02-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-08-2026

ਗੁਰੂ ਨਾਨਕ ਕਾਲਜ ਮੋਗਾ ਵਿਖੇ ਬੀ.ਕਾਮ. ਵਿਦਿਆਰਥੀਆਂ ਲਈ ਓਰੀਐਂਟੇਸ਼ਨ ਪ੍ਰੋਗਰਾਮ ਕਰਵਾਇਆ

ਮੋਗਾ, 2 ਅਗਸਤ (ਜਸਪਾਲ ਸਿੰਘ ਬੱਬੀ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਅਤੇ ਵਿਦਿਆ ਸਕੱਤਰ ਸੁਖਮੰਦਰ ਸਿੰਘ ਦੇ ਅਧੀਨ ਚੱਲ ਰਹੀਂ ਨਾਮਵਰ ਵਿੱਦਿਅਕ ਸੰਸਥਾ ਗੁਰੂ ਨਾਨਕ ਕਾਲਜ ਮੋਗਾ ਦੇ ਬੀ. ਕਾਮ ਵਿਭਾਗ ਵਲੋਂ ਨਵੇਂ ਦਾਖ਼ਲਾ ਲੈਣ ਵਾਲੇ ਵਿਦਿਆਰਥੀਆਂ ਲਈ ਓਰੀਐਂਟੇਸ਼ਨ ਪ੍ਰੋਗਰਾਮ ਕਰਵਾਇਆ ਗਿਆ।

Ad Position 21
No active advertisement
ਪੱਤੋ ਹੀਰਾ ਸਿੰਘ ਕਾਲਜ ਵਿਖੇ ਵਿਦਿਆਰਥੀਆਂ ਨੂੰ ਨਸ਼ਿਆਂ ਖਿਲਾਫ ਸਹੁੰ ਚੁਕਵਾਉਂਦੇ ਹੋਏ ਪ੍ਰਿੰਸੀਪਲ ਡਾ. ਰਾਜੇਸ਼ ਕੁਮਾਰ। ਤਸਵੀਰ: ਸੁਖਦੇਵ ਸਿੰਘ ਖਾਲਸਾ ਗੁਰੂ ਨਾਨਕ ਕਾਲਜ ਮੋਗਾ ਵਿਖੇ ਬੀ. ਕਾਮ ਵਲੋਂ ਓਰੀਐਂਟੇਸ਼ਨ ਮੌਕੇ ਪ੍ਰਿੰਸੀਪਲ ਡਾ. ਗੁਰਿੰਦਰਜੀਤ ਸਿੰਘ ਭੁੱਲਰ ਤੇ ਸਟਾਫ਼ ਨੂੰ ਬੂਟੇ ਦੇ ਕੇ ਸਨਮਾਨ ਕਰਦੇ ਬੀ.ਕਾਮ ਵਿਭਾਗ ਦੇ ਮੁਖੀ ਪ੍ਰੋ. ਬਾਲਾ ਖੰਨਾ। ਤਸਵੀਰ : ਜਸਪਾਲ ਸਿੰਘ ਬੱਬੀ 03-08-2026
ਮੋਗਾ, 2 ਅਗਸਤ (ਜਸਪਾਲ ਸਿੰਘ ਬੱਬੀ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਅਤੇ ਵਿਦਿਆ ਸਕੱਤਰ ਸੁਖਮੰਦਰ ਸਿੰਘ ਦੇ ਅਧੀਨ ਚੱਲ ਰਹੀਂ ਨਾਮਵਰ ਵਿੱਦਿਅਕ ਸੰਸਥਾ ਗੁਰੂ ਨਾਨਕ ਕਾਲਜ ਮੋਗਾ ਦੇ ਬੀ.