07-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-08-2026

ਜਥੇਬੰਦੀ ਨੂੰ ਮਜ਼ਬੂਤ ਕਰਨ ਤਹਿਤ ਬੀ.ਕੇ.ਯੂ. ਖੋਸਾ ਨੇ ਪਿੰਡ ਫੂਲੇਵਾਲਾ ’ਚ ਨਵੀਂ ਇਕਾਈ ਦਾ ਕੀਤਾ ਗਠਨ

ਬਾਘਾ ਪੁਰਾਣਾ, 3 ਅਗਸਤ (ਗੁਰਮੀਤ ਸਿੰਘ ਮਾਣੂੰਕੇ)-ਜਥੇਬੰਦੀ ਨੂੰ ਮਜ਼ਬੂਤ ਕਰਨ ਤਹਿਤ ਭਾਰਤੀ ਕਿਸਾਨ ਯੂਨੀਅਨ ਖੋਸਾ ਨੇ ਪਿੰਡ-ਪਿੰਡ ਇਕਾਈ ਬਣਾਉਣ ਤਹਿਤ ਪਿੰਡ ਫੂਲੇਵਾਲਾ ਵਿਖੇ ਇਕਾਈ ਦਾ ਗਠਨ ਕੀਤਾ ਗਿਆ। ਇਸ ਇਕਾਈ ਦੀ ਚੋਣ ਯੂਨੀਅਨ ਦੇ ਸੂਬਾ ਸੀਨੀਅਰ ਮੀਤ ਪ੍ਰਧਾਨ ਗੁਰਦਰਸ਼ਨ ਸਿੰਘ ਕਾਲੇਕੇ, ਜ਼ਿਲ੍ਹਾ ਪ੍ਰਧਾਨ ਸੁਖਮੰਦਰ ਸਿੰਘ ਉਗੋਕੇ, ਬਲਾਕ ਪ੍ਰਧਾਨ ਸੁਰਜੀਤ ਸਿੰਘ ਵਿਰਕ ਦੀ ਦੇਖ ਰੇਖ ਹੇਠ ਕੀਤੀ ਗਈ।

