02-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-08-2026

ਪਿੰਡ ਵੱਡਾ ਘਰ ਵਿਖੇ ਭਾਰਤੀ ਕਿਸਾਨ ਏਕਤਾ ਉਗਰਾਹਾਂ ਦੀ ਨਵੀਂ ਕਮੇਟੀ ਦੀ ਚੋਣ-ਬਲੌਰ ਸਿੰਘ ਘੱਲ ਕਲਾਂ

ਮੋਗਾ, 2 ਅਗਸਤ (ਸੁਰਿੰਦਰਪਾਲ ਸਿੰਘ)-ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਪਿੰਡ ਵੱਡਾ ਘਰ ਕਮੇਟੀ ਦੀ ਮੀਟਿੰਗ ਇਕਾਈ ਪ੍ਰਧਾਨ ਪਰਵਿੰਦਰ ਸਿੰਘ ਦੀ ਪ੍ਰਧਾਨਗੀ ਹੇਠ ਹੋਈ ਜਿਸ ਵਿਚ ਬਲਾਕ ਮੋਗਾ-2 ਦੇ ਪ੍ਰਧਾਨ ਇਕਬਾਲ ਸਿੰਘ ਸਿੰਘਾਂਵਾਲਾ ਤੇ ਬਲਾਕ ਜਰਨਲ ਸਕੱਤਰ ਜਸਵਿੰਦਰ ਸਿੰਘ ਸ਼ਿੰਦਾ ਘੱਲ ਕਲਾਂ ਵਿਸ਼ੇਸ਼ ਰੂਪ ਵਿਚ ਸ਼ਾਮਿਲ ਹੋਏ। ਮੀਟਿੰਗ ਵਿਚ ਬਲਾਕ ਆਗੂਆਂ ਨੇ ਦੱਸਿਆ ਕਿ ਨਵੰਬਰ 2020 ਵਿਚ ਦਿੱਲੀ ਦੀਆਂ ਸਰਹੱਦਾਂ ‘ਤੇ ਇਤਿਹਾਸਕ ਘੋਲ ਲੜਿਆ ਗਿਆ ਸੀ ਜਿਸ ਵਿਚ 736 ਕਿਸਾਨਾਂ ਨੇ ਸ਼ਹੀਦੀਆਂ ਦਿੱਤੀਆਂ ਸਨ।

