05-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-08-2026

ਵਿਧਾਇਕ ਸੁਖਾਨੰਦ ਵਲੋਂ ਮੀਰੀ ਪੀਰੀ ਖ਼ਾਲਸਾ ਮਾਰਚ ਨੂੰ ਰੋਡ ਸ਼ੋਅ ਦੱਸਣ ’ਤੇ ਜ਼ਿਲ੍ਹਾ ਸ਼੍ਰੋਮਣੀ ਅਕਾਲੀ ਦਲ ਨੇ ਕੀਤੀ ਨਿਖੇਧੀ, ਜ਼ਿਲ੍ਹਾ ਪੁਲਿਸ ਮੁਖੀ ਤੋਂ ਕਾਰਵਾਈ ਦੀ ਕੀਤੀ ਮੰਗ

ਮੋਗਾ, 3 ਅਗਸਤ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ ਬੱਬੀ)-ਅੱਜ ਮੋਗਾ ਵਿਖੇ ਜ਼ਿਲ੍ਹਾ ਸ਼੍ਰੋਮਣੀ ਅਕਾਲੀ ਦਲ ਦੀ ਇਕ ਵਿਸ਼ੇਸ਼ ਮੀਟਿੰਗ ਜ਼ਿਲ੍ਹਾ ਪ੍ਰਧਾਨ ਨਿਹਾਲ ਸਿੰਘ ਤਲਵੰਡੀ ਭੰਗੇਰੀਆਂ ਦੀ ਅਗਵਾਈ ਵਿਚ ਹੋਈ। ਜਿਸ ਦੌਰਾਨ ਕੋਰ ਕਮੇਟੀ ਮੈਂਬਰ ਤੇ ਹਲਕਾ ਬਾਘਾ ਪੁਰਾਣਾ ਦੇ ਇੰਚਾਰਜ ਜਥੇਦਾਰ ਤੀਰਥ ਸਿੰਘ ਮਾਹਲਾ, ਹਲਕਾ ਮੋਗਾ ਦੇ ਇੰਚਾਰਜ ਸੰਜੀਤ ਸਿੰਘ ਸੰਨੀ ਗਿੱਲ, ਜ਼ਿਲ੍ਹਾ ਸ਼ਹਿਰੀ ਪ੍ਰਧਾਨ ਖਣਮੁੱਖ ਭਾਰਤੀ ਪੱਤੋ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਸੁਖਹਰਪ੍ਰੀਤ ਸਿੰਘ ਰੋਡੇ, ਸੀਨੀਅਰ ਆਗੂਆਂ ਵਿਚ ਬੂਟਾ ਸਿੰਘ ਦੌਲਤਪੁਰਾ, ਮਾਸਟਰ ਗੁਰਦੀਪ ਸਿੰਘ ਮਹੇਸ਼ਰੀ ਸਰਕਲ ਪ੍ਰਧਾਨ, ਹਰਜਿੰਦਰ ਸਿੰਘ ਅੰਟੂ, ਬਿੱਟੂ ਚੰਨੂਵਾਲਾ ਹਾਜ਼ਰ ਸਨ।

Ad Position 21
No active advertisement
ਅਜੀਤ ਡੈਸਕ 04-08-2026

ਮੋਗਾ, 3 ਅਗਸਤ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ ਬੱਬੀ)-ਅੱਜ ਮੋਗਾ ਵਿਖੇ ਜ਼ਿਲ੍ਹਾ ਸ਼੍ਰੋਮਣੀ ਅਕਾਲੀ ਦਲ ਦੀ ਇਕ ਵਿਸ਼ੇਸ਼ ਮੀਟਿੰਗ ਜ਼ਿਲ੍ਹਾ ਪ੍ਰਧਾਨ ਨਿਹਾਲ ਸਿੰਘ ਤਲਵੰਡੀ ਭੰਗੇਰੀਆਂ ਦੀ ਅਗਵਾਈ ਵਿਚ ਹੋਈ। ਜਿਸ ਦੌਰਾਨ ਕੋਰ ਕਮੇਟੀ ਮੈਂਬਰ ਤੇ ਹਲਕਾ ਬਾਘਾ ਪੁਰਾਣਾ ਦੇ ਇੰਚਾਰਜ ਜਥੇਦਾਰ ਤੀਰਥ ਸਿੰਘ ਮਾਹਲਾ, ਹਲਕਾ ਮੋਗਾ ਦੇ ਇੰਚਾਰਜ ਸੰਜੀਤ ਸਿੰਘ ਸੰਨੀ ਗਿੱਲ, ਜ਼ਿਲ੍ਹਾ ਸ਼ਹਿਰੀ ਪ੍ਰਧਾਨ ਖਣਮੁੱਖ ਭਾਰਤੀ ਪੱਤੋ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਸੁਖਹਰਪ੍ਰੀਤ ਸਿੰਘ ਰੋਡੇ, ਸੀਨੀਅਰ ਆਗੂਆਂ ਵਿਚ ਬੂਟਾ ਸਿੰਘ ਦੌਲਤਪੁਰਾ, ਮਾਸਟਰ ਗੁਰਦੀਪ ਸਿੰਘ ਮਹੇਸ਼ਰੀ ਸਰਕਲ ਪ੍ਰਧਾਨ, ਹਰਜਿੰਦਰ ਸਿੰਘ ਅੰਟੂ, ਬਿੱਟੂ ਚੰਨੂਵਾਲਾ ਹਾਜ਼ਰ ਸਨ। ਇਸ ਮੌਕੇ ਜਥੇਦਾਰ ਤੀਰਥ ਸਿੰਘ ਮਾਹਲਾ, ਸੰਨੀ ਗਿੱਲ, ਨਿਹਾਲ ਸਿੰਘ ਤਲਵੰਡੀ ਭੰਗੇਰੀਆਂ ਅਤੇ ਸੁਖਹਰਪ੍ਰੀਤ ਸਿੰਘ ਰੋਡੇ ਮੈਂਬਰ ਸ਼੍ਰੋਮਣੀ ਕਮੇਟੀ, ਖਣਮੁੱਖ ਭਾਰਤੀ ਪੱਤੋ ਆਦਿ ਆਗੂਆਂ ਨੇ ਇਕ ਪ੍ਰੈੱਸ ਕਾਨਫ਼ਰੰਸ ਦੌਰਾਨ ਦੱਸਿਆ ਕਿ 24 ਜੁਲਾਈ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਮੀਰੀ ਪੀਰੀ ਦੇ ਸ਼ੁੱਭ ਦਿਹਾੜੇ ‘ਤੇ ਜਥੇਦਾਰ ਸ੍ਰੀ ਅਕਾਲ ਤਖਤ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ਵਿਚ ਸ੍ਰੀ ਅਕਾਲ ਤਖ਼ਤ ਸਾਹਿਬ ਜੀ ਦੀ ਸਰਵਉੱਚਤਾ, ਪ੍ਰਭੂ ਸੱਤਾ ਅਤੇ ਮੀਰੀ ਪੀਰੀ ਦੇ ਖ਼ਾਲਸ ਸਿਧਾਂਤਾਂ ਨੂੰ ਅਜੋਕੀ ਨਵੀਂ ਪੀੜ੍ਹੀ ਤੱਕ ਪਹੁੰਚਾਉਣ ਲਈ ਖ਼ਾਲਸਾ ਮਾਰਚ ਸ਼ੁਰੂ ਹੋਇਆ ਸੀ ਤੇ ਉਸ ਖ਼ਾਲਸਾ ਮਾਰਚ ਦੇ ਦਰਸ਼ਨਾਂ ਲਈ ਸਿੱਖ ਸੰਗਤਾਂ ਵਿਚ ਵੱਡਾ ਉਤਸ਼ਾਹ ਸੀ ਪਰ ਜਿਉਂ ਹੀ ਇਹ ਮੀਰੀ ਪੀਰੀ ਖ਼ਾਲਸਾ ਮਾਰਚ 29 ਜੁਲਾਈ ਨੂੰ ਬਾਘਾ ਪੁਰਾਣਾ ਵਿਚ ਦਾਖਲ ਹੋਇਆ ਤਾਂ ਹਲਕਾ ਬਾਘਾ ਪੁਰਾਣਾ ਦੇ ਆਪ ਵਿਧਾਇਕ ਅੰਮ੍ਰਿਤਪਾਲ ਸਿੰਘ ਸੁਖਾਨੰਦ ਜਦ ਪਿੰਡ ਬੁੱਧ ਸਿੰਘ ਵਾਲਾ ਵਿਖੇ ਭਾਈ ਗੁਰਜੰਟ ਸਿੰਘ ਦੀ ਬਰਸੀ ‘ਤੇ ਬੋਲ ਰਹੇ ਸਨ ਤਾਂ ਉਨ੍ਹਾਂ ਮੀਰੀ ਪੀਰੀ ਖ਼ਾਲਸਾ ਮਾਰਚ ਨੂੰ ਰੋਡ ਸੋਅ ਆਖ ਕੇ ਉਸ ਪਵਿੱਤਰ ਮਾਰਚ, ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਅਤੇ ਸਿੰਘ ਸਾਹਿਬਾਨਾਂ ਦੀ ਤੌਹੀਨ ਕੀਤੀ ਜਿਸ ਨੂੰ ਲੈ ਕੇ ਸਿੱਖ ਸੰਗਤਾਂ ਵਿਚ ਬਹੁਤ ਹੀ ਰੋਸ ਹੈ ਅਤੇ ਇਸ ਗੱਲ ਦੀ ਦੇਸ ਵਿਦੇਸ਼ ਵੀ ਨਿੰਦਿਆਂ ਕੀਤੀ ਜਾ ਰਹੀ ਹੈ ਅਤੇ ਇਸ ਨਾਲ ਸਿੱਖ ਸੰਗਤਾਂ ਦੇ ਹਿਰਦਿਆਂ ਨੂੰ ਵੀ ਵੱਡੀ ਢਾਹ ਲੱਗੀ ਹੈ, ਇਸ ਲਈ ਮੋਗਾ ਜ਼ਿਲ੍ਹੇ ਦਾ ਸਮੁੱਚਾ ਸ਼੍ਰੋਮਣੀ ਅਕਾਲੀ ਦਲ ਇਸ ਗੱਲ ਦੀ ਜੰਮ ਕੇ ਨਿਖੇਧੀ ਹੀ ਨਹੀਂ ਕਰਦਾ ਸਗੋਂ ਇਸ ਸਬੰਧੀ ਜ਼ਿਲ੍ਹਾ ਪੁਲਿਸ ਮੁਖੀ ਨੂੰ ਵੀ ਇਕ ਮੰਗ ਪੱਤਰ ਦਿੱਤਾ ਗਿਆ ਹੈ, ਜਿਸ ਵਿਚ ਮੰਗ ਕੀਤੀ ਗਈ ਹੈ ਕਿ ਵਿਧਾਇਕ ਸੁਖਾਨੰਦ ‘ਤੇ ਧਾਰਾ 295 ਅਧੀਨ ਕਾਰਵਾਈ ਕਰਦਿਆਂ ਮੁਕੱਦਮਾ ਦਰਜ ਕੀਤਾ ਜਾਵੇ। ਆਗੂਆਂ ਨੇ ਕਿਹਾ ਕਿ ਜਿੱਥੇ ਉਹ ਇਸ ਮਾਮਲੇ ਨੂੰ ਲੈ ਕੇ ਜ਼ਿਲ੍ਹਾ ਪੁਲਿਸ ਮੁਖੀ ਸਰਤਾਜ ਸਿੰਘ ਚਾਹਲ ਨੂੰ ਮਿਲ ਰਹੇ ਹਨ ਅਤੇ ਇਸ ਦੇ ਨਾਲ ਹੀ ਉਹ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੂੰ ਮਿਲ ਕੇ ਵਿਧਾਇਕ ਸੁਖਾਨੰਦ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਤੇ ਤਲਬ ਕਰਕੇ ਸਜਾ ਦੀ ਮੰਗ ਕਰਨਗੇ। ਆਗੂਆਂ ਵਲੋਂ ਕਰੜੇ ਸ਼ਬਦਾਂ ਵਿਚ ਨਿਖੇਧੀ ਕਰਦਿਆਂ ਕਿਹਾ ਕਿ ਜਿੱਥੇ ਪੰਜਾਬ ਦਾ ਮੁੱਖ ਮੰਤਰੀ ਭਗਵੰਤ ਮਾਨ ਇਕ ਨਾਸਤਿਕ ਵਿਅਕਤੀ ਹੈ ਅਤੇ ਉਸ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਨਾਲ ਮੱਥਾ ਲਾਇਆ ਹੈ, ਪਰ ਉਹ ਇਹ ਨਹੀਂ ਜਾਣਦੇ ਕਿ ਜਿਸ ਕਿਸੇ ਨੇ ਵੀ ਸ੍ਰੀ ਅਕਾਲ ਤਖ਼ਤ ਸਾਹਿਬ ਨਾਲ ਮੱਥਾ ਲਾਇਆ ਤਾਂ ਉਸ ਦਾ ਕੱਖ ਨਹੀਂ ਰਿਹਾ ਅਤੇ ਵਿਧਾਇਕ ਅੰਮ੍ਰਿਤਪਾਲ ਸਿੰਘ ਸੁਖਾਨੰਦ ਨੇ ਸਿਰਫ਼ ਤੇ ਸਿਰਫ਼ ਆਪਣੇ ਨਾਸਤਿਕ ਆਕਾ ਨੂੰ ਖ਼ੁਸ਼ ਕਰਨ ਲਈ ਹੀ ਮੀਰੀ ਪੀਰੀ ਖ਼ਾਲਸਾ ਮਾਰਚ ਦੀ ਤੌਹੀਨ ਕੀਤੀ। ਆਗੂਆਂ ਨੇ ਕਿਹਾ ਕਿ ਅੰਮ੍ਰਿਤਪਾਲ ਸਿੰਘ ਸੁਖਾਨੰਦ ਨੂੰ ਸਿੱਖ ਸੰਗਤ ਕਦੇ ਵੀ ਇਨ੍ਹਾਂ ਪੰਥ ਦੋਖੀ ਅਲਫਾ ਜਾਂ ਲਈ ਮੁਆਫ਼ ਨਹੀਂ ਕਰੇਗੀ।

Ad Position 22
No active advertisement
ਪਿਛਲੀ ਖ਼ਬਰ ਡਿਪਟੀ ਕਮਿਸ਼ਨਰ ਨੇ ਅਨੁਸੂਚਿਤ ਜਾਤੀਆਂ ਤੇ ਅਨੁਸੂਚਿਤ ਕਬੀਲਿਆਂ ਐਕਟ ਨੂੰ ਹੋਰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਨ ਦੇ ਦਿੱਤੇ... ਅਗਲੀ ਖ਼ਬਰ ਈ ਰਿਕਸ਼ਾ ਯੂਨੀਅਨ ਦੇ ਡਰਾਈਵਰਾਂ ਨੂੰ ਟ੍ਰੈਫ਼ਿਕ ਨਿਯਮਾਂ ਸੰਬੰਧੀ ਕੀਤਾ ਜਾਗਰੂਕ
Ad Position 24
No active advertisement