02-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-08-2026

ਵਿਧਾਇਕ ਮਨਜੀਤ ਸਿੰਘ ਬਿਲਾਸਪੁਰ ਨੇ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਵੰਡੇ

ਨਿਹਾਲ ਸਿੰਘ ਵਾਲਾ, 1 ਅਗਸਤ (ਪਲਵਿੰਦਰ ਸਿੰਘ ਟਿਵਾਣਾ)-ਹਲਕਾ ਨਿਹਾਲ ਸਿੰਘ ਵਾਲਾ ਦੇ ਵਿਧਾਇਕ ਮਨਜੀਤ ਸਿੰਘ ਬਿਲਾਸਪੁਰ ਨੇ ਇਕ ਸਾਦੇ ਅਤੇ ਪ੍ਰਭਾਵਸ਼ਾਲੀ ਸਮਾਗਮ ਦੌਰਾਨ ਨਵ-ਨਿਯੁਕਤ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਵੰਡੇ। ਇਸ ਮੌਕੇ ਉਨ੍ਹਾਂ ਨੇ ਸਾਰੀਆਂ ਵਰਕਰਾਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਆਂਗਣਵਾੜੀ ਸੇਵਾਵਾਂ ਸਮਾਜ ਦੇ ਸਭ ਤੋਂ ਮਹੱਤਵਪੂਰਨ ਖੇਤਰਾਂ ਵਿਚੋਂ ਇਕ ਹਨ।

Ad Position 21
No active advertisement
ਅਜੀਤ ਡੈਸਕ 02-08-2026
ਨਿਹਾਲ ਸਿੰਘ ਵਾਲਾ, 1 ਅਗਸਤ (ਪਲਵਿੰਦਰ ਸਿੰਘ ਟਿਵਾਣਾ)-ਹਲਕਾ ਨਿਹਾਲ ਸਿੰਘ ਵਾਲਾ ਦੇ ਵਿਧਾਇਕ ਮਨਜੀਤ ਸਿੰਘ ਬਿਲਾਸਪੁਰ ਨੇ ਇਕ ਸਾਦੇ ਅਤੇ ਪ੍ਰਭਾਵਸ਼ਾਲੀ ਸਮਾਗਮ ਦੌਰਾਨ ਨਵ-ਨਿਯੁਕਤ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਵੰਡੇ। ਇਸ ਮੌਕੇ ਉਨ੍ਹਾਂ ਨੇ ਸਾਰੀਆਂ ਵਰਕਰਾਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਆਂਗਣਵਾੜੀ ਸੇਵਾਵਾਂ ਸਮਾਜ ਦੇ ਸਭ ਤੋਂ ਮਹੱਤਵਪੂਰਨ ਖੇਤਰਾਂ ਵਿਚੋਂ ਇਕ ਹਨ। ਵਿਧਾਇਕ ਮਨਜੀਤ ਸਿੰਘ ਬਿਲਾਸਪੁਰ ਨੇ ਕਿਹਾ ਕਿ ਪੰਜਾਬ ਸਰਕਾਰ ਲੋਕਾਂ ਦੀ ਭਲਾਈ ਅਤੇ ਰੁਜ਼ਗਾਰ ਦੇ ਮੌਕੇ ਵਧਾਉਣ ਲਈ ਵਚਨਬੱਧ ਹੈ। ਸਮਾਗਮ ਦੌਰਾਨ ਨਿਯੁਕਤੀ ਪੱਤਰ ਪ੍ਰਾਪਤ ਕਰਨ ਵਾਲੀਆਂ ਆਂਗਣਵਾੜੀ ਵਰਕਰਾਂ ਨੇ ਪੰਜਾਬ ਸਰਕਾਰ ਅਤੇ ਵਿਧਾਇਕ ਬਿਲਾਸਪੁਰ ਦਾ ਧੰਨਵਾਦ ਕਰਦਿਆਂ ਭਰੋਸਾ ਦਿੱਤਾ ਕਿ ਉਹ ਆਪਣੀ ਡਿਊਟੀ ਪੂਰੀ ਤਨਦੇਹੀ ਨਾਲ ਨਿਭਾਉਣਗੀਆਂ। ਇਸ ਮੌਕੇ ਜ਼ਿਲ੍ਹਾ ਪ੍ਰਧਾਨ ਬਰਿੰਦਰ ਕੁਮਾਰ ਸ਼ਰਮਾ ਹਾਜ਼ਰ ਸਨ ।
Ad Position 22
No active advertisement
ਪਿਛਲੀ ਖ਼ਬਰ ਸ੍ਰੀ ਅਨੰਦਪੁਰ ਸਾਹਿਬ ਦੇ ਮਤੇ ਦੀਆਂ ਮੰਗਾਂ ਨੂੰ ਕੇਂਦਰ ਸਰਕਾਰ ਮੰਨ ਕੇ ਪੰਜਾਬੀਆਂ ਦੇ ਮਨ ਸ਼ਾਂਤ ਕਰੇ-ਜਥੇਦਾਰ ਬੂਟਾ ਸਿੰਘ... ਅਗਲੀ ਖ਼ਬਰ ਚੇਅਰਮੈਨ ਜਮਾਲ ਮੁਹੰਮਦ ਕਾਲੇਕੇ ਤੇ ਸਾਥੀਆਂ ਨੇ ਮੁਸਲਿਮ ਫਰੰਟ ਪੰਜਾਬ ਦੇ ਅਹੁਦਿਆਂ ਤੋਂ ਦਿੱਤੇ ਅਸਤੀਫੇ ਅਸਤੀਫੇ ਪੰਜਾਬ...
Ad Position 24
No active advertisement