02-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-08-2026

ਮੋਗਾ ਵਿਖੇ ਜ਼ਿਲ੍ਹਾ ਬੈਡਮਿੰਟਨ ਚੈਂਪੀਅਨਸ਼ਿਪ ਸਫਲਤਾ ਪੂਰਵਕ ਸਮਾਪਤ ਜੇਤੂ ਖਿਡਾਰੀਆਂ ਨੂੰ ਇਨਾਮਾਂ ਦੀ ਵੰਡ ਚੇਅਰਮੈਨ ਸੰਜੀਵ ਕੁਮਾਰ ਸੈਣੀ ਨੇ ਕੀਤੀ

ਮੋਗਾ, 1 ਅਗਸਤ (ਸੁਰਿੰਦਰਪਾਲ ਸਿੰਘ)-ਬੈਡਮਿੰਟਨ ਪ੍ਰਮੋਸ਼ਨ ਐਸੋਸੀਏਸ਼ਨ ਮੋਗਾ ਵਲੋਂ 26 ਜੁਲਾਈ ਨੂੰ ਜ਼ਿਲ੍ਹਾ ਬੈਡਮਿੰਟਨ ਚੈਂਪੀਅਨਸ਼ਿਪ ਬਹੁਤ ਹੀ ਸਫਲਤਾ ਪੂਰਵਕ ਕਰਵਾਈ ਗਈ। ਇਸ ਚੈਂਪੀਅਨਸ਼ਿਪ ਵਿਚ ਅੰਡਰ-11 ਅਤੇ ਅੰਡਰ-13 ਵਰਗਾਂ ਦੇ ਖਿਡਾਰੀਆਂ ਨੇ ਸ਼ਾਨਦਾਰ ਖੇਡ ਦਾ ਪ੍ਰਦਰਸ਼ਨ ਕਰਦਿਆਂ ਆਪਣੀ ਪ੍ਰਤਿਭਾ ਦਾ ਲੋਹਾ ਮਨਵਾਇਆ।