ਕਾਮ ਵਿਭਾਗ ਵਲੋਂ ਨਵੇਂ ਦਾਖ਼ਲਾ ਲੈਣ ਵਾਲੇ ਵਿਦਿਆਰਥੀਆਂ ਲਈ ਓਰੀਐਂਟੇਸ਼ਨ ਪ੍ਰੋਗਰਾਮ ਕਰਵਾਇਆ ਗਿਆ। ਗੁਰੂ ਨਾਨਕ ਕਾਲਜ ਮੋਗਾ ਦੀ ਮੈਨੇਜਿੰਗ ਕਮੇਟੀ ਦੇ ਐਡੀਸ਼ਨਲ ਸਕੱਤਰ ਸੰਜੀਤ ਸਿੰਘ ਸੰਨੀ ਗਿੱਲ ਵਲੋਂ ਵਿਦਿਆਰਥੀਆਂ ਦੇ ਕਾਲਜ ਆਉਣ ਤੇ ਸ਼ੁੱਭਕਾਮਨਾਵਾਂ ਦਿੱਤੀਆਂ ਗਈਆਂ। ਉਨ੍ਹਾਂ ਦੱਸਿਆ ਕਿ ਪ੍ਰੋਗਰਾਮ ਦਾ ਉਦੇਸ਼ ਵਿਦਿਆਰਥੀਆਂ ਨੂੰ ਕਾਲਜ ਦੇ ਅਕਾਦਮਿਕ ਮਾਹੌਲ, ਪਾਠਕ੍ਰਮ, ਅਨੁਸ਼ਾਸਨ ਅਤੇ ਵੱਖ-ਵੱਖ ਗਤੀਵਿਧੀਆਂ ਬਾਰੇ ਜਾਣੂੰ ਕਰਵਾਉਣਾ ਸੀ। ਪ੍ਰੋਗਰਾਮ ਦੀ ਸ਼ੁਰੂਆਤ ਪ੍ਰਿੰਸੀਪਲ ਡਾ. ਗੁਰਿੰਦਰਜੀਤ ਸਿੰਘ ਭੁੱਲਰ ਦੇ ਸਵਾਗਤੀ ਭਾਸ਼ਣ ਨਾਲ ਹੋਈ, ਜਿਸ ਵਿਚ ਵਿਦਿਆਰਥੀਆਂ ਨੂੰ ਕਾਲਜ ਪਰਿਵਾਰ ਦਾ ਹਿੱਸਾ ਬਣਨ ‘ਤੇ ਵਧਾਈ ਦਿੱਤੀ ਗਈ। ਬੀ.ਕਾਮ ਵਿਭਾਗ ਦੇ ਮੁਖੀ ਪ੍ਰੋ. ਬਾਲਾ ਖੰਨਾ ਨੇ ਵਿਦਿਆਰਥੀਆਂ ਨੂੰ ਪਾਠਕ੍ਰਮ ਦੀ ਰੂਪ-ਰੇਖਾ, ਪ੍ਰੀਖਿਆ ਪ੍ਰਣਾਲੀ, ਹਾਜ਼ਰੀ ਦੇ ਨਿਯਮਾਂ ਅਤੇ ਕਰੀਅਰ ਦੇ ਵੱਖ-ਵੱਖ ਮੌਕਿਆਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ। ਇਸ ਮੌਕੇ ਸਾਰੇ ਵਿਭਾਗਾਂ ਦੇ ਮੁਖੀਆਂ ਨੂੰ ਬੂਟੇ ਦੇ ਕੇ ਸਨਮਾਨਿਤ ਵੀ ਕੀਤਾ ਗਿਆ। ਡਾ. ਪਲਵਿੰਦਰ ਸਿੰਘ ਵਲੋਂ ਵਿਦਿਆਰਥੀਆਂ ਨੂੰ ਕਾਲਜ ਵਿਚ ਉਪਲਬਧ ਲਾਇਬ੍ਰੇਰੀ, ਖੇਡਾਂ, ਸਭਿਆਚਾਰਕ ਅਤੇ ਸਹਿ-ਪਾਠਕ੍ਰਮ ਗਤੀਵਿਧੀਆਂ ਵਿਚ ਵੱਧ-ਚੜ੍ਹ ਕੇ ਭਾਗ ਲੈਣ ਲਈ ਪ੍ਰੇਰਿਤ ਕੀਤਾ ਗਿਆ। ਵਿਦਿਆਰਥੀਆਂ ਨੇ ਵੀ ਆਪਣੇ ਸਵਾਲ ਪੁੱਛੇ, ਜਿਨ੍ਹਾਂ ਦੇ ਅਧਿਆਪਕਾਂ ਵਲੋਂ ਤਸੱਲੀਬਖ਼ਸ਼ ਜਵਾਬ ਦਿੱਤੇ ਗਏ। ਡਾ. ਸਿਮਰਜੀਤ ਗਿੱਲ ਵਲੋਂ ਵਿਦਿਆਰਥੀਆਂ ਨੂੰ ਐਨ.