02-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-08-2026

ਡਾ. ਸੈਫੂਦੀਨ ਕਿਚਲੂ ਪਬਲਿਕ ਸਕੂਲ ਵਿਖੇ ਸ਼ਹੀਦ ਊਧਮ ਸਿੰਘ ਦੇ ਸ਼ਹੀਦੀ ਦਿਹਾੜੇ ਮੌਕੇ ਗੂੰਜਿਆ ਦੇਸ਼-ਭਗਤੀ ਦਾ ਸੰਦੇਸ਼

ਮੋਗਾ, 1 ਅਗਸਤ (ਸੁਰਿੰਦਰਪਾਲ ਸਿੰਘ)-ਸ਼ਹਿਰ ਦੀ ਪ੍ਰਮੁੱਖ ਵਿੱਦਿਅਕ ਸੰਸਥਾ ਡਾ. ਸੈਫੂਦੀਨ ਕਿਚਲੂ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਵਿਖੇ ਮਹਾਨ ਕ੍ਰਾਂਤੀਕਾਰੀ ਅਤੇ ਅਮਰ ਸ਼ਹੀਦ ਊਧਮ ਸਿੰਘ ਦਾ ਸ਼ਹੀਦੀ ਦਿਹਾੜਾ ਸ਼ਰਧਾ, ਸਨਮਾਨ ਅਤੇ ਦੇਸ਼-ਭਗਤੀ ਦੇ ਮਾਹੌਲ ਵਿਚ ਮਨਾਇਆ ਗਿਆ।

Ad Position 21
No active advertisement
ਮੋਗਾ ਸਥਿਤ ਡਾ. ਸੈਫੂਦੀਨ ਕਿਚਲੂ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਵਿਖੇ ਸ਼ਹੀਦ ਊਧਮ ਸਿੰਘ ਦੇ ਸ਼ਹੀਦੀ ਦਿਹਾੜੇ ਮੌਕੇ ਕਰਵਾਏ ਸਮਾਗਮ ਦੌਰਾਨ ਹਾਜ਼ਰ ਵਿਦਿਆਰਥੀ। ਅਜੀਤ ਤਸਵੀਰ 02-08-2026
ਮੋਗਾ, 1 ਅਗਸਤ (ਸੁਰਿੰਦਰਪਾਲ ਸਿੰਘ)-ਸ਼ਹਿਰ ਦੀ ਪ੍ਰਮੁੱਖ ਵਿੱਦਿਅਕ ਸੰਸਥਾ ਡਾ. ਸੈਫੂਦੀਨ ਕਿਚਲੂ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਵਿਖੇ ਮਹਾਨ ਕ੍ਰਾਂਤੀਕਾਰੀ ਅਤੇ ਅਮਰ ਸ਼ਹੀਦ ਊਧਮ ਸਿੰਘ ਦਾ ਸ਼ਹੀਦੀ ਦਿਹਾੜਾ ਸ਼ਰਧਾ, ਸਨਮਾਨ ਅਤੇ ਦੇਸ਼-ਭਗਤੀ ਦੇ ਮਾਹੌਲ ਵਿਚ ਮਨਾਇਆ ਗਿਆ। ਸਮਾਗਮ ਦੀ ਸ਼ੁਰੂਆਤ ਸਕੂਲ ਦੇ ਚੇਅਰਮੈਨ ਐਡਵੋਕੇਟ ਸੁਨੀਲ ਗਰਗ ਅਤੇ ਡਾਇਰੈਕਟਰ ਸੁਨੀਤਾ ਰਾਣੀ ਗਰਗ ਵਲੋਂ ਸ਼ਹੀਦ ਊਧਮ ਸਿੰਘ ਦੀ ਤਸਵੀਰ ‘ਤੇ ਫੁੱਲ ਭੇਟ ਕਰ ਕੇ ਕੀਤੀ ਗਈ। ਇਸ ਮੌਕੇ ਸਕੂਲ ਦਾ ਮਾਹੌਲ ਦੇਸ਼-ਭਗਤੀ ਦੇ ਨਾਅਰਿਆਂ ਅਤੇ ਗੀਤਾਂ ਨਾਲ ਗੂੰਜ ਉੱਠਿਆ। ਵਿਦਿਆਰਥੀਆਂ ਨੇ ਵੰਦੇ ਮਾਤਰਮ, ਦੇਸ਼-ਭਗਤੀ ਗੀਤਾਂ, ਪ੍ਰੇਰਨਾਦਾਇਕ ਕਵਿਤਾਵਾਂ ਅਤੇ ਸ਼ਹੀਦ ਊਧਮ ਸਿੰਘ ਦੇ ਜੀਵਨ ‘ਤੇ ਆਧਾਰਿਤ ਪ੍ਰਭਾਵਸ਼ਾਲੀ ਨਾਟਕ ਰਾਹੀਂ ਉਨ੍ਹਾਂ ਦੇ ਅਦੁੱਤੀ ਸਾਹਸ, ਤਿਆਗ ਅਤੇ ਮਾਤ-ਭੂਮੀ ਪ੍ਰਤੀ ਸਮਰਪਣ ਨੂੰ ਜੀਵੰਤ ਰੂਪ ਵਿਚ ਪੇਸ਼ ਕੀਤਾ। ਇਸ ਪ੍ਰੋਗਰਾਮ ਨੇ ਵਿਦਿਆਰਥੀਆਂ ਦੇ ਮਨਾਂ ਵਿਚ ਦੇਸ਼ ਪ੍ਰੇਮ, ਕਰਤੱਵ ਨਿਭਾਉਣ ਦੀ ਭਾਵਨਾ ਅਤੇ ਰਾਸ਼ਟਰ ਪ੍ਰਤੀ ਸਮਰਪਣ ਨੂੰ ਹੋਰ ਮਜ਼ਬੂਤ ਕੀਤਾ। ਇਸ ਮੌਕੇ ਚੇਅਰਮੈਨ ਐਡਵੋਕੇਟ ਸੁਨੀਲ ਗਰਗ ਨੇ ਕਿਹਾ ਕਿ ਸ਼ਹੀਦ ਊਧਮ ਸਿੰਘ ਕੇਵਲ ਮਹਾਨ ਕ੍ਰਾਂਤੀਕਾਰੀ ਹੀ ਨਹੀਂ ਸਨ, ਸਗੋਂ ਅਟੱਲ ਧੀਰਜ, ਦ੍ਰਿੜ੍ਹ ਸੰਕਲਪ ਅਤੇ ਦੇਸ਼-ਭਗਤੀ ਦੇ ਪ੍ਰਤੀਕ ਸਨ। ਸਾਲ 1919 ਦੇ ਜੱਲਿਆਂਵਾਲਾ ਬਾਗ਼ ਕਤਲੇਆਮ ਨੇ ਉਨ੍ਹਾਂ ਦੇ ਮਨ ਨੂੰ ਝੰਜੋੜ ਕੇ ਰੱਖ ਦਿੱਤਾ ਸੀ ਅਤੇ ਉਸੇ ਦਿਨ ਉਨ੍ਹਾਂ ਨੇ ਇਸ ਅਮਾਨਵੀ ਅੱਤਿਆਚਾਰ ਦਾ ਬਦਲਾ ਲੈਣ ਦਾ ਸੰਕਲਪ ਕੀਤਾ। ਕਰੀਬ 21 ਸਾਲਾਂ ਤੱਕ ਉਨ੍ਹਾਂ ਨੇ ਅਦਭੁਤ ਧੀਰਜ, ਸੰਜਮ ਅਤੇ ਅਟੁੱਟ ਵਿਸ਼ਵਾਸ ਨਾਲ ਆਪਣੇ ਮਕਸਦ ਨੂੰ ਨਹੀਂ ਛੱਡਿਆ ਅਤੇ 13 ਮਾਰਚ 1940 ਨੂੰ ਲੰਡਨ ਦੇ ਕੈਕਸਟਨ ਹਾਲ ਵਿਚ ਮਾਈਕਲ ਓਡਵਾਇਰ ਨੂੰ ਗੋਲੀ ਮਾਰ ਕੇ ਆਪਣਾ ਸੰਕਲਪ ਪੂਰਾ ਕੀਤਾ। 