ਅਜੀਤਵਾਲ, 31 ਜੁਲਾਈ (ਹਰਦੇਵ ਸਿੰਘ ਮਾਨ)-ਮਹਾਰਾਜਾ ਰਣਜੀਤ ਸਿੰਘ ਪੰਜਾਬ ਟੈਕਨੀਕਲ ਯੂਨੀਵਰਸਿਟੀ ਬਠਿੰਡਾ ਵਲੋਂ ਲਈਆਂ ਗਈਆਂ ਮਈ 2026 ਦੀਆਂ ਪ੍ਰੀਖਿਆਵਾਂ ਦੇ ਐਲਾਨੇ ਨਤੀਜਿਆਂ ਵਿਚ ਲਾਲਾ ਲਾਜਪਤ ਰਾਏ ਮੈਮੋਰੀਅਲ ਇੰਸਟੀਚਿਊਟ ਆਫ਼ ਮੈਨੇਜਮੈਂਟ ਅਤੇ ਕੰਪਿਊਟਰ ਸਾਇੰਸਜ਼, ਅਜੀਤਵਾਲ (ਮੋਗਾ) ਦੇ ਨਤੀਜੇ ਸ਼ਾਨਦਾਰ ਰਹੇ। ਇਨ੍ਹਾਂ ਵਿਦਿਆਰਥੀਆਂ ਵਿਚ ਬੀ.ਬੀ.ਏ ਫਾਈਨਲ ਸਮੈਸਟਰ ਦੀ ਵਿਦਿਆਰਥਣ ਪ੍ਰਭਜੋਤ ਕੌਰ ਨੇ 82 ਫ਼ੀਸਦੀ ਅੰਕ ਪ੍ਰਾਪਤ ਕਰਕੇ ਪਹਿਲਾ ਸਥਾਨ, ਸਨਪ੍ਰੀਤ ਕੌਰ ਨੇ 75 ਫ਼ੀਸਦੀ ਨਾਲ ਦੂਸਰਾ ਅਤੇ ਪ੍ਰੀਤਇੰਦਰ ਕੌਰ ਨੇ ਤੀਜਾ ਸਥਾਨ ਪ੍ਰਾਪਤ ਕੀਤਾ। ਸੰਸਥਾ ਦੇ ਡਾਇਰੈਕਟਰ ਡਾ. ਚਮਨ ਲਾਲ ਸਚਦੇਵਾ ਨੇ ਵਿਦਿਆਰਥੀਆਂ ਦੇ ਸ਼ਲਾਘਾਯੋਗ ਨਤੀਜੇ ਆਉਣ ’ਤੇ ਖ਼ੁਸ਼ੀ ਪ੍ਰਗਟਾਉਂਦਿਆਂ ਉਨ੍ਹਾਂ ਨੂੰ ਲਗਾਤਾਰ ਸਖ਼ਤ ਮਿਹਨਤ ਕਰਕੇ ਸਹੀ ਵਿਧੀ ਨਾਲ ਸਮਾਂ ਸਾਰਨੀ ਬਣਾ ਕੇ ਟੀਚਾ ਪ੍ਰਾਪਤ ਕਰਨ ਬਾਰੇ ਪ੍ਰੇਰਤ ਕੀਤਾ। ਪ੍ਰੋਜੈਕਟ ਇੰਚਾਰਜ ਸ਼ਰਨਪ੍ਰੀਤ ਕੌਰ ਅਤੇ ਲੈਕਚਰਾਰ ਬਿੱਟੂ ਝਾਅ ਨੇ ਉੱਤਮ ਪ੍ਰਾਪਤੀਆਂ ਵਾਲੇ ਵਿਦਿਆਰਥੀਆਂ ਨੂੰ ਵਧਾਈ ਦਿੰਦਿਆਂ ਹਿੰਮਤ ਅਤੇ ਭਰੋਸੇ ਨਾਲ ਸ਼ਾਂਤਮਈ ਅਤੇ ਅਗਾਂਹ ਵਧੂ ਨੀਤੀਆਂ ਅਪਣਾ ਕੇ ਖ਼ੁਸ਼ ਅਤੇ ਖ਼ੁਸ਼ਹਾਲ ਹੋਣ ਲਈ ਆਉਣ ਵਾਲੀਆਂ ਪ੍ਰੀਖਿਆਵਾਂ ਦੀ ਤਿਆਰੀ ਕਰਨ ਲਈ ਜਰੂਰੀ ਜਾਣਕਾਰੀ ਸਾਂਝੀ ਕੀਤੀ। ਵਧੀਆ ਅੰਕ ਪ੍ਰਾਪਤ ਕਰਨ ਵਾਲਿਆਂ ਨੂੰ ਕਾਲਜ ਡਾਇਰੈਕਟਰ ਡਾ. ਚਮਨ ਲਾਲ ਸਚਦੇਵਾ ਅਤੇ ਸਟਾਫ਼ ਨੇ ਸਨਮਾਨਿਤ ਵੀ ਕੀਤਾ। ਇਸ ਮੌਕੇ ਸਮੁੱਚੇ ਸਟਾਫ਼ ਅਤੇ ਵਿਦਿਆਰਥੀਆਂ ਨੇ ਉੱਚ ਸਥਾਨ ਹਾਸਿਲ ਕਰਨ ਵਾਲੇ ਵਿਦਿਆਰਥੀਆਂ ਨੂੰ ਮੁਬਾਰਕਾਂ ਦਿੱਤੀਆਂ।