03-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-08-2026

ਹਲਕਾ ਵਿਧਾਇਕਾ ਡਾ. ਅਮਨਦੀਪ ਕੌਰ ਅਰੋੜਾ ਦਾ ਪਿੰਡ ਥੰਮਣਵਾਲਾ ਵਿਖੇ ਸਨਮਾਨ

ਮੋਗਾ, 2 ਅਗਸਤ (ਸੁਰਿੰਦਰਪਾਲ ਸਿੰਘ)-ਮੋਗਾ ਜ਼ਿਲ੍ਹੇ ਦੇ ਪਿੰਡ ਥੰਮਣਵਾਲਾ ਵਿਖੇ ਮਾਤਾ ਰਾਣੀ ਦੇ ਸਾਲਾਨਾ ਜਾਗਰਣ ਦਾ ਭਵਿਆ ਆਯੋਜਨ ਸ਼ਰਧਾ ਅਤੇ ਭਗਤੀ ਭਾਵਨਾ ਨਾਲ ਕਰਵਾਇਆ ਗਿਆ। ਇਸ ਪਾਵਨ ਮੌਕੇ ‘ਤੇ ਮੋਗਾ ਹਲਕੇ ਦੀ ਵਿਧਾਇਕਾ ਡਾ.

Ad Position 21
No active advertisement
ਅਜੀਤ ਡੈਸਕ 03-08-2026
ਮੋਗਾ, 2 ਅਗਸਤ (ਸੁਰਿੰਦਰਪਾਲ ਸਿੰਘ)-ਮੋਗਾ ਜ਼ਿਲ੍ਹੇ ਦੇ ਪਿੰਡ ਥੰਮਣਵਾਲਾ ਵਿਖੇ ਮਾਤਾ ਰਾਣੀ ਦੇ ਸਾਲਾਨਾ ਜਾਗਰਣ ਦਾ ਭਵਿਆ ਆਯੋਜਨ ਸ਼ਰਧਾ ਅਤੇ ਭਗਤੀ ਭਾਵਨਾ ਨਾਲ ਕਰਵਾਇਆ ਗਿਆ। ਇਸ ਪਾਵਨ ਮੌਕੇ ‘ਤੇ ਮੋਗਾ ਹਲਕੇ ਦੀ ਵਿਧਾਇਕਾ ਡਾ. ਅਮਨਦੀਪ ਕੌਰ ਅਰੋੜਾ ਨੇ ਵਿਸ਼ੇਸ਼ ਤੌਰ ‘ਤੇ ਸ਼ਿਰਕਤ ਕਰਦਿਆਂ ਮਾਤਾ ਰਾਣੀ ਦੇ ਚਰਨਾਂ ਵਿਚ ਨਤਮਸਤਕ ਹੋ ਕੇ ਅਸ਼ੀਰਵਾਦ ਪ੍ਰਾਪਤ ਕੀਤਾ ਅਤੇ ਸੰਗਤ ਨਾਲ ਖ਼ੁਸ਼ੀਆਂ ਸਾਂਝੀਆਂ ਕੀਤੀਆਂ। ਇਸ ਮੌਕੇ ਜਾਗਰਣ ਕਮੇਟੀ ਵਲੋਂ ਵਿਧਾਇਕ ਡਾ. ਅਮਨਦੀਪ ਕੌਰ ਅਰੋੜਾ ਦਾ ਸਨਮਾਨ ਵੀ ਕੀਤਾ ਗਿਆ। ਸਮਾਗਮ ਦੌਰਾਨ ਪਿੰਡ ਥੰਮਣਵਾਲਾ ਦੀ ਸਮੂਹ ਗਰਾਮ ਪੰਚਾਇਤ, ਸਰਪੰਚ ਇਕਬਾਲ ਸਿੰਘ, ਧਰਮਿੰਦਰ ਸਿੰਘ, ਸਰਪੰਚ ਕੁਲਦੀਪ ਸਿੰਘ ਡਰੋਲੀ ਭਾਈ, ਜ਼ਿਲ੍ਹਾ ਪ੍ਰੀਸ਼ਦ ਮੈਂਬਰ ਗੁਰਪ੍ਰੀਤ ਸਿੰਘ ਮੰਗੇਵਾਲਾ ਸਮੇਤ ਕਈ ਹੋਰ ਪਤਵੰਤੇ ਅਤੇ ਵੱਡੀ ਗਿਣਤੀ ਵਿਚ ਸੰਗਤ ਹਾਜ਼ਰ ਸੀ। ਵਿਧਾਇਕਾ ਡਾ. ਅਮਨਦੀਪ ਕੌਰ ਅਰੋੜਾ ਨੇ ਜਾਗਰਣ ਦੇ ਸਫਲ ਆਯੋਜਨ ਲਈ ਪ੍ਰਬੰਧਕ ਕਮੇਟੀ ਨੂੰ ਵਧਾਈ ਦਿੰਦਿਆਂ ਸਮੂਹ ਸੰਗਤ ਨੂੰ ਸ਼ੁੱਭਕਾਮਨਾਵਾਂ ਦਿੱਤੀਆਂ। ਜਾਗਰਣ ਦੌਰਾਨ ਭਜਨ ਕੀਰਤਨ ਅਤੇ ਮਾਤਾ ਰਾਣੀ ਦੀ ਮਹਿਮਾ ਦਾ ਗੁਣਗਾਨ ਕੀਤਾ ਗਿਆ, ਜਿਸ ਨਾਲ ਸਾਰਾ ਮਾਹੌਲ ਭਗਤੀਮਈ ਬਣਿਆ ਰਿਹਾ। ਅੰਤ ਵਿਚ ਸਮੂਹ ਸੰਗਤ ਨੇ ਮਾਤਾ ਰਾਣੀ ਅੱਗੇ ਅਰਦਾਸ ਕੀਤੀ ਕਿ ਉਹ ਸਭ ‘ਤੇ ਆਪਣੀ ਕਿਰਪਾ ਬਣਾਈ ਰੱਖਣ ਅਤੇ ਦੇਸ਼-ਪ੍ਰਦੇਸ਼ ਵਿਚ ਸੁੱਖ, ਸ਼ਾਂਤੀ, ਖ਼ੁਸ਼ਹਾਲੀ ਅਤੇ ਚੜ੍ਹਦੀ ਕਲਾ ਬਖ਼ਸ਼ਣ।
Ad Position 22
No active advertisement
ਪਿਛਲੀ ਖ਼ਬਰ ਐਸ.ਐਮ.ਓ. ਡਾ. ਸੰਜੇ ਪਵਾਰ ਦੇ ਸੇਵਾ ਮੁਕਤੀ ’ਤੇ ਕੀਤਾ ਵਿਸ਼ੇਸ਼ ਸਨਮਾਨ ਅਗਲੀ ਖ਼ਬਰ ਸ਼ਹੀਦ ਊਧਮ ਸਿੰਘ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਕਵੀ ਦਰਬਾਰ ਕਰਵਾਇਆ
Ad Position 24
No active advertisement