05-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-08-2026

7 ਦੀ ਚੰਡੀਗੜ੍ਹ ਰੈਲੀ ’ਚ ਐਲੀਮੈਂਟਰੀ ਟੀਚਰਜ਼ ਯੂਨੀਅਨ ਮੋਗਾ ਕਰੇਗੀ ਭਰਵੀਂ ਸ਼ਮੂਲੀਅਤ

ਮੋਗਾ, 3 ਅਗਸਤ (ਸੁਰਿੰਦਰਪਾਲ ਸਿੰਘ)-ਐਲੀਮੈਂਟਰੀ ਟੀਚਰਜ਼ ਯੂਨੀਅਨ (ਰਜਿ.) ਮੋਗਾ ਜ਼ਿਲ੍ਹਾ ਕਮੇਟੀ ਦੀ ਅਹਿਮ ਮੀਟਿੰਗ ਜ਼ਿਲ੍ਹਾ ਪ੍ਰਧਾਨ ਸੁਰਿੰਦਰ ਕੁਮਾਰ ਸ਼ਰਮਾ ਅਤੇ ਜਨਰਲ ਸਕੱਤਰ ਗੁਰਮੁਖ ਸਿੰਘ ਤੂਰ ਦੀ ਅਗਵਾਈ ਹੇਠ ਮੋਗਾ ਵਿਖੇ ਹੋਈ।