Ad Position 21
No active advertisement
ਅਜੀਤ ਡੈਸਕ 04-08-2026
ਬਾਘਾ ਪੁਰਾਣਾ, 3 ਅਗਸਤ (ਗੁਰਮੀਤ ਸਿੰਘ ਮਾਣੂੰਕੇ)-ਜਥੇਬੰਦੀ ਨੂੰ ਮਜ਼ਬੂਤ ਕਰਨ ਤਹਿਤ ਭਾਰਤੀ ਕਿਸਾਨ ਯੂਨੀਅਨ ਖੋਸਾ ਨੇ ਪਿੰਡ-ਪਿੰਡ ਇਕਾਈ ਬਣਾਉਣ ਤਹਿਤ ਪਿੰਡ ਫੂਲੇਵਾਲਾ ਵਿਖੇ ਇਕਾਈ ਦਾ ਗਠਨ ਕੀਤਾ ਗਿਆ। ਇਸ ਇਕਾਈ ਦੀ ਚੋਣ ਯੂਨੀਅਨ ਦੇ ਸੂਬਾ ਸੀਨੀਅਰ ਮੀਤ ਪ੍ਰਧਾਨ ਗੁਰਦਰਸ਼ਨ ਸਿੰਘ ਕਾਲੇਕੇ, ਜ਼ਿਲ੍ਹਾ ਪ੍ਰਧਾਨ ਸੁਖਮੰਦਰ ਸਿੰਘ ਉਗੋਕੇ, ਬਲਾਕ ਪ੍ਰਧਾਨ ਸੁਰਜੀਤ ਸਿੰਘ ਵਿਰਕ ਦੀ ਦੇਖ ਰੇਖ ਹੇਠ ਕੀਤੀ ਗਈ। ਇਸ ਚੋਣ ‘ਚ ਪਿੰਡ ਵਾਸੀਆਂ ਵਲੋਂ ਪਰਮਿੰਦਰ ਸਿੰਘ ਨੂੰ ਪ੍ਰਧਾਨ, ਸੁਰਜੀਤ ਸਿੰਘ ਨੂੰ ਸੀਨੀਅਰ ਮੀਤ ਪ੍ਰਧਾਨ, ਬਲਵਿੰਦਰ ਸਿੰਘ ਮੀਤ ਪ੍ਰਧਾਨ, ਜਸਵੀਰ ਸਿੰਘ ਸਕੱਤਰ, ਨੰਬਰਦਾਰ ਗੁਰਦੇਵ ਸਿੰਘ ਖ਼ਜ਼ਾਨਚੀ, ਜਸਵਿੰਦਰ ਸਿੰਘ ਪ੍ਰੈੱਸ ਸਕੱਤਰ ਅਤੇ ਜਗਮੋਹਨ ਸਿੰਘ ਨੂੰ ਸਹਾਇਕ ਸਕੱਤਰ ਚੁਣ ਲਿਆ ਗਿਆ। ਇਸ ਮੌਕੇ ਮੀਟਿੰਗ ਨੂੰ ਸੰਬੋਧਨ ਕਰਦੇ ਹੋਏ ਜਥੇਬੰਦੀ ਦੇ ਸੂਬਾ ਸੀਨੀਅਰ ਮੀਤ ਪ੍ਰਧਾਨ ਗੁਰਦਰਸ਼ਨ ਸਿੰਘ ਕਾਲੇਕੇ, ਜ਼ਿਲ੍ਹਾ ਪ੍ਰਧਾਨ ਸੁਖਮੰਦਰ ਸਿੰਘ ਉਗੋਕੇ, ਜ਼ਿਲ੍ਹਾ ਆਗੂ ਰਵਿੰਦਰ ਸਿੰਘ ਨੇ ਕਿਹਾ ਕਿ ਕੇਂਦਰ ਸਰਕਾਰ ਦੀਆਂ ਲੋਕ ਮਾਰੂ ਨੀਤੀਆਂ ਵਿਰੁੱਧ ਸਭ ਵਰਗਾਂ ਦੇ ਲੋਕਾਂ ਨੂੰ ਇੱਕਮੁੱਠ ਹੋਣ ਦੀ ਲੋੜ ਹੈ ਤਾਂ ਜੋ ਕੇਂਦਰ ਸਰਕਾਰ ਅਤੇ ਕਾਰਪੋਰੇਟ ਘਰਾਨਿਆਂ ਦੁਆਰਾ ਕਿਸਾਨਾਂ, ਮਜ਼ਦੂਰਾਂ, ਦੁਕਾਨਦਾਰਾਂ ਦੀ ਕੀਤੀ ਜਾਂਦੀ ਲੁੱਟ ਅਤੇ ਮਾਰੂ ਨੀਤੀਆਂ ਨੂੰ ਠੱਲ੍ਹ ਪਾਈ ਜਾ ਸਕੇ। ਇਸ ਮੌਕੇ ਸੀਨੀਅਰ ਆਗੂਆਂ ਨੇ ਨਵੀਂ ਚੁਣੀ ਟੀਮ ਨੂੰ ਵਧਾਈ ਦਿੰਦਿਆਂ ਕਿਹਾ ਕਿ ਜਥੇਬੰਦੀ ‘ਚ ਆਉਣ ਵਾਲੇ ਹਰ ਇਕ ਵਰਕਰ ਅਤੇ ਅਹੁਦੇਦਾਰ ਨੂੰ ਜਥੇਬੰਦੀ ਵਲੋਂ ਪੂਰਾ ਮਾਣ ਸਤਿਕਾਰ ਦਿੱਤਾ ਜਾਵੇਗਾ। ਇਸ ਮੌਕੇ ਸਟੇਜ ਦੀ ਭੂਮਿਕਾ ਲਖਵੀਰ ਸਿੰਘ ਕੋਮਲ ਬਲਾਕ ਸਕੱਤਰ ਬਾਘਾ ਪੁਰਾਣਾ ਨੇ ਨਿਭਾਈ। ਇਸ ਮੌਕੇ ਤੇਜ ਸਿੰਘ ਰਹਿਲ, ਤਾਰ ਸਿੰਘ ਸਿੱਧੂ, ਗੁਰਦੇਵ ਸਿੰਘ ਸਰਪੰਚ, ਗੁਰਸੇਵਕ ਸਿੰਘ, ਜੋਰਾ ਸਿੰਘ, ਬਲਵਿੰਦਰ ਸਿੰਘ, ਜਸਵੀਰ ਸਿੰਘ, ਜਗਰੂਪ ਸਿੰਘ, ਗੁਰਜੰਟ ਸਿੰਘ, ਤਰਲੋਚਨ ਸਿੰਘ, ਸੁਖਮੰਦਰ ਸਿੰਘ, ਜਗਮੇਲ ਸਿੰਘ, ਦਰਸ਼ਨ ਸਿੰਘ, ਜਸਪਾਲ ਸਿੰਘ, ਜਗਦੀਸ਼ ਸਿੰਘ, ਗੁਰਮੀਤ ਸਿੰਘ ਆਦਿ ਵੱਡੀ ਗਿਣਤੀ ‘ਚ ਕਿਸਾਨ ਵੀਰ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਸੀਨੀਅਰ ਪ੍ਰੈੱਸ ਫੋਟੋਗ੍ਰਾਫਰ ਸਤੀਸ਼ ਸਾਹਨੀ ਨੂੰ ਵੱਖ-ਵੱਖ ਸ਼ਖਸੀਅਤਾਂ ਵਲੋਂ ਅੰਤਿਮ ਵਿਦਾਇਗੀ ਅਗਲੀ ਖ਼ਬਰ ਗੁਰੂ ਦਕਸ਼ ਪ੍ਰਜਾਪਤ ਦੀ ਜੈਅੰਤੀ ਮਨਾਈ ਹੋਣਹਾਰ ਵਿਦਿਆਰਥੀਆਂ ਦਾ ਕੀਤਾ ਸਨਮਾਨ
Ad Position 24
No active advertisement