ਪ੍ਰਧਾਨ ਜਸਵੀਰ ਸਿੰਘ ਸ਼ਾਹ, ਪੰਚ ਜਸਵਿੰਦਰ ਸਿੰਘ ਔਲਖ, ਗੁਰਦੀਪ ਸਿੰਘ ਰਾਜੂ।
ਸ਼੍ਰੋਮਣੀ ਅਕਾਲੀ ਦਲ ਪੰਜਾਬ ਦੇ ਹਰ ਵਰਗ ਦੀ ਭਲਾਈ ਲਈ ਹਮੇਸ਼ਾ ਵਚਨਬੱਧ ਹੈ-ਸ਼ਾਹ, ਔਲਖ, ਰਾਜੂ
ਕਿਸ਼ਨਪੁਰਾ ਕਲਾਂ, 1 ਅਗਸਤ (ਅਮੋਲਕ ਸਿੰਘ ਕਲਸੀ, ਪਰਮਿੰਦਰ ਸਿੰਘ ਗਿੱਲ)–ਸ਼੍ਰੋਮਣੀ ਅਕਾਲੀ ਦਲ ਹੀ ਇਕ ਅਜਿਹੀ ਪਾਰਟੀ ਹੈ ਜੋ ਪੰਜਾਬ ਦੇ ਹਰ ਵਰਗ ਦੀ ਭਲਾਈ ਨੂੰ ਮੁੱਖ ਰੱਖਦਿਆਂ ਲਗਾਤਾਰ ਲੋਕ-ਹਿਤ ਦੀਆਂ ਨੀਤੀਆਂ ਅਤੇ ਯੋਜਨਾਵਾਂ ਲਾਗੂ ਕਰਦੀ ਆ ਰਹੀ ਹੈ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਕਿਸ਼ਨਪੁਰਾ ਕਲਾਂ ਦੇ ਸਾਬਕਾ ਸਰਪੰਚ ਬੀਬੀ ਬਲਵਿੰਦਰ ਕੌਰ ਸ਼ਾਹ ਅਮਰੀਕਾ ਦੇ ਪੁੱਤਰ ਅਤੇ ਸਾਬਕਾ ਸੰਮਤੀ ਮੈਂਬਰ ਇੰਦਰਜੀਤ ਸਿੰਘ ਸ਼ਾਹ ਅਮਰੀਕਾ ਦੇ ਭਰਾ ਪ੍ਰਧਾਨ ਜਸਵੀਰ ਸਿੰਘ ਸ਼ਾਹ, ਪੰਚ ਜਸਵਿੰਦਰ ਸਿੰਘ ਔਲਖ ਅਤੇ ਮੈਂਬਰ ਪੰਚਾਇਤ ਕਿਰਨਪ੍ਰੀਤ ਕੌਰ ਦੇ ਪਤੀ ਗੁਰਦੀਪ ਸਿੰਘ ਰਾਜੂ ਨੇ ਕੀਤਾ।
ਕਿਸ਼ਨਪੁਰਾ ਕਲਾਂ, 1 ਅਗਸਤ (ਅਮੋਲਕ ਸਿੰਘ ਕਲਸੀ, ਪਰਮਿੰਦਰ ਸਿੰਘ ਗਿੱਲ)–ਸ਼੍ਰੋਮਣੀ ਅਕਾਲੀ ਦਲ ਹੀ ਇਕ ਅਜਿਹੀ ਪਾਰਟੀ ਹੈ ਜੋ ਪੰਜਾਬ ਦੇ ਹਰ ਵਰਗ ਦੀ ਭਲਾਈ ਨੂੰ ਮੁੱਖ ਰੱਖਦਿਆਂ ਲਗਾਤਾਰ ਲੋਕ-ਹਿਤ ਦੀਆਂ ਨੀਤੀਆਂ ਅਤੇ ਯੋਜਨਾਵਾਂ ਲਾਗੂ ਕਰਦੀ ਆ ਰਹੀ ਹੈ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਕਿਸ਼ਨਪੁਰਾ ਕਲਾਂ ਦੇ ਸਾਬਕਾ ਸਰਪੰਚ ਬੀਬੀ ਬਲਵਿੰਦਰ ਕੌਰ ਸ਼ਾਹ ਅਮਰੀਕਾ ਦੇ ਪੁੱਤਰ ਅਤੇ ਸਾਬਕਾ ਸੰਮਤੀ ਮੈਂਬਰ ਇੰਦਰਜੀਤ ਸਿੰਘ ਸ਼ਾਹ ਅਮਰੀਕਾ ਦੇ ਭਰਾ ਪ੍ਰਧਾਨ ਜਸਵੀਰ ਸਿੰਘ ਸ਼ਾਹ, ਪੰਚ ਜਸਵਿੰਦਰ ਸਿੰਘ ਔਲਖ ਅਤੇ ਮੈਂਬਰ ਪੰਚਾਇਤ ਕਿਰਨਪ੍ਰੀਤ ਕੌਰ ਦੇ ਪਤੀ ਗੁਰਦੀਪ ਸਿੰਘ ਰਾਜੂ ਨੇ ਕੀਤਾ। ਉਨ੍ਹਾਂ ਕਿਹਾ ਕਿ ਸਵ. ਮਰਹੂਮ ਪ੍ਰਕਾਸ਼ ਸਿੰਘ ਬਾਦਲ ਦੀ ਅਗਵਾਈ ਹੇਠ ਪੰਜਾਬ ਵਿਚ ਕਿਸਾਨਾਂ ਲਈ ਮੁਫਤ ਬਿਜਲੀ, ਆਟਾ-ਦਾਲ ਸਕੀਮ ਅਤੇ ਦਲਿਤ ਧੀਆਂ ਲਈ ਸ਼ਗਨ ਸਕੀਮ ਵਰਗੀਆਂ ਲੋਕ-ਭਲਾਈ ਯੋਜਨਾਵਾਂ ਸ਼ੁਰੂ ਕੀਤੀਆਂ ਗਈਆਂ ਜਿਨ੍ਹਾਂ ਦਾ ਉਸ ਸਮੇਂ ਵਿਰੋਧੀ ਪਾਰਟੀਆਂ ਵਲੋਂ ਵਿਰੋਧ ਕੀਤਾ ਜਾਂਦਾ ਸੀ। ਉਨ੍ਹਾਂ ਦਾਅਵਾ ਕੀਤਾ ਕਿ ਬਾਅਦ ਵਿਚ ਕਾਂਗਰਸ ਅਤੇ ਮੌਜੂਦਾ ਆਮ ਆਦਮੀ ਪਾਰਟੀ ਦੀ ਸਰਕਾਰ ਨੂੰ ਵੀ ਲੋਕ-ਹਿਤ ਨੂੰ ਧਿਆਨ ਵਿਚ ਰੱਖਦਿਆਂ ਇਨ੍ਹਾਂ ਸਕੀਮਾਂ ਨੂੰ ਜਾਰੀ ਰੱਖਣਾ ਪਿਆ। ਪ੍ਰਧਾਨ ਸ਼ਾਹ, ਪੰਚ ਔਲਖ ਨੇ ਕਿਹਾ ਕਿ ਪੰਜਾਬ ਦੇ ਲੋਕ ਹੁਣ ਮੁੜ ਸ਼੍ਰੋਮਣੀ ਅਕਾਲੀ ਦਲ ਦੀਆਂ ਲੋਕ-ਪੱਖੀ ਨੀਤੀਆਂ ’ਤੇ ਭਰੋਸਾ ਜਤਾ ਰਹੇ ਹਨ ਤੇ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਹਲਕਾ ਧਰਮਕੋਟ ਦੇ ਇੰਚਾਰਜ ਬਰਜਿੰਦਰ ਸਿੰਘ ਮੱਖਣ ਬਰਾੜ ਦੀ ਅਗਵਾਈ ਹੇਠ ਅਸੀਂ ਸ਼੍ਰੋਮਣੀ ਅਕਾਲੀ ਦਲ ਲਈ ਦਿਨ ਰਾਤ ਇਕ ਕਰਕੇ ਮਿਹਨਤ ਕਰ ਰਹੇ ਹਾਂ। ਇਸ ਮੌਕੇ ਪ੍ਰਧਾਨ ਪ੍ਰਦੀਪ ਸਿੰਘ ਗੋਲਾ ਆੜ੍ਹਤੀਆ, ਪ੍ਰਗਟ ਸਿੰਘ ਬੱਬਾ, ਈਸ਼ਵਰ ਸਿੰਘ ਆੜ੍ਹਤੀਆ, ਸੁਖਵਿੰਦਰ ਸਿੰਘ ਕਾਲੂ ਆਦਿ ਹਾਜ਼ਰ ਸਨ।