02-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-08-2026

ਡੇਰਾ ਭੋਰੇ ਵਾਲਾ ਸੁਖਾਨੰਦ ਵਾਲੇ ਸੰਤਾਂ ਦੀ ਯਾਦ ਵਿਚ ਖੂਨਦਾਨ ਕੈਂਪ ਲੱਗਾ

ਠੱਠੀ ਭਾਈ, 1 ਅਗਸਤ (ਜਗਰੂਪ ਸਿੰਘ ਮਠਾੜੂ)-ਡੇਰਾ ਭੋਰੇ ਵਾਲਾ ਸੁਖਾਨੰਦ ਵਿਖੇ ਸਥਿਤ ਸੰਤ ਬਾਬਾ ਬਲਵੀਰ ਸਿੰਘ ਜੀ ਦੇ ਸਥਾਨ ’ਤੇ ਸ੍ਰੀਮਾਨ 108 ਸੰਤ ਬਾਬਾ ਪੰਚਮਪੁਰੀ ਉਰਫ਼ ਵੀਰ ਸਿੰਘ ਮਹਾਰਾਜ, ਸ੍ਰੀਮਾਨ 108 ਸੰਤ ਬਾਬਾ ਦੁੱਲਾ ਸਿੰਘ, ਸ੍ਰੀਮਾਨ 108 ਸੰਤ ਬਾਬਾ ਭਾਗ ਸਿੰਘ, ਸ੍ਰੀਮਾਨ 108 ਸੰਤ ਬਾਬਾ ਹਜ਼ੂਰਾ ਸਿੰਘ ਅਤੇ ਸ੍ਰੀਮਾਨ 108 ਸੰਤ ਬਾਬਾ ਬਲਵੀਰ ਸਿੰਘ ਭੋਰੇ ਵਾਲਿਆਂ ਦੀ ਯਾਦ ਨੂੰ ਸਮਰਪਿਤ ਮਹਾਨ ਖੂਨਦਾਨ ਕੈਂਪ ਦਾ ਆਯੋਜਨ ਸਥਾਨ ਦੇ ਮੁੱਖ ਸੇਵਾਦਾਰ ਮਹੰਤ ਕਮਲਜੀਤ ਸਿੰਘ ਸ਼ਾਸਤਰੀ ਦੀ ਅਗਵਾਈ ਹੇਠ ਕੀਤਾ ਗਿਆ। ਇਹ ਖੂਨਦਾਨ ਕੈਂਪ ਸੰਤ ਬਾਬਾ ਭਾਗ ਸਿੰਘ ਨਿਸ਼ਕਾਮ ਸੇਵਾ ਵੈੱਲਫੇਅਰ ਸੁਸਾਇਟੀ ਸੁਖਾਨੰਦ ਅਤੇ ਭਾਈ ਘਨੱਈਆ ਜੀ ਮਿਸ਼ਨ ਸੇਵਾ ਸੁਸਾਇਟੀ ਦੇ ਸਾਂਝੇ ਉਪਰਾਲੇ ਨਾਲ ਲਗਾਇਆ ਗਿਆ।

