01-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-08-2026

8 ਤੋਂ 10 ਘੰਟੇ ਦੀ ਪੂਰੀ ਨੀਂਦ ਚੰਗੀ ਸਿਹਤ ਲਈ ਬੇਹੱਦ ਜ਼ਰੂਰੀ-ਡਾ. ਗੁਰਪ੍ਰੀਤ ਸਿੰਘ ਢਿੱਲੋਂ

Ad Position 21
No active advertisement
ਅਜੀਤ ਡੈਸਕ 01-08-2026
ਕਿਸ਼ਨਪੁਰਾ ਕਲਾਂ, 31 ਜੁਲਾਈ (ਅਮੋਲਕ ਸਿੰਘ ਕਲਸੀ)-ਕਸਬਾ ਕਿਸ਼ਨਪੁਰਾ ਕਲਾਂ ਦੇ ਪ੍ਰਸਿੱਧ ਡਾਕਟਰ ਅਤੇ ਗੁਲਜ਼ਾਰ ਸਿੰਘ ਯੂਨੀਵਰਸਲ ਸਕੂਲ ਦੇ ਮੁੱਖ ਪ੍ਰਬੰਧਕ ਡਾ. ਗੁਰਪ੍ਰੀਤ ਸਿੰਘ ਢਿੱਲੋਂ ਨੇ ਕਿਹਾ ਕਿ ਤੰਦਰੁਸਤ ਅਤੇ ਸੰਤੁਲਿਤ ਜੀਵਨ ਲਈ ਹਰ ਵਿਅਕਤੀ ਨੂੰ ਰੋਜ਼ਾਨਾ 8 ਤੋਂ 10 ਘੰਟੇ ਦੀ ਪੂਰੀ ਅਤੇ ਗੁਣਵੱਤਾ ਭਰਪੂਰ ਨੀਂਦ ਲੈਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਨੀਂਦ ਸਰੀਰ ਅਤੇ ਦਿਮਾਗ਼ ਨੂੰ ਤਾਜ਼ਗੀ ਪ੍ਰਦਾਨ ਕਰਦੀ ਹੈ, ਜਿਸ ਨਾਲ ਮਨੁੱਖ ਦੀ ਕਾਰਜ ਸਮਰੱਥਾ, ਯਾਦਦਾਸ਼ਤ ਅਤੇ ਮਾਨਸਿਕ ਸਿਹਤ ਬਿਹਤਰ ਰਹਿੰਦੀ ਹੈ। ਡਾ. ਢਿੱਲੋਂ ਨੇ ਦੱਸਿਆ ਕਿ ਅੱਜ ਦੇ ਰੁਝੇਵਿਆਂ ਭਰੇ ਜੀਵਨ ਵਿਚ ਕਈ ਲੋਕ ਨੀਂਦ ਨੂੰ ਨਜ਼ਰਅੰਦਾਜ਼ ਕਰਦੇ ਹਨ, ਜਿਸ ਕਾਰਨ ਤਣਾਅ, ਥਕਾਵਟ, ਚਿੜਚਿੜਾਪਣ, ਉੱਚ ਰਕਤਚਾਪ, ਸ਼ੂਗਰ ਅਤੇ ਦਿਲ ਨਾਲ ਸੰਬੰਧਿਤ ਬਿਮਾਰੀਆਂ ਦਾ ਖ਼ਤਰਾ ਵੱਧ ਸਕਦਾ ਹੈ ਅਤੇ ਲੰਮਾ ਸਮਾਂ ਖੜ੍ਹੇ ਰਹਿਣਾ ਉਹ ਵੀ ਸਮੱਸਿਆਵਾਂ ਪੈਦਾ ਹੁੰਦੀਆਂ ਹਨ। ਉਨ੍ਹਾਂ ਕਿਹਾ ਕਿ ਸਿਹਤਮੰਦ ਜੀਵਨ ਸ਼ੈਲੀ ਅਪਣਾਉਣ ਲਈ ਸੰਤੁਲਿਤ ਖ਼ੁਰਾਕ, ਨਿਯਮਿਤ ਕਸਰਤ ਅਤੇ ਪੂਰੀ ਨੀਂਦ ਤਿੰਨੇ ਹੀ ਬਰਾਬਰ ਮਹੱਤਵ ਰੱਖਦੇ ਹਨ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਰਾਤ ਨੂੰ ਸਮੇਂ ਸਿਰ ਸੌਣ ਅਤੇ ਸਵੇਰੇ ਸਮੇਂ ਸਿਰ ਉੱਠਣ ਦੀ ਆਦਤ ਬਣਾਈ ਜਾਵੇ। ਸੌਣ ਤੋਂ ਪਹਿਲਾਂ ਮੋਬਾਈਲ ਫ਼ੋਨ ਅਤੇ ਹੋਰ ਇਲੈੱਕਟ੍ਰਾਨਿਕ ਉਪਕਰਨਾਂ ਦੀ ਵਰਤੋਂ ਘੱਟ ਕੀਤੀ ਜਾਵੇ ਤਾਂ ਜੋ ਨੀਂਦ ਦੀ ਗੁਣਵੱਤਾ ਵਿਚ ਸੁਧਾਰ ਆ ਸਕੇ। ਡਾ. ਢਿੱਲੋਂ ਨੇ ਕਿਹਾ ਕਿ ਜੇਕਰ ਕਿਸੇ ਵਿਅਕਤੀ ਨੂੰ ਲੰਬੇ ਸਮੇਂ ਤੱਕ ਨੀਂਦ ਨਾ ਆਉਣ ਜਾਂ ਨੀਂਦ ਨਾਲ ਜੁੜੀ ਹੋਰ ਕੋਈ ਸਮੱਸਿਆ ਰਹਿੰਦੀ ਹੈ ਤਾਂ ਬਿਨਾਂ ਦੇਰੀ ਕੀਤੇ ਡਾਕਟਰੀ ਸਲਾਹ ਜ਼ਰੂਰ ਲੈਣੀ ਚਾਹੀਦੀ ਹੈ।
Ad Position 22
No active advertisement
ਪਿਛਲੀ ਖ਼ਬਰ ਪੰਜਾਬ ਰੋਡਵੇਜ਼ ਕਰਮਚਾਰੀ ਦਲ, ਕੰਟਰੈਕਟ ਵਰਕਰ ਅਤੇ ਪੈਨਸ਼ਨਰਾਂ ਨੇ ਕੀਤੀ ਗੇਟ ਰੈਲੀ ਅਗਲੀ ਖ਼ਬਰ ਜਮਾਲ ਮੁਹੰਮਦ ਕਾਲੇਕੇ ਚੇਅਰਮੈਨ ਮੁਸਲਿਮ ਭਲਾਈ ਬੋਰਡ ਹਲਕਾ ਬਾਘਾ ਪੁਰਾਣਾ ਨੂੰ ਕੀਤਾ ਸਨਮਾਨਿਤ
Ad Position 24
No active advertisement