01-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-08-2026

ਆਦਰਸ਼ ਸਕੂਲ ਐਸੋਸੀਏਸ਼ਨ ਪੰਜਾਬ ਵਲੋਂ 5 ਅਗਸਤ ਤੋਂ ਅਣਮਿਥੇ ਸਮੇਂ ਲਈ ਕਲਮ ਛੋੜ ਹੜਤਾਲ ਦਾ ਐਲਾਨ

Ad Position 21
No active advertisement
ਅਜੀਤ ਡੈਸਕ 01-08-2026

ਮੋਗਾ, 31 ਜੁਲਾਈ (ਸੁਰਿੰਦਰਪਾਲ ਸਿੰਘ)-ਆਦਰਸ਼ ਸਕੂਲ ਐਸੋਸੀਏਸ਼ਨ ਪੰਜਾਬ ਵਲੋਂ ਪੰਜਾਬ ਸਰਕਾਰ ਵਲੋਂ ਲੰਬੇ ਸਮੇਂ ਤੋਂ ਲਟਕਦੀਆਂ ਜਾਇਜ਼ ਮੰਗਾਂ ਦਾ ਹੱਲ ਨਾ ਕੀਤੇ ਜਾਣ ਦੇ ਰੋਸ ਵਜੋਂ 5 ਅਗਸਤ ਤੋਂ ਪੰਜਾਬ ਭਰ ਦੇ ਸਮੂਹ ਆਦਰਸ਼ ਸਕੂਲਾਂ ਵਿਚ ਅਣਮਿਥੇ ਸਮੇਂ ਲਈ ਕਲਮ ਛੋੜ ਹੜਤਾਲ ਸ਼ੁਰੂ ਕਰਨ ਦਾ ਐਲਾਨ ਕੀਤਾ ਗਿਆ ਹੈ। ਇਸ ਸਬੰਧੀ ਐਸੋਸੀਏਸ਼ਨ ਵਲੋਂ ਸਾਰੇ ਆਦਰਸ਼ ਸਕੂਲਾਂ ਦੇ ਅਧਿਆਪਕਾਂ ਅਤੇ ਕਰਮਚਾਰੀਆਂ ਨੂੰ ਇੱਕਜੁੱਟ ਹੋ ਕੇ ਇਸ ਸੰਘਰਸ਼ ਵਿਚ ਸ਼ਾਮਿਲ ਹੋਣ ਦੀ ਅਪੀਲ ਕੀਤੀ ਗਈ ਹੈ। ਐਸੋਸੀਏਸ਼ਨ ਦੇ ਆਗੂਆਂ ਨੇ ਕਿਹਾ ਕਿ ਪੰਜਾਬ ਸਰਕਾਰ ਨਾਲ ਕਈ ਦੌਰ ਦੀਆਂ ਮੀਟਿੰਗਾਂ ਅਤੇ ਭਰੋਸਿਆਂ ਦੇ ਬਾਵਜੂਦ ਅੱਜ ਤੱਕ ਕਿਸੇ ਵੀ ਮੰਗ ਦਾ ਠੋਸ ਹੱਲ ਨਹੀਂ ਕੀਤਾ ਗਿਆ। ਸਰਕਾਰ ਦੀ ਟਾਲ-ਮਟੋਲ ਨੀਤੀ ਕਾਰਨ ਅਧਿਆਪਕਾਂ ਅਤੇ ਕਰਮਚਾਰੀਆਂ ਵਿਚ ਭਾਰੀ ਰੋਸ ਹੈ ਅਤੇ ਮਜਬੂਰੀ ਵੱਸ ਸੰਘਰਸ਼ ਦਾ ਰਾਹ ਅਪਣਾਉਣਾ ਪਿਆ ਹੈ। ਅਧਿਆਪਕਾਂ ਨੇ ਕਿਹਾ ਕਿ ਉਹ ਪਿਛਲੇ 15-15 ਸਾਲਾਂ ਤੋਂ ਸਕੂਲਾਂ ਵਿਚ ਸੇਵਾਵਾਂ ਨਿਭਾ ਰਹੇ ਹਨ, ਪਰ ਸਿਰਫ਼ 10 ਹਜ਼ਾਰ ਰੁਪਏ ਮਹੀਨਾ ਤਨਖ਼ਾਹ ‘ਤੇ ਪਰਿਵਾਰ ਦਾ ਗੁਜ਼ਾਰਾ ਕਰਨਾ ਬਹੁਤ ਹੀ ਮੁਸ਼ਕਿਲ ਹੋ ਗਿਆ ਹੈ। ਵਧਦੀ ਮਹਿੰਗਾਈ ਦੇ ਇਸ ਦੌਰ ਵਿਚ ਇਹ ਤਨਖ਼ਾਹ ਨਾ ਕੇਵਲ ਅਨਿਆਂ ਹੈ ਸਗੋਂ ਅਧਿਆਪਕਾਂ ਦੇ ਭਵਿੱਖ ਅਤੇ ਪਰਿਵਾਰਕ ਜੀਵਨ ਨੂੰ ਵੀ ਗੰਭੀਰ ਸੰਕਟ ਵਿਚ ਪਾ ਰਹੀ ਹੈ। ਇਸੇ ਕਾਰਨ ਅਧਿਆਪਕਾਂ ਵਿਚ ਭਾਰੀ ਨਾਰਾਜ਼ਗੀ ਪਾਈ ਜਾ ਰਹੀ ਹੈ। ਐਸੋਸੀਏਸ਼ਨ ਵਲੋਂ ਸਮੂਹ ਆਦਰਸ਼ ਸਕੂਲਾਂ ਦੀਆਂ ਐਸ.