ਈ ਰਿਕਸ਼ਾ ਯੂਨੀਅਨ ਦੇ ਡਰਾਈਵਰਾਂ ਨੂੰ ਟ੍ਰੈਫ਼ਿਕ ਨਿਯਮਾਂ ਸੰਬੰਧੀ ਕੀਤਾ ਜਾਗਰੂਕ
ਮੋਗਾ, 3 ਅਗਸਤ (ਅਸ਼ੋਕ ਬਾਂਸਲ)-ਸੀਨੀਅਰ ਕਪਤਾਨ ਪੁਲਿਸ ਮੋਗਾ ਦੇ ਦਿਸ਼ਾ ਨਿਰਦੇਸ਼ ਹੇਠ ਮਨਮੋਹਨ ਸਰਨਾ ਡੀ. ਐਸ.
ਮੋਗਾ, 3 ਅਗਸਤ (ਅਸ਼ੋਕ ਬਾਂਸਲ)-ਸੀਨੀਅਰ ਕਪਤਾਨ ਪੁਲਿਸ ਮੋਗਾ ਦੇ ਦਿਸ਼ਾ ਨਿਰਦੇਸ਼ ਹੇਠ ਮਨਮੋਹਨ ਸਰਨਾ ਡੀ.ਐਸ.ਪੀ. ਟਰੈਫ਼ਿਕ ਮੋਗਾ ਦੀ ਰਹਿਨੁਮਾਈ ਹੇਠ ਈ ਰਿਕਸ਼ਾ ਯੂਨੀਅਨ ਮੋਗਾ ਦੇ ਡਰਾਈਵਰਾਂ ਨੂੰ ਟਰੈਫ਼ਿਕ ਚਿੰਨ੍ਹਾਂ ਸਬੰਧੀ, ਟ੍ਰੈਫਿਕ ਨਿਯਮਾਂ ਦੀ ਪਾਲਣਾ ਕਰਨ ਸਬੰਧੀ, 112 ਹੈਲਪ ਲਾਈਨ ਨੰਬਰ ਸਬੰਧੀ, ਨਸ਼ਿਆਂ ਤੋਂ ਦੂਰ ਰਹਿਣ ਸਬੰਧੀ ਅਤੇ ਸਾਈਬਰ ਕ੍ਰਾਈਮ ਰਾਹੀ ਹੋ ਰਹੀਆਂ ਠੱਗੀਆਂ ਤੋਂ ਬਚਣ ਸਬੰਧੀ ਵਿਸਥਾਰਪੂਰਵਕ ਜਾਗਰੂਕ ਕੀਤਾ ਗਿਆ। ਏ.ਐਸ.ਆਈ. ਰਾਜਵਰਿੰਦਰ ਸਿੰਘ ਟਰੈਫ਼ਿਕ ਸਟਾਫ਼ ਮੋਗਾ ਨੇ ਸੰਬੋਧਨ ਕਰਦਿਆਂ ਸਾਰਿਆਂ ਨੂੰ ਟਰੈਫ਼ਿਕ ਚਿੰਨ੍ਹਾਂ ਸਬੰਧੀ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਅਤੇ ਟਰੈਫ਼ਿਕ ਨਿਯਮਾਂ ਦੀ ਪਾਲਣਾ ਕਰਨ , ਡਰਾਈਵਿੰਗ ਲਾਇਸੈਂਸ ਬਣਵਾਉਣ, ਓਵਰ ਸਪੀਡ ਵਹੀਕਲ ਨਾ ਚਲਾਉਣ, ਦੋ ਪਈਆ ਵਾਹਨ ਚਲਾਉਂਦੇ ਸਮੇਂ ਹੈਲਮਟ ਦੀ ਵਰਤੋਂ ਕਰਨ, ਨਸ਼ਾ ਕਰਕੇ ਵਹੀਕਲ ਨਾ ਚਲਾਉਣ, ਵਹੀਕਲਾਂ ਦੇ ਡਾਕੂਮੈਂਟਸ ਪੂਰੇ ਰੱਖਣ ਸਬੰਧੀ, 112 ਹੈਲਪ ਲਾਈਨ ਨੰਬਰ ਸਬੰਧੀ ਵੀ ਵਿਸਥਾਰਪੂਰਵਕ ਜਾਗਰੂਕ ਕੀਤਾ ਸਾਰਿਆ ਨਸ਼ਿਆਂ ਤੋਂ ਦੂਰ ਰਹਿਣ ਸਬੰਧੀ ਨਸ਼ੇ ਦੇ ਮਾੜੇ ਪ੍ਰਭਾਵਾਂ ਸਬੰਧੀ ਅਤੇ ਨਸ਼ਾ ਤਸਕਰਾਂ ਦੀ ਜਾਣਕਾਰੀ ਹੈਲਪ ਲਾਈਨ ਨੰਬਰ ਤੇ ਦੇਣ ਦੀ ਅਪੀਲ ਕੀਤੀ। ਸਾਈਬਰ ਕ੍ਰਾਈਮ ਰਾਹੀਂ ਹੋ ਰਹੀਆਂ ਠੱਗੀਆਂ ਤੋਂ ਬਚਣ ਸਬੰਧੀ ਅਤੇ ਸਾਈਬਰ ਸੈਲ ਹੈਲਪ ਲਾਈਨ ਨੰਬਰ 1930 ਸਬੰਧੀ ਵੀ ਜਾਗਰੂਕ ਕੀਤਾ ਗਿਆ। ਇਸ ਮੌਕੇ ਯੂਨੀਅਨ ਪ੍ਰਧਾਨ ਗੁਰਪ੍ਰੀਤ ਸਿੰਘ ਸਮੇਤ ਸਮੂਹ ਡਰਾਈਵਰ ਆਦਿ ਹਾਜ਼ਰ ਸਨ।