07-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-08-2026

ਟੀ.ਐਲ.ਐਫ. ਸਕੂਲ ਦੀਆਂ ਕੁੜੀਆਂ ਨੇ ਪੰਜਾਬ ਜ਼ੋਨਲ ਕ੍ਰਿਕਟ ਟੂਰਨਾਮੈਂਟ ’ਚ ਮਾਰੀ ਬਾਜ਼ੀ

ਮੋਗਾ, 3 ਅਗਸਤ (ਸੁਰਿੰਦਰਪਾਲ ਸਿੰਘ)-ਪ੍ਰਮੁੱਖ ਵਿੱਦਿਅਕ ਸੰਸਥਾ ਦ ਲਰਨਿੰਗ ਫੀਲਡ ਏ ਗਲੋਬਲ ਸਕੂਲ (ਟੀ. ਐਲ.

Ad Position 21
No active advertisement
ਅਜੀਤ ਡੈਸਕ 04-08-2026
ਮੋਗਾ, 3 ਅਗਸਤ (ਸੁਰਿੰਦਰਪਾਲ ਸਿੰਘ)-ਪ੍ਰਮੁੱਖ ਵਿੱਦਿਅਕ ਸੰਸਥਾ ਦ ਲਰਨਿੰਗ ਫੀਲਡ ਏ ਗਲੋਬਲ ਸਕੂਲ (ਟੀ.ਐਲ.ਐਫ.) ਦੀ ਅੰਡਰ-14 ਲੜਕੀਆਂ ਕ੍ਰਿਕਟ ਟੀਮ ਨੇ ਪੰਜਾਬ ਜ਼ੋਨਲ ਕ੍ਰਿਕਟ ਟੂਰਨਾਮੈਂਟ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਜ਼ਿਲ੍ਹਾ ਪੱਧਰੀ ਕ੍ਰਿਕਟ ਚੈਂਪੀਅਨਸ਼ਿਪ ਲਈ ਕੁਆਲੀਫਾਈ ਕਰ ਲਿਆ ਹੈ। ਟੂਰਨਾਮੈਂਟ ਦੌਰਾਨ ਖਿਡਾਰਨਾਂ ਨੇ ਸ਼ਾਨਦਾਰ ਖੇਡ ਪ੍ਰਦਰਸ਼ਨ ਕੀਤਾ ਤੇ ਟੀਮ ਦੀ ਇਹ ਸਫਲਤਾ ਖਿਡਾਰਨਾਂ ਦੀ ਸਖਤ ਮਿਹਨਤ ਤੇ ਕੋਚਾਂ ਦੀ ਬਿਹਤਰੀਨ ਰਹਿਨੁਮਾਈ ਦਾ ਨਤੀਜਾ ਹੈ। ਇਸ ਮੌਕੇ ਸਕੂਲ ਮੈਨੇਜਮੈਂਟ ਕਮੇਟੀ ਦੇ ਪ੍ਰਧਾਨ ਪ੍ਰਵੀਨ ਗਰਗ, ਚੇਅਰਮੈਨ ਇੰਜ. ਜਨੇਸ਼ ਗਰਗ, ਡਾਇਰੈਕਟਰ ਡਾ. ਮੁਸਕਾਨ ਗਰਗ, ਡਾਇਰੈਕਟਰ ਅਕਾਦਮਿਕ ਗਗਨ ਸਿੰਘ, ਪ੍ਰਿੰਸੀਪਲ ਨੀਤੂ ਡਾਂਡੀ, ਡੀਨ ਅਕਾਦਮਿਕ ਰਵਿੰਦਰ ਕੌਰ ਅਤੇ ਹੈੱਡ ਮਿਸਟ੍ਰੈੱਸ ਸੋਨੀਆ ਸਚਦੇਵਾ ਨੇ ਟੀਮ ਦੀਆਂ ਖਿਡਾਰਨਾਂ ਅਤੇ ਕੋਚ ਨੂੰ ਵਧਾਈ ਦਿੰਦਿਆਂ ਉਨ੍ਹਾਂ ਦੇ ਉੱਜਵਲ ਭਵਿੱਖ ਲਈ ਸ਼ੁਭਕਾਮਨਾਵਾਂ ਦਿੱਤੀਆਂ। ਟੀ.ਐਲ.ਐਫ. ਪਰਿਵਾਰ ਨੇ ਪੂਰੀ ਟੀਮ ਨੂੰ ਵਧਾਈ ਦਿੰਦਿਆਂ ਆਉਣ ਵਾਲੀ ਜ਼ਿਲ੍ਹਾ ਪੱਧਰੀ ਕ੍ਰਿਕਟ ਚੈਂਪੀਅਨਸ਼ਿਪ ਲਈ ਸ਼ਾਨਦਾਰ ਸਫਲਤਾ ਦੀ ਕਾਮਨਾ ਕੀਤੀ।
Ad Position 22
No active advertisement
ਪਿਛਲੀ ਖ਼ਬਰ ਵਿਧਾਇਕ ਬਿਲਾਸਪੁਰ ਨੇ ਪਿੰਡ ਰਣਸੀਂਹ ਕਲਾਂ ਦੇ ਵਿਕਾਸ ਕਾਰਜਾਂ ਲਈ ਸੌਂਪੇ ਚੈੱਕ ਅਗਲੀ ਖ਼ਬਰ ਪਿੰਡ ਸਾਹੋਕੇ ਵਿਖੇ ਭਾਜਪਾ ਦੀ ਮੀਟਿੰਗ ਦੌਰਾਨ ਵੱਡੀ ਗਿਣਤੀ ’ਚ ਪਰਿਵਾਰ ਪਾਰਟੀ ’ਚ ਸ਼ਾਮਿਲ ਕੇਂਦਰ ਦੀਆਂ ਸਕੀਮਾਂ ਦਾ ਲਾਭ...
Ad Position 24
No active advertisement