ਪੱਤੋ ਹੀਰਾ ਸਿੰਘ ਕਾਲਜ ਵਿਖੇ ਵਿਦਿਆਰਥੀਆਂ ਨੂੰ ਨਸ਼ਿਆਂ ਖਿਲਾਫ ਸਹੁੰ ਚੁਕਵਾਈ
ਨਿਹਾਲ ਸਿੰਘ ਵਾਲਾ, 2 ਅਗਸਤ (ਸੁਖਦੇਵ ਸਿੰਘ ਖਾਲਸਾ)-ਪੰਜਾਬ ਯੂਨੀਵਰਸਿਟੀ ਕਾਂਸਟੀਚੂਐਂਟ ਕਾਲਜ ਪੱਤੋ ਹੀਰਾ ਸਿੰਘ ਵਿਖੇ ਭਾਰਤ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਅਤੇ ਮਾਣਯੋਗ ਕੁਲਪਤੀ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਰਹਿਨੁਮਾਈ ਹੇਠ ਡੀਨ ਡਵਿਲਪਮੈਂਟ ਕਾਲਜ ਕੌਂਸਲ ਪ੍ਰੋ. ਰਵੀਇੰਦਰ ਸਿੰਘ ਦੀ ਨਿਗਰਾਨੀ ’ ਚ ਕਾਲਜ ਪ੍ਰਿੰਸੀਪਲ ਡਾ.
ਨਿਹਾਲ ਸਿੰਘ ਵਾਲਾ, 2 ਅਗਸਤ (ਸੁਖਦੇਵ ਸਿੰਘ ਖਾਲਸਾ)-ਪੰਜਾਬ ਯੂਨੀਵਰਸਿਟੀ ਕਾਂਸਟੀਚੂਐਂਟ ਕਾਲਜ ਪੱਤੋ ਹੀਰਾ ਸਿੰਘ ਵਿਖੇ ਭਾਰਤ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਅਤੇ ਮਾਣਯੋਗ ਕੁਲਪਤੀ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਰਹਿਨੁਮਾਈ ਹੇਠ ਡੀਨ ਡਵਿਲਪਮੈਂਟ ਕਾਲਜ ਕੌਂਸਲ ਪ੍ਰੋ. ਰਵੀਇੰਦਰ ਸਿੰਘ ਦੀ ਨਿਗਰਾਨੀ ’ ਚ ਕਾਲਜ ਪ੍ਰਿੰਸੀਪਲ ਡਾ. ਰਾਜੇਸ਼ ਕੁਮਾਰ ਮਿਸ਼ਰਾ ਦੀ ਯੋਗ ਅਗਵਾਈ ਦੌਰਾਨ ਵਿਦਿਆਰਥੀਆਂ ਨੂੰ ਨਸ਼ਿਆਂ ਪ੍ਰਤੀ ਜਾਗਰੂਕ ਹੋਣ ਅਤੇ ਸਮਾਜ ’ਚੋਂ ਨਸ਼ੇ ਦੀ ਬੁਰਾਈ ਦਾ ਅੰਤ ਕਰਕੇ ਨਵਾਂ ਨਰੋਆ ਸਮਾਜ ਸਿਰਜਣ ਵਾਸਤੇ ਸਹੁੰ ਚੁਕਵਾਈ ਗਈ। ਪ੍ਰਿੰਸੀਪਲ ਡਾ. ਰਾਜੇਸ਼ ਕੁਮਾਰ ਮਿਸ਼ਰਾ ਨੇ ਸੰਬੋਧਨ ਕਰਦੇ ਹੋਏ ਨਸ਼ਾ ਮੁਕਤ ਸਮਾਜ ਸਿਰਜਣ ਅਤੇ ਚੰਗੇ ਨਾਗਰਿਕ ਬਣਨ ਵਾਸਤੇ ਪ੍ਰੇਰਿਤ ਕੀਤਾ। ਇਸ ਮੌਕੇ ਸਮੂਹ ਅਧਿਆਪਕ, ਦਫਤਰੀ ਅਮਲਾ ਅਤੇ ਵਿਦਿਆਰਥੀ ਵੱਡੀ ਗਿਣਤੀ ’ਚ ਹਾਜ਼ਰ ਸਨ।