02-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-08-2026

ਮੋਗਾ ਜ਼ਿਲ੍ਹੇ ਵਿਚ ਪੋਲਿੰਗ ਸਟੇਸ਼ਨਾਂ ਦੀ ਰੈਸ਼ਨੇਲਾਈਜ਼ੇਸ਼ਨ ਮੁਕੰਮਲ

ਮੋਗਾ, 2 ਅਗਸਤ (ਸੁਰਿੰਦਰਪਾਲ ਸਿੰਘ)-ਭਾਰਤ ਚੋਣ ਕਮਿਸ਼ਨ ਵਲੋਂ ਚਲਾਈ ਜਾ ਰਹੀ ਵਿਸ਼ੇਸ਼ ਗਹਿਰੀ ਸੁਧਾਈ ਮੁਹਿੰਮ ਤਹਿਤ ਜ਼ਿਲ੍ਹਾ ਮੋਗਾ ਵਿਚ ਪੋਲਿੰਗ ਸਟੇਸ਼ਨਾਂ ਦੀ ਰੇਸ਼ਨੇਲਾਈਜ਼ੇਸ਼ਨ ਦਾ ਕੰਮ ਸਫਲਤਾ ਪੂਰਵਕ ਮੁਕੰਮਲ ਕਰ ਲਿਆ ਗਿਆ ਹੈ। ਮੋਗਾ ਵਿਚ ਹੁਣ ਪੋਲਿੰਗ ਸਟੇਸ਼ਨਾਂ ਦੀ ਕੁੱਲ ਗਿਣਤੀ 834 ਹੋ ਗਈ ਹੈ।

Ad Position 21
No active advertisement
ਜ਼ਿਲ੍ਹਾ ਚੋਣ ਅਫ਼ਸਰ ਸਾਗਰ ਸੇਤੀਆ। ਮਾਤਾ ਦਰਸ਼ਨਾ ਦੇਵੀ ਦੇ ਅੰਤਿਮ ਸਸਕਾਰ ਮੌਕੇ ਚਿਖਾ ਨੂੰ ਅਗਨੀ ਦਿੰਦੇ ਹੋਏ ਦਵਿੰਦਰ ਬਾਂਸਲ, ਲਵਲੀ ਬਾਂਸਲ, ਵਨੀਤ ਬਾਂਸਲ ਤੇ ਹੋਰ ਰਿਸ਼ਤੇਦਾਰ। (ਇਨਸੈੱਟ) ਮਾਤਾ ਦਰਸ਼ਨਾ ਦੇਵੀ ਦੇ ਫਾਈਲ ਤਸਵੀਰ। ਤਸਵੀਰ : ਮਾਣੂੰਕੇ 03-08-2026
ਮੋਗਾ, 2 ਅਗਸਤ (ਸੁਰਿੰਦਰਪਾਲ ਸਿੰਘ)-ਭਾਰਤ ਚੋਣ ਕਮਿਸ਼ਨ ਵਲੋਂ ਚਲਾਈ ਜਾ ਰਹੀ ਵਿਸ਼ੇਸ਼ ਗਹਿਰੀ ਸੁਧਾਈ ਮੁਹਿੰਮ ਤਹਿਤ ਜ਼ਿਲ੍ਹਾ ਮੋਗਾ ਵਿਚ ਪੋਲਿੰਗ ਸਟੇਸ਼ਨਾਂ ਦੀ ਰੇਸ਼ਨੇਲਾਈਜ਼ੇਸ਼ਨ ਦਾ ਕੰਮ ਸਫਲਤਾ ਪੂਰਵਕ ਮੁਕੰਮਲ ਕਰ ਲਿਆ ਗਿਆ ਹੈ। ਮੋਗਾ ਵਿਚ ਹੁਣ ਪੋਲਿੰਗ ਸਟੇਸ਼ਨਾਂ ਦੀ ਕੁੱਲ ਗਿਣਤੀ 834 ਹੋ ਗਈ ਹੈ। ਜੇਕਰ ਹਲਕਾ ਵਾਈਜ਼ ਗੱਲ ਕਰੀਏ ਤਾਂ ਰੇਸ਼ਨੇਲਾਈਜੇਸ਼ਨ ਤੋਂ ਬਾਅਦ ਮੋਗਾ ਵਿਚ 231, ਬਾਘਾ ਪੁਰਾਣਾ ਵਿਚ 185, ਨਿਹਾਲ ਸਿੰਘ ਵਾਲਾ ਵਿਚ 204, ਧਰਮਕੋਟ ਵਿਖੇ 214 