06-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-08-2026

ਸ਼੍ਰੋਮਣੀ ਅਕਾਲੀ ਦਲ ਵਾਰਿਸ ਪੰਜਾਬ ਵਲੋਂ ਹਲਕਾ ਬਾਘਾ ਪੁਰਾਣਾ ਦੀ ਅਹਿਮ ਮੀਟਿੰਗ 8 ਅਗਸਤ ਰਾਜੇਆਣਾ ਦੇ ਸਮਾਗਮ ਦੀਆਂ ਤਿਆਰੀਆਂ ਸੰਬੰਧੀ ਲਗਾਈਆਂ ਡਿਊਟੀਆਂ

ਬਾਘਾ ਪੁਰਾਣਾ, 3 ਅਗਸਤ (ਟਿੰਕੂ ਕਾਠਪਾਲ)-8 ਅਗਸਤ ਦਿਨ ਸਨਿੱਚਰਵਾਰ ਨੂੰ ਮਿੱਤਲ ਪੈਲੇਸ ਵਿਖੇ ਕਰਵਾਏ ਜਾ ਰਹੇ ਸ਼੍ਰੋਮਣੀ ਅਕਾਲੀ ਦਲ ਵਾਰਸ ਪੰਜਾਬ ਦੇ ਵਿਸ਼ੇਸ਼ ਸਮਾਗਮ ਅਤੇ ਵੱਡੀ ਇਕੱਤਰਤਾ ਦੀਆਂ ਤਿਆਰੀਆਂ ਨੂੰ ਮੁੱਖ ਰੱਖਦਿਆਂ ਅੱਜ ਜਗਤਾਰ ਸਿੰਘ ਰਾਜੇਆਣਾ ਦੇ ਫਾਰਮ ਹਾਊਸ ਵਿਖੇ ਸੀਨੀਅਰ ਆਗੂਆਂ ਦੀ ਇਕ ਅਹਿਮ ਮੀਟਿੰਗ ਹੋਈ। ਮੀਟਿੰਗ ਵਿਚ ਸਮਾਗਮ ਨੂੰ ਸਫਲ ਬਣਾਉਣ ਲਈ ਵਿਸ਼ੇਸ਼ ਰਣਨੀਤੀ ਉਲੀਕੀ ਗਈ ਅਤੇ ਵਰਕਰਾਂ ਦੀਆਂ ਵੱਖ-ਵੱਖ ਜ਼ਿੰਮੇਵਾਰੀਆਂ ਤੇ ਡਿਊਟੀਆਂ ਲਗਾਈਆਂ ਗਈਆਂ।