Ad Position 21
No active advertisement
ਅਜੀਤ ਡੈਸਕ 03-08-2026
ਮੋਗਾ, 2 ਅਗਸਤ (ਸੁਰਿੰਦਰਪਾਲ ਸਿੰਘ)-ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਪਿੰਡ ਵੱਡਾ ਘਰ ਕਮੇਟੀ ਦੀ ਮੀਟਿੰਗ ਇਕਾਈ ਪ੍ਰਧਾਨ ਪਰਵਿੰਦਰ ਸਿੰਘ ਦੀ ਪ੍ਰਧਾਨਗੀ ਹੇਠ ਹੋਈ ਜਿਸ ਵਿਚ ਬਲਾਕ ਮੋਗਾ-2 ਦੇ ਪ੍ਰਧਾਨ ਇਕਬਾਲ ਸਿੰਘ ਸਿੰਘਾਂਵਾਲਾ ਤੇ ਬਲਾਕ ਜਰਨਲ ਸਕੱਤਰ ਜਸਵਿੰਦਰ ਸਿੰਘ ਸ਼ਿੰਦਾ ਘੱਲ ਕਲਾਂ ਵਿਸ਼ੇਸ਼ ਰੂਪ ਵਿਚ ਸ਼ਾਮਿਲ ਹੋਏ। ਮੀਟਿੰਗ ਵਿਚ ਬਲਾਕ ਆਗੂਆਂ ਨੇ ਦੱਸਿਆ ਕਿ ਨਵੰਬਰ 2020 ਵਿਚ ਦਿੱਲੀ ਦੀਆਂ ਸਰਹੱਦਾਂ ‘ਤੇ ਇਤਿਹਾਸਕ ਘੋਲ ਲੜਿਆ ਗਿਆ ਸੀ ਜਿਸ ਵਿਚ 736 ਕਿਸਾਨਾਂ ਨੇ ਸ਼ਹੀਦੀਆਂ ਦਿੱਤੀਆਂ ਸਨ। ਉਸ ਸੰਘਰਸ਼ ਵਿਚ ਮੋਦੀ ਸਰਕਾਰ ਨੇ ਸਾਰੀਆਂ ਫ਼ਸਲਾਂ ਲਈ ਖ਼ਰੀਦ ਦੀ ਗਰੰਟੀ, ਬਿਜਲੀ ਸੋਧ ਬਿੱਲ ਵਾਪਸ ਲੈਣਾ, ਕਿਸਾਨਾਂ ਵਿਰੁੱਧ ਦਰਜ ਸਾਰੇ ਕੇਸ ਵਾਪਸ ਲੈਣ ਦੇ ਲਿਖਤੀ ਭਰੋਸੇ ਦਿੱਤੇ ਗਏ ਸੀ ਜੋ ਅਜੇ ਤੱਕ ਲਾਗੂ ਨਹੀਂ ਹੋਏ। ਇਸ ਕਰ ਕੇ ਐਸ.ਕੇ.ਐਮ. ਵਲੋਂ ਦਿੱਲੀ ਮੀਟਿੰਗ ਵਿਚ ਜੋ ਸੰਘਰਸ਼ ਪ੍ਰੋਗਰਾਮ ਦਿੱਤਾ ਗਿਆ ਹੈ ਪਿੰਡ ਕਮੇਟੀ ਵਲੋਂ ਉਹ ਪ੍ਰੋਗਰਾਮ ਲਾਗੂ ਕਰਨ ਦਾ ਫ਼ੈਸਲਾ ਕੀਤਾ। ਮੀਟਿੰਗ ਦੇ ਅਖੀਰ ਵਿਚ ਨਵੀਂ ਪਿੰਡ ਕਮੇਟੀ ਦੀ ਚੋਣ ਕੀਤੀ ਗਈ ਜਿਸ ਵਿਚ ਪਿੰਡ ਦੇ ਇਕਾਈ ਪ੍ਰਧਾਨ ਪਰਵਿੰਦਰ ਸਿੰਘ, ਮੀਤ ਪ੍ਰਧਾਨ ਸੁਖਮੰਦਰ ਸਿੰਘ, ਸਕੱਤਰ ਬੇਅੰਤ ਸਿੰਘ, ਸਹਾਇਕ ਸਕੱਤਰ ਬਸੰਤ ਸਿੰਘ ਤੇ ਖ਼ਜ਼ਾਨਚੀ ਤਰਲੋਚਨ ਸਿੰਘ ਚੁਣੇ ਗਏ। ਇਸ ਤੋਂ ਇਲਾਵਾ ਸਲਾਹਕਾਰ ਟੀਮ ਵਿਚ ਹਰਦੀਪ ਸਿੰਘ, ਸੁਖਦੀਪ ਸਿੰਘ, ਗੁਰਬਚਨ ਸਿੰਘ, ਗੁਰਪਾਲ ਸਿੰਘ, ਲਖਬੀਰ ਸਿੰਘ, ਮਲਕੀਤ ਸਿੰਘ, ਅੰਗਰੇਜ਼ ਸਿੰਘ, ਅਮਨਦੀਪ ਸਿੰਘ, ਚਮਕੌਰ ਸਿੰਘ, ਸੁਖਦੀਪ ਸਿੰਘ, ਜਤਿੰਦਰ ਸਿੰਘ, ਬਖਤੌਰ ਸਿੰਘ, ਸੁਖਦੀਪ ਸਿੰਘ, ਠਾਣਾ ਸਿੰਘ ਅਤੇ ਪੂਰਨ ਸਿੰਘ ਚੁਣੇ ਗਏ। ਮੀਟਿੰਗ ਵਿਚ ਜਗਦੇਵ ਸਿੰਘ, ਅਵਤਾਰ ਸਿੰਘ, ਬਲਜੀਤ ਸਿੰਘ, ਗਗਨਦੀਪ ਸਿੰਘ, ਕਰਨਜੋਤ ਸਿੰਘ ਆਦਿ ਸ਼ਾਮਿਲ ਸਨ।
Ad Position 22
No active advertisement
ਪਿਛਲੀ ਖ਼ਬਰ ਪੱਤੋ ਹੀਰਾ ਸਿੰਘ ਕਾਲਜ ਵਿਖੇ ਵਿਦਿਆਰਥੀਆਂ ਨੂੰ ਨਸ਼ਿਆਂ ਖਿਲਾਫ ਸਹੁੰ ਚੁਕਵਾਈ ਅਗਲੀ ਖ਼ਬਰ ਆਈ.ਐਸ.ਐਫ. ਕਾਲਜ ਆਫ਼ ਫਾਰਮੇਸੀ ਦੀ ਡਾ. ਪ੍ਰੀਤੀ ਪਟੇਲ ਦੁਆਰਾ ਡਿਵਾਈਸ ਲਈ ਡਿਜ਼ਾਈਨ ਪੇਟੈਂਟ ਨੂੰ ਭਾਰਤ ਸਰਕਾਰ ਦੁਆਰਾ ਪ੍ਰਵ...
Ad Position 24
No active advertisement