Ad Position 21
No active advertisement
ਮੋਗਾ ਵਿਖੇ ਐਲੀਮੈਂਟਰੀ ਟੀਚਰਜ਼ ਯੂਨੀਅਨ ਦੇ ਆਗੂ 7 ਅਗਸਤ ਚੰਡੀਗੜ੍ਹ ਰੈਲੀ ਸੰਬੰਧੀ ਮੀਟਿੰਗ ਕਰਦੇ ਹੋਏ| ਤਸਵੀਰ: ਹਰਜੀਤ ਸਿੰਘ 04-08-2026
ਮੋਗਾ, 3 ਅਗਸਤ (ਸੁਰਿੰਦਰਪਾਲ ਸਿੰਘ)-ਐਲੀਮੈਂਟਰੀ ਟੀਚਰਜ਼ ਯੂਨੀਅਨ (ਰਜਿ.) ਮੋਗਾ ਜ਼ਿਲ੍ਹਾ ਕਮੇਟੀ ਦੀ ਅਹਿਮ ਮੀਟਿੰਗ ਜ਼ਿਲ੍ਹਾ ਪ੍ਰਧਾਨ ਸੁਰਿੰਦਰ ਕੁਮਾਰ ਸ਼ਰਮਾ ਅਤੇ ਜਨਰਲ ਸਕੱਤਰ ਗੁਰਮੁਖ ਸਿੰਘ ਤੂਰ ਦੀ ਅਗਵਾਈ ਹੇਠ ਮੋਗਾ ਵਿਖੇ ਹੋਈ। ਮੀਟਿੰਗ ਦੌਰਾਨ ਅਧਿਆਪਕਾਂ ਅਤੇ ਸਮੂਹ ਮੁਲਾਜ਼ਮ ਵਰਗ ਨਾਲ ਸਬੰਧਿਤ ਅਹਿਮ ਮਸਲਿਆਂ ’ਤੇ ਵਿਚਾਰ-ਵਟਾਂਦਰਾ ਕੀਤਾ ਗਿਆ ਅਤੇ ਭਵਿੱਖੀ ਸੰਘਰਸ਼ਾਂ ਨੂੰ ਲੈ ਕੇ ਮਹੱਤਵਪੂਰਨ ਫੈਸਲੇ ਲਏ ਗਏ। ਮੀਟਿੰਗ ਵਿਚ ਸਰਬਸੰਮਤੀ ਨਾਲ ਫੈਸਲਾ ਕੀਤਾ ਗਿਆ ਕਿ ਪੰਜਾਬ ਸਰਕਾਰ ਵਲੋਂ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੀਆਂ ਲੰਬੇ ਸਮੇਂ ਤੋਂ ਲਟਕ ਰਹੀਆਂ ਜਾਇਜ਼ ਮੰਗਾਂ ਪ੍ਰਤੀ ਅਪਣਾਈ ਜਾ ਰਹੀ ਬੇਰੁਖੀ ਅਤੇ ਚੁੱਪ ਨੂੰ ਤੋੜਨ ਲਈ 7 ਅਗਸਤ ਨੂੰ ਚੰਡੀਗੜ੍ਹ ਵਿਖੇ ਸਾਂਝਾ ਮੁਲਾਜ਼ਮ ਮੰਚ, ਪੈਨਸ਼ਨਰਜ਼ ਫਰੰਟ, ਪੰਜਾਬ ਮੁਲਾਜ਼ਮ ਮੰਚ ਅਤੇ ਵੱਖ-ਵੱਖ ਆਜ਼ਾਦ ਜਥੇਬੰਦੀਆਂ ਦੇ ਸਾਂਝੇ ਉਪਰਾਲੇ ਨਾਲ ਬਣੀ ਜੁਆਇੰਟ ਕੋਆਰਡੀਨੇਸ਼ਨ ਕਮੇਟੀ ਵਲੋਂ ਕੀਤੀ ਜਾ ਰਹੀ ਵਿਸ਼ਾਲ ਰੈਲੀ ਵਿਚ ਐਲੀਮੈਂਟਰੀ ਟੀਚਰਜ਼ ਯੂਨੀਅਨ (ਰਜਿ.) ਮੋਗਾ ਵਲੋਂ ਭਰਵੀਂ ਅਤੇ ਪ੍ਰਭਾਵਸ਼ਾਲੀ ਸ਼ਮੂਲੀਅਤ ਕੀਤੀ ਜਾਵੇਗੀ ਕਿਉਂਕਿ ਏਕਤਾ ਹੀ ਸਾਡੀ ਸਭ ਤੋਂ ਵੱਡੀ ਤਾਕਤ ਹੈ। ਰੈਲੀ ਦੀ ਸਫਲਤਾ ਨੂੰ ਯਕੀਨੀ ਬਣਾਉਣ ਲਈ ਸਮੂਹ ਬਲਾਕ ਕਮੇਟੀਆਂ ਨੂੰ ਤੁਰੰਤ ਸਰਗਰਮ ਕਰਨ ਦਾ ਫੈਸਲਾ ਕੀਤਾ ਗਿਆ। ਮੀਟਿੰਗ ਵਿਚ ਸੂਬਾ ਕਮੇਟੀ ਮੈਂਬਰ ਦਿਲਬਾਗ ਸਿੰਘ ਬੌਡੇ, ਸੁਰਜੀਤ ਸਿੰਘ ਸਮਰਾਟ, ਗੁਰਮੁਖ ਸਿੰਘ, ਗੁਰਤੇਜ ਸਿੰਘ, ਬਲਦੇਵ ਰਾਮ, ਜੀਵਨ ਸਿੰਘ, ਰਿਆਜ਼ ਮੁਹੰਮਦ, ਜਤਿੰਦਰ ਸਿੰਘ, ਸਰਬਜੀਤ ਸਿੰਘ ਸਮੇਤ ਹੋਰ ਜ਼ਿਲ੍ਹਾ ਅਤੇ ਬਲਾਕ ਪੱਧਰ ਦੇ ਆਗੂ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਸੰਤ ਬਾਬਾ ਭਾਗ ਸਿੰਘ ਯਾਦਗਾਰੀ ਵਿੱਦਿਅਕ ਸੰਸਥਾਵਾਂ ਸੁਖਾਨੰਦ ਵਿਖੇ ਗੁਰਮਤਿ ਸਮਾਗਮ ਨਾਲ ਨਵੇਂ ਵਿੱਦਿਅਕ ਸੈਸ਼ਨ ਦੀ ਸ਼ੁਰੂਆਤ ਅਗਲੀ ਖ਼ਬਰ 2 ਦੇਸੀ ਪਿਸਤੌਲਾਂ ਸਮੇਤ 2 ਵਿਅਕਤੀ ਕਾਬੂ
Ad Position 24
No active advertisement