Ad Position 21
No active advertisement
ਸ਼੍ਰੋਮਣੀ ਅਕਾਲੀ ਦਲ ਵਾਰਸ ਪੰਜਾਬ ਸੀਨੀਅਰ ਆਗੂ ਜਗਤਾਰ ਸਿੰਘ ਰਾਜੇਆਣਾ, ਬਲਤੇਜ ਸਿੰਘ ਲੰਗੇਆਣਾ, ਬਾਘਾ ਪੁਰਾਣਾ ਹਲਕਾ ਆਗੂਆਂ ਨਾਲ ਮੀਟਿੰਗ ਦੌਰਾਨ। ਤਸਵੀਰ : ਕਾਠਪਾਲ 04-08-2026
ਬਾਘਾ ਪੁਰਾਣਾ, 3 ਅਗਸਤ (ਟਿੰਕੂ ਕਾਠਪਾਲ)-8 ਅਗਸਤ ਦਿਨ ਸਨਿੱਚਰਵਾਰ ਨੂੰ ਮਿੱਤਲ ਪੈਲੇਸ ਵਿਖੇ ਕਰਵਾਏ ਜਾ ਰਹੇ ਸ਼੍ਰੋਮਣੀ ਅਕਾਲੀ ਦਲ ਵਾਰਸ ਪੰਜਾਬ ਦੇ ਵਿਸ਼ੇਸ਼ ਸਮਾਗਮ ਅਤੇ ਵੱਡੀ ਇਕੱਤਰਤਾ ਦੀਆਂ ਤਿਆਰੀਆਂ ਨੂੰ ਮੁੱਖ ਰੱਖਦਿਆਂ ਅੱਜ ਜਗਤਾਰ ਸਿੰਘ ਰਾਜੇਆਣਾ ਦੇ ਫਾਰਮ ਹਾਊਸ ਵਿਖੇ ਸੀਨੀਅਰ ਆਗੂਆਂ ਦੀ ਇਕ ਅਹਿਮ ਮੀਟਿੰਗ ਹੋਈ। ਮੀਟਿੰਗ ਵਿਚ ਸਮਾਗਮ ਨੂੰ ਸਫਲ ਬਣਾਉਣ ਲਈ ਵਿਸ਼ੇਸ਼ ਰਣਨੀਤੀ ਉਲੀਕੀ ਗਈ ਅਤੇ ਵਰਕਰਾਂ ਦੀਆਂ ਵੱਖ-ਵੱਖ ਜ਼ਿੰਮੇਵਾਰੀਆਂ ਤੇ ਡਿਊਟੀਆਂ ਲਗਾਈਆਂ ਗਈਆਂ। ਮੀਟਿੰਗ ਸੰਬੋਧਨ ਕਰਦਿਆਂ ਜਗਤਾਰ ਸਿੰਘ ਰਾਜੇਆਣਾ, ਗੁਰਜੰਟ ਸਿੰਘ ਭੁੱਟੋ ਰੋਡੇ , ਬਲਦੇਵ ਸਿੰਘ ਲੰਗੇਆਣਾ, ਅਤੇ ਬਲਦੇਵ ਸਿੰਘ ਮਾਣੂੰਕੇ ਨੇ ਸੰਬੋਧਨ ਕਰਦਿਆਂ ਕਿਹਾ ਕਿ ਇਸ ਸਮਾਗਮ ਵਿਚ ਸ਼੍ਰੋਮਣੀ ਅਕਾਲੀ ਦਲ ਵਾਰਸ ਪੰਜਾਬ ਸਰਪ੍ਰਸਤ ਬਾਪੂ ਤਰਸੇਮ ਸਿੰਘ, ਵਿਧਾਇਕ ਮਨਪ੍ਰੀਤ ਸਿੰਘ ਇਆਲ਼ੀ, ਮੈਂਬਰ ਪਾਰਲੀਮੈਂਟ ਸਰਬਜੀਤ ਸਿੰਘ ਖ਼ਾਲਸਾ ਅਤੇ ਪਾਰਟੀ ਦੀ ਸਮੁੱਚੀ ਸੀਨੀਅਰ ਲੀਡਰਸ਼ਿਪ ਇਹ ਸਮਾਗਮ ਵਿਚ ਵਿਸ਼ੇਸ਼ ਤੌਰ ‘ਤੇ ਪਹੁੰਚ ਰਹੀ ਹੈ। ਉਨ੍ਹਾਂ ਕਿਹਾ ਕਿ ਇਹ ਸਮਾਗਮ ਇਲਾਕੇ ਦੀ ਸਿਆਸਤ ਅਤੇ ਲੋਕ ਹਿਤਾਂ ਲਈ ਬੇਹੱਦ ਅਹਿਮ ਸਾਬਤ ਹੋਵੇਗਾ। ਆਗੂਆਂ ਨੇ ਨੌਜਵਾਨਾਂ ਅਤੇ ਇਲਾਕਾ ਨਿਵਾਸੀਆਂ ਨੂੰ ਵੱਡੀ ਗਿਣਤੀ ਵਿਚ ਮਿੱਤਲ ਪੈਲੇਸ ਪਹੁੰਚਣ ਦੀ ਜ਼ੋਰਦਾਰ ਅਪੀਲ ਕੀਤੀ। ਇਸ ਮੌਕੇ ਗੁਰਪ੍ਰੀਤ ਸਿੰਘ ਗੋਪੀ ਰਾਜੇਆਣਾ, ਮਾਸਟਰ ਆਤਮਾ ਸਿੰਘ, ਮਹਾ ਸਿੰਘ (ਭਰਾਤਾ ਕੁਲਵੰਤ ਸਿੰਘ ਰਾਊਕੇ), ਸੁਖਦੀਪ ਸਿੰਘ ਰੋਡੇ, ਇੰਦਰਜੀਤ ਸਿੰਘ ਲੰਗੇਆਣਾ, ਬਲਤੇਜ ਸਿੰਘ ਰਾਜੇਆਣਾ ਅਤੇ ਸਾਧੂ ਸਿੰਘ ਭਾਊ ਰਾਜੇਆਣਾ, ਅਮਰਜੀਤ ਸਿੰਘ ਲੰਢੇਕੇ ਸਾਬਕਾ ਚੇਅਰਮੈਨ, ਗੁਰਤੇਜ ਸਿੰਘ ਰਾਜੇਆਣਾ ਸਮੇਤ ਵੱਡੀ ਗਿਣਤੀ ਵਿਚ ਆਗੂ ਤੇ ਵਰਕਰ ਹਾਜ਼ਰ ਸਨ। ਮੀਟਿੰਗ ਦੇ ਅਖੀਰ ਵਿਚ ਆਗੂਆਂ ਨੇ ਦਾਅਵਾ ਕੀਤਾ ਕਿ ਸਮਾਗਮ ਨੂੰ ਲੈ ਕੇ ਲੋਕਾਂ ਵਿਚ ਭਾਰੀ ਉਤਸ਼ਾਹ ਹੈ ਅਤੇ ਇਸ ਇਕੱਠ ਵਿਚ ਲੋਕ ਆਪ ਮੁਹਾਰੇ ਵੱਡੀ ਪੱਧਰ ‘ਤੇ ਸ਼ਮੂਲੀਅਤ ਕਰਨਗੇ।
Ad Position 22
No active advertisement
ਪਿਛਲੀ ਖ਼ਬਰ ਗੁਰਮਤਿ ਰਾਗੀ ਗ੍ਰੰਥੀ ਸਭਾ ਦੀ ਮੀਟਿੰਗ ਅਗਲੀ ਖ਼ਬਰ ‘‘­ਇਕ ਰੁੱਖ ਮਾਂ ਦੇ ਨਾਂਅ’’ ਮੁਹਿੰਮ ਤਹਿਤ ਮਾਊਂਟ ਇੰਟਰਨੈਸ਼ਨਲ ਸਕੂਲ ਬਾਘਾ ਪੁਰਾਣਾ ਨੇ ਵਿਦਿਆਰਥੀਆਂ ਨੂੰ ਵੰਡੇ ਬੂਟੇ
Ad Position 24
No active advertisement