ਹਲਕਾ ਵਿਧਾਇਕ ਵਲੋਂ ਮੀਰੀ ਪੀਰੀ ਖਾਲਸਾ ਮਾਰਚ ਨੂੰ ਰੋਡ ਸ਼ੋਅ ਕਹਿਣਾ ਬੁਖਲਾਹਟ ਦੀ ਨਿਸ਼ਾਨੀ-ਜਥੇਦਾਰ ਮਾਹਲਾ, ਡੇਮਰੂ
ਨੱਥੂਵਾਲਾ ਗਰਬੀ, 1 ਅਗਸਤ (ਨਵਦੀਪ ਸਿੰਘ)-ਵਿਧਾਨ ਸਭਾ ਹਲਕਾ ਬਾਘਾ ਪੁਰਾਣਾ ਤੋਂ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਹਲਕਾ ਇੰਚਾਰਜ ਤੇ ਕੋਰ ਕਮੇਟੀ ਮੈਂਬਰ ਜਥੇਦਾਰ ਤੀਰਥ ਸਿੰਘ ਮਾਹਲਾ ਅਤੇ ਯੂਥ ਵਿੰਗ ਦੇ ਪ੍ਰਧਾਨ ਹਰਜੋਤ ਸਿੰਘ ਡੇਮਰੂ ਨੇ ਇਕ ਸਾਂਝੇ ਬਿਆਨ ਵਿਚ ਕਿਹਾ ਕਿ ਮੀਰੀ ਪੀਰੀ ਖਾਲਸਾ ਮਾਰਚ ਨੂੰ ਸੰਗਤਾਂ ਵਲੋਂ ਮਿਲੇ ਭਰਵੇਂ ਹੁੰਗਾਰੇ ਨੇ ਕੁਝ ਲੋਕਾਂ ਦਾ ਮਾਨਸਿਕ ਸੰਤੁਲਨ ਵਿਗਾੜ ਦਿੱਤਾ ਹੈ। ਉਨ੍ਹਾਂ ਕਿਹਾ ਕਿ ਹਲਕਾ ਬਾਘਾ ਪੁਰਾਣਾ ਦੇ ਵਿਧਾਇਕ ਵਲੋਂ ਇਕ ਧਾਰਮਿਕ ਸਮਾਗਮ ਦੌਰਾਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਹਜ਼ੂਰੀ ਵਿਚ ਮੀਰੀ ਪੀਰੀ ਖਾਲਸਾ ਮਾਰਚ ਨੂੰ ਰੋਡ ਸ਼ੋਅ ਕਹਿਣਾ ਉਨ੍ਹਾਂ ਦੀ ਬੌਖਲਾਹਟ ਦੀ ਨਿਸ਼ਾਨੀ ਹੈ | ਜਥੇਦਾਰ ਮਾਹਲਾ ਅਤੇ ਹਰਜੋਤ ਸਿੰਘ ਡੇਮਰੂ ਨੇ ਕਿਹਾ ਕਿ ਇਹ ਨਿਰੋਲ ਸਿੱਖੀ ਨੂੰ ਸਮਰਪਿਤ ਉਪਰਾਲਾ ਸੀ ਜਿਸ ਦਾ ਮਕਸਦ ਨਵੀਂ ਪੀੜ੍ਹੀ ਨੂੰ ਸਿੱਖ ਇਤਿਹਾਸ ਅਤੇ ਪਰੰਪਰਾਵਾਂ ਪ੍ਰਤੀ ਜਾਗਰੂਕ ਕਰਨਾ ਅਤੇ ਸ੍ਰੀ ਅਕਾਲ ਤਖਤ ਸਾਹਿਬ ਦਾ ਸੰਦੇਸ਼ ਜਨ-ਜਨ ਤੱਕ ਪਹੁੰਚਾਉਣਾ ਹੈ।
ਜ
ਜਥੇਦਾਰ ਤੀਰਥ ਸਿੰਘ ਮਾਹਲਾ ਤੇ ਹਰਜੋਤ ਸਿੰਘ ਡੇਮਰੂ।
02-08-2026
