ਕਬੱਡੀ ਮੁਕਾਬਲਿਆਂ ’ਚ ਐਸ.ਐਮ.ਡੀ. ਵਰਲਡ ਸਕੂਲ ਜ਼ੋਨ ਭਰ ’ਚ ਪਹਿਲੇ ਸਥਾਨ ’ਤੇ
ਨੱਥੂਵਾਲਾ ਗਰਬੀ, 3 ਅਗਸਤ (ਨਵਦੀਪ ਸਿੰਘ)-ਸੰਤ ਮੋਹਨ ਦਾਸ ਯਾਦਗਾਰੀ ਵਿੱਦਿਅਕ ਸੰਸਥਾਵਾਂ ਅਧੀਨ ਚੱਲ ਰਹੇ ਐਸ. ਐਮ.
ਨੱਥੂਵਾਲਾ ਗਰਬੀ, 3 ਅਗਸਤ (ਨਵਦੀਪ ਸਿੰਘ)-ਸੰਤ ਮੋਹਨ ਦਾਸ ਯਾਦਗਾਰੀ ਵਿੱਦਿਅਕ ਸੰਸਥਾਵਾਂ ਅਧੀਨ ਚੱਲ ਰਹੇ ਐਸ.ਐਮ.ਡੀ. ਵਰਲਡ ਸਕੂਲ ਕੋਟ ਸੁਖੀਆ ਦੀਆਂ ਖਿਡਾਰਨਾਂ ਨੇ ਫ਼ਰੀਦਕੋਟ ਜ਼ਿਲ੍ਹੇ ਦੇ ਨਹਿਰੂ ਸਟੇਡੀਅਮ ਫ਼ਰੀਦਕੋਟ ਵਿਖੇ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈ.ਸਿ.) ਅੰਜਨਾ ਕੌਸ਼ਲ ਜੀ ਦੀ ਅਗਵਾਈ ਹੇਠ ਸ਼ੁਰੂ ਹੋਈਆਂ ਜ਼ੋਨ ਪੱਧਰ ਦੀਆਂ ਖੇਡਾਂ ‘ਚ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ ਕਬੱਡੀ ਨੈਸ਼ਨਲ ਸਟਾਈਲ ਦੇ ਮੁਕਾਬਲਿਆਂ ‘ਚ ਸ਼ਾਨਦਾਰ ਪੁਜ਼ੀਸ਼ਨਾਂ ਹਾਸਿਲ ਕੀਤੀਆਂ। ਸੰਸਥਾ ਦੇ ਸਰਪ੍ਰਸਤ ਮੁਕੰਦ ਲਾਲ ਥਾਪਰ ਨੇ ਜਾਣਕਾਰੀ ਸਾਂਝੀ ਕਰਦੇ ਹੋਏ ਕਿਹਾ ਕਿ ਸਕੂਲ ਦੀਆਂ ਖਿਡਾਰਨਾਂ ਨੇ ਕਬੱਡੀ ਮੁਕਾਬਲਿਆਂ ਉਮਰ ਵਰਗ ਅੰਡਰ-14 (ਲੜਕੀਆਂ) ‘ਚ ਭਾਣਾ ਸਕੂਲ ਦੀ ਟੀਮ ਨੂੰ ਹਰਾ ਪਹਿਲਾ ਸਥਾਨ ਪ੍ਰਾਪਤ ਕਰਦੇ ਹੋਏ ਮਾਣ-ਮੱਤੀਆਂ ਪ੍ਰਾਪਤੀਆਂ ਕੀਤੀਆਂ। ਸਕੂਲ ਪ੍ਰਿੰਸੀਪਲ ਹਰਮੋਹਨ ਸਿੰਘ ਸਾਹਨੀ ਨੇ ਇੰਨਾ ਖਿਡਾਰਨਾਂ ਦੀ ਸ਼ਾਨਦਾਰ ਪ੍ਰਾਪਤੀ ਲਈ ਉਨ੍ਹਾਂ ਨੂੰ ਮੁਬਾਰਕਬਾਦ ਦਿੰਦੇ ਹੋਏ ਉਨ੍ਹਾਂ ਦੇ ਚੰਗੇਰੇ ਭਵਿੱਖ ਲਈ ਕਾਮਨਾ ਕੀਤੀ ਤੇ ਜੇਤੂ ਖਿਡਾਰਨਾਂ ਦੀ ਖੇਡਾਂ ਵਿਚ ਬਿਹਤਰ ਕਾਰਗੁਜ਼ਾਰੀ ਲਈ ਹੌਸਲਾ ਅਫਜਾਈ ਕੀਤੀ। ਇਸ ਮੌਕੇ ਸਕੂਲ ਦੇ ਡਿਪਟੀ ਡਾਇਰੈਕਟਰ ਸੰਦੀਪ ਥਾਪਰ ਨੇ ਕਿਹਾ ਕਿ ਇਹ ਪ੍ਰਾਪਤੀਆਂ ਖਿਡਾਰਨਾਂ ਦੀ ਸਖ਼ਤ ਮਿਹਨਤ ਅਤੇ ਕਬੱਡੀ ਕੋਚ ਜਸਪਾਲ ਸਿੰਘ ਦੀ ਯੋਗ ਅਗਵਾਈ ਦਾ ਨਤੀਜਾ ਹੈ। ਇਸ ਮੌਕੇ ਸਕੂਲ ਦੀ ਟਰੱਸਟੀ ਸੰਤੋਖ ਸਿੰਘ ਸੋਢੀ, ਪ੍ਰਬੰਧਕੀ ਕਮੇਟੀ ਦੇ ਮੈਂਬਰ ਮੇਘਾ ਥਾਪਰ, ਕੋਆਰਡੀਨੇਟਰ ਅਮਨ ਆਦਿ ਹਾਜ਼ਰ ਸਨ।