02-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-08-2026

ਵਿਧਾਇਕਾ ਡਾ. ਅਮਨਦੀਪ ਕੌਰ ਅਰੋੜਾ ਨੇ ਵਾਰਡ ਨੰਬਰ 16 ਵਿਚ ਸੜਕ ਦੇ ਪ੍ਰੀਮਿਕਸ ਕੰਮ ਦੀ ਕਰਵਾਈ ਸ਼ੁਰੂਆਤ

ਮੋਗਾ, 1 ਅਗਸਤ (ਸੁਰਿੰਦਰਪਾਲ ਸਿੰਘ)-ਮੋਗਾ ਨਗਰ ਨਿਗਮ ਅਧੀਨ ਆਉਂਦੇ ਵਾਰਡ ਨੰਬਰ 16 ਦੇ ਪਿੰਡ ਮਹਿਮੇਵਾਲਾ ਵਿਚ ਪਿੰਡ ਦੀ ਫਿਰਨੀ ਉੱਪਰ ਪੀ. ਸੀ.

Ad Position 21
No active advertisement
ਅਜੀਤ ਡੈਸਕ 02-08-2026
ਮੋਗਾ, 1 ਅਗਸਤ (ਸੁਰਿੰਦਰਪਾਲ ਸਿੰਘ)-ਮੋਗਾ ਨਗਰ ਨਿਗਮ ਅਧੀਨ ਆਉਂਦੇ ਵਾਰਡ ਨੰਬਰ 16 ਦੇ ਪਿੰਡ ਮਹਿਮੇਵਾਲਾ ਵਿਚ ਪਿੰਡ ਦੀ ਫਿਰਨੀ ਉੱਪਰ ਪੀ.ਸੀ. (ਪ੍ਰੀਮਿਕਸ ਕਾਰਪੇਟ) ਪਾਉਣ ਦੇ ਕੰਮ ਦੀ ਸ਼ੁਰੂਆਤ ਹਲਕਾ ਵਿਧਾਇਕਾ ਡਾ. ਅਮਨਦੀਪ ਕੌਰ ਅਰੋੜਾ ਨੇ ਨਗਰ ਨਿਗਮ ਮੋਗਾ ਦੀ ਮੇਅਰ ਵਿਨੇਪਾਲ ਕੌਰ ਅਤੇ ਕੌਂਸਲਰ ਵਿਜੇ ਭੂਸ਼ਨ ਦੀ ਹਾਜ਼ਰੀ ਵਿਚ ਕਰਵਾਈ। ਇਸ ਮੌਕੇ ਪਿੰਡ ਦੇ ਮੁਹਤਬਰ ਵਿਅਕਤੀਆਂ ਅਤੇ ਵੱਡੀ ਗਿਣਤੀ ਵਿਚ ਪਿੰਡ ਵਾਸੀਆਂ ਨੇ ਸ਼ਮੂਲੀਅਤ ਕੀਤੀ। ਇਸ ਮੌਕੇ ਸੰਬੋਧਨ ਕਰਦਿਆਂ ਡਾ. ਅਮਨਦੀਪ ਕੌਰ ਅਰੋੜਾ ਨੇ ਕਿਹਾ ਕਿ ਪੰਜਾਬ ਸਰਕਾਰ ਅਤੇ ਨਗਰ ਨਿਗਮ ਮੋਗਾ ਵਲੋਂ ਸ਼ਹਿਰ ਅਤੇ ਪਿੰਡਾਂ ਦੇ ਸਰਬਪੱਖੀ ਵਿਕਾਸ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਵਧੀਆ ਸੜਕਾਂ, ਸਫ਼ਾਈ ਅਤੇ ਹੋਰ ਬੁਨਿਆਦੀ ਸਹੂਲਤਾਂ ਪ੍ਰਦਾਨ ਕਰਨਾ ਸਰਕਾਰ ਦੀ ਮੁੱਖ ਤਰਜੀਹ ਹੈ ਅਤੇ ਵਿਕਾਸ ਕਾਰਜ ਭਵਿੱਖ ਵਿਚ ਵੀ ਇਸੇ ਰਫ਼ਤਾਰ ਨਾਲ ਜਾਰੀ ਰਹਿਣਗੇ। ਉਨ੍ਹਾਂ ਕਿਹਾ ਕਿ ਸਰਕਾਰ ਦਾ ਮਕਸਦ ਸ਼ਹਿਰੀ ਅਤੇ ਪੇਂਡੂ ਖੇਤਰਾਂ ਵਿਚ ਬਰਾਬਰ ਵਿਕਾਸ ਯਕੀਨੀ ਬਣਾਉਣਾ ਹੈ ਤਾਂ ਜੋ ਹਰ ਨਾਗਰਿਕ ਨੂੰ ਬਿਹਤਰ ਸਹੂਲਤਾਂ ਮਿਲ ਸਕਣ। ਡਾ. ਅਰੋੜਾ ਨੇ ਕਿਹਾ ਕਿ ਜੇਕਰ ਕਿਸੇ ਵੀ ਵਾਰਡ ਵਾਸੀ ਨੂੰ ਕਿਸੇ ਤਰ੍ਹਾਂ ਦੀ ਸਮੱਸਿਆ ਆਉਂਦੀ ਹੈ ਤਾਂ ਉਹ ਉਨ੍ਹਾਂ ਦੇ ਧਿਆਨ ਵਿਚ ਲਿਆਂਦਾ ਜਾਵੇ, ਜਿਸ ਦਾ ਪਹਿਲ ਦੇ ਆਧਾਰ ‘ਤੇ ਹੱਲ ਕੀਤਾ ਜਾਵੇਗਾ। ਇਸ ਮੌਕੇ ਹਾਜ਼ਰ ਲੋਕਾਂ ਨੇ ਇਲਾਕੇ ਵਿਚ ਚੱਲ ਰਹੇ ਵਿਕਾਸ ਕਾਰਜਾਂ ‘ਤੇ ਸੰਤੁਸ਼ਟੀ ਪ੍ਰਗਟਾਈ। ਸਮਾਗਮ ਦੌਰਾਨ ਵੱਡੀ ਗਿਣਤੀ ਵਿਚ ਵਾਰਡ ਵਾਸੀ ਅਤੇ ਆਮ ਆਦਮੀ ਪਾਰਟੀ ਦੇ ਵਲੰਟੀਅਰ ਵੀ ਮੌਜੂਦ ਸਨ।
Ad Position 22
No active advertisement
ਪਿਛਲੀ ਖ਼ਬਰ ਹਲਕਾ ਵਿਧਾਇਕ ਵਲੋਂ ਮੀਰੀ ਪੀਰੀ ਖਾਲਸਾ ਮਾਰਚ ਨੂੰ ਰੋਡ ਸ਼ੋਅ ਕਹਿਣਾ ਬੁਖਲਾਹਟ ਦੀ ਨਿਸ਼ਾਨੀ-ਜਥੇਦਾਰ ਮਾਹਲਾ, ਡੇਮਰੂ ਅਗਲੀ ਖ਼ਬਰ ਮੰਗਾਂ ਮੰਨੇ ਜਾਣ ਤੱਕ ਸੰਘਰਸ਼ ਜਾਰੀ ਰਹੇਗਾ - ਐਡਵੋਕੇਟ ਸਿੱਧੂ
Ad Position 24
No active advertisement