ਮੁੱਖ ਮੰਤਰੀ ਭਗਵੰਤ ਮਾਨ ਨੇ ਮਹਿਲਾਵਾਂ ਨਾਲ ਕੀਤਾ ਵਾਅਦਾ ਨਿਭਾਇਆ,
ਸਨਮਾਨ ਰਾਸ਼ੀ ਦੇ ਕੇ ਵਧਾਇਆ ਉਨ੍ਹਾਂ ਦਾ ਮਾਣ-ਵਿਧਾਇਕਾ ਡਾ. ਅਮਨਦੀਪ ਕੌਰ ਅਰੋੜਾ
ਮੋਗਾ, 1 ਅਗਸਤ (ਸੁਰਿੰਦਰਪਾਲ ਸਿੰਘ)-ਮੋਗਾ ਹਲਕੇ ਦੀ ਵਿਧਾਇਕਾ ਅਤੇ ਆਮ ਆਦਮੀ ਪਾਰਟੀ ਦੀ ਨੈਸ਼ਨਲ ਕੌਂਸਲ ਦੀ ਕਨਵੀਨਰ ਡਾ. ਅਮਨਦੀਪ ਕੌਰ ਅਰੋੜਾ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਮਹਿਲਾਵਾਂ ਨੂੰ ਸਨਮਾਨ ਰਾਸ਼ੀ ਜਾਰੀ ਕਰਨ ਦਾ ਸਵਾਗਤ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਨੇ ਪੰਜਾਬ ਦੀਆਂ ਮਾਵਾਂ-ਭੈਣਾਂ ਨਾਲ ਕੀਤਾ ਆਪਣਾ ਵਾਅਦਾ ਪੂਰਾ ਕੀਤਾ ਹੈ।
ਵ
ਵਿਧਾਇਕ ਡਾ. ਅਮਨਦੀਪ ਕੌਰ ਅਰੋੜਾ।
02-08-2026
ਮੋਗਾ, 1 ਅਗਸਤ (ਸੁਰਿੰਦਰਪਾਲ ਸਿੰਘ)-ਮੋਗਾ ਹਲਕੇ ਦੀ ਵਿਧਾਇਕਾ ਅਤੇ ਆਮ ਆਦਮੀ ਪਾਰਟੀ ਦੀ ਨੈਸ਼ਨਲ ਕੌਂਸਲ ਦੀ ਕਨਵੀਨਰ ਡਾ. ਅਮਨਦੀਪ ਕੌਰ ਅਰੋੜਾ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਮਹਿਲਾਵਾਂ ਨੂੰ ਸਨਮਾਨ ਰਾਸ਼ੀ ਜਾਰੀ ਕਰਨ ਦਾ ਸਵਾਗਤ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਨੇ ਪੰਜਾਬ ਦੀਆਂ ਮਾਵਾਂ-ਭੈਣਾਂ ਨਾਲ ਕੀਤਾ ਆਪਣਾ ਵਾਅਦਾ ਪੂਰਾ ਕੀਤਾ ਹੈ। ਉਨ੍ਹਾਂ ਕਿਹਾ ਕਿ ਇਹ ਸਨਮਾਨ ਰਾਸ਼ੀ ਸਿਰਫ਼ ਆਰਥਿਕ ਮਦਦ ਨਹੀਂ, ਸਗੋਂ ਮਹਿਲਾਵਾਂ ਦੇ ਸਨਮਾਨ, ਆਤਮ-ਵਿਸ਼ਵਾਸ ਅਤੇ ਸਸ਼ਕਤੀਕਰਨ ਦਾ ਪ੍ਰਤੀਕ ਹੈ। ਵਿਧਾਇਕਾ ਡਾ. ਅਮਨਦੀਪ ਕੌਰ ਅਰੋੜਾ ਨੇ ਕਿਹਾ ਕਿ ਪੰਜਾਬ ਸਰਕਾਰ ਮਹਿਲਾਵਾਂ ਦੀ ਭਲਾਈ ਨੂੰ ਸਭ ਤੋਂ ਵੱਧ ਤਰਜੀਹ ਦੇ ਰਹੀ ਹੈ। ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਸਰਕਾਰ ਲਗਾਤਾਰ ਅਜਿਹੇ ਲੋਕ-ਹਿਤੈਸ਼ੀ ਫ਼ੈਸਲੇ ਲੈ ਰਹੀ ਹੈ, ਜਿਨ੍ਹਾਂ ਦਾ ਸਿੱਧਾ ਲਾਭ ਆਮ ਲੋਕਾਂ, ਖ਼ਾਸ ਕਰ ਕੇ ਮਹਿਲਾਵਾਂ ਨੂੰ ਮਿਲ ਰਿਹਾ ਹੈ। ਉਨ੍ਹਾਂ ਕਿਹਾ ਕਿ ਅੱਜ ਮਹਿਲਾਵਾਂ ਹਰ ਖੇਤਰ ਵਿਚ ਆਪਣੀ ਕਾਬਲੀਅਤ ਦਾ ਲੋਹਾ ਮਨਵਾ ਰਹੀਆਂ ਹਨ ਅਤੇ ਸਰਕਾਰ ਦਾ ਇਹ ਕਦਮ ਉਨ੍ਹਾਂ ਨੂੰ ਹੋਰ ਵੀ ਆਤਮ-ਨਿਰਭਰ ਬਣਾਉਣ ਵਿਚ ਮਹੱਤਵਪੂਰਨ ਭੂਮਿਕਾ ਨਿਭਾਏਗਾ। ਉਨ੍ਹਾਂ ਕਿਹਾ ਕਿ ਸਨਮਾਨ ਰਾਸ਼ੀ ਮਿਲਣ ਨਾਲ ਲੱਖਾਂ ਮਹਿਲਾਵਾਂ ਨੂੰ ਆਰਥਿਕ ਸਹਾਰਾ ਮਿਲੇਗਾ ਅਤੇ ਉਹ ਆਪਣੇ ਪਰਿਵਾਰ ਦੀਆਂ ਲੋੜਾਂ ਨੂੰ ਹੋਰ ਬਿਹਤਰ ਢੰਗ ਨਾਲ ਪੂਰਾ ਕਰ ਸਕਣਗੀਆਂ। ਇਹ ਯੋਜਨਾ ਮਹਿਲਾਵਾਂ ਦੇ ਸਨਮਾਨ ਅਤੇ ਅਧਿਕਾਰਾਂ ਨੂੰ ਮਜ਼ਬੂਤ ਕਰਨ ਵੱਲ ਇਕ ਅਹਿਮ ਪਹਿਲ ਹੈ। ਡਾ. ਅਰੋੜਾ ਨੇ ਕਿਹਾ ਕਿ ਸਰਕਾਰ ਦਾ ਉਦੇਸ਼ ਸਮਾਜ ਦੇ ਹਰ ਵਰਗ ਨੂੰ ਵਿਕਾਸ ਦੀ ਮੁੱਖ ਧਾਰਾ ਨਾਲ ਜੋੜਨਾ ਹੈ ਅਤੇ ਮਹਿਲਾਵਾਂ ਤੋਂ ਬਿਨਾਂ ਖ਼ੁਸ਼ਹਾਲ ਪੰਜਾਬ ਦੀ ਕਲਪਨਾ ਨਹੀਂ ਕੀਤੀ ਜਾ ਸਕਦੀ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਸਿੱਖਿਆ, ਸਿਹਤ, ਰੁਜ਼ਗਾਰ, ਕਿਸਾਨਾਂ, ਨੌਜਵਾਨਾਂ ਅਤੇ ਮਹਿਲਾਵਾਂ ਦੀ ਭਲਾਈ ਲਈ ਲਗਾਤਾਰ ਲੋਕ-ਪੱਖੀ ਫ਼ੈਸਲੇ ਲੈ ਰਹੀ ਹੈ। ਸਰਕਾਰ ਦੀਆਂ ਨੀਤੀਆਂ ਦਾ ਮਕਸਦ ਆਮ ਲੋਕਾਂ ਦਾ ਜੀਵਨ ਪੱਧਰ ਉੱਚਾ ਚੁੱਕਣਾ ਅਤੇ ਉਨ੍ਹਾਂ ਨੂੰ ਆਰਥਿਕ ਤੌਰ ‘ਤੇ ਮਜ਼ਬੂਤ ਬਣਾਉਣਾ ਹੈ। ਉਨ੍ਹਾਂ ਨੇ ਪੰਜਾਬ ਦੀਆਂ ਮਹਿਲਾਵਾਂ ਨੂੰ ਅਪੀਲ ਕੀਤੀ ਕਿ ਉਹ ਸਰਕਾਰ ਵਲੋਂ ਚਲਾਈਆਂ ਜਾ ਰਹੀਆਂ ਵੱਖ-ਵੱਖ ਲੋਕ ਭਲਾਈ ਯੋਜਨਾਵਾਂ ਦਾ ਵੱਧ ਤੋਂ ਵੱਧ ਲਾਭ ਲੈਣ ਅਤੇ ਆਤਮ-ਨਿਰਭਰ ਪੰਜਾਬ ਦੀ ਉਸਾਰੀ ਵਿਚ ਆਪਣੀ ਸਰਗਰਮ ਭੂਮਿਕਾ ਨਿਭਾਉਣ। ਨਾਲ ਹੀ ਉਨ੍ਹਾਂ ਵਿਸ਼ਵਾਸ ਪ੍ਰਗਟਾਇਆ ਕਿ ਮਾਨ ਸਰਕਾਰ ਭਵਿੱਖ ਵਿਚ ਵੀ ਮਹਿਲਾਵਾਂ ਦੇ ਸਨਮਾਨ, ਸੁਰੱਖਿਆ ਅਤੇ ਸਸ਼ਕਤੀਕਰਨ ਲਈ ਇਸੇ ਤਰ੍ਹਾਂ ਲੋਕ-ਹਿਤ ਵਿਚ ਕੰਮ ਕਰਦੀ ਰਹੇਗੀ।