02-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-08-2026

ਸਫ਼ਾਈ ਸੇਵਕ ਯੂਨੀਅਨ ਪੰਜਾਬ ਵਲੋਂ ਦਿੱਤੇ ਪੰਜਾਬ ਬੰਦ ਦੇ ਸੱਦੇ ’ਤੇ ਨਿਹਾਲ ਸਿੰਘ ਵਾਲਾ ਅੰਸ਼ਿਕ ਰੂਪ ’ਚ ਬੰਦ ਰਿਹਾ

Ad Position 21
No active advertisement
ਅਜੀਤ ਡੈਸਕ 01-08-2026

ਨਿਹਾਲ ਸਿੰਘ ਵਾਲਾ, 31 ਜੁਲਾਈ (ਸੁਖਦੇਵ ਸਿੰਘ ਖ਼ਾਲਸਾ)-ਬਰਨਾਲਾ ਵਿਖੇ ਆਪਣੀਆਂ ਹੱਕੀ ਮੰਗਾਂ ਲਈ ਰੋਸ ਪ੍ਰਦਰਸ਼ਨ ਕਰਨ ਵਾਲੇ ਸਫ਼ਾਈ ਸੇਵਕ ਕਰਮੀਆਂ ‘’ਤੇ ਉੱਥੇ ਦੀ ਪੁਲਿਸ ਵਲੋਂ ਕੀਤੇ ਗਏ ਲਾਠੀਚਾਰਜ ਦੇ ਮਾਮਲੇ ਨੂੰ ਲੈ ਕੇ ਸਫ਼ਾਈ ਸੇਵਕ ਯੂਨੀਅਨ ਪੰਜਾਬ ਵਲੋਂ ਦਿੱਤੇ ਬੰਦ ਦੇ ਸੱਦੇ ‘’ਤੇ ਮੰਡੀ ਨਿਹਾਲ ਸਿੰਘ ਵਾਲਾ ਦਾ ਸ਼ਹਿਰ ਪੂਰਨ ਰੂਪ ਬੰਦ ਰਿਹਾ ਹੈ। ਸਵੇਰ ਦੇ ਸਮੇਂ ਜਿਉਂ ਹੀ ਕੁਝ ਦੁਕਾਨਦਾਰਾਂ ਵਲੋਂ ਆਪਣੀਆਂ ਦੁਕਾਨਾਂ ਖੋਲ੍ਹਣੀਆਂ ਸ਼ੁਰੂ ਕੀਤੀਆਂ ਤਾਂ ਇਸ ਦਾ ਪਤਾ ਲੱਗਣ ‘’ਤੇ ਸਫ਼ਾਈ ਸੇਵਕ ਯੂਨੀਅਨ ਨਿਹਾਲ ਸਿੰਘ ਵਾਲਾ ਦੇ ਆਗੂ ਰੱਤੀ ਰਾਮ ਦੀ ਅਗਵਾਈ ਹੇਠ ਸਮੂਹ ਸਫ਼ਾਈ ਕਾਮਿਆਂ ਵਲੋਂ ਸ਼ਹਿਰ ਅੰਦਰ ਮਾਰਚ ਕਰਕੇ ਸਮੂਹ ਦੁਕਾਨਦਾਰਾਂ ਨੂੰ ਅਪੀਲ ਕਰਦੇ ਦੁਕਾਨਾਂ ਬੰਦ ਕਰਵਾਈਆਂ। ਇਸ ਮੌਕੇ ਸਫ਼ਾਈ ਸੇਵਕ ਯੂਨੀਅਨ ਨਿਹਾਲ ਸਿੰਘ ਵਾਲਾ ਦੇ ਆਗੂ ਰੱਤੀ ਰਾਮ ਅਤੇ ਹਰਪ੍ਰੀਤ ਸਿੰਘ ਨੇ ਦੱਸਿਆ ਕਿ ਇਸ ਬੰਦ ਦੌਰਾਨ ਸਾਡੀ ਜਥੇਬੰਦੀ ਵਲੋਂ ਇਸ ਬੰਦ ਦੌਰਾਨ ਕਿਸੇ ਵੀ ਰਾਹਗੀਰ ਨੂੰ ਪ੍ਰੇਸ਼ਾਨ ਨਹੀਂ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਇਸ ਮੌਕੇ ਸਮੂਹ ਵਿੱਦਿਅਕ ਅਦਾਰੇ, ਮੈਡੀਕਲ ਸਹੂਲਤਾਂ ਅਤੇ ਹੋਰ ਜ਼ਰੂਰੀ ਕੰਮ ਕਾਰ ਵਾਲੇ ਆਪਣੇ ਕੰਮਾਂ ‘’ਤੇ ਜਾ ਸਕਣਗੇ। ਇਸ ਮੌਕੇ ਪੁਲਿਸ ਪ੍ਰਸ਼ਾਸਨ ਥਾਣਾ ਨਿਹਾਲ ਸਿੰਘ ਵਾਲਾ ਦੇ ਮੁੱਖ ਅਫ਼ਸਰ ਪ੍ਰੀਤਮ ਸਿੰਘ ਅਤੇ ਬਿਲਾਸਪੁਰ ਪੁਲਿਸ ਚੌਕੀ ਇੰਚਾਰਜ ਜਸਵੰਤ ਸਿੰਘ ਦੀ ਅਗਵਾਈ ਹੇਠ ਪੁਲਿਸ ਕਰਮੀਆਂ ਵਲੋਂ ਕਿਸੇ ਵੀ ਕਿਸਮ ਦੀ ਅਣਸੁਖਾਵੀਂ ਘਟਨਾ ਨੂੰ ਰੋਕਣ ਲਈ ਸੁਰੱਖਿਆ ਦੇ ਪੁਖ਼ਤਾ ਪ੍ਰਬੰਧ ਕੀਤੇ ਗਏ ਸਨ।

Ad Position 22
No active advertisement
ਪਿਛਲੀ ਖ਼ਬਰ ਆਦਰਸ਼ ਸਕੂਲ ਐਸੋਸੀਏਸ਼ਨ ਪੰਜਾਬ ਵਲੋਂ 5 ਅਗਸਤ ਤੋਂ ਅਣਮਿਥੇ ਸਮੇਂ ਲਈ ਕਲਮ ਛੋੜ ਹੜਤਾਲ ਦਾ ਐਲਾਨ ਅਗਲੀ ਖ਼ਬਰ ਸਫ਼ਾਈ ਸੇਵਕ ਯੂਨੀਅਨ ਨਿਹਾਲ ਸਿੰਘ ਵਾਲਾ ਦਿੱਤੇ ਰੋਸ ਧਰਨੇ ਨੂੰ ਵੱਖ-ਵੱਖ ਜਥੇਬੰਦੀਆਂ ਅਤੇ ਰਾਜਸੀ ਪਾਰਟੀ ਆਗੂਆਂ ਨੇ ਕੀਤਾ...
Ad Position 24
No active advertisement