02-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-08-2026

ਵਿਦਿਆਰਥੀਆਂ ਨੇ ਪ੍ਰਧਾਨ ਮੰਤਰੀ ਦਾ ਆਨਲਾਈਨ ਸੰਬੋਧਨ ਸੁਣਾਇਆ

ਨਿਹਾਲ ਸਿੰਘ ਵਾਲਾ, 2 ਅਗਸਤ (ਸੁਖਦੇਵ ਸਿੰਘ ਖ਼ਾਲਸਾ)-ਪੰਜਾਬ ਯੂਨੀਵਰਸਿਟੀ ਕਾਂਸਟੀਚੁਐਂਟ ਕਾਲਜ ਪੱਤੋ ਹੀਰਾ ਸਿੰਘ ਵਿਖੇ ਪ੍ਰੋ. ਮੀਨਾਕਸ਼ੀ ਗੋਇਲ ਕੁਲਪਤੀ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦੀ ਰਹਿਨੁਮਾਈ ਹੇਠ ਡੀਨ ਡਿਵੈਲਪਮੈਂਟ ਕਾਲਜ ਕੌਂਸਲ ਪ੍ਰੋ.

Ad Position 21
No active advertisement
ਪੰਜਾਬ ਯੂਨੀਵਰਸਿਟੀ ਕਾਂਸਟੀਚੁਐਂਟ ਕਾਲਜ ਪੱਤੋ ਹੀਰਾ ਸਿੰਘ ਵਿਖੇ ਕਾਲਜ ਦੇ ਵਿਦਿਆਰਥੀ ਦੇਸ਼ ਦੇ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਦਾ ਨਸ਼ਿਆਂ ਵਿਰੁੱਧ ਆਨਲਾਈਨ ਲੈਕਚਰ ਸੁਣਦੇ ਹੋਏ। ਤਸਵੀਰ : ਸੁਖਦੇਵ ਸਿੰਘ ਖ਼ਾਲਸਾ 03-08-2026
ਨਿਹਾਲ ਸਿੰਘ ਵਾਲਾ, 2 ਅਗਸਤ (ਸੁਖਦੇਵ ਸਿੰਘ ਖ਼ਾਲਸਾ)-ਪੰਜਾਬ ਯੂਨੀਵਰਸਿਟੀ ਕਾਂਸਟੀਚੁਐਂਟ ਕਾਲਜ ਪੱਤੋ ਹੀਰਾ ਸਿੰਘ ਵਿਖੇ ਪ੍ਰੋ. ਮੀਨਾਕਸ਼ੀ ਗੋਇਲ ਕੁਲਪਤੀ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦੀ ਰਹਿਨੁਮਾਈ ਹੇਠ ਡੀਨ ਡਿਵੈਲਪਮੈਂਟ ਕਾਲਜ ਕੌਂਸਲ ਪ੍ਰੋ. ਰਵੀਇੰਦਰ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਅਤੇ ਪ੍ਰਿੰਸੀਪਲ ਡਾ. ਰਾਜੇਸ਼ ਕੁਮਾਰ ਮਿਸ਼ਰਾ ਦੀ ਯੋਗ ਅਗਵਾਈ ’ਚ ਵਿਦਿਆਰਥੀਆਂ ਨੂੰ ਦੇਸ਼ ਦੇ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਦਾ ਨਸ਼ਿਆਂ ਵਿਰੁੱਧ ਆਨਲਾਈਨ ਲੈਕਚਰ ਸੁਣਾਇਆ ਗਿਆ। ਜਿਸ ਵਿਚ ਉਨ੍ਹਾਂ ਆਖਿਆ ਕਿ ਵਿਕਸਿਤ ਭਾਰਤ ਵਾਸਤੇ ਦੇਸ਼ ਦੇ ਨੌਜਵਾਨ ਦਾ ਤਨ ਮਨ ਤੋਂ ਤੰਦਰੁਸਤ ਹੋਣਾ ਬਹੁਤ ਜਰੂਰੀ ਹੈ ਅਤੇ ਨਾਲ ਹੀ ਉਨ੍ਹਾਂ ਇਹ ਵੀ ਆਖਿਆ ਕਿ ਵਿਅਕਤੀ, ਪਰਿਵਾਰ, ਸਮਾਜ ਅਤੇ ਰਾਸ਼ਟਰ ਵਾਸਤੇ ਨਸ਼ਾ ਬਹੁਤ ਘਾਤਕ ਹੈ ਅਤੇ ਇਸ ਦੇ ਸਿੱਟਿਆਂ ਬਾਰੇ ਨੌਜਵਾਨਾਂ ਨੂੰ ਜਾਗਰੂਕ ਹੋਣ ਦੀ ਜ਼ਰੂਰਤ ਹੈ। ਇਸ ਸਮੇਂ ਸਮੂਹ ਅਧਿਆਪਕ ਸਾਹਿਬਾਨ, ਦਫ਼ਤਰੀ ਅਮਲਾ ਅਤੇ ਵੱਡੀ ਗਿਣਤੀ ਵਿਚ ਵਿਦਿਆਰਥੀਆਂ ਨੇ ਸ਼ਮੂਲੀਅਤ ਕੀਤੀ। ਪ੍ਰੋਗਰਾਮ ਦੇ ਅਖੀਰ ਵਿਚ ਪ੍ਰਿੰਸੀਪਲ ਪ੍ਰੋ. ਮਿਸ਼ਰਾ ਨੇ ਵਿਦਿਆਰਥੀਆਂ ਨੂੰ ਪੜ੍ਹਾਈ ਅਤੇ ਖੇਡਾਂ ਵੱਲ ਪ੍ਰੇਰਿਤ ਕੀਤਾ ਅਤੇ ਨਾਲ ਉਨ੍ਹਾਂ ਇਹ ਵੀ ਦੱਸਿਆ ਕਿ ਪੰਜਾਬ ਯੂਨੀਵਰਸਿਟੀ ਵਲੋਂ ਬੀ.ਏ, ਬੀ. ਕੌਮ ਅਤੇ ਬੀ.ਸੀ.ਏ. ਦੇ ਨਵੇਂ ਦਾਖ਼ਲਿਆਂ ਦੀ ਤਾਰੀਖ਼ ਬਿਨਾਂ ਲੇਟ ਫ਼ੀਸ ਤੋਂ 15 ਅਗਸਤ 26 ਤੱਕ ਵਧਾ ਦਿੱਤੀ ਗਈ ਹੈ, ਉਨ੍ਹਾਂ ਵਿਦਿਆਰਥੀਆਂ ਨੂੰ ਅਪੀਲ ਕੀਤੀ ਕਿ ਉਹ ਵੱਧ ਤੋਂ ਵੱਧ ਦਾਖਲਾ ਪ੍ਰਾਪਤ ਕਰਨ ਅਤੇ ਲਾਭ ਉਠਾਉਣ।
Ad Position 22
No active advertisement
ਪਿਛਲੀ ਖ਼ਬਰ ਚਿਖਾ ਨੂੰ ਅਗਨੀ ਵਿਖਾਉਂਦੇ ਹੋਏ ਵਿਧਾਇਕ ਦਵਿੰਦਰਜੀਤ ਸਿੰਘ ਲਾਡੀ ਢੋਸ ਅਤੇ ਉਨ੍ਹਾਂ ਦੇ ਬੇਟੇ ਮੁਖਿੰਦਰਜੀਤ ਸਿੰਘ ਢੋਸ। ਮ... ਅਗਲੀ ਖ਼ਬਰ ਜੋਗਾ ਸਿੰਘ ਦੇ ਦਿਹਾਂਤ ’ਤੇ ਵੱਖ-ਵੱਖ ਆਗੂਆਂ ਵਲੋਂ ਦੁੱਖ ਪ੍ਰਗਟ
Ad Position 24
No active advertisement