ਨਹਿਰ ਵਿਚ ਡੁੱਬਣ ਕਾਰਨ ਨੌਜਵਾਨ ਦੀ ਮੌਤ
ਕਿਸ਼ਨਪੁਰਾ ਕਲਾਂ, 1 ਅਗਸਤ (ਪਰਮਿੰਦਰ ਸਿੰਘ ਗਿੱਲ/ਅਮੋਲਕ ਸਿੰਘ ਕਲਸੀ)-ਪਿੰਡ ਭਿੰਡਰ ਕਲਾਂ ਦੇ ਇਕ ਨੌਜਵਾਨ ਦੀ ਨਹਿਰ ਵਿਚ ਡੁੱਬਣ ਕਾਰਨ ਮੌਤ ਹੋ ਜਾਣ ਦਾ ਦੁਖਦਾਈ ਸਮਾਚਾਰ ਪ੍ਰਾਪਤ ਹੋਇਆ ਹੈ। ਜਾਣਕਾਰੀ ਅਨੁਸਾਰ ਕਰਨਪ੍ਰੀਤ ਸਿੰਘ ਪੁੱਤਰ ਅੰਮ੍ਰਿਤਪਾਲ ਸਿੰਘ ਬੀਤੇ ਕੱਲ੍ਹ ਆਪਣੇ ਦੋਸਤਾਂ ਨਾਲ ਨਹਿਰ ਵਿਚ ਨਹਾਉਣ ਗਿਆ ਸੀ।
ਕਿਸ਼ਨਪੁਰਾ ਕਲਾਂ, 1 ਅਗਸਤ (ਪਰਮਿੰਦਰ ਸਿੰਘ ਗਿੱਲ/ਅਮੋਲਕ ਸਿੰਘ ਕਲਸੀ)-ਪਿੰਡ ਭਿੰਡਰ ਕਲਾਂ ਦੇ ਇਕ ਨੌਜਵਾਨ ਦੀ ਨਹਿਰ ਵਿਚ ਡੁੱਬਣ ਕਾਰਨ ਮੌਤ ਹੋ ਜਾਣ ਦਾ ਦੁਖਦਾਈ ਸਮਾਚਾਰ ਪ੍ਰਾਪਤ ਹੋਇਆ ਹੈ। ਜਾਣਕਾਰੀ ਅਨੁਸਾਰ ਕਰਨਪ੍ਰੀਤ ਸਿੰਘ ਪੁੱਤਰ ਅੰਮ੍ਰਿਤਪਾਲ ਸਿੰਘ ਬੀਤੇ ਕੱਲ੍ਹ ਆਪਣੇ ਦੋਸਤਾਂ ਨਾਲ ਨਹਿਰ ਵਿਚ ਨਹਾਉਣ ਗਿਆ ਸੀ। ਨਹਾਉਂਦੇ ਸਮੇਂ ਉਹ ਪਾਣੀ ਦੇ ਤੇਜ਼ ਵਹਾਅ ਵਿਚ ਰੁੜ੍ਹ ਗਿਆ। ਇਸ ਦੀ ਸੂਚਨਾ ਮਿਲਣ ’ਤੇ ਪਰਿਵਾਰਕ ਮੈਂਬਰਾਂ ਨੇ ਤੁਰੰਤ ਪੁਲਿਸ ਨੂੰ ਜਾਣਕਾਰੀ ਦਿੱਤੀ। ਪੁਲਿਸ ਨੇ ਪਿੰਡ ਵਾਸੀਆਂ ਅਤੇ ਗੋਤਾਖੋਰਾਂ ਦੀ ਮਦਦ ਨਾਲ ਨੌਜਵਾਨ ਦੀ ਭਾਲ ਸ਼ੁਰੂ ਕੀਤੀ। ਕਈ ਘੰਟਿਆਂ ਦੀ ਭਾਲ ਤੋਂ ਬਾਅਦ ਦੇਰ ਸ਼ਾਮ ਕਰਨਪ੍ਰੀਤ ਸਿੰਘ ਦੀ ਲਾਸ਼ ਨੂੰ ਨਹਿਰ ਵਿਚੋਂ ਬਰਾਮਦ ਕਰ ਲਿਆ ਗਿਆ। ਪੁਲਿਸ ਨੇ ਲਾਸ਼ ਨੂੰ ਪੋਸਟਮਾਰਟਮ ਲਈ ਸਿਵਲ ਹਸਪਤਾਲ ਮੋਗਾ ਵਿਖੇ ਭੇਜ ਦਿੱਤਾ ਅਤੇ ਅਗਲੀ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ।