ਚੇਅਰਮੈਨ ਸੁਰੇਸ਼ ਕੁਮਾਰ ਬਾਂਸਲ ਵਲੋਂ ਹਰਭੁਪਿੰਦਰ ਸਿੰਘ ਲਾਡੀ ਨਾਲ ਦੁੱਖ ਦਾ ਪ੍ਰਗਟਾਵਾ
ਐਡਵੋਕੇਟ ਅਮਨਇੰਦਰ ਸਿੰਘ ਨਮਿਤ ਪਾਠ ਦਾ ਭੋਗ ਅੱਜ
ਮੋਗਾ, 1 ਅਗਸਤ (ਸੁਰਿੰਦਰਪਾਲ ਸਿੰਘ)-ਸੀਨੀਅਰ ਅਕਾਲੀ ਆਗੂ ਤੇ ਸਾਬਕਾ ਚੇਅਰਮੈਨ ਮਾਰਕੀਟ ਕਮੇਟੀ ਹਰਭੁਪਿੰਦਰ ਸਿੰਘ ਲਾਡੀ ਤੇ ਪਰਮਜੀਤ ਕੌਰ ਸੋਢੀ ਦਾ ਇਕਲੌਤਾ ਹੋਣਹਾਰ ਸਪੁੱਤਰ ਐਡਵੋਕੇਟ ਅਮਨਇੰਦਰ ਸਿੰਘ ਜੋ ਕਿ ਬੀਤੀ 25 ਜੁਲਾਈ ਨੂੰ ਅਚਾਨਕ ਭਰ ਜਵਾਨੀ ਵਿਚ ਸਦੀਵੀ ਵਿਛੋੜਾ ਦੇ ਗਿਆ, ਇਸ ਦੁੱਖ ਦੀ ਘੜੀ ਵਿਚ ਜਿੱਥੇ ਹਰਭੁਪਿੰਦਰ ਸਿੰਘ ਲਾਡੀ ਬੁੱਟਰ ਦੇ ਪਰਿਵਾਰ ਨਾਲ ਵੱਖ-ਵੱਖ ਰਾਜਸੀ, ਸਮਾਜ ਸੇਵੀ ਤੇ ਧਾਰਮਿਕ ਸੰਸਥਾਵਾਂ ਨੇ ਦੁੱਖ ਸਾਂਝਾ ਕੀਤਾ ਉੱਥੇ ਐਮ. ਐਲ.
ਸ
ਸਵ: ਐਡਵੋਕੇਟ ਅਮਨਇੰਦਰ ਸਿੰਘ।
02-08-2026
ਮੋਗਾ, 1 ਅਗਸਤ (ਸੁਰਿੰਦਰਪਾਲ ਸਿੰਘ)-ਸੀਨੀਅਰ ਅਕਾਲੀ ਆਗੂ ਤੇ ਸਾਬਕਾ ਚੇਅਰਮੈਨ ਮਾਰਕੀਟ ਕਮੇਟੀ ਹਰਭੁਪਿੰਦਰ ਸਿੰਘ ਲਾਡੀ ਤੇ ਪਰਮਜੀਤ ਕੌਰ ਸੋਢੀ ਦਾ ਇਕਲੌਤਾ ਹੋਣਹਾਰ ਸਪੁੱਤਰ ਐਡਵੋਕੇਟ ਅਮਨਇੰਦਰ ਸਿੰਘ ਜੋ ਕਿ ਬੀਤੀ 25 ਜੁਲਾਈ ਨੂੰ ਅਚਾਨਕ ਭਰ ਜਵਾਨੀ ਵਿਚ ਸਦੀਵੀ ਵਿਛੋੜਾ ਦੇ ਗਿਆ, ਇਸ ਦੁੱਖ ਦੀ ਘੜੀ ਵਿਚ ਜਿੱਥੇ ਹਰਭੁਪਿੰਦਰ ਸਿੰਘ ਲਾਡੀ ਬੁੱਟਰ ਦੇ ਪਰਿਵਾਰ ਨਾਲ ਵੱਖ-ਵੱਖ ਰਾਜਸੀ, ਸਮਾਜ ਸੇਵੀ ਤੇ ਧਾਰਮਿਕ ਸੰਸਥਾਵਾਂ ਨੇ ਦੁੱਖ ਸਾਂਝਾ ਕੀਤਾ ਉੱਥੇ ਐਮ.ਐਲ.ਐਮ. ਗਰੁੱਪ ਆਫ਼ ਕਾਲਜਿਜ਼ ਕਿਲੀ ਚਾਹਲ ਦੇ ਚੇਅਰਮੈਨ ਡਾ. ਸੁਰੇਸ਼ ਕੁਮਾਰ ਬਾਂਸਲ, ਡਾਇਰੈਕਟਰ ਡਾ. ਅਨਮੋਲ ਬਾਂਸਲ, ਬਾਬਾ ਮੰਗਲ ਸਿੰਘ ਗਰੁੱਪ ਆਫ਼ ਇੰਸਟੀਚਿਊਸ਼ਨ ਬੁੱਘੀਪੁਰਾ ਮੋਗਾ ਤੋਂ ਡਾ. ਸੁਰੇਸ਼ ਕੁਮਾਰ ਬਾਂਸਲ ਚੇਅਰਮੈਨ, ਡਾ. ਰਜਨੀਸ਼ ਸ਼ਰਮਾ ਜਨਰਲ ਸਕੱਤਰ, ਡਾ. ਵਿਨੋਦ ਕੁਮਾਰ ਗੋਇਲ ਪ੍ਰੈਜ਼ੀਡੈਂਟ ਨੇ ਵੀ ਉਨ੍ਹਾਂ ਦੇ ਗ੍ਰਹਿ ਵਿਖੇ ਪੁੱਜ ਕੇ ਦੁੱਖ ਸਾਂਝਾ ਕੀਤਾ। ਚੇਅਰਮੈਨ ਡਾ. ਸੁਰੇਸ਼ ਕੁਮਾਰ ਬਾਂਸਲ ਨੇ ਦੱਸਿਆ ਕਿ ਐਡਵੋਕੇਟ ਅਮਨਇੰਦਰ ਸਿੰਘ ਸੋਢੀ ਨਮਿਤ ਪਾਠ ਦਾ ਭੋਗ ਤੇ ਅੰਤਿਮ ਅਰਦਾਸ ਅੱਜ ਮਿਤੀ 2 ਅਗਸਤ ਦਿਨ ਐਤਵਾਰ ਨੂੰ ਦੁਪਹਿਰ 12 ਤੋਂ 1 ਵਜੇ ਤੱਕ ਨਹਿਰ ਵਾਲੀ ਗਊਸ਼ਾਲਾ ਬੱਧਨੀ ਕਲਾਂ ਮੋਗਾ ਵਿਖੇ ਹੋਵੇਗੀ ਜਿੱਥੇ ਸਮਾਜ ਦੇ ਵੱਖ-ਵੱਖ ਵਰਗਾਂ ਦੇ ਲੋਕ ਉਸ ਨੂੰ ਸ਼ਰਧਾ ਦੇ ਫੁੱਲ ਭੇਟ ਕਰਨਗੇ।