ਹਾ ਤੋਂ ਸਰਕਾਰ ਨੂੰ ਬਦਨਾਮ ਕਰਨ ਤੁਲੀਆਂ ਹੋਈਆਂ ਹਨ। ਅਸਲ ਵਿਚ ਤਾਂ ਉਨ੍ਹਾਂ ਨੂੰ ਸੂਬੇ ਦਾ ਜੋ ਵਿਕਾਸ ਤੇਜ਼ੀ ਨਾਲ ਹੋ ਰਿਹਾ ਹੈ ਉਸ ਨਾਲ ਉਨ੍ਹਾਂ ਨੂੰ ਆਪਣੀ ਹੋਂਦ ਖ਼ਤਰੇ ਵਿਚ ਜਾ ਰਹੀ ਜਾਪ ਰਹੀ ਹੈ ਪਰ ਸੂਬੇ ਦੇ ਸੂਝਵਾਨ ਲੋਕ ਇਹ ਸਨ ਸਭ ਸਮਝਦੇ ਹਨ ਅਤੇ ਸਾਲ 2027 ਦੀਆਂ ਚੋਣਾਂ ਵਿਚ ਆਪ ਪਾਰਟੀ ਦੀ ਸਰਕਾਰ ਬਣੇਗੀ ਤੇ ਵਿਕਾਸ ਦੀ ਰਫ਼ਤਾਰ ਮੱਠੀ ਨਹੀਂ ਪੈਣ ਦਿੱਤੀ ਜਾਵੇਗੀ।

Ad Position 22
No active advertisement
ਪਿਛਲੀ ਖ਼ਬਰ ਸਫ਼ਾਈ ਸੇਵਕ ਯੂਨੀਅਨ ਨਿਹਾਲ ਸਿੰਘ ਵਾਲਾ ਦਿੱਤੇ ਰੋਸ ਧਰਨੇ ਨੂੰ ਵੱਖ-ਵੱਖ ਜਥੇਬੰਦੀਆਂ ਅਤੇ ਰਾਜਸੀ ਪਾਰਟੀ ਆਗੂਆਂ ਨੇ ਕੀਤਾ... ਅਗਲੀ ਖ਼ਬਰ ਵਿਰੋਧੀ ਧਿਰਾਂ ਦਾ ਸੰਸਦ ਭਵਨ ਦੇ ਬਾਹਰ ਪ੍ਰਦਰਸ਼ਨ
Ad Position 24
No active advertisement