ਮਾਨ ਸਰਕਾਰ ਨੇ ਗਾਰੰਟੀਆਂ ਨੂੰ ਚਾਰ ਸਾਲ ਵਿਚ ਪੂਰਾ ਕੀਤਾ-ਵਿਧਾਇਕ ਬਿਲਾਸਪੁਰ
ਵਿਧਾਇਕ ਮਨਜੀਤ ਸਿੰਘ ਬਿਲਾਸਪੁਰ ਆਪਣੇ ਸਾਥੀਆਂ ਸਮੇਤ ‘ਅਜੀਤ’ ਉਪ ਦਫ਼ਤਰ ਮੋਗਾ ਪੁੱਜੇ
ਮੋਗਾ, 1 ਅਗਸਤ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ ਬੱਬੀ)-ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਤੀਰਥ ਯਾਤਰਾ ਸ਼ੁਰੂ ਕਰ ਕੇ ਆਪਣੀ ਧਾਰਮਿਕ ਸ਼ਰਧਾ ਦਾ ਪ੍ਰਗਟਾਵਾ ਕੀਤਾ ਅਤੇ ਇਸ ਯਾਤਰਾ ਨਾਲ ਲੋਕ ਮੁਫ਼ਤ ਵਿਚ ਸ੍ਰੀ ਹਰਮੰਦਰ ਸਾਹਿਬ ਸਮੇਤ ਹੋਰ ਗੁਰੂ ਘਰ ਅਤੇ ਮੰਦਰਾਂ ਦੇ ਦਰਸ਼ਨ ਕਰ ਰਹੇ ਹਨ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਪਹਿਲੇ ਮੁੱਖ ਮੰਤਰੀ ਹਨ ਜਿਨ੍ਹਾਂ ਨੇ ਪੰਜਾਬ ਵਿਚ ਤੀਰਥ ਯਾਤਰਾ ਦੀ ਸ਼ੁਰੂਆਤ ਕੀਤੀ ਅਤੇ ਇਸ ਕੰਮ ਲਈ ਲੋਕ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਰੱਜ ਕੇ ਤਾਰੀਫ਼ ਕਰ ਰਹੇ ਹਨ। ਇਹ ਪ੍ਰਗਟਾਵਾ ਆਪ ਪਾਰਟੀ ਦੇ ਸੂਬਾਈ ਆਗੂ ਤੇ ਹਲਕਾ ਨਿਹਾਲ ਸਿੰਘ ਵਾਲਾ ਤੋਂ ਵਿਧਾਇਕ ਮਨਜੀਤ ਸਿੰਘ ਬਿਲਾਸਪੁਰ ਨੇ ‘ਅਜੀਤ’ ਉਪ ਦਫ਼ਤਰ ਮੋਗਾ ਵਿਖੇ ਗੱਲਬਾਤ ਦੌਰਾਨ ਕੀਤਾ।
ਮੋਗਾ, 1 ਅਗਸਤ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ ਬੱਬੀ)-ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਤੀਰਥ ਯਾਤਰਾ ਸ਼ੁਰੂ ਕਰ ਕੇ ਆਪਣੀ ਧਾਰਮਿਕ ਸ਼ਰਧਾ ਦਾ ਪ੍ਰਗਟਾਵਾ ਕੀਤਾ ਅਤੇ ਇਸ ਯਾਤਰਾ ਨਾਲ ਲੋਕ ਮੁਫ਼ਤ ਵਿਚ ਸ੍ਰੀ ਹਰਮੰਦਰ ਸਾਹਿਬ ਸਮੇਤ ਹੋਰ ਗੁਰੂ ਘਰ ਅਤੇ ਮੰਦਰਾਂ ਦੇ ਦਰਸ਼ਨ ਕਰ ਰਹੇ ਹਨ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਪਹਿਲੇ ਮੁੱਖ ਮੰਤਰੀ ਹਨ ਜਿਨ੍ਹਾਂ ਨੇ ਪੰਜਾਬ ਵਿਚ ਤੀਰਥ ਯਾਤਰਾ ਦੀ ਸ਼ੁਰੂਆਤ ਕੀਤੀ ਅਤੇ ਇਸ ਕੰਮ ਲਈ ਲੋਕ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਰੱਜ ਕੇ ਤਾਰੀਫ਼ ਕਰ ਰਹੇ ਹਨ। ਇਹ ਪ੍ਰਗਟਾਵਾ ਆਪ ਪਾਰਟੀ ਦੇ ਸੂਬਾਈ ਆਗੂ ਤੇ ਹਲਕਾ ਨਿਹਾਲ ਸਿੰਘ ਵਾਲਾ ਤੋਂ ਵਿਧਾਇਕ ਮਨਜੀਤ ਸਿੰਘ ਬਿਲਾਸਪੁਰ ਨੇ ‘ਅਜੀਤ’ ਉਪ ਦਫ਼ਤਰ ਮੋਗਾ ਵਿਖੇ ਗੱਲਬਾਤ ਦੌਰਾਨ ਕੀਤਾ। ਇਸ ਮੌਕੇ ਉਨ੍ਹਾਂ ਨਾਲ ਆਪ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਅਤੇ ਚੇਅਰਮੈਨ ਪਲੈਨਿੰਗ ਬੋਰਡ ਬਰਿੰਦਰ ਕੁਮਾਰ ਮਧੇਕੇ, ਮਾਰਕੀਟ ਕਮੇਟੀ ਨਿਹਾਲ ਸਿੰਘ ਵਾਲਾ ਦੇ ਚੇਅਰਮੈਨ ਅੰਮ੍ਰਿਤਪਾਲ ਸਿੰਘ ਦੀਨਾ, ਮਾਲਵਾ ਜ਼ੋਨ ਦੇ ਮੀਡੀਆ ਇੰਚਾਰਜ ਜਗਦੀਪ ਸਿੰਘ ਜੈਮਲ ਵਾਲਾ, ਆਪ ਆਗੂ ਪਰਮਿੰਦਰ ਸਿੰਘ ਖੋਸਾ, ਗੁਰਮਿੰਦਰਜੀਤ ਸਿੰਘ ਬਬਲੂ ਕੌਂਸਲਰ ਵਿਸ਼ੇਸ਼ ਤੌਰ ‘ਤੇ ਹਾਜ਼ਰ ਸਨ। ਵਿਧਾਇਕ ਬਿਲਾਸਪੁਰ ਨੇ ਕਿਹਾ ਕਿ ਸਰਕਾਰ ਬਣਨ ਤੋਂ ਪਹਿਲਾਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੰਜਾਬ ਦੇ ਲੋਕਾਂ ਨੂੰ ਪੰਜ ਗਰੰਟੀਆਂ ਦਿੱਤੀਆਂ ਸਨ ਤੇ ਉਹ ਪੂਰੀਆਂ ਕਰਨ ਦੇ ਬਾਵਜੂਦ ਉਸ ਤੋਂ ਵੀ ਵਧੇਰੇ ਕੰਮ ਕੀਤਾ। ਉਨ੍ਹਾਂ ਕਿਹਾ ਕਿ ਆਪ ਸਰਕਾਰ ਦੌਰਾਨ ਬਹੁਤ ਸਾਰੇ ਟੋਲ-ਪਲਾਜ਼ੇ ਬੰਦ ਕਰ ਕੇ ਲੋਕਾਂ ਨੂੰ ਵੱਡੀ ਰਾਹਤ ਦਿੱਤੀ ਗਈ ਅਤੇ ਕਿਸਾਨਾਂ ਨੂੰ ਸਭ ਤੋਂ ਵੱਡੀ ਸਹੂਲਤ ਇਹ ਦਿੱਤੀ ਗਈ ਕਿ ਟੇਲਾਂ ਤੱਕ ਪਾਣੀ ਪਹੁੰਚਾਉਣ ਨਾਲ ਅੱਜ ਹਰ ਕਿਸਾਨਾਂ ਦੇ ਖੇਤ ਤੱਕ ਪਾਣੀ ਪਹੁੰਚਦਾ ਕਰ ਦਿੱਤਾ ਗਿਆ ਹੈ ਅਤੇ ਨੌਜਵਾਨਾਂ ਨੂੰ ਖੇਡਾਂ ਪ੍ਰਤੀ ਪ੍ਰੇਰਿਤ ਕਰਨ ਲਈ ਹਰ ਪਿੰਡ ਵਿਚ ਖੇਡ ਸਟੇਡੀਅਮ ਦੀ ਸਹੂਲਤ ਦਿੱਤੀ ਗਈ ਹੈ ਅਤੇ ਸਿਹਤ ਸੇਵਾਵਾਂ ਵਿਚ ਕਈ ਵਾਧੇ ਕਰਨ ਦੇ ਨਾਲ ਮੁਹੱਲਾ ਕਲੀਨਿਕ ਬਣਾਏ ਗਏ ਜੋ ਸਫਲਤਾ ਨਾਲ ਚੱਲ ਰਹੇ ਹਨ ਅਤੇ ਪੰਜਾਬ ਵਿਚ ਬੇਰੁਜ਼ਗਾ ਰੀ ਨੂੰ ਠੱਲ੍ਹ ਪਾਉਣ ਲਈ 75 ਹਜ਼ਾਰ ਦੇ ਕਰੀਬ ਬਿਨਾਂ ਕਿਸੇ ਸਿਫ਼ਾਰਸ਼ ਦੇ ਨੌਕਰੀਆਂ ਦਿੱਤੀਆਂ ਗਈਆਂ। ਇਸ ਤੋਂ ਇਲਾਵਾ ਬਿਜਲੀ ਦੇ ਛੇ ਸੌ ਯੂਨਿਟ ਮੁਆਫ਼ ਕੀਤੇ, ਐਸ.ਸੀ. ਵਰਗ ਦੀਆਂ ਔਰਤਾਂ ਨੂੰ ਹਰ ਮਹੀਨੇ ਪੰਦਰਾਂ ਸੌ ਰੁਪਏ ਅਤੇ ਜਨਰਲ ਵਰਗ ਵਿਚ ਇਕ ਹਜ਼ਾਰ ਰੁਪਏ ਪ੍ਰਤੀ ਮਹੀਨਾ ਦਿੱਤਾ ਗਿਆ ਹੈ ਅਤੇ ਗ਼ਰੀਬ ਲੋੜਵੰਦ ਪਰਿਵਾਰਾਂ ਨੂੰ ਰਾਸ਼ਨ ਕਿੱਟਾਂ ਵੰਡੀਆਂ ਜਾ ਰਹੀਆਂ ਹਨ। ਵਿਧਾਇਕ ਮਨਜੀਤ ਸਿੰਘ ਬਿਲਾਸਪੁਰ ਨੇ ਕਿਹਾ ਕਿ ਕੁੱਲ ਮਿਲਾ ਕੇ ਮੁੱਖ ਮੰਤਰੀ ਭਗਵੰਤ ਸਿੰਘ ਦੀ ਸਰਕਾਰ ਸਫਲਤਾ ਪੂਰਵਕ ਚੱਲ ਰਹੀ ਹੈ ਅਤੇ ਸੂਬੇ ਦੇ ਲੋਕ ਪੂਰੀ ਤਰ੍ਹਾਂ ਖ਼ੁਸ਼ ਹਨ। ‘ਅਜੀਤ’ ਪ੍ਰਕਾਸ਼ਨ ਸਮੂਹ ਦੇ ਮੁੱਖ ਸੰਪਾਦਕ ਡਾ. ਬਰਜਿੰਦਰ ਸਿੰਘ ਹਮਦਰਦ ਬਾਰੇ ਬੋਲਦਿਆਂ ਕਿਹਾ ਕਿ ਡਾ. ਬਰਜਿੰਦਰ ਸਿੰਘ ਹਮਦਰਦ ਇਕ ਕੁਸ਼ਲ ਪ੍ਰਸ਼ਾਸਕ ਤੇ ਸੰਚਾਲਕ ਹਨ ਅਤੇ ਉਨ੍ਹਾਂ ਦੀ ਰਹਿਨੁਮਾਈ ਹੇਠ ਅਦਾਰਾ ‘ਅਜੀਤ’ ਨੇ ਪੰਜਾਬ ਦੇ ਆਪਣੀ ਹਰਮਨ-ਪਿਆਰਤਾ ਬਣਾਉਣ ਦੇ ਨਾਲ ਹਮੇਸ਼ਾ ਪੰਜਾਬ ਦੇ ਹਿਤਾਂ ਦੀ ਗੱਲ ਕੀਤੀ।