02-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-08-2026

ਪੰਜਾਬ ’ਚ ਪਾਣੀ, ਜ਼ਮੀਨ, ਨੌਜਵਾਨੀ ਬਚਾਉਣੀ ਹੈ ਤਾਂ ਹਰ ਪਿੰਡ ’ਚ ਇਕਾਈ ਬਣਾਉਣੀ ਜ਼ਰੂਰੀ-ਡਾ. ਮੱਲ੍ਹੀ ਰੌਸ਼ਨ ਵਾਲਾ

ਮੋਗਾ, 2 ਅਗਸਤ (ਸੁਰਿੰਦਰਪਾਲ ਸਿੰਘ)-ਮੋਗਾ ਸ਼ਹਿਰ ਦੀ ਨਾਮਵਰ ਵਿੱਦਿਅਕ ਸੰਸਥਾ ਬਲੂਮਿੰਗ ਬਡਜ਼ ਸਕੂਲ ਮੋਗਾ ਵਿਖੇ ਗਰੁੱਪ ਚੇਅਰਮੈਨ ਡਾ. ਸੰਜੀਵ ਕੁਮਾਰ ਸੈਣੀ ਅਤੇ ਚੇਅਰਪਰਸਨ ਮੈਡਮ ਕਮਲ ਸੈਣੀ ਦੀ ਯੋਗ ਅਗਵਾਈ ਹੇਠ ਅਮਰ ਸ਼ਹੀਦ ਊਧਮ ਸਿੰਘ ਨੂੰ ਸ਼ਰਧਾਂਜਲੀ ਦੇਣ ਲਈ ਉਨ੍ਹਾਂ ਦਾ ਸ਼ਹੀਦੀ ਦਿਹਾੜਾ ਮਨਾਇਆ ਗਿਆ।

Ad Position 21
No active advertisement
ਨਵ ਨਿਯੁਕਤ ਅਹੁਦੇਦਾਰਾਂ ਨਾਲ ਪ੍ਰਧਾਨ ਡਾ. ਗੁਰਜਿੰਦਰ ਸਿੰਘ ਮੱਲ੍ਹੀ ਤੇ ਹੋਰ ਸਾਥੀ। 03-08-2026
ਮੋਗਾ, 2 ਅਗਸਤ (ਸੁਰਿੰਦਰਪਾਲ ਸਿੰਘ)-ਮੋਗਾ ਸ਼ਹਿਰ ਦੀ ਨਾਮਵਰ ਵਿੱਦਿਅਕ ਸੰਸਥਾ ਬਲੂਮਿੰਗ ਬਡਜ਼ ਸਕੂਲ ਮੋਗਾ ਵਿਖੇ ਗਰੁੱਪ ਚੇਅਰਮੈਨ ਡਾ. ਸੰਜੀਵ ਕੁਮਾਰ ਸੈਣੀ ਅਤੇ ਚੇਅਰਪਰਸਨ ਮੈਡਮ ਕਮਲ ਸੈਣੀ ਦੀ ਯੋਗ ਅਗਵਾਈ ਹੇਠ ਅਮਰ ਸ਼ਹੀਦ ਊਧਮ ਸਿੰਘ ਨੂੰ ਸ਼ਰਧਾਂਜਲੀ ਦੇਣ ਲਈ ਉਨ੍ਹਾਂ ਦਾ ਸ਼ਹੀਦੀ ਦਿਹਾੜਾ ਮਨਾਇਆ ਗਿਆ। ਸਕੂਲ ਵਿਚ ਸਵੇਰੇ ਇਕ ਵਿਸ਼ੇਸ਼ ਸਭਾ ਦੌਰਾਨ ਵਿਦਿਆਰਥੀਆਂ ਨੇ ਸ਼ਹੀਦ ਊਧਮ ਸਿੰਘ ਅਤੇ ਉਨ੍ਹਾਂ ਦੀ ਸ਼ਹਾਦਤ ਨਾਲ ਸਬੰਧਿਤ ਚਾਰਟ ਅਤੇ ਆਰਟੀਕਲ ਪੇਸ਼ ਕੀਤੇ। ਚੇਅਰਪਰਸਨ ਮੈਡਮ ਕਮਲ ਸੈਣੀ ਨੇ ਵਿਦਿਆਰਥੀਆਂ ਨੂੰ ਪ੍ਰੇਰਿਤ ਕਰਦਿਆਂ ਕਿਹਾ ਕਿ ਉਹ ਸ਼ਹੀਦ ਊਧਮ ਸਿੰਘ ਦੀ ਕੁਰਬਾਨੀ ਨੂੰ ਹਮੇਸ਼ਾ ਯਾਦ ਰੱਖਣ ਅਤੇ ਉਨ੍ਹਾਂ ਜਿਹਾ ਦੇਸ਼ ਭਗਤੀ ਦਾ ਇਰਾਦਾ ਰੱਖਦਿਆਂ ਹੋਇਆ ਭਾਰਤ ਨੂੰ ਮਜ਼ਬੂਤ ਅਤੇ ਖ਼ੁਸ਼ਹਾਲ ਰਾਸ਼ਟਰ ਬਣਾਉਣ ਲਈ ਸਖ਼ਤ ਮਿਹਨਤ ਕਰਨ। ਉਨ੍ਹਾਂ ਕਿਹਾ ਕਿ ਸ਼ਹੀਦ ਊਧਮ ਸਿੰਘ ਦਾ ਸ਼ਹੀਦੀ ਦਿਹਾੜਾ ਇਕ ਮਹਾਨ ਆਜ਼ਾਦੀ ਘੁਲਾਟੀਏ ਦੀ ਕੁਰਬਾਨੀ ਨੂੰ ਯਾਦ ਕਰਨ ਦਾ ਦਿਨ ਹੈ। ਇਹ ਆਜ਼ਾਦੀ ਪ੍ਰਤੀ ਸਾਡੀ ਵਚਨਬੱਧਤਾ ਨੂੰ ਨਿਭਾਉਣ ਅਤੇ ਸਾਡੇ ਦੇਸ਼ ਦੀ ਬਿਹਤਰੀ ਲਈ ਕੰਮ ਕਰਨ ਦਾ ਦਿਨ ਵੀ ਹੈ। ਇਸ ਉਪਰੰਤ ਸਕੂਲ ਪ੍ਰਿੰਸੀਪਲ ਡਾ. ਹਮੀਲੀਆ ਰਾਣੀ ਨੇ ਸ਼ਹੀਦ ਊਧਮ ਸਿੰਘ ਦੇ ਜੀਵਨ ਅਤੇ ਕਾਰਜਾਂ ਬਾਰੇ ਜਾਣਕਾਰੀ ਸਾਂਝੀ ਕੀਤੀ। ਉਨ੍ਹਾਂ ਸ਼ਹੀਦ ਊਧਮ ਸਿੰਘ ਦੀ ਬਹਾਦਰੀ, ਦੇਸ਼ ਭਗਤੀ ਅਤੇ ਭਾਰਤ ਦੀ ਆਜ਼ਾਦੀ ਪ੍ਰਤੀ ਉਸ ਦੀ ਵਚਨਬੱਧਤਾ ਨੂੰ ਉਜਾਗਰ ਕਰਦਿਆਂ ਦੱਸਿਆ ਕਿ ਸ਼ਹੀਦ ਊਧਮ ਸਿੰਘ ਦਾ ਜਨਮ 26 ਦਸੰਬਰ 1899 ਨੂੰ ਜ਼ਿਲ੍ਹਾ ਸੰਗਰੂਰ ਦੇ ਸੁਨਾਮ ਵਿਚ ਟਹਿਲ ਸਿੰਘ ਦੇ ਘਰ ਹੋਇਆ ਸੀ। ਸਾਲ 1919 ਵਿਚ ਵਾਪਰੇ ਜੱਲਿਆਂਵਾਲਾ ਬਾਗ਼ ਦੇ ਸਾਕੇ ਨੇ ਉਨ੍ਹਾਂ ਦੇ ਮਨ ਉੱਪਰ ਗਹਿਰਾ ਅਸਰ ਪਾਇਆ ਅਤੇ ਇਸ ਦਾ ਬਦਲਾ ਉਨ੍ਹਾਂ ਨੇ 13 ਮਾਰਚ 1940 ਨੂੰ ਲੰਡਨ ਜਾ ਕੇ ਜਨਰਲ ਓਡਵਾਇਰ ਨੂੰ ਗੋਲੀ ਮਾਰ ਕੇ ਲਿਆ ਜਿਸ ਲਈ ਉਨ੍ਹਾਂ ਨੂੰ 31 ਜੁਲਾਈ 1940 ਨੂੰ ਫਾਂਸੀ ਲਗਾ ਦਿੱਤੀ ਗਈ। ਉਨ੍ਹਾਂ ਦੱਸਿਆ ਕਿ ਸਕੂਲ ਵਲੋਂ ਵਿਦਿਆਰਥੀਆਂ ਦੇ ਮਨਾਂ ਵਿਚ ਦੇਸ਼ ਭਗਤੀ ਅਤੇ ਰਾਸ਼ਟਰਵਾਦ ਦੀਆਂ ਕਦਰਾਂ-ਕੀਮ ਤਾਂ ਨੂੰ ਜਗਾਉਣ ਲਈ ਸਭਾ ਦਾ ਆਯੋਜਨ ਕੀਤਾ ਗਿਆ। ਉਨ੍ਹਾਂ ਕਿਹਾ ਕਿ ਸ਼ਹੀਦ ਊਧਮ ਸਿੰਘ ਸੱਚੇ ਦੇਸ਼ ਭਗਤ ਸਨ ਜਿਨ੍ਹਾਂ ਨੇ ਭਾਰਤ ਦੀ ਆਜ਼ਾਦੀ ਲਈ ਆਪਣੀ ਜਾਨ ਕੁਰਬਾਨ ਕਰ ਦਿੱਤੀ। ਉਨ੍ਹਾਂ ਵਿਦਿਆਰਥੀਆਂ ਨੂੰ ਸ਼ਹੀਦਾਂ ਦੇ ਜੀਵਨ ਤੋਂ ਸਿੱਖਣ ਅਤੇ ਭਾਰਤ ਨੂੰ ਬਿਹਤਰ ਬਣਾਉਣ ਲਈ ਸਖ਼ਤ ਮਿਹਨਤ ਕਰਨ ਦੀ ਅਪੀਲ ਕੀਤੀ। ਸਭਾ ਦੇ ਅੰਤ ਵਿਚ ਵਿਦਿਆਰਥੀਆਂ ਨੇ ਭਾਰਤ ਦੀ ਏਕਤਾ ਅਤੇ ਅਖੰਡਤਾ ਪ੍ਰਤੀ ਸਦਾ ਵਫ਼ਾਦਾਰ ਰਹਿਣ ਦੀ ਸਹੁੰ ਚੁੱਕੀ।
Ad Position 22
No active advertisement
ਪਿਛਲੀ ਖ਼ਬਰ ਸੀਨੀਅਰ ਕਾਂਗਰਸੀ ਆਗੂ ਵਿਨੋਦ ਬਾਂਸਲ ਨੇ ਪਿੰਡ ਧੱਲੇਕੇ ਵਿਖੇ ਕਾਂਗਰਸੀ ਵਰਕਰਾਂ ਨਾਲ ਕੀਤੀ ਮੀਟਿੰਗ ਅਗਲੀ ਖ਼ਬਰ ਸ੍ਰੀ ਅਕਾਲ ਤਖ਼ਤ ਸਾਹਿਬ ਵਲੋਂ ਸੁਝਾਈਆਂ ਸੋਧਾਂ ਨੂੰ ਪੰਜਾਬ ਸਰਕਾਰ ਤੁਰੰਤ ਪ੍ਰਵਾਨ ਕਰੇ-ਖਾਈ, ਕਾਲੇਕੇ ਲੁਧਿਆਣਾ ਨੂੰ 2 ਵ...
Ad Position 24
No active advertisement