ਪੋਲਿੰਗ ਬੂਥ ਹਨ। ਇਹ ਜਾਣਕਾਰੀ ਜ਼ਿਲ੍ਹਾ ਚੋਣ ਅਫ਼ਸਰ ਕਮ ਡਿਪਟੀ ਕਮਿਸ਼ਨਰ ਮੋਗਾ ਸਾਗਰ ਸੇਤੀਆ ਨੇ ਦਿੱਤੀ। ਉਨ੍ਹਾਂ ਦੱਸਿਆ ਕਿ ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਹਰੇਕ ਪੋਲਿੰਗ ਸਟੇਸ਼ਨ ‘ਤੇ ਵੋਟਰਾਂ ਦੀ ਗਿਣਤੀ, ਭੂਗੋਲਿਕ ਸਥਿਤੀ, ਪਹੁੰਚ ਦੀ ਸਹੂਲਤ ਅਤੇ ਹੋਰ ਪ੍ਰਸ਼ਾਸਨਿਕ ਮਾਪਦੰਡਾਂ ਨੂੰ ਧਿਆਨ ਵਿਚ ਰੱਖਦਿਆਂ ਰੇਸ਼ਨੇਲਾਈਜ਼ੇਸ਼ਨ ਦੀ ਪ੍ਰਕਿਰਿਆ ਨੂੰ ਨੇਪਰੇ ਚਾੜ੍ਹਿਆ ਗਿਆ ਹੈ। ਇਸ ਦਾ ਮੁੱਖ ਉਦੇਸ਼ ਵੋਟਰਾਂ ਨੂੰ ਆਪਣੇ ਨਿਵਾਸ ਸਥਾਨ ਦੇ ਨੇੜੇ ਸੁਵਿਧਾਜਨਕ ਪੋਲਿੰਗ ਸਟੇਸ਼ਨ ਉਪਲਬਧ ਕਰਵਾਉਣਾ ਅਤੇ ਚੋਣ ਪ੍ਰਕਿਰਿਆ ਨੂੰ ਹੋਰ ਸੁਚਾਰੂ, ਪਾਰਦਰਸ਼ੀ ਅਤੇ ਪ੍ਰਭਾਵਸ਼ਾਲੀ ਬਣਾਉਣਾ ਹੈ। ਜ਼ਿਲ੍ਹਾ ਚੋਣ ਅਫ਼ਸਰ ਨੇ ਦੱਸਿਆ ਕਿ ਇਸ ਕਾਰਜ ਦੌਰਾਨ ਸਾਰੇ ਚੋਣ ਰਜਿਸਟ੍ਰੇਸ਼ਨ ਅਫ਼ਸਰਾਂ, ਸਹਾਇਕ ਚੋਣ ਰਜਿਸਟ੍ਰੇਸ਼ਨ ਅਫ਼ਸਰਾਂ, ਬੂਥ ਲੈਵਲ ਅਫ਼ਸਰਾਂ ਅਤੇ ਸਬੰਧਿਤ ਅਧਿਕਾਰੀਆਂ ਵਲੋਂ ਮੈਦਾਨੀ ਪੱਧਰ ‘ਤੇ ਵਿਸਥਾਰ ਪੂਰਵਕ ਜਾਂਚ ਕੀਤੀ ਗਈ। ਜਿੱਥੇ ਲੋੜ ਮਹਿਸੂਸ ਹੋਈ, ਉੱਥੇ ਪੋਲਿੰਗ ਸਟੇਸ਼ਨਾਂ ਦੀ ਸਥਿਤੀ, ਹੱਦਬੰਦੀ ਜਾਂ ਵੋਟਰਾਂ ਦੀ ਵੰਡ ਵਿਚ ਲੋੜੀਂਦੇ ਬਦਲਾਅ ਕੀਤੇ ਗਏ ਤਾਂ ਜੋ ਕਿਸੇ ਵੀ ਪੋਲਿੰਗ ਸਟੇਸ਼ਨ ‘ਤੇ ਵੋਟਰਾਂ ਦੀ ਬੇਲੋੜੀ ਭੀੜ ਨਾ ਬਣੇ ਅਤੇ ਹਰੇਕ ਵੋਟਰ ਨੂੰ ਵੋਟ ਦੇ ਅਧਿਕਾਰ ਦੀ ਵਰਤੋਂ ਲਈ ਬਿਹਤਰ ਸਹੂਲਤ ਮਿਲ ਸਕੇ। ਉਨ੍ਹਾਂ ਕਿਹਾ ਕਿ ਵਿਸ਼ੇਸ਼ ਗਹਿਰੀ ਸੁਧਾਈ ਦੌਰਾਨ ਵੋਟਰ ਸੂਚੀਆਂ ਨੂੰ ਵੱਧ ਤੋਂ ਵੱਧ ਸ਼ੁੱਧ ਅਤੇ ਅੱਪਡੇਟ ਬਣਾਉਣ ਲਈ ਵੀ ਲਗਾਤਾਰ ਕੰਮ ਕੀਤਾ ਜਾ ਰਿਹਾ ਹੈ। ਇਸ ਮੁਹਿੰਮ ਤਹਿਤ ਯੋਗ ਨਵੇਂ ਵੋਟਰਾਂ ਦੀ ਰਜਿਸਟ੍ਰੇਸ਼ਨ, ਮ੍ਰਿਤਕ, ਸ਼ਿਫ਼ਟ ਹੋਏ ਜਾਂ ਦੁਹਰਾਏ ਨਾਮਾਂ ਦੀ ਪਛਾਣ ਅਤੇ ਹੋਰ ਲੋੜੀਂਦੀਆਂ ਸੋਧਾਂ ਦਾ ਕੰਮ ਵੀ ਨਿਰਧਾਰਿਤ ਸਮਾਂ-ਸੀਮਾ ਅੰਦਰ ਕੀਤਾ ਜਾ ਰਿਹਾ ਹੈ। ਜ਼ਿਲ੍ਹਾ ਚੋਣ ਅਫ਼ਸਰ ਨੇ ਸਮੂਹ ਚੋਣ ਅਮਲੇ ਨੂੰ ਨਿਰਦੇਸ਼ ਦਿੱਤੇ ਕਿ ਭਾਰਤ ਚੋਣ ਕਮਿਸ਼ਨ ਵਲੋਂ ਨਿਰਧਾਰਿਤ ਹਰੇਕ ਗਤੀਵਿਧੀ ਨੂੰ ਪੂਰੀ ਗੰਭੀਰਤਾ, ਪਾਰਦਰਸ਼ਤਾ ਅਤੇ ਸਮੇਂ ਸਿਰ ਮੁਕੰਮਲ ਕੀਤਾ ਜਾਵੇ, ਤਾਂ ਜੋ ਆਉਣ ਵਾਲੀਆਂ ਚੋਣਾਂ ਲਈ ਇਕ ਸ਼ੁੱਧ, ਭਰੋਸੇਯੋਗ ਅਤੇ ਗ਼ਲਤੀ-ਰਹਿਤ ਵੋਟਰ ਸੂਚੀ ਤਿਆਰ ਕੀਤੀ ਜਾ ਸਕੇ। ਉਨ੍ਹਾਂ ਜ਼ਿਲ੍ਹਾ ਵਾਸੀਆਂ ਨੂੰ ਵੀ ਅਪੀਲ ਕੀਤੀ ਕਿ ਉਹ ਵਿਸ਼ੇਸ਼ ਗਹਿਰੀ ਸੁਧਾਈ ਮੁਹਿੰਮ ਦੌਰਾਨ ਚੋਣ ਅਮਲੇ ਨਾਲ ਪੂਰਾ ਸਹਿਯੋਗ ਕਰਨ ਅਤੇ ਜੇਕਰ ਵੋਟਰ ਸੂਚੀ ਨਾਲ ਸਬੰਧਿਤ ਕੋਈ ਸੋਧ, ਨਾਂਅ ਸ਼ਾਮਿਲ ਕਰਵਾਉਣ ਜਾਂ ਹੋਰ ਕੋਈ ਜਾਣਕਾਰੀ ਦੇਣੀ ਹੋਵੇ ਤਾਂ ਨਿਰਧਾਰਿਤ ਸਮੇਂ ਅੰਦਰ ਆਪਣੇ ਬੂਥ ਲੈਵਲ ਅਫ਼ਸਰ ਜਾਂ ਸਬੰਧਿਤ ਚੋਣ ਰਜਿਸਟ੍ਰੇਸ਼ਨ ਅਫ਼ਸਰ ਦੇ ਦਫ਼ਤਰ ਨਾਲ ਸੰਪਰਕ ਕਰਨ।
Ad Position 22
No active advertisement
ਪਿਛਲੀ ਖ਼ਬਰ ਠੇਕੇਦਾਰ ਬਸੰਤ ਸਿੰਘ ਰਾਜੇਆਣਾ ਨੂੰ ਨਮ ਅੱਖਾਂ ਨਾਲ ਦਿੱਤੀ ਅੰਤਿਮ ਵਿਦਾਈ, ਇਲਾਕੇ ’ਚ ਸੋਗ ਦੀ ਲਹਿਰ ਅਗਲੀ ਖ਼ਬਰ ਮੈਕਰੋ ਗਲੋਬਲ ਦੇ ਵਿਦਿਆਰਥੀਆਂ ਦਾ ਆਈਲਟਸ ਦਾ ਨਤੀਜਾ ਰਿਹਾ ਸ਼ਾਨਦਾਰ-ਗੁਰਮਿਲਾਪ ਸਿੰਘ ਡੱਲਾ
Ad Position 24
No active advertisement