05-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-08-2026

2 ਦੇਸੀ ਪਿਸਤੌਲਾਂ ਸਮੇਤ 2 ਵਿਅਕਤੀ ਕਾਬੂ

ਮੋਗਾ, 3 ਅਗਸਤ (ਗੁਰਤੇਜ ਸਿੰਘ ਬੱਬੀ)-ਸੀ. ਆਈ.

Ad Position 21
No active advertisement
ਅਜੀਤ ਡੈਸਕ 04-08-2026
ਮੋਗਾ, 3 ਅਗਸਤ (ਗੁਰਤੇਜ ਸਿੰਘ ਬੱਬੀ)-ਸੀ.ਆਈ.ਏ. ਸਟਾਫ਼ ਮੋਗਾ ਪੁਲਿਸ ਵਲੋਂ 2 ਦੇਸੀ ਪਿਸਤੌਲ 30 ਬੋਰ ਸਮੇਤ ਦੋ ਜਾਣਿਆਂ ਨੂੰ ਕਾਬੂ ਕੀਤਾ ਹੈ। ਜਾਣਕਾਰੀ ਮੁਤਾਬਿਕ ਸੀ.ਆਈ.ਏ. ਸਟਾਫ਼ ਮੋਗਾ ਦੇ ਇੰਚਾਰਜ ਇੰਸਪੈਕਟਰ ਦਲਜੀਤ ਸਿੰਘ ਬਰਾੜ ਦੀ ਅਗਵਾਈ ਵਿਚ ਜਦ ਸੀ.ਆਈ.ਏ. ਸਟਾਫ਼ ਮੋਗਾ ਪੁਲਿਸ ਦੇ ਸਹਾਇਕ ਥਾਣੇਦਾਰ ਹਰਜਿੰਦਰ ਸਿੰਘ ਪੁਲਿਸ ਪਾਰਟੀ ਨਾਲ ਪਿੰਡ ਮਹਿਣਾ ਦੇ ਰੇਲਵੇ ਫਾਟਕਾਂ ਕੋਲ ਗਸ਼ਤ ਲਗਾ ਰਹੇ ਸਨ ਤਾਂ ਉਨ੍ਹਾਂ ਨੂੰ ਗੁਪਤ ਸੂਚਨਾ ਮਿਲੀ ਕਿ ਨਿਸ਼ਾਨ ਸਿੰਘ ਪੁੱਤਰ ਜਤਿੰਦਰ ਸਿੰਘ ਅਤੇ ਸ਼ਰਨਜੀਤ ਸਿੰਘ ਪੁੱਤਰ ਹੀਰਾ ਸਿੰਘ ਦੋਵੇਂ ਵਾਸੀ ਢੀਂਗਰਾ ਕਲੌਨੀ ਰਾਮ ਤੀਰਥ ਰੋਡ ਅੰਮ੍ਰਿਤਸਰ ਨਜਾਇਜ਼ ਅਸਲਾ ਵੇਚਣ ਦਾ ਧੰਦਾ ਕਰਦੇ ਹਨ ਅਤੇ ਅੱਜ ਉਹ ਮੋਗਾ ਲੁਧਿਆਣਾ ਰੋਡ ਹਾਈਵੇ ਕੋਲ ਪਿੰਡ ਚੁਗਾਵਾਂ ਦੀ ਲਿੰਕ ਸੜਕ ਕੋਲ ਨਜਾਇਜ਼ ਅਸਲੇ ਸਮੇਤ ਖੜ੍ਹੇ ਹਨ ਤਾਂ ਮਿਲੀ ਸੂਚਨਾ ਦੇ ਆਧਾਰ ‘ਤੇ ਪੁਲਿਸ ਵਲੋਂ ਕਾਰਵਾਈ ਕਰਦਿਆਂ ਉਕਤ ਦੋਵਾਂ ਨੂੰ 2 ਦੇਸੀ ਪਿਸਤੌਲ ਸਮੇਤ ਕਾਬੂ ਕਰ ਲਿਆ। ਪੁਲਿਸ ਵਲੋਂ ਪ੍ਰਾਪਤ ਕੀਤੀ ਮੁੱਢਲੀ ਪੁੱਛਗਿੱਛ ਦੌਰਾਨ ਉਨ੍ਹਾਂ ਮੰਨਿਆਂ ਕਿ ਇਹ ਅਸਲਾ ਉਨ੍ਹਾਂ ਨੇ ਸ਼ਮਸ਼ੇਰ ਸਿੰਘ ਉਰਫ਼ ਸ਼ੇਰਾ ਪਿੰਡ ਬੁਰਜ ਮੁਹੰਮਦ ਸਾਹ ਥਾਣਾ ਮਖੂ ਨੂੰ ਸਪਲਾਈ ਕਰਨਾ ਸੀ ਅਤੇ ਪੁਲਿਸ ਨੇ ਉਸ ਨੂੰ ਵੀ ਮਾਮਲੇ ਵਿਚ ਸ਼ਾਮਲ ਕਰਕੇ ਗ੍ਰਿਫ਼ਤਾਰ ਕਰ ਲਿਆ। ਡੀ.ਐਸ.ਪੀ. ਧਰਮਕੋਟ ਸੁਖਵਿੰਦਰ ਸਿੰਘ ਨੇ ਦੱਸਿਆ ਕਿ ਗ੍ਰਿਫ਼ਤਾਰ ਕੀਤੇ ਦੋਸ਼ੀਆਂ ਨੂੰ ਮਾਣਯੋਗ ਅਦਾਲਤ ਪੇਸ਼ ਕਰਕੇ ਪੁਲਿਸ ਰਿਮਾਂਡ ਹਾਸਲ ਕੀਤਾ ਜਾਵੇਗਾ ਤਾਂ ਕਿ ਉਨ੍ਹਾਂ ਕੋਲੋਂ ਡੂੰਘਾਈ ਨਾਲ ਪੁੱਛਗਿੱਛ ਕੀਤੀ ਜਾ ਸਕੇ। ਗ੍ਰਿਫ਼ਤਾਰ ਦੋਸ਼ੀਆਂ ਤੇ ਥਾਣਾ ਮਹਿਣਾ ਵਿਚ 25,54,59 ਅਸਲਾ ਆਰਮ ਐਕਟ ਤਹਿਤ ਮੁਕੱਦਮਾ ਦਰਜ ਕਰ ਲਿਆ ਗਿਆ ਹੈ।
Ad Position 22
No active advertisement
ਪਿਛਲੀ ਖ਼ਬਰ 7 ਦੀ ਚੰਡੀਗੜ੍ਹ ਰੈਲੀ ’ਚ ਐਲੀਮੈਂਟਰੀ ਟੀਚਰਜ਼ ਯੂਨੀਅਨ ਮੋਗਾ ਕਰੇਗੀ ਭਰਵੀਂ ਸ਼ਮੂਲੀਅਤ ਅਗਲੀ ਖ਼ਬਰ ਡਿਪਟੀ ਕਮਿਸ਼ਨਰ ਨੇ ਅਨੁਸੂਚਿਤ ਜਾਤੀਆਂ ਤੇ ਅਨੁਸੂਚਿਤ ਕਬੀਲਿਆਂ ਐਕਟ ਨੂੰ ਹੋਰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਨ ਦੇ ਦਿੱਤੇ...
Ad Position 24
No active advertisement