Ad Position 21
No active advertisement
ਅਜੀਤ ਡੈਸਕ 02-08-2026
ਠੱਠੀ ਭਾਈ, 1 ਅਗਸਤ (ਜਗਰੂਪ ਸਿੰਘ ਮਠਾੜੂ)-ਡੇਰਾ ਭੋਰੇ ਵਾਲਾ ਸੁਖਾਨੰਦ ਵਿਖੇ ਸਥਿਤ ਸੰਤ ਬਾਬਾ ਬਲਵੀਰ ਸਿੰਘ ਜੀ ਦੇ ਸਥਾਨ ’ਤੇ ਸ੍ਰੀਮਾਨ 108 ਸੰਤ ਬਾਬਾ ਪੰਚਮਪੁਰੀ ਉਰਫ਼ ਵੀਰ ਸਿੰਘ ਮਹਾਰਾਜ, ਸ੍ਰੀਮਾਨ 108 ਸੰਤ ਬਾਬਾ ਦੁੱਲਾ ਸਿੰਘ, ਸ੍ਰੀਮਾਨ 108 ਸੰਤ ਬਾਬਾ ਭਾਗ ਸਿੰਘ, ਸ੍ਰੀਮਾਨ 108 ਸੰਤ ਬਾਬਾ ਹਜ਼ੂਰਾ ਸਿੰਘ ਅਤੇ ਸ੍ਰੀਮਾਨ 108 ਸੰਤ ਬਾਬਾ ਬਲਵੀਰ ਸਿੰਘ ਭੋਰੇ ਵਾਲਿਆਂ ਦੀ ਯਾਦ ਨੂੰ ਸਮਰਪਿਤ ਮਹਾਨ ਖੂਨਦਾਨ ਕੈਂਪ ਦਾ ਆਯੋਜਨ ਸਥਾਨ ਦੇ ਮੁੱਖ ਸੇਵਾਦਾਰ ਮਹੰਤ ਕਮਲਜੀਤ ਸਿੰਘ ਸ਼ਾਸਤਰੀ ਦੀ ਅਗਵਾਈ ਹੇਠ ਕੀਤਾ ਗਿਆ। ਇਹ ਖੂਨਦਾਨ ਕੈਂਪ ਸੰਤ ਬਾਬਾ ਭਾਗ ਸਿੰਘ ਨਿਸ਼ਕਾਮ ਸੇਵਾ ਵੈੱਲਫੇਅਰ ਸੁਸਾਇਟੀ ਸੁਖਾਨੰਦ ਅਤੇ ਭਾਈ ਘਨੱਈਆ ਜੀ ਮਿਸ਼ਨ ਸੇਵਾ ਸੁਸਾਇਟੀ ਦੇ ਸਾਂਝੇ ਉਪਰਾਲੇ ਨਾਲ ਲਗਾਇਆ ਗਿਆ। ਇਸ ਮੌਕੇ ਮਹੰਤ ਕਮਲਜੀਤ ਸਿੰਘ ਸ਼ਾਸਤਰੀ ਨੇ ਕਿਹਾ ਕਿ ਖੂਨਦਾਨ ਸਭ ਤੋਂ ਉੱਚਾ ਮਨੁੱਖੀ ਕਾਰਜ ਹੈ। ਉਨ੍ਹਾਂ ਕਿਹਾ ਕਿ ਸੰਤ ਮਹਾਂਪੁਰਖਾਂ ਨੇ ਹਮੇਸ਼ਾ ਮਾਨਵਤਾ ਦੀ ਸੇਵਾ, ਪਰਉਪਕਾਰ ਅਤੇ ਲੋੜਵੰਦਾਂ ਦੀ ਸਹਾਇਤਾ ਦਾ ਸੰਦੇਸ਼ ਦਿੱਤਾ ਹੈ ਅਤੇ ਖੂਨਦਾਨ ਵੀ ਉਸੇ ਸੇਵਾ ਭਾਵਨਾ ਦਾ ਜੀਵੰਤ ਰੂਪ ਹੈ। ਮਹੰਤ ਕਮਲਜੀਤ ਸਿੰਘ ਸ਼ਾਸਤਰੀ ਨੇ ਖੂਨਦਾਨੀਆਂ, ਨੌਜਵਾਨਾਂ, ਸਹਿਯੋਗੀ ਸੰਸਥਾਵਾਂ ਦਾ ਧੰਨਵਾਦ ਕੀਤਾ। ਕੈਂਪ ਦੌਰਾਨ ਖੂਨਦਾਨੀਆਂ ਦਾ ਸਨਮਾਨ ਵੀ ਕੀਤਾ ਗਿਆ।
Ad Position 22
No active advertisement
ਪਿਛਲੀ ਖ਼ਬਰ ਆਈ.ਐਸ.ਐਫ. ਕਾਲਜ ਆਫ਼ ਫਾਰਮੇਸੀ ਵਿਚ ਨਸ਼ਾ ਮੁਕਤ, ਸਿਹਤਮੰਦ ਵਿਸ਼ੇ ’ਤੇ ਸ਼ਾਨਦਾਰ ਸਭਿਆਚਾਰਕ ਮੁਕਾਬਲਿਆਂ ਦੀ ਸ਼ੁਰੂਆਤ ਅਗਲੀ ਖ਼ਬਰ ਬੱਚਿਆਂ ਨੂੰ ਤਖਤ ਸ੍ਰੀ ਕੇਸਗੜ੍ਹ ਸਾਹਿਬ ਦੇ ਦਰਸ਼ਨ ਕਰਵਾਏ
Ad Position 24
No active advertisement