02-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-08-2026

ਸ੍ਰੀ ਅਕਾਲ ਤਖਤ ਸਾਹਿਬ ਵਲੋਂ ਸਜਾਏ ਗਏ ਮੀਰੀ-ਪੀਰੀ ਖ਼ਾਲਸਾ ਮਾਰਚ ਨੂੰ ‘ਰੋਡ ਸ਼ੋਅ’ ਦੱਸਣਾ ਸਿੱਖ ਸੰਗਤ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਾਉਣਾ-ਜਥੇਦਾਰ ਤੀਰਥ ਸਿੰਘ ਮਾਹਲਾ

ਠੱਠੀ ਭਾਈ, 2 ਅਗਸਤ (ਜਗਰੂਪ ਸਿੰਘ ਮਠਾੜੂ)-ਪਿਛਲੇ ਦਿਨੀਂ ਸਿੱਖਾਂ ਦੀ ਸਰਵਉੱਚ ਸੰਸਥਾ ਸ੍ਰੀ ਅਕਾਲ ਤਖਤ ਸਾਹਿਬ ਵਲੋਂ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਦੀ ਅਗਵਾਈ ਹੇਠ ਸਜਾਏ ਗਏ ਮੀਰੀ-ਪੀਰੀ ਖ਼ਾਲਸਾ ਮਾਰਚ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ (ਬ) ਦੇ ਕੋਰ ਕਮੇਟੀ ਮੈਂਬਰ ਅਤੇ ਵਿਧਾਨ ਸਭਾ ਹਲਕਾ ਬਾਘਾ ਪੁਰਾਣਾ ਦੇ ਮੁੱਖ ਸੇਵਾਦਾਰ ਤੀਰਥ ਸਿੰਘ ਮਾਹਲਾ ਅਤੇ ਪਾਰਟੀ ਦੇ ਕੌਮੀ ਪ੍ਰਧਾਨ ਪ੍ਰਧਾਨ ਸੁਖਚਰਨ ਸਿੰਘ ਛਿੰਦਾ ਠੱਠੀ ਭਾਈ ਨੇ ਆਮ ਆਦਮੀ ਪਾਰਟੀ ਦੇ ਹਲਕਾ ਬਾਘਾ ਪੁਰਾਣਾ ਦੇ ਵਿਧਾਇਕ ਵਲੋਂ ਕੀਤੀਆਂ ਟਿੱਪਣੀਆਂ ‘ਤੇ ਸਖ਼ਤ ਪ੍ਰਤੀਕਿਰਿਆ ਪ੍ਰਗਟ ਕੀਤੀ ਹੈ। ‘ਅਜੀਤ’ ਨਾਲ ਵਿਸ਼ੇਸ਼ ਗੱਲਬਾਤ ਕਰਦਿਆਂ ਤੀਰਥ ਸਿੰਘ ਮਾਹਲਾ ਨੇ ਕਿਹਾ ਕਿ ਮੀਰੀ-ਪੀਰੀ ਖ਼ਾਲਸਾ ਮਾਰਚ ਦੌਰਾਨ ਸਮੁੱਚੇ ਪੰਜਾਬ ਤੋਂ ਵੱਡੀ ਗਿਣਤੀ ਵਿਚ ਸਿੱਖ ਸੰਗਤ ਨੇ ਸ਼ਮੂਲੀਅਤ ਕਰਕੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਦਰਸ਼ਨ ਕੀਤੇ ਅਤੇ ਗੁਰੂ ਸਾਹਿਬ ਦੀਆਂ ਖ਼ੁਸ਼ੀਆਂ ਪ੍ਰਾਪਤ ਕੀਤੀਆਂ।

Ad Position 21
No active advertisement
ਅਜੀਤ ਡੈਸਕ 03-08-2026
ਠੱਠੀ ਭਾਈ, 2 ਅਗਸਤ (ਜਗਰੂਪ ਸਿੰਘ ਮਠਾੜੂ)-ਪਿਛਲੇ ਦਿਨੀਂ ਸਿੱਖਾਂ ਦੀ ਸਰਵਉੱਚ ਸੰਸਥਾ ਸ੍ਰੀ ਅਕਾਲ ਤਖਤ ਸਾਹਿਬ ਵਲੋਂ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਦੀ ਅਗਵਾਈ ਹੇਠ ਸਜਾਏ ਗਏ ਮੀਰੀ-ਪੀਰੀ ਖ਼ਾਲਸਾ ਮਾਰਚ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ (ਬ) ਦੇ ਕੋਰ ਕਮੇਟੀ ਮੈਂਬਰ ਅਤੇ ਵਿਧਾਨ ਸਭਾ ਹਲਕਾ ਬਾਘਾ ਪੁਰਾਣਾ ਦੇ ਮੁੱਖ ਸੇਵਾਦਾਰ ਤੀਰਥ ਸਿੰਘ ਮਾਹਲਾ ਅਤੇ ਪਾਰਟੀ ਦੇ ਕੌਮੀ ਪ੍ਰਧਾਨ ਪ੍ਰਧਾਨ ਸੁਖਚਰਨ ਸਿੰਘ ਛਿੰਦਾ ਠੱਠੀ ਭਾਈ ਨੇ ਆਮ ਆਦਮੀ ਪਾਰਟੀ ਦੇ ਹਲਕਾ ਬਾਘਾ ਪੁਰਾਣਾ ਦੇ ਵਿਧਾਇਕ ਵਲੋਂ ਕੀਤੀਆਂ ਟਿੱਪਣੀਆਂ ‘ਤੇ ਸਖ਼ਤ ਪ੍ਰਤੀਕਿਰਿਆ ਪ੍ਰਗਟ ਕੀਤੀ ਹੈ। ‘ਅਜੀਤ’ ਨਾਲ ਵਿਸ਼ੇਸ਼ ਗੱਲਬਾਤ ਕਰਦਿਆਂ ਤੀਰਥ ਸਿੰਘ ਮਾਹਲਾ ਨੇ ਕਿਹਾ ਕਿ ਮੀਰੀ-ਪੀਰੀ ਖ਼ਾਲਸਾ ਮਾਰਚ ਦੌਰਾਨ ਸਮੁੱਚੇ ਪੰਜਾਬ ਤੋਂ ਵੱਡੀ ਗਿਣਤੀ ਵਿਚ ਸਿੱਖ ਸੰਗਤ ਨੇ ਸ਼ਮੂਲੀਅਤ ਕਰਕੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਦਰਸ਼ਨ ਕੀਤੇ ਅਤੇ ਗੁਰੂ ਸਾਹਿਬ ਦੀਆਂ ਖ਼ੁਸ਼ੀਆਂ ਪ੍ਰਾਪਤ ਕੀਤੀਆਂ। ਉਨ੍ਹਾਂ ਕਿਹਾ ਕਿ ਅਜਿਹੇ ਧਾਰਮਿਕ ਮਾਰਚ ਨੂੰ ‘ਰੋਡ ਸ਼ੋਅ’ ਦੱਸਣਾ ਅਤੇ ਇਸ ਵਿਚ ਸ਼ਾਮਲ ਸੰਗਤ ਪ੍ਰਤੀ ਕਥਿਤ ਤੌਰ ‘ਤੇ ਅਪਸ਼ਬਦਾਂ ਦੀ ਵਰਤੋਂ ਕਰਨਾ ਬੇਹੱਦ ਮੰਦਭਾਗਾ ਹੈ ਅਤੇ ਇਸ ਨਾਲ ਸਿੱਖ ਸੰਗਤ ਦੀਆਂ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚੀ ਹੈ। ਜਥੇਦਾਰ ਮਾਹਲਾ ਨੇ ਕਿਹਾ ਕਿ ਸ੍ਰੀ ਅਕਾਲ ਤਖਤ ਸਾਹਿਬ ਸਿੱਖ ਕੌਮ ਦੀ ਮਹਾਨ ਅਤੇ ਮਾਣਮੱਤੀ ਸੰਸਥਾ ਹੈ, ਜਿਸ ਨਾਲ ਸਿੱਖਾਂ ਦੀਆਂ ਧਾਰਮਿਕ ਭਾਵਨਾਵਾਂ ਅਤੇ ਸਦੀਆਂ ਪੁਰਾਣੀ ਸਿੱਖ ਪਰੰਪਰਾ ਜੁੜੀ ਹੋਈ ਹੈ। ਉਨ੍ਹਾਂ ਕਿਹਾ ਕਿ ਕਿਸੇ ਵੀ ਰਾਜਸੀ ਧਿਰ ਜਾਂ ਆਗੂ ਵਲੋਂ ਸ੍ਰੀ ਅਕਾਲ ਤਖਤ ਸਾਹਿਬ ਦੀ ਮਾਣ-ਮਰਿਆਦਾ ਨੂੰ ਢਾਹ ਲਾਉਣ ਵਾਲੀਆਂ ਟਿੱਪਣੀਆਂ ਕਰਨਾ ਸਿੱਖ ਕੌਮ ਲਈ ਬੇਹੱਦ ਸੰਵੇਦਨਸ਼ੀਲ ਮਾਮਲਾ ਹੈ। ਉਨ੍ਹਾਂ ਦੋਸ਼ ਲਾਇਆ ਕਿ ਆਮ ਆਦਮੀ ਪਾਰਟੀ ਵਲੋਂ ਸ੍ਰੀ ਅਕਾਲ ਤਖਤ ਸਾਹਿਬ ਨੂੰ ਲੈ ਕੇ ਕੀਤੀਆਂ ਜਾ ਰਹੀਆਂ ਟਿੱਪਣੀਆਂ ਸਿੱਖਾਂ ਦੀਆਂ ਧਾਰਮਿਕ ਭਾਵਨਾਵਾਂ ਨਾਲ ਖਿਲਵਾੜ ਕਰਨ ਦੇ ਤੁੱਲ ਹਨ। ਉਨ੍ਹਾਂ ਕਿਹਾ ਕਿ ਸੱਤਾ ਦੇ ਨਸ਼ੇ ਜਾਂ ਹਉਮੈ ਵਿਚ ਕਿਸੇ ਵੀ ਧਾਰਮਿਕ ਸੰਸਥਾ ਦੀ ਮਾਣ-ਮਰਿਆਦਾ ਨੂੰ ਚੁਨੌਤੀ ਦੇਣਾ ਕਿਸੇ ਵੀ ਤਰ੍ਹਾਂ ਉਚਿੱਤ ਨਹੀਂ ਹੈ। ਜਥੇਦਾਰ ਮਾਹਲਾ ਨੇ ਕਿਹਾ ਕਿ ਸ੍ਰੀ ਅਕਾਲ ਤਖਤ ਸਾਹਿਬ ਨੂੰ ਨਿਸ਼ਾਨਾ ਬਣਾਉਣ ਦੀ ਬਜਾਏ ਸਿਆਸੀ ਆਗੂਆਂ ਨੂੰ ਸਿੱਖ ਇਤਿਹਾਸ, ਸਿੱਖ ਪਰੰਪਰਾਵਾਂ ਅਤੇ ਧਾਰਮਿਕ ਸੰਸਥਾਵਾਂ ਦੀ ਮਹੱਤਤਾ ਨੂੰ ਸਮਝਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਸ੍ਰੀ ਅਕਾਲ ਤਖਤ ਸਾਹਿਬ ਦੀ ਮਾਣ-ਮਰਿਆਦਾ ਕਿਸੇ ਇਕ ਵਿਅਕਤੀ ਜਾਂ ਸਿਆਸੀ ਪਾਰਟੀ ਨਾਲ ਨਹੀਂ, ਸਗੋਂ ਸਮੁੱਚੀ ਸਿੱਖ ਕੌਮ ਦੀਆਂ ਭਾਵਨਾਵਾਂ ਨਾਲ ਜੁੜੀ ਹੋਈ ਹੈ।
Ad Position 22
No active advertisement
ਪਿਛਲੀ ਖ਼ਬਰ ਕਰੀਅਰ ਜ਼ੋਨ ਦੇ ਵਿਦਿਆਰਥੀ ਨੇ ਹਾਿਸਲ ਕੀਤੇ ਆਈਲਟਸ ਵਿਚੋਂ 7 ਬੈਂਡ ਅਗਲੀ ਖ਼ਬਰ ਠੇਕੇਦਾਰ ਬਸੰਤ ਸਿੰਘ ਰਾਜੇਆਣਾ ਨੂੰ ਨਮ ਅੱਖਾਂ ਨਾਲ ਦਿੱਤੀ ਅੰਤਿਮ ਵਿਦਾਈ, ਇਲਾਕੇ ’ਚ ਸੋਗ ਦੀ ਲਹਿਰ
Ad Position 24
No active advertisement