01-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-08-2026

ਗੁਰਜੀਤ ਸਿੰਘ ਸੋਨਾ ਨੂੰ ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ’ਚ ਸੂਬੇ ਦਾ ਜਨਰਲ ਸਕੱਤਰ ਦੀ ਮਿਲੀ ਜ਼ਿੰਮੇਵਾਰੀ

Ad Position 21
No active advertisement
ਅਜੀਤ ਡੈਸਕ 01-08-2026
ਨਿਹਾਲ ਸਿੰਘ ਵਾਲਾ, 30 ਜੁਲਾਈ (ਸੁਖਦੇਵ ਸਿੰਘ ਖ਼ਾਲਸਾ)-ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਦੇ ਪਾਰਟੀ ਪ੍ਰਧਾਨ ਗਿਆਨੀ ਹਰਪ੍ਰੀਤ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਅਤੇ ਪੰਜਾਬ ਯੂਥ ਵਿੰਗ ਦੇ ਪ੍ਰਧਾਨ ਗੁਰਜੀਤ ਸਿੰਘ ਤਲਵੰਡੀ ਦੀ ਅਗਵਾਈ ਹੇਠ ਪੰਜਾਬ ਅੰਦਰ ਨੌਜਵਾਨ ਵਰਗ ਨੂੰ ਅੱਗੇ ਲਿਆਉਣ ਲਈ ਪਾਰਟੀ ਦਾ ਵਿਸਤਾਰ ਕਰਦਿਆਂ ਹਲਕਾ ਨਿਹਾਲ ਸਿੰਘ ਵਾਲਾ ਦੇ ਯੂਥ ਆਗੂ ਗੁਰਜੀਤ ਸਿੰਘ ਸੋਨਾ ਨੂੰ ਪੰਜਾਬ ਯੂਥ ਵਿੰਗ ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਦਾ ਪੰਜਾਬ ਦਾ ਜਨਰਲ ਸਕੱਤਰ ਨਿਯੁਕਤ ਕੀਤਾ ਗਿਆ ਹੈ। ਇਸ ਨਿਯੁਕਤੀ ‘ਤੇ ਯੂਥ ਆਗੂ ਗੁਰਜੀਤ ਸਿੰਘ ਸੋਨਾ ਨੂੰ ਮੁਬਾਰਕਾਂ ਦਿੰਦਿਆਂ ਪਾਰਟੀ ਦੇ ਸੀਨੀਅਰ ਆਗੂ ਸਾਬਕਾ ਚੇਅਰਮੈਨ ਜਥੇਦਾਰ ਪ੍ਰੀਤਮ ਸਿੰਘ ਕੁੱਸਾ, ਚਰਨਜੀਤ ਸਿੰਘ ਦੀਨਾਂ ਹਰਮਨਦੀਪ ਸਿੰਘ ਪੁਰਾਣੇ ਵਾਲਾ ਨੇ ਕਿਹਾ ਕਿ ਪਾਰਟੀ ਦੇ ਯੂਥ ਕੇਡਰ ਨੂੰ ਮਜ਼ਬੂਤ ਕਰਨ ਲਈ ਨੌਜਵਾਨ ਆਗੂ ਗੁਰਜੀਤ ਸਿੰਘ ਸੋਨਾ ਨੂੰ ਮਿਲੀ ਜ਼ਿੰਮੇਵਾਰੀ ਹਲਕਾ ਨਿਹਾਲ ਸਿੰਘ ਵਾਲਾ ਲਈ ਬਹੁਤ ਹੀ ਮਾਣ ਵਾਲੀ ਗੱਲ ਹੈ। ਉਨ੍ਹਾਂ ਕਿਹਾ ਕਿ ਗੁਰਜੀਤ ਸਿੰਘ ਸੋਨਾ ਬਹੁਤ ਹੀ ਹਿੰਮਤ ਅਤੇ ਮਿਹਨਤ ਕਰਨ ਵਾਲਾ ਆਗੂ ਹੈ, ਜਿਸ ਨਾਲ ਆਉਣ ਵਾਲੇ ਸਮੇਂ ‘ਚ ਪਾਰਟੀ ਹੋਰ ਵਧੇਰੇ ਮਜ਼ਬੂਤ ਹੋਵੇਗੀ। ਇਸ ਨਿਯੁਕਤੀ ‘ਤੇ ਖ਼ੁਸ਼ੀ ਪ੍ਰਗਟ ਕਰਦਿਆਂ ਯੂਥ ਆਗੂ ਗੁਰਜੀਤ ਸਿੰਘ ਸੋਨਾ ਨੇ ਕਿਹਾ ਕਿ ਉਹ ਇਸ ਨਿਯੁਕਤੀ ‘ਤੇ ਪਾਰਟੀ ਗਿਆਨੀ ਪ੍ਰਧਾਨ ਹਰਪ੍ਰੀਤ ਸਿੰਘ, ਪੰਜਾਬ ਯੂਥ ਪ੍ਰਧਾਨ ਗੁਰਜੀਤ ਸਿੰਘ ਤਲਵੰਡੀ ਅਤੇ ਪਾਰਟੀ ਦੀ ਸਮੁੱਚੀ ਲੀਡਰਸ਼ਿਪ ਦਾ ਧੰਨਵਾਦ ਕਰਦੇ ਹਨ ਅਤੇ ਭਵਿੱਖ ‘ਚ ਪੰਜਾਬ ਅੰਦਰ ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਦੇ ਯੂਥ ਦੇ ਕੇਡਰ ਨੂੰ ਮਜ਼ਬੂਤ ਕਰਨ ਲਈ ਆਪਣੀ ਜ਼ਿੰਮੇਵਾਰੀ ਨੂੰ ਪੂਰੀ ਤਨਦੇਹੀ ਨਾਲ ਨਿਭਾਉਣਗੇ। ਇਸ ਮੌਕੇ ਸਾਬਕਾ ਚੇਅਰਮੈਨ ਜਥੇਦਾਰ ਪ੍ਰੀਤਮ ਸਿੰਘ ਕੁੱਸਾ ਵਲੋਂ ਯੂਥ ਆਗੂ ਗੁਰਜੀਤ ਸਿੰਘ ਸੋਨਾ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ। ਇਸ ਮੌਕੇ ਰਾਮ ਸਿੰਘ ਬੱਧਨੀ, ਮਲਕੀਤ ਸਿੰਘ ਪੁਰਾਣੇ ਵਾਲਾ, ਚਰਨ ਸਿੰਘ ਬੱਧਨੀ, ਗੁਰਮੀਤ ਸਿੰਘ ਪੁਰਾਣੇਵਾਲਾ ਆਦਿ ਵਲੋਂ ਵੀ ਗੁਰਜੀਤ ਸਿੰਘ ਸੋਨਾ ਨੂੰ ਇਸ ਨਿਯੁਕਤੀ ‘ਤੇ ਮੁਬਾਰਕਬਾਦ ਦਿੱਤੀ।
Ad Position 22
No active advertisement
ਪਿਛਲੀ ਖ਼ਬਰ ਜੂਡੋ ਮੁਕਾਬਲਿਆਂ ’ਚ ਸੰਤ ਮੋਹਨ ਦਾਸ ਸਕੂਲ ਪਹਿਲੇ ਸਥਾਨ ’ਤੇ ਅਗਲੀ ਖ਼ਬਰ ਸੰਤ ਜਗਜੀਤ ਸਿੰਘ ਲੋਪੋ ਵਾਲਿਆਂ ਦਾ ਵਿਦੇਸ਼ਾਂ ਤੋਂ ਸੰਤ ਆਸ਼ਰਮ ਲੋਪੋ ਪੁੱਜਣ ’ਤੇ ਕੀਤਾ ਨਿੱਘਾ ਸਵਾਗਤ
Ad Position 24
No active advertisement