31 ਜੁਲਾਈ 1940 ਨੂੰ ਉਨ੍ਹਾਂ ਨੂੰ ਫਾਂਸੀ ਦੇ ਦਿੱਤੀ ਗਈ, ਪਰ ਉਨ੍ਹਾਂ ਦਾ ਬਲੀਦਾਨ ਭਾਰਤੀ ਆਜ਼ਾਦੀ ਸੰਘਰਸ਼ ਦੇ ਇਤਿਹਾਸ ਵਿਚ ਸਦਾ ਲਈ ਅਮਰ ਹੋ ਗਿਆ। ਉਨ੍ਹਾਂ ਵਿਦਿਆਰਥੀਆਂ ਨੂੰ ਅਪੀਲ ਕੀਤੀ ਕਿ ਉਹ ਸ਼ਹੀਦ ਊਧਮ ਸਿੰਘ ਦੇ ਜੀਵਨ ਤੋਂ ਦੇਸ਼-ਭਗਤੀ, ਸਾਹਸ, ਅਨੁਸ਼ਾਸਨ ਅਤੇ ਕਰਤੱਵ ਨਿਭਾਉਣ ਦੀ ਪ੍ਰੇਰਨਾ ਲੈ ਕੇ ਆਪਣੇ ਗਿਆਨ, ਚਰਿੱਤਰ ਅਤੇ ਕਰਮਾਂ ਰਾਹੀਂ ਰਾਸ਼ਟਰ ਨਿਰਮਾਣ ਵਿਚ ਯੋਗਦਾਨ ਪਾਉਣ। ਡਾਇਰੈਕਟਰ ਸੁਨੀਤਾ ਰਾਣੀ ਗਰਗ ਨੇ ਕਿਹਾ ਕਿ ਸਕੂਲ ਸਿਰਫ਼ ਸਿੱਖਿਆ ਦੇਣ ਦੇ ਕੇਂਦਰ ਨਹੀਂ, ਸਗੋਂ ਚੰਗੇ ਨਾਗਰਿਕਾਂ ਦੀ ਉਸਾਰੀ ਦੀ ਮਜ਼ਬੂਤ ਨੀਂਹ ਵੀ ਹਨ। ਉਨ੍ਹਾਂ ਕਿਹਾ ਕਿ ਭਾਰਤ ਦੀ ਆਜ਼ਾਦੀ ਅਣਗਿਣਤ ਵੀਰ ਸ਼ਹੀਦਾਂ ਦੇ ਤਿਆਗ ਅਤੇ ਬਲੀਦਾਨ ਦਾ ਨਤੀਜਾ ਹੈ। ਸਮਾਗਮ ਦੇ ਅੰਤ ਵਿਚ ਵਿਦਿਆਰਥੀਆਂ ਅਤੇ ਅਧਿਆਪਕਾਂ ਨੇ ਸ਼ਹੀਦ ਊਧਮ ਸਿੰਘ ਸਮੇਤ ਸਮੂਹ ਅਮਰ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕਰਦਿਆਂ ਦੇਸ਼ ਦੀ ਏਕਤਾ, ਅਖੰਡਤਾ ਅਤੇ ਮਾਣ-ਸਨਮਾਨ ਦੀ ਰੱਖਿਆ ਲਈ ਸਦਾ ਸਮਰਪਿਤ ਰਹਿਣ ਅਤੇ ਰਾਸ਼ਟਰ ਹਿਤ ਦਾ ਸੰਕਲਪ ਲਿਆ।
Ad Position 22
No active advertisement
ਪਿਛਲੀ ਖ਼ਬਰ ਬੱਚਿਆਂ ਨੂੰ ਤਖਤ ਸ੍ਰੀ ਕੇਸਗੜ੍ਹ ਸਾਹਿਬ ਦੇ ਦਰਸ਼ਨ ਕਰਵਾਏ ਅਗਲੀ ਖ਼ਬਰ ’ ਦੀ ਰਿਟਾਇਰਡ ਰੈਵੀਨਿਊ ਕਾਨੂੰਨਗੋ ਪਟਵਾਰੀ ਵੈਲਫੇਅਰ ਐਸੋਸੀਏਸ਼ਨ ਰਜਿ: ਮੋਗਾ ਦੀ ਮੀਟਿੰਗ
Ad Position 24
No active advertisement