01-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-08-2026

ਨਸ਼ਿਆਂ ਵਿਰੁੱਧ ਚਲਾਈ ਗਈ ਮੁਹਿੰਮ ਤਹਿਤ ਸਬ-ਡਵੀਜ਼ਨ ਧਰਮਕੋਟ ’ਚ 12 ਮੁਕੱਦਮੇ ਦਰਜ, 18 ਦੋਸ਼ੀ ਗ੍ਰਿਫ਼ਤਾਰ-ਜ਼ਿਲ੍ਹਾ ਪੁਲਿਸ ਮੁਖੀ

Ad Position 21
No active advertisement
ਅਜੀਤ ਡੈਸਕ 01-08-2026

ਮੋਗਾ, 31 ਜੁਲਾਈ (ਗੁਰਤੇਜ ਸਿੰਘ ਬੱਬੀ)-ਜ਼ਿਲ੍ਹਾ ਪੁਲਿਸ ਮੁਖੀ ਸਰਤਾਜ ਸਿੰਘ ਚਾਹਲ ਨੇ ਦੱਸਿਆ ਕਿ ਸਬ ਡਵੀਜ਼ਨ ਧਰਮਕੋਟ ਵਲੋਂ ਯੁੱਧ ਨਸ਼ਿਆਂ ਵਿਰੁੱਧ ਅਤੇ ਪਿੰਡਾਂ ਦੇ ਪਹਿਰੇਦਾਰ ਚਲਾਈ ਗਈ ਮੁਹਿੰਮ ਤਹਿਤ ਕਾਰਵਾਈ ਕਰਦਿਆਂ 24 ਜੁਲਾਈ ਤੋਂ 31 ਜੁਲਾਈ ਤੱਕ ਨਸ਼ੇ ਦੇ 12 ਮੁਕੱਦਮੇ ਦਰਜ ਕਰਕੇ 18 ਦੋਸ਼ੀਆਂ ਨੂੰ ਕਾਬੂ ਕਰਕੇ ਉਨ੍ਹਾਂ ਪਾਸੋਂ 527 ਗ੍ਰਾਮ ਹੈਰੋਇਨ ਅਤੇ 755 ਨਸ਼ੀਲੀਆਂ ਗੋਲੀਆਂ ਬਰਾਮਦ ਕੀਤੀਆਂ ਇਸੇ ਦੌਰਾਨ ਇਕ ਨੌਜਵਾਨ ਨੂੰ ਨਸ਼ਾ ਛੁਡਾਉਣ ਲਈ ਜਨੇਰ ਦੇ ਨਸ਼ਾ ਛੁਡਾਊ ਕੇਂਦਰ ਵਿਚ ਭਰਤੀ ਕਰਵਾਇਆ ਗਿਆ। ਜ਼ਿਲ੍ਹਾ ਪੁਲਿਸ ਮੁਖੀ ਨੇ ਦੱਸਿਆ ਕਿ ਲਗਾਤਾਰ ਖ਼ਾਸ ਕਰਕੇ ਨੌਜਵਾਨਾਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕਰਨ ਲਈ ਪਿੰਡਾਂ ਦੀਆਂ ਪੰਚਾਇਤਾਂ, ਸਪੋਰਟਸ ਕਲੱਬ ਦੀ ਸਹਾਇਤਾ ਨਾਲ ਮੀਟਿੰਗਾਂ ਅਤੇ ਸੈਮੀਨਾਰ ਆਯੋਜਿਤ ਕਰਵਾਏ ਜਾ ਰਹੇ ਹਨ ਅਤੇ ਨਸ਼ਿਆਂ ਦੇ ਕੋਹੜ ਨੂੰ ਜੜ੍ਹ ਤੋਂ ਖ਼ਤਮ ਕਰਨ ਲਈ ਲੋਕਾਂ ਦਾ ਸਹਿਯੋਗ ਬੇਹੱਦ ਜ਼ਰੂਰੀ ਹੈ ਅਤੇ ਨਸ਼ਿਆਂ ਦਾ ਧੰਦਾ ਕਰਨ ਵਾਲੇ ਸਮਗਲਰਾਂ ਬਾਰੇ ਪੁਲਿਸ ਨੂੰ ਸੂਚਨਾ ਦਿੱਤੀ ਜਾਵੇ ਤਾਂ ਕਿ ਪੁਲਿਸ ਤੁਰੰਤ ਕਾਰਵਾਈ ਕਰਕੇ ਉਨ੍ਹਾਂ ਨੂੰ ਗ੍ਰਿਫ਼ਤਾਰ ਕੀਤਾ ਜਾ ਸਕੇ। ਉਨ੍ਹਾਂ ਕਿਹਾ ਕਿ ਨਸ਼ਿਆਂ ਦੇ ਖ਼ਾਤਮੇ ਲਈ ਮੋਗਾ ਪੁਲਿਸ ਪੂਰੀ ਵਚਨਬੱਧਤਾ ਨਾਲ ਕੰਮ ਕਰ ਰਹੀ ਹੈ ਅਤੇ ਕਿਸੇ ਵੀ ਨਸ਼ਾ ਤਸਕਰ ਨੂੰ ਬਖ਼ਸ਼ਿਆ ਨਹੀਂ ਜਾਵੇਗਾ।

Ad Position 22
No active advertisement
ਪਿਛਲੀ ਖ਼ਬਰ ਡੀ.ਐਸ.ਪੀ. ਬਾਘਾ ਪੁਰਾਣਾ ਨੇ ਪੁਲਿਸ ਚੌਕੀ ਨੱਥੂਵਾਲਾ ਗਰਬੀ ਦਾ ਕੀਤਾ ਦੌਰਾ ਅਗਲੀ ਖ਼ਬਰ ਆਦਰਸ਼ ਸਕੂਲ ਐਸੋਸੀਏਸ਼ਨ ਪੰਜਾਬ ਵਲੋਂ 5 ਅਗਸਤ ਤੋਂ ਅਣਮਿਥੇ ਸਮੇਂ ਲਈ ਕਲਮ ਛੋੜ ਹੜਤਾਲ ਦਾ ਐਲਾਨ
Ad Position 24
No active advertisement