ਵਿਧਾਇਕਾ ਡਾ. ਅਰੋੜਾ ਨੇ ਵਾਰਡ ਨੰ. 2 ’ਚ ਨਵੇਂ ਟਿਊਬਵੈੱਲ ਬੋਰ ਦਾ ਕੀਤਾ ਉਦਘਾਟਨ
ਮੋਗਾ, 3 ਅਗਸਤ (ਸੁਰਿੰਦਰਪਾਲ ਸਿੰਘ)-ਮੋਗਾ ਦੇ ਵਾਰਡ ਨੰਬਰ-2 ਸਥਿਤ ਐਮ. ਪੀ.
ਮੋਗਾ, 3 ਅਗਸਤ (ਸੁਰਿੰਦਰਪਾਲ ਸਿੰਘ)-ਮੋਗਾ ਦੇ ਵਾਰਡ ਨੰਬਰ-2 ਸਥਿਤ ਐਮ.ਪੀ. ਬਸਤੀ ਲੰਡੇਕੇ ਵਿਚ ਨਵੇਂ ਟਿਊਬਵੈੱਲ ਬੋਰ ਦਾ ਉਦਘਾਟਨ ਹਲਕਾ ਵਿਧਾਇਕਾ ਡਾ. ਅਮਨਦੀਪ ਕੌਰ ਅਰੋੜਾ ਵਲੋਂ ਕੀਤਾ ਗਿਆ। ਇਸ ਮੌਕੇ ਮੇਅਰ ਵਿਨੈਪਾਲ ਕੌਰ, ਡਿਪਟੀ ਮੇਅਰ ਗੌਰਵ ਗਰਗ, ਵਾਰਡ ਇੰਚਾਰਜ ਲਖਵਿੰਦਰ ਸਿੰਘ, ਸਾਬਕਾ ਕੌਂਸਲਰ ਜਸਵਿੰਦਰ ਸਿੰਘ ਕਾਕਾ, ਵੱਡੀ ਗਿਣਤੀ ਵਿਚ ਵਾਰਡ ਵਾਸੀ ਅਤੇ ਆਮ ਆਦਮੀ ਪਾਰਟੀ ਦੇ ਵਲੰਟੀਅਰ ਹਾਜ਼ਰ ਸਨ। ਇਸ ਮੌਕੇ ਵਿਧਾਇਕਾ ਡਾ. ਅਰੋੜਾ ਨੇ ਕਿਹਾ ਕਿ ਨਵਾਂ ਟਿਊਬਵੈੱਲ ਬੋਰ ਇਲਾਕੇ ਦੇ ਲੋਕਾਂ ਨੂੰ ਬਿਹਤਰ ਅਤੇ ਨਿਰਵਿਘਨ ਪੀਣ ਵਾਲੇ ਪਾਣੀ ਦੀ ਸਪਲਾਈ ਯਕੀਨੀ ਬਣਾਏਗਾ। ਉਨ੍ਹਾਂ ਕਿਹਾ ਕਿ ਇਸ ਨਾਲ ਲੰਬੇ ਸਮੇਂ ਤੋਂ ਚੱਲ ਰਹੀ ਪਾਣੀ ਦੀ ਸਮੱਸਿਆ ਤੋਂ ਵਾਰਡ ਵਾਸੀਆਂ ਨੂੰ ਵੱਡੀ ਰਾਹਤ ਮਿਲੇਗੀ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਅਤੇ ਨਗਰ ਨਿਗਮ ਮੋਗਾ ਵੱਲੋਂ ਸ਼ਹਿਰ ਵਾਸੀਆਂ ਨੂੰ ਬਿਹਤਰ ਬੁਨਿਆਦੀ ਸਹੂਲਤਾਂ ਪ੍ਰਦਾਨ ਕਰਨ ਲਈ ਲਗਾਤਾਰ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ। ਸਮਾਗਮ ਦੌਰਾਨ ਵਾਰਡ ਵਾਸੀਆਂ ਨੇ ਵਿਧਾਇਕਾ ਡਾ. ਅਮਨਦੀਪ ਕੌਰ ਅਰੋੜਾ ਅਤੇ ਮੇਅਰ ਵਿਨੈਪਾਲ ਕੌਰ ਦਾ ਧੰਨਵਾਦ ਕਰਦਿਆਂ ਸਿਰੋਪਾਉ ਦੇ ਕੇ ਸਨਮਾਨ ਕੀਤਾ|