05-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-08-2026

ਕਸ਼ਯਪ ਰਾਜਪੂਤ ਮਹਿਰਾ ਸਭਾ ਦੀ ਮੀਟਿੰਗ

ਮੋਗਾ, 3 ਅਗਸਤ (ਸੁਰਿੰਦਰਪਾਲ ਸਿੰਘ)-ਕਸ਼ਯਪ ਰਾਜਪੂਤ ਮਹਿਰਾ ਸਭਾ ਮੋਗਾ ਦੀ ਵਿਸ਼ੇਸ਼ ਮੀਟਿੰਗ ਜ਼ਿਲ੍ਹਾ ਪ੍ਰਧਾਨ ਨਿਰਮਲ ਸਿੰਘ ਮੀਨੀਆਂ ਦੀ ਪ੍ਰਧਾਨਗੀ ਹੇਠ ਗੁਰਦੁਆਰਾ ਅਮਰ ਸ਼ਹੀਦ ਬਾਬਾ ਮੋਤੀ ਰਾਮ ਮਹਿਰਾ ਜ਼ੀਰਾ ਰੋਡ ਮੋਗਾ ਵਿਖੇ ਹੋਈ। ਮੀਟਿੰਗ ਵਿਚ ਪੰਜਾਬ ਸਰਕਾਰ ਵਲੋਂ ਕਸ਼ਯਪ ਰਾਜਪੂਤ ਭਾਈਚਾਰੇ ਨੂੰ ਅਣਗੌਲੇ ਕੀਤੇ ਜਾਣ ’ਤੇ ਰੋਸ ਜ਼ਾਹਿਰ ਕੀਤਾ ਗਿਆ ਕਿਉਂਕਿ ਪਿਛਲੇ ਦਿਨੀਂ ਸਰਕਾਰ ਵਲੋਂ ਪੰਜਾਬ ਦੇ ਹਰ ਭਾਈਚਾਰੇ ਦਾ ਭਲਾਈ ਬੋਰਡ ਬਣਾਇਆ ਗਿਆ, ਪਰ ਕਸ਼ਯਪ ਰਾਜਪੂਤ ਭਾਈਚਾਰੇ ਦਾ ਭਲਾਈ ਬੋਰਡ ਨਹੀਂ ਬਣਾਇਆ ਗਿਆ।

