07-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-08-2026

ਵਿਧਾਇਕ ਬਿਲਾਸਪੁਰ ਨੇ ਪਿੰਡ ਰਣਸੀਂਹ ਕਲਾਂ ਦੇ ਵਿਕਾਸ ਕਾਰਜਾਂ ਲਈ ਸੌਂਪੇ ਚੈੱਕ

ਮੋਗਾ, 3 ਅਗਸਤ (ਸੁਰਿੰਦਰਪਾਲ ਸਿੰਘ)-ਹਲਕਾ ਨਿਹਾਲ ਸਿੰਘ ਵਾਲਾ ਦੇ ਵਿਧਾਇਕ ਮਨਜੀਤ ਸਿੰਘ ਬਿਲਾਸਪੁਰ ਨੇ ਪਿੰਡ ਰਣਸੀਂਹ ਕਲਾਂ ਦਾ ਦੌਰਾ ਕਰਦਿਆਂ ਪਿੰਡ ਦੇ ਵੱਖ-ਵੱਖ ਵਿਕਾਸ ਕਾਰਜਾਂ ਲਈ ਮਨਜ਼ੂਰ ਕੀਤੀ ਗਈ ਗਰਾਂਟ ਦੇ ਚੈੱਕ ਪਿੰਡ ਦੀ ਪੰਚਾਇਤ ਅਤੇ ਸਬੰਧਿਤ ਕਮੇਟੀਆਂ ਨੂੰ ਸੌਂਪੇ। ਇਸ ਮੌਕੇ ਵਿਧਾਇਕ ਮਨਜੀਤ ਸਿੰਘ ਬਿਲਾਸਪੁਰ ਨੇ ਕਿਹਾ ਕਿ ਪੰਜਾਬ ਸਰਕਾਰ ਪਿੰਡਾਂ ਦੇ ਸਰਵਪੱਖੀ ਵਿਕਾਸ ਲਈ ਵਚਨਬੱਧ ਹੈ ਅਤੇ ਹਰ ਪਿੰਡ ਵਿਚ ਬੁਨਿਆਦੀ ਸਹੂਲਤਾਂ ਨੂੰ ਮਜ਼ਬੂਤ ਕਰਨ ਲਈ ਲਗਾਤਾਰ ਯਤਨ ਕੀਤੇ ਜਾ ਰਹੇ ਹਨ।

Ad Position 21
No active advertisement
ਅਜੀਤ ਡੈਸਕ 04-08-2026
ਮੋਗਾ, 3 ਅਗਸਤ (ਸੁਰਿੰਦਰਪਾਲ ਸਿੰਘ)-ਹਲਕਾ ਨਿਹਾਲ ਸਿੰਘ ਵਾਲਾ ਦੇ ਵਿਧਾਇਕ ਮਨਜੀਤ ਸਿੰਘ ਬਿਲਾਸਪੁਰ ਨੇ ਪਿੰਡ ਰਣਸੀਂਹ ਕਲਾਂ ਦਾ ਦੌਰਾ ਕਰਦਿਆਂ ਪਿੰਡ ਦੇ ਵੱਖ-ਵੱਖ ਵਿਕਾਸ ਕਾਰਜਾਂ ਲਈ ਮਨਜ਼ੂਰ ਕੀਤੀ ਗਈ ਗਰਾਂਟ ਦੇ ਚੈੱਕ ਪਿੰਡ ਦੀ ਪੰਚਾਇਤ ਅਤੇ ਸਬੰਧਿਤ ਕਮੇਟੀਆਂ ਨੂੰ ਸੌਂਪੇ। ਇਸ ਮੌਕੇ ਵਿਧਾਇਕ ਮਨਜੀਤ ਸਿੰਘ ਬਿਲਾਸਪੁਰ ਨੇ ਕਿਹਾ ਕਿ ਪੰਜਾਬ ਸਰਕਾਰ ਪਿੰਡਾਂ ਦੇ ਸਰਵਪੱਖੀ ਵਿਕਾਸ ਲਈ ਵਚਨਬੱਧ ਹੈ ਅਤੇ ਹਰ ਪਿੰਡ ਵਿਚ ਬੁਨਿਆਦੀ ਸਹੂਲਤਾਂ ਨੂੰ ਮਜ਼ਬੂਤ ਕਰਨ ਲਈ ਲਗਾਤਾਰ ਯਤਨ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਵਿਕਾਸ ਕਾਰਜਾਂ ਲਈ ਜਾਰੀ ਕੀਤੀਆਂ ਗਈਆਂ ਗਰਾਂਟਾਂ ਨਾਲ ਪਿੰਡ ਵਿਚ ਸੜਕਾਂ, ਨਾਲੀਆਂ, ਗਲੀਆਂ ਅਤੇ ਹੋਰ ਲੋੜੀਂਦੇ ਵਿਕਾਸ ਕੰਮਾਂ ਨੂੰ ਹੋਰ ਗਤੀ ਮਿਲੇਗੀ। ਉਨ੍ਹਾਂ ਕਿਹਾ ਕਿ ਹਲਕੇ ਦੇ ਹਰ ਪਿੰਡ ਦਾ ਵਿਕਾਸ ਉਨ੍ਹਾਂ ਦੀ ਪਹਿਲ ਹੈ ਅਤੇ ਲੋਕਾਂ ਦੀਆਂ ਜਾਇਜ਼ ਮੰਗਾਂ ਨੂੰ ਤਰਜੀਹ ਦੇ ਆਧਾਰ ’ਤੇ ਪੂਰਾ ਕੀਤਾ ਜਾ ਰਿਹਾ ਹੈ। ਉਨ੍ਹਾਂ ਪਿੰਡ ਵਾਸੀਆਂ ਨੂੰ ਭਰੋਸਾ ਦਿਵਾਇਆ ਕਿ ਆਉਣ ਵਾਲੇ ਸਮੇਂ ਵਿਚ ਵੀ ਵਿਕਾਸ ਦੀ ਇਹ ਰਫਤਾਰ ਜਾਰੀ ਰਹੇਗੀ। ਇਸ ਮੌਕੇ ਪਿੰਡ ਦੀ ਪੰਚਾਇਤ, ਸਰਪੰਚ ਪ੍ਰੀਤਇੰਦਰਪਾਲ ਸਿੰਘ ਮਿੰਟੂ, ਮੁਹਤਬਰ ਸ਼ਖਸੀਅਤਾਂ, ਵੱਖ-ਵੱਖ ਕਮੇਟੀਆਂ ਦੇ ਨੁਮਾਇੰਦੇ ਅਤੇ ਵੱਡੀ ਗਿਣਤੀ ਵਿਚ ਪਿੰਡ ਵਾਸੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਘਰ ’ਚੋਂ ਨਕਦੀ ਅਤੇ ਗਹਿਣੇ ਚੋਰੀ ਕਰਨ ਵਾਲਾ ਇਕ ਕਾਬੂ, ਇਕ ਫ਼ਰਾਰ ਅਗਲੀ ਖ਼ਬਰ ਟੀ.ਐਲ.ਐਫ. ਸਕੂਲ ਦੀਆਂ ਕੁੜੀਆਂ ਨੇ ਪੰਜਾਬ ਜ਼ੋਨਲ ਕ੍ਰਿਕਟ ਟੂਰਨਾਮੈਂਟ ’ਚ ਮਾਰੀ ਬਾਜ਼ੀ
Ad Position 24
No active advertisement