ਨੱਥੂਵਾਲਾ ਗਰਬੀ, 1 ਅਗਸਤ (ਨਵਦੀਪ ਸਿੰਘ)-ਵਿਧਾਨ ਸਭਾ ਹਲਕਾ ਬਾਘਾ ਪੁਰਾਣਾ ਤੋਂ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਹਲਕਾ ਇੰਚਾਰਜ ਤੇ ਕੋਰ ਕਮੇਟੀ ਮੈਂਬਰ ਜਥੇਦਾਰ ਤੀਰਥ ਸਿੰਘ ਮਾਹਲਾ ਅਤੇ ਯੂਥ ਵਿੰਗ ਦੇ ਪ੍ਰਧਾਨ ਹਰਜੋਤ ਸਿੰਘ ਡੇਮਰੂ ਨੇ ਇਕ ਸਾਂਝੇ ਬਿਆਨ ਵਿਚ ਕਿਹਾ ਕਿ ਮੀਰੀ ਪੀਰੀ ਖਾਲਸਾ ਮਾਰਚ ਨੂੰ ਸੰਗਤਾਂ ਵਲੋਂ ਮਿਲੇ ਭਰਵੇਂ ਹੁੰਗਾਰੇ ਨੇ ਕੁਝ ਲੋਕਾਂ ਦਾ ਮਾਨਸਿਕ ਸੰਤੁਲਨ ਵਿਗਾੜ ਦਿੱਤਾ ਹੈ। ਉਨ੍ਹਾਂ ਕਿਹਾ ਕਿ ਹਲਕਾ ਬਾਘਾ ਪੁਰਾਣਾ ਦੇ ਵਿਧਾਇਕ ਵਲੋਂ ਇਕ ਧਾਰਮਿਕ ਸਮਾਗਮ ਦੌਰਾਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਹਜ਼ੂਰੀ ਵਿਚ ਮੀਰੀ ਪੀਰੀ ਖਾਲਸਾ ਮਾਰਚ ਨੂੰ ਰੋਡ ਸ਼ੋਅ ਕਹਿਣਾ ਉਨ੍ਹਾਂ ਦੀ ਬੌਖਲਾਹਟ ਦੀ ਨਿਸ਼ਾਨੀ ਹੈ | ਜਥੇਦਾਰ ਮਾਹਲਾ ਅਤੇ ਹਰਜੋਤ ਸਿੰਘ ਡੇਮਰੂ ਨੇ ਕਿਹਾ ਕਿ ਇਹ ਨਿਰੋਲ ਸਿੱਖੀ ਨੂੰ ਸਮਰਪਿਤ ਉਪਰਾਲਾ ਸੀ ਜਿਸ ਦਾ ਮਕਸਦ ਨਵੀਂ ਪੀੜ੍ਹੀ ਨੂੰ ਸਿੱਖ ਇਤਿਹਾਸ ਅਤੇ ਪਰੰਪਰਾਵਾਂ ਪ੍ਰਤੀ ਜਾਗਰੂਕ ਕਰਨਾ ਅਤੇ ਸ੍ਰੀ ਅਕਾਲ ਤਖਤ ਸਾਹਿਬ ਦਾ ਸੰਦੇਸ਼ ਜਨ-ਜਨ ਤੱਕ ਪਹੁੰਚਾਉਣਾ ਹੈ। ਆਗੂਆਂ ਨੇ ਕਿਹਾ ਕਿ ਇਕ ਸੰਵਿਧਾਨਕ ਅਹੁਦੇ ’ ਤੇ ਬੈਠੇ ਵਿਅਕਤੀ ਵਲੋਂ ਇਸ ਤਰ੍ਹਾਂ ਦੀ ਸ਼ਬਦਾਵਲੀ ਵਰਤਣਾ ਠੀਕ ਨਹੀਂ ਹੈ। ਇਸ ਮੌਕੇ ਸੁਖਹਰਪ੍ਰੀਤ ਸਿੰਘ ਰੋਡੇ ਮੈਂਬਰ ਐਸ.ਜੀ.ਪੀ.ਸੀ., ਸੀਨੀਅਰ ਯੂਥ ਆਗੂ ਸੁਖਜੀਤ ਸਿੰਘ ਮਾਹਲਾ, ਜਸਪ੍ਰੀਤ ਸਿੰਘ ਮਾਹਲਾ, ਬਲਾਕ ਸੰਮਤੀ ਮੈਂਬਰ ਨਿਰਮਲ ਸਿੰਘ ਮਾਹਲਾ, ਸਰਕਲ ਪ੍ਰਧਾਨ ਜਗਰੂਪ ਸਿੰਘ ਲੰਗੇਆਣਾ, ਬਲਾਕ ਸੰਮਤੀ ਮੈਂਬਰ ਇੰਦਰਜੀਤ ਸਿੰਘ ਲੰਡੇ, ਸਰਕਲ ਪ੍ਰਧਾਨ ਗੁਰਪ੍ਰੀਤ ਸਿੰਘ ਹਰੀਏਵਾਲਾ ਅਤੇ ਹਰਜੀਤ ਸਿੰਘ ਗਿੱਲ ਆਦਿ ਹਾਜ਼ਰ ਸਨ।