ਐਮ.ਸੀ. ਕਮੇਟੀਆਂ, ਪਿੰਡਾਂ ਦੇ ਸਰਪੰਚਾਂ, ਮਾਪੇ, ਜ਼ਿਲ੍ਹਾ ਸਿੱਖਿਆ ਅਫ਼ਸਰ (ਡੀ.ਈ.ਓ.) ਅਤੇ ਸਹਾਇਕ ਡਿਪਟੀ ਡਾਇਰੈਕਟਰ ਸੰਗਰੂਰ ਨੂੰ ਵੀ ਲਿਖਤੀ ਰੂਪ ਵਿਚ ਜਾਣੂੰ ਕਰਵਾ ਕੇ ਅਲਟੀਮੇਟਮ ਦਿੱਤਾ ਗਿਆ ਹੈ ਕਿ 5 ਅਗਸਤ ਤੋਂ ਸ਼ੁਰੂ ਹੋਣ ਵਾਲੀ ਕਲਮ ਛੋੜ ਹੜਤਾਲ ਦੌਰਾਨ ਸਕੂਲਾਂ ਦੀ ਪੜ੍ਹਾਈ, ਦਫ਼ਤਰੀ ਕੰਮਕਾਜ ਜਾਂ ਕਿਸੇ ਵੀ ਪ੍ਰਕਾਰ ਦੀ ਪ੍ਰਸ਼ਾਸਨਿਕ ਵਿਵਸਥਾ ਪ੍ਰਭਾਵਿਤ ਹੁੰਦੀ ਹੈ ਤਾਂ ਇਸ ਦੀ ਸਮੁੱਚੀ ਜ਼ਿੰਮੇਵਾਰੀ ਪੰਜਾਬ ਸਰਕਾਰ ਅਤੇ ਸਬੰਧਿਤ ਪ੍ਰਸ਼ਾਸਨ ਦੀ ਹੋਵੇਗੀ। ਐਸੋਸੀਏਸ਼ਨ ਨੇ ਸਪਸ਼ਟ ਕੀਤਾ ਕਿ ਅਧਿਆਪਕ ਹਮੇਸ਼ਾ ਵਿਦਿਆਰਥੀਆਂ ਦੇ ਹਿਤਾਂ ਲਈ ਵਚਨਬੱਧ ਰਹੇ ਹਨ, ਪਰ ਸਰਕਾਰ ਦੀ ਲਗਾਤਾਰ ਅਣਦੇਖੀ ਨੇ ਉਨ੍ਹਾਂ ਨੂੰ ਇਹ ਫ਼ੈਸਲਾ ਲੈਣ ਲਈ ਮਜਬੂਰ ਕੀਤਾ ਹੈ। ਐਸੋਸੀਏਸ਼ਨ ਨੇ ਪੰਜਾਬ ਸਰਕਾਰ ਨੂੰ ਸਖ਼ਤ ਚਿਤਾਵਨੀ ਦਿੰਦਿਆਂ ਕਿਹਾ ਕਿ ਜੇਕਰ 5 ਅਗਸਤ ਤੋਂ ਪਹਿਲਾਂ ਜਾਇਜ਼ ਮੰਗਾਂ ਦਾ ਲਿਖਤੀ ਅਤੇ ਸਮਾਂਬੱਧ ਹੱਲ ਨਾ ਕੀਤਾ ਗਿਆ ਤਾਂ ਸੰਘਰਸ਼ ਨੂੰ ਹੋਰ ਤਿੱਖਾ ਕੀਤਾ ਜਾਵੇਗਾ, ਜਿਸ ਦੀ ਪੂਰੀ ਜ਼ਿੰਮੇਵਾਰੀ ਪੰਜਾਬ ਸਰਕਾਰ ਅਤੇ ਸਬੰਧਿਤ ਪ੍ਰਸ਼ਾਸਨ ਦੀ ਹੋਵੇਗੀ।

Ad Position 22
No active advertisement
ਪਿਛਲੀ ਖ਼ਬਰ ਨਸ਼ਿਆਂ ਵਿਰੁੱਧ ਚਲਾਈ ਗਈ ਮੁਹਿੰਮ ਤਹਿਤ ਸਬ-ਡਵੀਜ਼ਨ ਧਰਮਕੋਟ ’ਚ 12 ਮੁਕੱਦਮੇ ਦਰਜ, 18 ਦੋਸ਼ੀ ਗ੍ਰਿਫ਼ਤਾਰ-ਜ਼ਿਲ੍ਹਾ ਪੁਲਿਸ ਮ... ਅਗਲੀ ਖ਼ਬਰ ਸਫ਼ਾਈ ਸੇਵਕ ਯੂਨੀਅਨ ਪੰਜਾਬ ਵਲੋਂ ਦਿੱਤੇ ਪੰਜਾਬ ਬੰਦ ਦੇ ਸੱਦੇ ’ਤੇ ਨਿਹਾਲ ਸਿੰਘ ਵਾਲਾ ਅੰਸ਼ਿਕ ਰੂਪ ’ਚ ਬੰਦ ਰਿਹਾ
Ad Position 24
No active advertisement