ਐਸ.ਐਸ. ਬਾਰੇ ਭਰਪੂਰ ਜਾਣਕਾਰੀ ਸਾਂਝੀ ਕੀਤੀ ਗਈ। ਅੰਤ ਵਿਚ ਵਿਭਾਗ ਦੇ ਡਾ. ਪਲਵਿੰਦਰ ਸਿੰਘ, ਪ੍ਰੋ. ਸੰਦੀਪ ਕੌਰ, ਪ੍ਰੋ. ਪ੍ਰਿਯੰਕਾ, ਪ੍ਰੋ. ਅਨੀਤਾ ਬੇਦੀ ਅਤੇ ਪ੍ਰੋ. ਤਨਵੀਰ ਕੌਰ ਫੈਕਲਟੀ ਮੈਂਬਰਾਂ ਨੇ ਵਿਦਿਆਰਥੀਆਂ ਨੂੰ ਉਨ੍ਹਾਂ ਦੇ ਉਜਲ ਭਵਿੱਖ ਲਈ ਸ਼ੁੱਭਕਾਮਨਾਵਾਂ ਦਿੰਦਿਆਂ ਮਿਹਨਤ, ਅਨੁਸ਼ਾਸਨ ਅਤੇ ਨੈਤਿਕ ਕਦਰਾਂ ਨਾਲ ਆਪਣੀ ਪੜ੍ਹਾਈ ਜਾਰੀ ਰੱਖਣ ਲਈ ਪ੍ਰੇਰਿਤ ਕੀਤਾ। ਵਿਦਿਆਰਥੀਆਂ ਵਿਚਕਾਰ ਕੁਇਜ਼ ਮੁਕਾਬਲਾ ਵੀ ਕਰਵਾਇਆ ਗਿਆ। ਜੇਤੂ ਵਿਦਿਆਰਥੀਆਂ ਨੂੰ ਇਨਾਮ ਵੀ ਵੰਡੇ ਗਏ। ਬੀ. ਕਾਮ ਭਾਗ ਦੂਜਾ ਦੇ ਵਿਦਿਆਰਥੀਆਂ ਵਲੋਂ ਆਏ ਨਵੇਂ ਵਿਦਿਆਰਥੀਆਂ ਦੇ ਸਵਾਗਤ ਲਈ ਭਾਸ਼ਣ ਵੀ ਦਿੱਤੇ ਗਏ। ਇਸ ਮੌਕੇ ਕਾਲਜ ਸਟਾਫ਼ ਦਾ ਬੂਟੇ ਦੇ ਕੇ ਸਨਮਾਨ ਕੀਤਾ। ਸਟੇਜ ਦੀ ਭੂਮਿਕਾ ਪ੍ਰੋ. ਤਨਵੀਰ ਕੌਰ ਵਲੋਂ ਨਿਭਾਈ ਗਈ।
Ad Position 22
No active advertisement
ਪਿਛਲੀ ਖ਼ਬਰ ਆਈ.ਐਸ.ਐਫ. ਕਾਲਜ ਆਫ਼ ਫਾਰਮੇਸੀ ਦੀ ਡਾ. ਪ੍ਰੀਤੀ ਪਟੇਲ ਦੁਆਰਾ ਡਿਵਾਈਸ ਲਈ ਡਿਜ਼ਾਈਨ ਪੇਟੈਂਟ ਨੂੰ ਭਾਰਤ ਸਰਕਾਰ ਦੁਆਰਾ ਪ੍ਰਵ... ਅਗਲੀ ਖ਼ਬਰ ਲਾਇਨਜ਼ ਕਲੱਬ ਮੋਗਾ ਸੈਂਟਰਲ ਨੂੰ ਵਧੀਆ ਕਾਰਗੁਜ਼ਾਰੀ ਲਈ ਕੀਤਾ ਸਨਮਾਨਿਤ
Ad Position 24
No active advertisement