Ad Position 21
No active advertisement
ਮੀਨੀਆਂ ਵਿਖੇ ਵਿਕਾਸ ਕਾਰਜਾਂ ਲਈ ਚੈੱਕ ਸੌਂਪਣ ਸਮੇਂ ਮੌਜੂਦ ਵਿਧਾਇਕ ਬਿਲਾਸਪੁਰ, ਪ੍ਰਧਾਨ ਸ਼ਰਮਾ ਅਤੇ ਹੋਰ ਪ੍ਰਮੁੱਖ ਆਗੂ| ਅਜੀਤ ਤਸਵੀਰ 04-08-2026
ਮੋਗਾ, 3 ਅਗਸਤ (ਸੁਰਿੰਦਰਪਾਲ ਸਿੰਘ)-ਕਸ਼ਯਪ ਰਾਜਪੂਤ ਮਹਿਰਾ ਸਭਾ ਮੋਗਾ ਦੀ ਵਿਸ਼ੇਸ਼ ਮੀਟਿੰਗ ਜ਼ਿਲ੍ਹਾ ਪ੍ਰਧਾਨ ਨਿਰਮਲ ਸਿੰਘ ਮੀਨੀਆਂ ਦੀ ਪ੍ਰਧਾਨਗੀ ਹੇਠ ਗੁਰਦੁਆਰਾ ਅਮਰ ਸ਼ਹੀਦ ਬਾਬਾ ਮੋਤੀ ਰਾਮ ਮਹਿਰਾ ਜ਼ੀਰਾ ਰੋਡ ਮੋਗਾ ਵਿਖੇ ਹੋਈ। ਮੀਟਿੰਗ ਵਿਚ ਪੰਜਾਬ ਸਰਕਾਰ ਵਲੋਂ ਕਸ਼ਯਪ ਰਾਜਪੂਤ ਭਾਈਚਾਰੇ ਨੂੰ ਅਣਗੌਲੇ ਕੀਤੇ ਜਾਣ ’ਤੇ ਰੋਸ ਜ਼ਾਹਿਰ ਕੀਤਾ ਗਿਆ ਕਿਉਂਕਿ ਪਿਛਲੇ ਦਿਨੀਂ ਸਰਕਾਰ ਵਲੋਂ ਪੰਜਾਬ ਦੇ ਹਰ ਭਾਈਚਾਰੇ ਦਾ ਭਲਾਈ ਬੋਰਡ ਬਣਾਇਆ ਗਿਆ, ਪਰ ਕਸ਼ਯਪ ਰਾਜਪੂਤ ਭਾਈਚਾਰੇ ਦਾ ਭਲਾਈ ਬੋਰਡ ਨਹੀਂ ਬਣਾਇਆ ਗਿਆ। ਪੰਜਾਬ ਭਰ ਵਿਚ ਸਮੁੱਚੇ ਭਾਈਚਾਰੇ ਵਲੋਂ ਸਰਕਾਰ ਦੇ ਵੱਖ-ਵੱਖ ਨੁਮਾਇੰਦਿਆਂ ਰਾਹੀਂ ਸਰਕਾਰ ਨੂੰ ਮੰਗ ਪੱਤਰ ਦਿੱਤੇ ਗਏ ਹਨ। ਇਸ ਮੀਟਿੰਗ ਵਿਚ ਸਰਬ ਸੰਮਤੀ ਨਾਲ ਮਤਾ ਪਾਸ ਕੀਤਾ ਗਿਆ ਕਿ ਮੋਗਾ ਜ਼ਿਲ੍ਹੇ ਦੇ ਸਾਰੇ ਹਲਕਿਆਂ ਦੇ ਵਿਧਾਇਕਾਂ ਨੂੰ ਮਿਲ ਕੇ ਮੰਗ ਪੱਤਰ ਦਿੱਤੇ ਜਾਣਗੇ। ਜੇਕਰ ਫਿਰ ਵੀ ਸਰਕਾਰ ਭਾਈਚਾਰੇ ਨਾਲ ਵਿਤਕਰਾ ਕਰਦੀ ਹੈ ਤਾਂ ਆਉਣ ਵਾਲੇ ਸਮੇਂ ਵਿਚ ਸਰਕਾਰ ਨੂੰ ਭਾਈਚਾਰੇ ਦੀ ਨਾਰਾਜ਼ਗੀ ਦਾ ਸਾਹਮਣਾ ਕਰਨਾ ਪਵੇਗਾ। ਦੂਜੇ ਮਤੇ ਅਨੁਸਾਰ ਮੋਗਾ ਜ਼ਿਲ੍ਹੇ ਵਿਚ ਸਭਾ ਦੇ ਅਹੁਦੇਦਾਰਾਂ ਵਲੋਂ ਪਿੰਡ ਪੱਧਰ ’ਤੇ ਮੀਟਿੰਗਾਂ ਕਰਕੇ ਭਾਈਚਾਰੇ ਨੂੰ ਜਾਗਰੂਕ ਕੀਤਾ ਜਾਵੇਗਾ। ਮੀਟਿੰਗ ਵਿਚ ਜ਼ਿਲ੍ਹਾ ਪ੍ਰਧਾਨ ਨਿਰਮਲ ਸਿੰਘ ਮੀਨੀਆਂ ਵਲੋਂ ਆਏ ਹੋਏ ਸਾਰੇ ਮੈਂਬਰਾਂ ਦਾ ਧੰਨਵਾਦ ਕੀਤਾ ਗਿਆ। ਇਸ ਮੌਕੇ ਜਰਨਲ ਸਕੱਤਰ ਬਸੰਤ ਸਿੰਘ, ਚੇਅਰਮੈਨ ਅਵਤਾਰ ਸਿੰਘ ਮਲਹੋਤਰਾ, ਸੀਨੀਅਰ ਮੀਤ ਪ੍ਰਧਾਨ ਜਸਪ੍ਰੀਤ, ਕੈਸ਼ੀਅਰ ਜਸਵੀਰ ਸਿੰਘ, ਮੀਤ ਪ੍ਰਧਾਨ ਅਮਰਜੀਤ ਸਿੰਘ, ਪ੍ਰੇਮ ਸਿੰਘ, ਮੀਡੀਆ ਇੰਚਾਰਜ ਨੀਰਜ ਮਹਿਰਾ, ਬਲਦੇਵ ਸਿੰਘ ਢੋਲਾ, ਹਲਕਾ ਪ੍ਰਧਾਨ ਸਤਨਾਮ ਸਿੰਘ ਅਜੀਤਵਾਲ, ਸਰਕਲ ਪ੍ਰਧਾਨ ਬੂਟਾ ਸਿੰਘ ਤਰਖਾਣਵੱਧ, ਸਰਕਲ ਪ੍ਰਧਾਨ ਸੰਤ ਰਾਮ ਸਿੰਘ ਮਾਣੂੰਕੇ, ਬਖਸ਼ੀਸ਼ ਸਿੰਘ ਖੋਖਰ ਗਗੜਾ, ਹਰਜੀਤ ਸਿੰਘ ਕੋਟ ਈਸੇ ਖਾਂ, ਗੁਰਮੀਤ ਸਿੰਘ ਕੋਟ ਈਸੇ ਖਾਂ, ਸਤਨਾਮ ਸਿੰਘ ਕੋਟ ਈਸੇ ਖਾਂ, ਦੀਪ ਕਮਲ, ਅਮਨਦੀਪ ਸਿੰਘ ਲਾਡੀ ਆਦਿ ਹਾਜ਼ਰ ਸਨ|
Ad Position 22
No active advertisement
ਪਿਛਲੀ ਖ਼ਬਰ ਵਿਧਾਇਕਾ ਡਾ. ਅਰੋੜਾ ਨੇ ਵਾਰਡ ਨੰ. 2 ’ਚ ਨਵੇਂ ਟਿਊਬਵੈੱਲ ਬੋਰ ਦਾ ਕੀਤਾ ਉਦਘਾਟਨ ਅਗਲੀ ਖ਼ਬਰ ਗੁਰੂ ਨਾਨਕ ਕਾਲੋਨੀ ਵਾਰਡ ਨੰ. 7 ਦੇ ਨਿਵਾਸੀ ਨਰਕ ਭਰੀ ਜ਼ਿੰਦਗੀ ਜਿਊਣ ਲਈ ਮਜਬੂਰ ਟੁੱਟੀਆਂ ਸੜਕਾਂ, ਓਵਰਫ਼ਲੋ ਸੀਵਰੇਜ ਅਤੇ...
Ad Position 24
No active advertisement