ਸ੍ਰੀ ਅਕਾਲ ਤਖ਼ਤ ਸਾਹਿਬ ਵਲੋਂ ਸੁਝਾਈਆਂ ਸੋਧਾਂ ਨੂੰ ਪੰਜਾਬ ਸਰਕਾਰ ਤੁਰੰਤ ਪ੍ਰਵਾਨ ਕਰੇ-ਖਾਈ, ਕਾਲੇਕੇ
ਨੱਥੂਵਾਲਾ ਗਰਬੀ, 2 ਅਗਸਤ (ਨਵਦੀਪ ਸਿੰਘ)-ਜ਼ਿਲ੍ਹਾ ਕਾਂਗਰਸ ਕਮੇਟੀ ਮੋਗਾ ਦੇ ਪ੍ਰਧਾਨ ਹਰੀ ਸਿੰਘ ਖਾਈ ਅਤੇ ਬਾਘਾ ਪੁਰਾਣਾ ਤੋਂ ਕਾਂਗਰਸ ਦੇ ਸੀਨੀ ਆਗੂ ਜਗਸੀਰ ਸਿੰਘ ਕਾਲੇਕੇ ਨੇ ਪੰਜਾਬ ਸਰਕਾਰ ਨੂੰ ਅਪੀਲ ਕੀਤੀ ਹੈ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਸਤਿਕਾਰ ਐਕਟ ਵਿਚ ਸ੍ਰੀ ਅਕਾਲ ਤਖ਼ਤ ਸਾਹਿਬ ਅਤੇ ਸਿੱਖ ਸੰਸਥਾਵਾਂ ਵਲੋਂ ਸੁਝਾਈਆਂ ਗਈਆਂ ਸੋਧਾਂ ਨੂੰ ਤੁਰੰਤ ਪ੍ਰਵਾਨ ਕਰਕੇ ਐਕਟ ਨੂੰ ਨਵੇਂ ਰੂਪ ਵਿਚ ਲਿਆਂਦਾ ਜਾਵੇ। ਪਿਛਲੇ ਦਿਨੀਂ ਮੀਰੀ ਪੀਰੀ ਚੇਤਨਾ ਮਾਰਚ ਦੇ ਨੱਥੂਵਾਲਾ ਗਰਬੀ ਪਹੁੰਚਣ ‘ਤੇ ਹਰੀ ਸਿੰਘ ਖਾਈ ਨੇ ਆਪਣੇ ਸਾਥੀਆਂ ਸਮੇਤ ਖ਼ਾਲਸਾ ਮਾਰਚ ਦਾ ਭਰਵਾਂ ਸਵਾਗਤ ਕੀਤਾ।
ਵ
ਵਿਧਾਇਕ ਮਨਜੀਤ ਸਿੰਘ ਬਿਲਾਸਪੁਰ ਨੂੰ ਮੰਗ ਪੱਤਰ ਸੌਂਪਦੇ ਹੋਏ ਨੰਬਰਦਾਰ ਯੂਨੀਅਨ ਦੇ ਅਹੁਦੇਦਾਰ। ਤਸਵੀਰ : ਮਾਨ
ਚਿਖਾ ਨੂੰ ਅਗਨੀ ਵਿਖਾਉਂਦੇ ਹੋਏ ਵਿਧਾਇਕ ਦਵਿੰਦਰਜੀਤ ਸਿੰਘ ਲਾਡੀ ਢੋਸ ਅਤੇ ਉਨ੍ਹਾਂ ਦੇ ਬੇਟੇ ਮੁਖਿੰਦਰਜੀਤ ਸਿੰਘ ਢੋਸ।
03-08-2026
ਨੱਥੂਵਾਲਾ ਗਰਬੀ, 2 ਅਗਸਤ (ਨਵਦੀਪ ਸਿੰਘ)-ਜ਼ਿਲ੍ਹਾ ਕਾਂਗਰਸ ਕਮੇਟੀ ਮੋਗਾ ਦੇ ਪ੍ਰਧਾਨ ਹਰੀ ਸਿੰਘ ਖਾਈ ਅਤੇ ਬਾਘਾ ਪੁਰਾਣਾ ਤੋਂ ਕਾਂਗਰਸ ਦੇ ਸੀਨੀ ਆਗੂ ਜਗਸੀਰ ਸਿੰਘ ਕਾਲੇਕੇ ਨੇ ਪੰਜਾਬ ਸਰਕਾਰ ਨੂੰ ਅਪੀਲ ਕੀਤੀ ਹੈ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਸਤਿਕਾਰ ਐਕਟ ਵਿਚ ਸ੍ਰੀ ਅਕਾਲ ਤਖ਼ਤ ਸਾਹਿਬ ਅਤੇ ਸਿੱਖ ਸੰਸਥਾਵਾਂ ਵਲੋਂ ਸੁਝਾਈਆਂ ਗਈਆਂ ਸੋਧਾਂ ਨੂੰ ਤੁਰੰਤ ਪ੍ਰਵਾਨ ਕਰਕੇ ਐਕਟ ਨੂੰ ਨਵੇਂ ਰੂਪ ਵਿਚ ਲਿਆਂਦਾ ਜਾਵੇ। ਪਿਛਲੇ ਦਿਨੀਂ ਮੀਰੀ ਪੀਰੀ ਚੇਤਨਾ ਮਾਰਚ ਦੇ ਨੱਥੂਵਾਲਾ ਗਰਬੀ ਪਹੁੰਚਣ ‘ਤੇ ਹਰੀ ਸਿੰਘ ਖਾਈ ਨੇ ਆਪਣੇ ਸਾਥੀਆਂ ਸਮੇਤ ਖ਼ਾਲਸਾ ਮਾਰਚ ਦਾ ਭਰਵਾਂ ਸਵਾਗਤ ਕੀਤਾ। ਇਸ ਮੌਕੇ ਉਨ੍ਹਾਂ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨੂੰ ਨਤਮਸਤਕ ਹੋ ਕੇ ਅਸੀਸ ਪ੍ਰਾਪਤ ਕੀਤੀ ਅਤੇ ਪੰਜ ਪਿਆਰੇ ਸਿੰਘ ਸਾਹਿਬਾਨ ਦਾ ਸਨਮਾਨ ਵੀ ਕੀਤਾ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਖਾਈ ਅਤੇ ਕਾਲੇਕੇ ਨੇ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਸਿੱਖ ਕੌਮ ਦੇ ਸਰਵਉੱਚ ਗੁਰੂ ਹਨ ਅਤੇ ਉਨ੍ਹਾਂ ਦੇ ਮਾਣ-ਸਤਿਕਾਰ ਦੀ ਰੱਖਿਆ ਲਈ ਹਰ ਸਿੱਖ ਹਮੇਸ਼ਾ ਤਤਪਰ ਰਹਿੰਦਾ ਹੈ। ਉਨ੍ਹਾਂ ਹਲਕਾ ਵਿਧਾਇਕ ਸੁਖਾਨੰਦ ਦੇ ਗੁਰੂ ਗ੍ਰੰਥ ਸਾਹਿਬ ਜੀ ਦੀ ਹਜੂਰੀ ਵਿਚ ਖੜਕੇ ਕਹੇ ਉਸ ਬੋਲ ਦੀ ਵੀ ਨਿੰਦਿਆ ਕੀਤੀ ਜਿਸ ਵਿਚ ਉਨ੍ਹਾਂ ਖ਼ਾਲਸਾ ਮਾਰਚ ਨੂੰ ਰੋਡ ਸ਼ੋਅ ਕਿਹਾ ਸੀ। ਉਨ੍ਹਾਂ ਕਿਹਾ ਕਿ ਇਕ ਜ਼ਿੰਮੇਵਾਰ ਤੇ ਸੰਵਿਧਾਨਕ ਅਹੁਦੇ ‘ਤੇ ਬੈਠੇ ਵਿਅਕਤੀ ਨੂੰ ਇਸ ਤਰਾਂ ਨਹੀ ਬੋਲਣਾ ਚਾਹੀਦਾ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਲਿਆਂਦੇ ਗਏ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਸਤਿਕਾਰ ਐਕਟ ਵਿਚ ਕਈ ਸੋਧਾਂ ਦੀ ਲੋੜ ਮਹਿਸੂਸ ਕੀਤੀ ਗਈ ਸੀ, ਜਿਸ ਸਬੰਧੀ ਵੱਡੀ ਗਿਣਤੀ ਵਿਚ ਸੰਗਤਾਂ, ਸਿੱਖ ਸੰਸਥਾਵਾਂ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਵਲੋਂ ਸੁਝਾਅ ਦਿੱਤੇ ਗਏ ਹਨ। ਉਨ੍ਹਾਂ ਦੱਸਿਆ ਕਿ ਬੀਤੀ 29 ਜੂਨ ਨੂੰ ਪੰਜਾਬ ਦੇ ਕੈਬਨਿਟ ਮੰਤਰੀ ਅਤੇ ਵਿਧਾਇਕ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਕੋਲ ਪੇਸ਼ ਹੋਏ ਸਨ। ਇਸ ਦੌਰਾਨ ਪੰਜ ਸਿੰਘ ਸਾਹਿਬਾਨ ਨੇ ਸਰਕਾਰ ਨੂੰ 29 ਜੁਲਾਈ ਤੱਕ ਐਕਟ ਵਿਚ ਲੋੜੀਂਦੀਆਂ ਸੋਧਾਂ ਕਰਨ ਲਈ ਕਿਹਾ ਸੀ। ਪਰ ਨਿਰਧਾਰਿਤ ਸਮਾਂ ਬੀਤ ਜਾਣ ਦੇ ਬਾਵਜੂਦ ਵੀ ਪੰਜਾਬ ਸਰਕਾਰ ਵਲੋਂ ਕੋਈ ਠੋਸ ਕਦਮ ਨਾ ਚੁੱਕੇ ਜਾਣ ਕਾਰਨ ਸਿੱਖ ਸੰਗਤਾਂ ਵਿਚ ਨਾਰਾਜ਼ਗੀ ਪਾਈ ਜਾ ਰਹੀ ਹੈ। ਇੰਨਾ ਆਗੂਆਂ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਹੋਰ ਸਿੱਖ ਸੰਸਥਾਵਾਂ ਵਲੋਂ ਦਿੱਤੇ ਗਏ ਸੁਝਾਵਾਂ ਨੂੰ ਸਵੀਕਾਰ ਕਰਦਿਆਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਸਤਿਕਾਰ ਐਕਟ ਵਿਚ ਸੋਧਾਂ ਕਰਨੀ ਚਾਹੀਦੀਆਂ ਹਨ। ਉਨ੍ਹਾਂ ਕਿਹਾ ਕਿ ਐਕਟ ਪਾਸ ਕਰਨ ਤੋਂ ਪਹਿਲਾਂ ਸਿੱਖ ਸੰਸਥਾਵਾਂ ਦੀ ਰਾਇ ਨੂੰ ਯੋਗ ਮਹੱਤਵ ਨਾ ਦੇਣਾ ਮੰਦਭਾਗਾ ਹੈ। ਉਨ੍ਹਾਂ ਕਿਹਾ ਕਿ ਅਸੀਂ ਸਮੁੱਚੇ ਤੌਰ ‘ਤੇ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਸਮਰਪਿਤ ਹਾਂ ਅਤੇ ਪੰਜਾਬ ਸਰਕਾਰ ਤੋਂ ਵੀ ਇਹੀ ਉਮੀਦ ਕਰਦੇ ਹਾਂ ਕਿ ਉਹ ਸਿੱਖ ਭਾਵਨਾਵਾਂ ਦਾ ਸਤਿਕਾਰ ਕਰਦਿਆਂ ਲੋੜੀਂਦੀਆਂ ਸੋਧਾਂ ਨੂੰ ਤੁਰੰਤ ਲਾਗੂ ਕਰੇ। ਇਸ ਮੌਕੇ ਉਨ੍ਹਾਂ ਦੇ ਨਾਲ ਬਲਾਕ ਪ੍ਰਧਾਨ ਗੁਰਤੇਜ ਸਿੰਘ ਨੱਥੂਵਾਲਾ, ਪੰਜਾਬ ਪ੍ਰਦੇਸ਼ ਕਾਂਗਰਸ ਦੇ ਸਕੱਤਰ ਸੁਖਪ੍ਰੀਤ ਸਿੰਘ ਸੁੱਖਾ, ਸ਼ਸ਼ੀ ਗਰਗ (ਪ੍ਰਧਾਨ ਕਾਂਗਰਸ ਵਪਾਰ ਮੰਡਲ), ਗੁਰਮੇਲ ਸਿੰਘ ਸਾਬਕਾ ਸਰਪੰਚ ਨੱਥੂਵਾਲਾ, ਕਾਕਾ ਸਿੰਘ ਆਲਮ ਵਾਲਾ, ਦੀਪਾ ਅਰੋੜਾ, ਗਗਨ ਸਰਪੰਚ ਨਿਗਾਹਾ, ਸੁਖਦੀਪ ਸਿੰਘ ਸੀਪਾ ਰਾਜੇਆਣਾ, ਗੁਰਮੀਤ ਸਿੰਘ ਪੰਚ ਕਾਲੇਕੇ, ਪ੍ਰਦੁਮਣ ਸਿੰਘ ਗਿੱਲ, ਜੱਜ ਸਿੰਘ ਸਾਬਕਾ ਸਰਪੰਚ ਹਰੀਏ ਵਾਲਾ, ਨਵਜੋਤ ਸਿੰਘ (ਪੀ.ਏ.) ਸਮੇਤ ਹੋਰ ਕਈ ਆਗੂ ਅਤੇ ਵਰਕਰ ਹਾਜ਼ਰ ਸਨ।