05-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-08-2026

ਸੰਤ ਬਾਬਾ ਭਾਗ ਸਿੰਘ ਯਾਦਗਾਰੀ ਵਿੱਦਿਅਕ ਸੰਸਥਾਵਾਂ ਸੁਖਾਨੰਦ ਵਿਖੇ ਗੁਰਮਤਿ ਸਮਾਗਮ ਨਾਲ ਨਵੇਂ ਵਿੱਦਿਅਕ ਸੈਸ਼ਨ ਦੀ ਸ਼ੁਰੂਆਤ

ਠੱਠੀ ਭਾਈ, 3 ਅਗਸਤ (ਜਗਰੂਪ ਸਿੰਘ ਮਠਾੜੂ)-ਬ੍ਰਹਮ ਗਿਆਨੀ ਸੱਚਖੰਡ ਵਾਸੀ ਸੰਤ ਬਾਬਾ ਹਜ਼ੂਰਾ ਸਿੰਘ ਜੀ ਤੋਂ ਵਰੋਸਾਏ ਹੋਏ ਸੰਤ ਬਾਬਾ ਕੁਲਵੰਤ ਸਿੰਘ ਦੀ ਰਹਿਨੁਮਾਈ ਹੇਠ ਚੱਲ ਰਹੀਆਂ ਸੰਤ ਬਾਬਾ ਭਾਗ ਸਿੰਘ ਯਾਦਗਾਰੀ ਵਿੱਦਿਅਕ ਸੰਸਥਾਵਾਂ ਸੁਖਾਨੰਦ (ਮੋਗਾ) ਵਿਖੇ ਚੱਲੀ ਆ ਰਹੀ ਪ੍ਰੰਪਰਾ ਅਨੁਸਾਰ ਨਵੇਂ ਵਿੱਦਿਅਕ ਸੈਸ਼ਨ ਦਾ ਆਗਾਜ਼ ਗੁਰਮਤਿ ਸਮਾਗਮ ਕਰਵਾਉਣ ਉਪਰੰਤ ਕੀਤਾ ਗਿਆ। ਸਮਾਗਮ ਦੌਰਾਨ ਮੂਲ ਮੰਤਰ ਦੇ ਜਾਪ ਉਪਰੰਤ ਜਪੁਜੀ ਸਾਹਿਬ ਅਤੇ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਕੀਤੇ ਗਏ।

Ad Position 21
No active advertisement
ਅਜੀਤ ਡੈਸਕ 04-08-2026
ਠੱਠੀ ਭਾਈ, 3 ਅਗਸਤ (ਜਗਰੂਪ ਸਿੰਘ ਮਠਾੜੂ)-ਬ੍ਰਹਮ ਗਿਆਨੀ ਸੱਚਖੰਡ ਵਾਸੀ ਸੰਤ ਬਾਬਾ ਹਜ਼ੂਰਾ ਸਿੰਘ ਜੀ ਤੋਂ ਵਰੋਸਾਏ ਹੋਏ ਸੰਤ ਬਾਬਾ ਕੁਲਵੰਤ ਸਿੰਘ ਦੀ ਰਹਿਨੁਮਾਈ ਹੇਠ ਚੱਲ ਰਹੀਆਂ ਸੰਤ ਬਾਬਾ ਭਾਗ ਸਿੰਘ ਯਾਦਗਾਰੀ ਵਿੱਦਿਅਕ ਸੰਸਥਾਵਾਂ ਸੁਖਾਨੰਦ (ਮੋਗਾ) ਵਿਖੇ ਚੱਲੀ ਆ ਰਹੀ ਪ੍ਰੰਪਰਾ ਅਨੁਸਾਰ ਨਵੇਂ ਵਿੱਦਿਅਕ ਸੈਸ਼ਨ ਦਾ ਆਗਾਜ਼ ਗੁਰਮਤਿ ਸਮਾਗਮ ਕਰਵਾਉਣ ਉਪਰੰਤ ਕੀਤਾ ਗਿਆ। ਸਮਾਗਮ ਦੌਰਾਨ ਮੂਲ ਮੰਤਰ ਦੇ ਜਾਪ ਉਪਰੰਤ ਜਪੁਜੀ ਸਾਹਿਬ ਅਤੇ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਕੀਤੇ ਗਏ। ਇਸ ਉਪਰੰਤ ਭਾਈ ਹਰਪ੍ਰੀਤ ਸਿੰਘ ਕਮਾਲੂ ਵਾਲਿਆਂ ਦੇ ਜਥੇ ਵਲੋਂ ਅਨੰਦਮਈ ਕਥਾ-ਕੀਰਤਨ ਦੀਵਾਨ ਸਜਾਏ ਗਏ। ਇਸ ਮੌਕੇ ਕਥਾ ਵਿਚਾਰਾਂ ਦੀ ਸਾਂਝ ਪਾਉਂਦਿਆਂ ਭਾਈ ਹਰਪ੍ਰੀਤ ਸਿੰਘ ਨੇ ਕਿਹਾ ਕਿ ਮਨ ਦੀ ਸ਼ਾਂਤੀ ਅਤੇ ਆਤਮਿਕ ਸਕੂਨ ਗੁਰਬਾਣੀ ਨਾਲ ਜੁੜਨ ਸਦਕਾ ਹੀ ਪ੍ਰਾਪਤ ਕੀਤਾ ਜਾ ਸਕਦਾ ਹੈ। ਉਨ੍ਹਾਂ ਵਿਦਿਆਰਥਣਾਂ ਨੂੰ ਗੁਰਬਾਣੀ ਨਾਲ ਜੁੜਨ, ਅਧਿਆਪਕਾਂ ਦਾ ਸਤਿਕਾਰ ਕਰਨ, ਉੱਚ ਵਿੱਦਿਆ ਗ੍ਰਹਿਣ ਕਰਨ ਅਤੇ ਨਿੱਤਨੇਮ ਦੇ ਧਾਰਨੀ ਬਣਨ ਲਈ ਪ੍ਰੇਰਿਤ ਕੀਤਾ। ਇਸ ਦੌਰਾਨ ਕਾਲਜ ਦੀਆਂ ਵਿਦਿਆਰਥਣਾਂ ਵਲੋਂ ਵੀ ਸ਼ਬਦ ਗਾਇਨ ਕੀਤਾ ਗਿਆ। ਸਮਾਗਮ ਵਿਚ ਸੁਖਾਨੰਦ ਵਿੱਦਿਅਕ ਸੰਸਥਾਵਾਂ ਦੀਆਂ ਸਮੂਹ ਸ਼ਾਖਾਵਾਂ ਦੇ ਪ੍ਰਿੰਸੀਪਲਾਂ, ਡਾਇਰੈਕਟਰਾਂ, ਅਧਿਆਪਕਾਂ ਅਤੇ ਵਿਦਿਆਰਥੀਆਂ ਨੇ ਸੰਗਤ ਰੂਪ ਵਿਚ ਹਾਜ਼ਰੀ ਭਰੀ। ਸੰਗਤ ਨੇ ਰੂਹਾਨੀ ਕੀਰਤਨ ਦਰਬਾਰ ਅਤੇ ਸਰਬ ਸਾਂਝੀ ਗੁਰਬਾਣੀ ਦੇ ਸਿਮਰਨ ਦਾ ਭਰਪੂਰ ਆਨੰਦ ਮਾਣਿਆ। ਉਪਰੰਤ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਨਮੁੱਖ ਸਰਬੱਤ ਦੇ ਭਲੇ ਲਈ ਅਰਦਾਸ ਕੀਤੀ ਗਈ। ਕਾਲਜ ਪ੍ਰਬੰਧਕੀ ਕਮੇਟੀ ਵਲੋਂ ਕਾਲਜ ਪ੍ਰਿੰਸੀਪਲ ਡਾ. ਹਰਪ੍ਰੀਤ ਕੌਰ ਔਲਖ ਨੇ ਨਵੇਂ ਵਿਦਿਆਰਥੀਆਂ ਅਤੇ ਸਮੂਹ ਸਟਾਫ਼ ਨੂੰ ਜੀ ਆਇਆਂ ਕਿਹਾ। ਉਨ੍ਹਾਂ ਵਿਦਿਆਰਥੀਆਂ ਨੂੰ ਸਿੱਖਿਆ, ਸਹਿ-ਵਿੱਦਿਅਕ ਗਤੀਵਿਧੀਆਂ ਅਤੇ ਖੇਡਾਂ ਦੇ ਖੇਤਰ ਵਿਚ ਅਣਥੱਕ ਮਿਹਨਤ ਕਰਕੇ ਸੰਸਥਾ ਦਾ ਨਾਂਅ ਰੌਸ਼ਨ ਕਰਨ ਅਤੇ ਅਨੁਸ਼ਾਸਨ ਦੀ ਪਾਲਣਾ ਕਰਨ ਲਈ ਪ੍ਰੇਰਿਤ ਕੀਤਾ। ਇਸ ਮੌਕੇ ਡੇਰਾ ਭੋਰੇ ਵਾਲਾ ਦੇ ਮੁੱਖ ਸੇਵਾਦਾਰ ਬਾਬਾ ਜਗਦੇਵ ਸਿੰਘ, ਸੰਸਥਾ ਦੀ ਪ੍ਰਬੰਧਕੀ ਕਮੇਟੀ ਦੇ ਮੈਂਬਰ ਚਰਨਜੀਤ ਸਿੰਘ ਗੱਬੀ, ਸੁਖਦੇਵ ਸਿੰਘ, ਦਿਆ ਸਿੰਘ, ਚਰਨਜੀਤ ਸਿੰਘ ਸਿੱਧੂ, ਜੱਸਾ ਸਿੰਘ, ਅਜਮੇਰ ਸਿੰਘ ਤੋਂ ਇਲਾਵਾ ਡਿਗਰੀ ਕਾਲਜ, ਐਜੂਕੇਸ਼ਨ ਕਾਲਜ ਅਤੇ ਪਬਲਿਕ ਸਕੂਲ ਦੇ ਡਾਇਰੈਕਟਰ ਤੇ ਪ੍ਰਿੰਸੀਪਲ, ਸੈਕੰਡਰੀ ਸਕੂਲ ਦੇ ਪ੍ਰਿੰਸੀਪਲ, ਟੀਚਿੰਗ ਅਤੇ ਨਾਨ-ਟੀਚਿੰਗ ਸਟਾਫ਼ ਸਮੇਤ ਸਮੂਹ ਵਿਦਿਆਰਥੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ 6 ਨੂੰ ਮੋਗਾ ਤੋਂ ਹਰਿਦੁਆਰ ਲਈ ਰਵਾਨਾ ਹੋਣਗੇ ਕਾਂਵੜੀਏ, ਹਰ ਕੀ ਪੌੜੀ ਤੋਂ ਲਿਆਉਣਗੇ ਪਵਿੱਤਰ ਗੰਗਾ ਜਲ ਸ਼ਰਧਾਲੂਆਂ ਦੀ ਸੁਰ... ਅਗਲੀ ਖ਼ਬਰ 7 ਦੀ ਚੰਡੀਗੜ੍ਹ ਰੈਲੀ ’ਚ ਐਲੀਮੈਂਟਰੀ ਟੀਚਰਜ਼ ਯੂਨੀਅਨ ਮੋਗਾ ਕਰੇਗੀ ਭਰਵੀਂ ਸ਼ਮੂਲੀਅਤ
Ad Position 24
No active advertisement