Ad Position 21
No active advertisement
ਅਜੀਤ ਡੈਸਕ 02-08-2026
ਮੋਗਾ, 1 ਅਗਸਤ (ਸੁਰਿੰਦਰਪਾਲ ਸਿੰਘ)-ਬੈਡਮਿੰਟਨ ਪ੍ਰਮੋਸ਼ਨ ਐਸੋਸੀਏਸ਼ਨ ਮੋਗਾ ਵਲੋਂ 26 ਜੁਲਾਈ ਨੂੰ ਜ਼ਿਲ੍ਹਾ ਬੈਡਮਿੰਟਨ ਚੈਂਪੀਅਨਸ਼ਿਪ ਬਹੁਤ ਹੀ ਸਫਲਤਾ ਪੂਰਵਕ ਕਰਵਾਈ ਗਈ। ਇਸ ਚੈਂਪੀਅਨਸ਼ਿਪ ਵਿਚ ਅੰਡਰ-11 ਅਤੇ ਅੰਡਰ-13 ਵਰਗਾਂ ਦੇ ਖਿਡਾਰੀਆਂ ਨੇ ਸ਼ਾਨਦਾਰ ਖੇਡ ਦਾ ਪ੍ਰਦਰਸ਼ਨ ਕਰਦਿਆਂ ਆਪਣੀ ਪ੍ਰਤਿਭਾ ਦਾ ਲੋਹਾ ਮਨਵਾਇਆ। ਚੈਂਪੀਅਨਸ਼ਿਪ ਦਾ ਆਯੋਜਨ ਬੈਡਮਿੰਟਨ ਪ੍ਰਮੋਸ਼ਨ ਐਸੋਸੀਏਸ਼ਨ ਮੋਗਾ ਵਲੋਂ ਅੰਮ੍ਰਿਤਪਾਲ ਸਿੰਘ ਸੁਖਾਨੰਦ ਵਿਧਾਇਕ ਬਾਘਾ ਪੁਰਾਣਾ ਪ੍ਰਧਾਨ ਦੀ ਸਰਪ੍ਰਸਤੀ ਅਤੇ ਸੰਜੀਵ ਕੁਮਾਰ ਸੈਣੀ ਚੇਅਰਮੈਨ ਦੀ ਅਗਵਾਈ ਹੇਠ ਕੀਤਾ ਗਿਆ। ਇਸ ਮੌਕੇ ਮੋਗਾ ਨਗਰ ਨਿਗਮ ਦੇ ਸੀਨੀਅਰ ਡਿਪਟੀ ਮੇਅਰ ਰਕੇਸ਼ ਕਾਲਾ ਬਜਾਜ ਨੇ ਵੀ ਵਿਸ਼ੇਸ਼ ਤੌਰ ‘ਤੇ ਆਪਣੀ ਹਾਜ਼ਰੀ ਲਗਾਈ ਅਤੇ ਜੇਤੂ ਤੇ ਉਪ-ਜੇਤੂ ਖਿਡਾਰੀਆਂ ਨੂੰ ਸਨਮਾਨਿਤ ਕਰਦੇ ਹੋਏ ਉਨ੍ਹਾਂ ਦਾ ਹੌਸਲਾ-ਅਫ਼ਜ਼ਾਈ ਕੀਤੀ। ਇਸ ਦੇ ਨਾਲ ਹੀ ਜੇਤੂ ਅਤੇ ਉਪ-ਜੇਤੂ ਖਿਡਾਰੀਆਂ ਨੂੰ ਗਿਫ਼ਟ, ਟਰਾਫ਼ੀਆਂ ਅਤੇ ਮੈਰਿਟ ਸਰਟੀਫਿਕੇਟ ਦੇ ਕੇ ਸਨਮਾਨਿਤ ਕੀਤਾ ਗਿਆ। ਇਨਾਮਾਂ ਦੀ ਵੰਡ ਸੰਜੀਵ ਕੁਮਾਰ ਸੈਣੀ ਅਤੇ ਸੀਨੀਅਰ ਡਿਪਟੀ ਮੇਅਰ ਰਕੇਸ਼ ਕਾਲਾ ਬਜਾਜ ਵਲੋਂ ਕੀਤੀ ਗਈ। ਐਸੋਸੀਏਸ਼ਨ ਦੇ ਜਨਰਲ ਸਕੱਤਰ ਨਰਿੰਦਰ ਕੌਰ ਮਸੀਹ ਨੇ ਦੱਸਿਆ ਕਿ ਐਸੋਸੀਏਸ਼ਨ ਦਾ ਮੁੱਖ ਉਦੇਸ਼ ਜ਼ਿਲ੍ਹੇ ਵਿਚ ਬੈਡਮਿੰਟਨ ਖੇਡ ਨੂੰ ਹੋਰ ਪ੍ਰਫੁੱਲਿਤ ਕਰਨਾ ਅਤੇ ਨੌਜਵਾਨ ਖਿਡਾਰੀਆਂ ਨੂੰ ਆਪਣੀ ਪ੍ਰਤਿਭਾ ਨਿਖਾਰਨ ਲਈ ਉਚਿੱਤ ਮੰਚ ਪ੍ਰਦਾਨ ਕਰਨਾ ਹੈ। ਪੰਜਾਬ ਮਸੀਹ ਜੁਆਇੰਟ ਸਕੱਤਰ ਪੰਜਾਬ ਬੈਡਮਿੰਟਨ ਐਸੋਸੀਏਸ਼ਨ ਨੇ ਇਸ ਚੈਂਪੀਅਨਸ਼ਿਪ ਵਿਚ ਆਰਗੇਨਾਈਜ਼ਿੰਗ ਸਕੱਤਰ ਵਜੋਂ ਆਪਣੀਆਂ ਸੇਵਾਵਾਂ ਨਿਭਾਈਆਂ, ਜਦ ਕਿ ਅੰਕਿਤ ਭੱਟ ਨੇ ਚੀਫ਼ ਰੈਫ਼ਰੀ ਵਜੋਂ ਪੂਰੇ ਟੂਰਨਾਮੈਂਟ ਨੂੰ ਸੁਚੱਜੇ ਅਤੇ ਨਿਰਪੱਖ ਢੰਗ ਨਾਲ ਸੰਪੂਰਨ ਕਰਵਾਇਆ।
Ad Position 22
No active advertisement
ਪਿਛਲੀ ਖ਼ਬਰ ਸੁਪਰੀਮ ਕਾਨਵੈਂਟ ਸਕੂਲ ’ਚ ਬਲੂ ਦਿਵਸ ਮਨਾਇਆ ਅਗਲੀ ਖ਼ਬਰ ਪੰਚਾਇਤ ਮੈਂਬਰ ਸਾਥੀਆਂ ਸਮੇਤ ਆਮ ਆਦਮੀ ਪਾਰਟੀ ਵਿਚ ਸ਼ਾਮਿਲ
Ad Position 24
No active advertisement